ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।
2. ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹਡ਼ੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।
3. ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ।
4. ਉਹ ਲੋਕ ਅਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।
5. ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸਦੇ ਬਚਨ ਨਾਲ ਸਾਜਿਆ ਗਿਆ ਹੈ।
6. ਉਸ ਦੁਨੀਆਂ ਵਿੱਚ ਹਢ਼ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।
7. ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹਡ਼ਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰਖੇ ਜਾ ਰਹੇ ਹਨ। ਇਹ ਨਿਰਣੇ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹਡ਼ੇ ਪਰਮੇਸ਼ੁਰ ਦੇ ਖਿਲਾਫ਼ ਮੁਡ਼ਦੇ ਹਨ।
8. ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁਲਿਓ। ਪ੍ਰ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।
9. [This verse may not be a part of this translation]
10. ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾਡ਼ ਦਿੱਤੀ ਜਾਵੇਗੀ।
11. ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਣੀਆਂ ਚਾਹੀਦੀਆਂ ਹਨ।
12. ਤੁਹਾਨੂੰ ਪ੍ਰਭੂ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।
13. ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿਥੇ ਧਾਰਮਿਕਤਾ ਵਸੇਗੀ।
14. ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁਦ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।
15. ਯਾਦ ਰਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦਸੀ ਸੀ ਜਦੋਂ ਉਸਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹਡ਼ੀ ਪਰਮੇਸ਼ੁਰ ਨੇ ਉਸਨੂੰ ਸੂਝ ਦਿੱਤੀ ਸੀ।
16. ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹਡ਼ੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਅਪ ਨੂੰ ਤਬਾਹ ਕਰ ਰਹੇ ਹਨ।
17. ਪਿਆਰੇ ਮਿੱਤਰ ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੋਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅਢ਼ਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।
18. ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਈਹ ਦੀ ਕਿਰਪਾ ਅਤੇ ਗਿਆਨ ਵਿੱਚ ਵਧੋ। ਹੁਣ ਅਤੇ ਸਦਾ ਲਈ ਮਹਿਮਾ ਉਸਨੂੰ ਹੋਵੇ। ਆਮੀਨ।
Total 3 ਅਧਿਆਇ, Selected ਅਧਿਆਇ 3 / 3
1 2 3
1 ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ। 2 ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹਡ਼ੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ। 3 ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ। 4 ਉਹ ਲੋਕ ਅਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ। 5 ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸਦੇ ਬਚਨ ਨਾਲ ਸਾਜਿਆ ਗਿਆ ਹੈ। 6 ਉਸ ਦੁਨੀਆਂ ਵਿੱਚ ਹਢ਼ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ। 7 ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹਡ਼ਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰਖੇ ਜਾ ਰਹੇ ਹਨ। ਇਹ ਨਿਰਣੇ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹਡ਼ੇ ਪਰਮੇਸ਼ੁਰ ਦੇ ਖਿਲਾਫ਼ ਮੁਡ਼ਦੇ ਹਨ। 8 ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁਲਿਓ। ਪ੍ਰ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ। 9 [This verse may not be a part of this translation] 10 ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾਡ਼ ਦਿੱਤੀ ਜਾਵੇਗੀ। 11 ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਣੀਆਂ ਚਾਹੀਦੀਆਂ ਹਨ। 12 ਤੁਹਾਨੂੰ ਪ੍ਰਭੂ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ। 13 ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿਥੇ ਧਾਰਮਿਕਤਾ ਵਸੇਗੀ। 14 ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁਦ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ। 15 ਯਾਦ ਰਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦਸੀ ਸੀ ਜਦੋਂ ਉਸਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹਡ਼ੀ ਪਰਮੇਸ਼ੁਰ ਨੇ ਉਸਨੂੰ ਸੂਝ ਦਿੱਤੀ ਸੀ। 16 ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹਡ਼ੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਅਪ ਨੂੰ ਤਬਾਹ ਕਰ ਰਹੇ ਹਨ। 17 ਪਿਆਰੇ ਮਿੱਤਰ ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੋਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅਢ਼ਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ। 18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਈਹ ਦੀ ਕਿਰਪਾ ਅਤੇ ਗਿਆਨ ਵਿੱਚ ਵਧੋ। ਹੁਣ ਅਤੇ ਸਦਾ ਲਈ ਮਹਿਮਾ ਉਸਨੂੰ ਹੋਵੇ। ਆਮੀਨ।
Total 3 ਅਧਿਆਇ, Selected ਅਧਿਆਇ 3 / 3
1 2 3
×

Alert

×

Punjabi Letters Keypad References