ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁਧ੍ਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸ਼ਰੀਰ ਜਾਂ ਆਤਮੇ ਨੂੰ ਅਸ਼ੁਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਡਾ ਆਦਰ ਕਰਦੇ ਹਾਂ।
2. ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ।
3. ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਂ ਦੇ ਇਛੁੱਕ ਹਾਂ ਅਤੇ ਇਥ੍ਥੋ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ।
4. ਮੈਨੂੰ ਤੁਹਾਡੇ ਉੱਪਰ ਪੂਰਾ ਭਰੋਸਾ ਹੈ। ਮੈਨੂੰ ਤੁਹਾਡੇ ਉੱਪਰ ਬਹੁਤ ਮਾਣ ਹੈ। ਮੈਂ ਤੁਹਾਡੇ ਕੋਲੋਂ ਬਹੁਤ ਹੌਂਸਲਾ ਪ੍ਰਾਪਤ ਕੀਤਾ ਹੈ। ਅਤੇ ਮੈਂ ਆਪਣੇ ਸਾਰੇ ਦੁੱਖਾਂ ਵਿੱਚ ਬਹੁਤ ਖੁਸ਼ ਹਾਂ।
5. ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕਡ਼ਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲਡ਼ਾਈਆਂ ਸਨ ਅਤੇ ਸਾਡੇ ਅੰਦਰ ਡਰ।
6. ਪਰ ਪਰਮੇਸ਼ੁਰ ਦੁਖੀਆਂ ਨੂੰ ਸੁਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ।
7. ਉਸਦੀ ਆਮਦ ਨੇ ਸਾਨੂੰ ਦਿਲਾਸਾ ਦਿੱਤਾ ਅਤੇ ਨਾਲੇ ਜਿਹਾਡ਼ਾ ਦਿਲਾਸਾ ਤੁਸੀਂ ਉਸਨੂੰ ਦਿੱਤਾ, ਤੀਤੁਸ ਨੇ ਸਾਨੂੰ ਦਸਿਆ ਕਿ ਤੁਸੀਂ ਮੈਨੂੰ ਮਿਲਣਾ ਚਾਹੁੰਦੇ ਹੋ। ਉਸਨੇ ਦਸਿਆ ਕਿ ਤੁਸੀਂ ਆਪਣੇ ਗਲਤ ਕੀਤੇ ਲਈ ਮਾਫ਼ੀ ਚਾਹੁੰਦੇ ਸੀ। ਅਤੇ ਤੀਤੁਸ ਨੇ ਮੈਨੂੰ ਤੁਹਾਡੀ ਮੇਰੇ ਲਈ ਚਿੰਤਾ ਬਾਰੇ ਵੀ ਦਸਿਆ। ਇਹ ਸੁਣਕੇ ਮੈਨੂੰ ਬਹੁਤ ਖੁਸ਼ੀ ਹੋਈ।
8. ਹਾਲਾਂ ਕਿ ਮੈਂ ਤੁਹਾਨੂੰ ਆਪਣੀ ਚਿੱਠੀ ਰਾਹੀਂ ਉਦਾਸ ਕੀਤਾ ਹੈ, ਪਰ ਮੈਨੂੰ ਇਸ ਵਾਸਤੇ ਕੋਈ ਖੇਦ ਨਹੀਂ। ਮੈਨੂੰ ਪਤਾ ਹੈ ਕਿ ਤੁਸੀਂ ਮੇਰੀ ਚਿੱਠੀ ਰਾਹੀਂ ਉਦਾਸ ਹੋ ਗਏ ਅਤੇ ਇਸ ਲਈ ਦੁਖ ਮਹਿਸੂਸ ਕੀਤਾ। ਪਰ ਇਸ ਨੇ ਤੁਹਾਨੂੰ ਬਹੁਤ ਥੇਡ਼ੇ ਚਿਰ ਲਈ ਉਦਾਸ ਕੀਤਾ।
9. ਹੁਣ ਮੈਂ ਖੁਸ਼ ਹਾਂ। ਇਸ ਲੀ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੁ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁਖ ਨਹੀਂ ਪਹੁੰਚਾਇਆ।
10. ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁਖ ਨਹੀਂ ਹੋ ਸਕਦਾ। ਜਿਹਡ਼ੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ।
11. ਤੁਹਾਨੂੰ ਗਮ ਮਿਲਿਆ ਜਿਹਡ਼ਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮਸਿਆ ਬ੍ਬਾਰੇ ਕਿਸੇ ਵੀ ਪਖੋਂ ਗੁਨਾਹਗਾਰ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸਨੂੰ ਸਦਮਾ ਲਗਿਆ।
12. ਪਰ ਮੈਂ ਉਹ ਪੱਤਰ ਤੁਹਾਨੂੰ ਇਸ ਲਈ ਲਿਖਿਆ ਸੀ ਕਿ ਤੁਸੀਂ ਪਰਮੇਸ਼ੁਰ ਦੇ ਸਨਮੁਖ ਇਹ ਦੇਖ ਸਕੋਂ ਕਿ ਤੁਹਾਨੂੰ ਸਾਡੀ ਕਿੰਨੀ ਪਰਵਾਹ ਹੈ।
13. ਇਹੀ ਕਾਰਣ ਹੈ ਕਿ ਸਾਨੂੰ ਸੁਖ ਮਿਲਿਆ। ਸਾਨੂੰ ਇਹ ਗੱਲ ਦੀ ਹੋਰ ਵੀ ਖੁਸ਼ੀ ਹੋਈ ਕਿ ਤੀਤੁਸ ਇੰਨਾ ਖੁਸ਼ ਪਾਇਆ ਗਿਆ ਸੀ। ਤੁਸੀਂ ਸਾਰਿਆਂ ਨੇ ਉਸਨੂੰ ਬਹੁਤ ਸੁਖ ਦਿੱਤਾ।
14. ਮੈਂ ਤੀਤੁਸ ਨੂੰ ਤੁਹਾਡੇ ਬਾਰੇ ਅਭਿਮਾਨ ਜਤਾਇਆ ਸੀ। ਅਤੇ ਤੁਸੀਂ ਇਹ ਦਰਸ਼ਾ ਦਿੱਤਾ ਕਿ ਮੈਂ ਠੀਕ ਸੀ। ਅਸੀਂ ਸਰਿਆਂ ਨੇ ਜੋ ਕੁਝ ਵੀ ਤੁਹਾਨੂੰ ਆਖਿਆ ਉਹ ਸੱਚ ਸੀ। ਅਤੇ ਤੁਸੀਂ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ। ਕਿ ਜਿਨ੍ਹਾਂ ਗੱਲਾਂ ਬਾਰੇ ਅਸੀਂ ਤੀਤੁਸ ਨੂੰ ਅਭਿਮਾਨ ਜਤਾਇਆ ਸੀ ਉਹ ਠੀਕ ਸਨ।
15. ਜਦੋਂ ਵੀ ਉਹ ਯਾਦ ਕਰਦਾ ਹੈ ਕਿ ਤੁਸੀਂ ਸਾਰੇ ਉਸਨੂੰ ਮੰਨਣ ਲਈ ਤਿਆਰ ਸੀ ਤੁਹਾਡੇ ਵੱਲ ਉਸਦਾ ਪਿਆਰ ਵਧ ਜਾਂਦਾ ਹੈ। ਤੁਸੀਂ ਉਸਨੂੰ ਆਦਰ ਅਤੇ ਭੈਅ ਨਾਲ ਜੀ ਆਇਆਂ ਆਖਿਆ ਸੀ
16. ਮੈਂ ਬਹੁਤ ਖੁਸ਼ ਹਾਂ ਕਿ ਮੈਂ ਤੁਹਾਡੇ ਤੇ ਪੂਰਾ ਭਰੋਸਾ ਕਰ ਸਕਦਾ ਹਾਂ।
Total 13 ਅਧਿਆਇ, Selected ਅਧਿਆਇ 7 / 13
1 2 3 4 5 6 7 8 9 10 11 12 13
1 ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁਧ੍ਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸ਼ਰੀਰ ਜਾਂ ਆਤਮੇ ਨੂੰ ਅਸ਼ੁਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਡਾ ਆਦਰ ਕਰਦੇ ਹਾਂ। 2 ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ। 3 ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਂ ਦੇ ਇਛੁੱਕ ਹਾਂ ਅਤੇ ਇਥ੍ਥੋ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ। 4 ਮੈਨੂੰ ਤੁਹਾਡੇ ਉੱਪਰ ਪੂਰਾ ਭਰੋਸਾ ਹੈ। ਮੈਨੂੰ ਤੁਹਾਡੇ ਉੱਪਰ ਬਹੁਤ ਮਾਣ ਹੈ। ਮੈਂ ਤੁਹਾਡੇ ਕੋਲੋਂ ਬਹੁਤ ਹੌਂਸਲਾ ਪ੍ਰਾਪਤ ਕੀਤਾ ਹੈ। ਅਤੇ ਮੈਂ ਆਪਣੇ ਸਾਰੇ ਦੁੱਖਾਂ ਵਿੱਚ ਬਹੁਤ ਖੁਸ਼ ਹਾਂ। 5 ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕਡ਼ਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲਡ਼ਾਈਆਂ ਸਨ ਅਤੇ ਸਾਡੇ ਅੰਦਰ ਡਰ। 6 ਪਰ ਪਰਮੇਸ਼ੁਰ ਦੁਖੀਆਂ ਨੂੰ ਸੁਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ। 7 ਉਸਦੀ ਆਮਦ ਨੇ ਸਾਨੂੰ ਦਿਲਾਸਾ ਦਿੱਤਾ ਅਤੇ ਨਾਲੇ ਜਿਹਾਡ਼ਾ ਦਿਲਾਸਾ ਤੁਸੀਂ ਉਸਨੂੰ ਦਿੱਤਾ, ਤੀਤੁਸ ਨੇ ਸਾਨੂੰ ਦਸਿਆ ਕਿ ਤੁਸੀਂ ਮੈਨੂੰ ਮਿਲਣਾ ਚਾਹੁੰਦੇ ਹੋ। ਉਸਨੇ ਦਸਿਆ ਕਿ ਤੁਸੀਂ ਆਪਣੇ ਗਲਤ ਕੀਤੇ ਲਈ ਮਾਫ਼ੀ ਚਾਹੁੰਦੇ ਸੀ। ਅਤੇ ਤੀਤੁਸ ਨੇ ਮੈਨੂੰ ਤੁਹਾਡੀ ਮੇਰੇ ਲਈ ਚਿੰਤਾ ਬਾਰੇ ਵੀ ਦਸਿਆ। ਇਹ ਸੁਣਕੇ ਮੈਨੂੰ ਬਹੁਤ ਖੁਸ਼ੀ ਹੋਈ। 8 ਹਾਲਾਂ ਕਿ ਮੈਂ ਤੁਹਾਨੂੰ ਆਪਣੀ ਚਿੱਠੀ ਰਾਹੀਂ ਉਦਾਸ ਕੀਤਾ ਹੈ, ਪਰ ਮੈਨੂੰ ਇਸ ਵਾਸਤੇ ਕੋਈ ਖੇਦ ਨਹੀਂ। ਮੈਨੂੰ ਪਤਾ ਹੈ ਕਿ ਤੁਸੀਂ ਮੇਰੀ ਚਿੱਠੀ ਰਾਹੀਂ ਉਦਾਸ ਹੋ ਗਏ ਅਤੇ ਇਸ ਲਈ ਦੁਖ ਮਹਿਸੂਸ ਕੀਤਾ। ਪਰ ਇਸ ਨੇ ਤੁਹਾਨੂੰ ਬਹੁਤ ਥੇਡ਼ੇ ਚਿਰ ਲਈ ਉਦਾਸ ਕੀਤਾ। 9 ਹੁਣ ਮੈਂ ਖੁਸ਼ ਹਾਂ। ਇਸ ਲੀ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੁ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁਖ ਨਹੀਂ ਪਹੁੰਚਾਇਆ। 10 ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁਖ ਨਹੀਂ ਹੋ ਸਕਦਾ। ਜਿਹਡ਼ੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ। 11 ਤੁਹਾਨੂੰ ਗਮ ਮਿਲਿਆ ਜਿਹਡ਼ਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮਸਿਆ ਬ੍ਬਾਰੇ ਕਿਸੇ ਵੀ ਪਖੋਂ ਗੁਨਾਹਗਾਰ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸਨੂੰ ਸਦਮਾ ਲਗਿਆ। 12 ਪਰ ਮੈਂ ਉਹ ਪੱਤਰ ਤੁਹਾਨੂੰ ਇਸ ਲਈ ਲਿਖਿਆ ਸੀ ਕਿ ਤੁਸੀਂ ਪਰਮੇਸ਼ੁਰ ਦੇ ਸਨਮੁਖ ਇਹ ਦੇਖ ਸਕੋਂ ਕਿ ਤੁਹਾਨੂੰ ਸਾਡੀ ਕਿੰਨੀ ਪਰਵਾਹ ਹੈ। 13 ਇਹੀ ਕਾਰਣ ਹੈ ਕਿ ਸਾਨੂੰ ਸੁਖ ਮਿਲਿਆ। ਸਾਨੂੰ ਇਹ ਗੱਲ ਦੀ ਹੋਰ ਵੀ ਖੁਸ਼ੀ ਹੋਈ ਕਿ ਤੀਤੁਸ ਇੰਨਾ ਖੁਸ਼ ਪਾਇਆ ਗਿਆ ਸੀ। ਤੁਸੀਂ ਸਾਰਿਆਂ ਨੇ ਉਸਨੂੰ ਬਹੁਤ ਸੁਖ ਦਿੱਤਾ। 14 ਮੈਂ ਤੀਤੁਸ ਨੂੰ ਤੁਹਾਡੇ ਬਾਰੇ ਅਭਿਮਾਨ ਜਤਾਇਆ ਸੀ। ਅਤੇ ਤੁਸੀਂ ਇਹ ਦਰਸ਼ਾ ਦਿੱਤਾ ਕਿ ਮੈਂ ਠੀਕ ਸੀ। ਅਸੀਂ ਸਰਿਆਂ ਨੇ ਜੋ ਕੁਝ ਵੀ ਤੁਹਾਨੂੰ ਆਖਿਆ ਉਹ ਸੱਚ ਸੀ। ਅਤੇ ਤੁਸੀਂ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ। ਕਿ ਜਿਨ੍ਹਾਂ ਗੱਲਾਂ ਬਾਰੇ ਅਸੀਂ ਤੀਤੁਸ ਨੂੰ ਅਭਿਮਾਨ ਜਤਾਇਆ ਸੀ ਉਹ ਠੀਕ ਸਨ। 15 ਜਦੋਂ ਵੀ ਉਹ ਯਾਦ ਕਰਦਾ ਹੈ ਕਿ ਤੁਸੀਂ ਸਾਰੇ ਉਸਨੂੰ ਮੰਨਣ ਲਈ ਤਿਆਰ ਸੀ ਤੁਹਾਡੇ ਵੱਲ ਉਸਦਾ ਪਿਆਰ ਵਧ ਜਾਂਦਾ ਹੈ। ਤੁਸੀਂ ਉਸਨੂੰ ਆਦਰ ਅਤੇ ਭੈਅ ਨਾਲ ਜੀ ਆਇਆਂ ਆਖਿਆ ਸੀ 16 ਮੈਂ ਬਹੁਤ ਖੁਸ਼ ਹਾਂ ਕਿ ਮੈਂ ਤੁਹਾਡੇ ਤੇ ਪੂਰਾ ਭਰੋਸਾ ਕਰ ਸਕਦਾ ਹਾਂ।
Total 13 ਅਧਿਆਇ, Selected ਅਧਿਆਇ 7 / 13
1 2 3 4 5 6 7 8 9 10 11 12 13
×

Alert

×

Punjabi Letters Keypad References