1. ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕਠੇ ਹੋਵਾਂਗੇ।
2. ਆਪਣੇ ਮਨਾਂ ਵਿੱਚ ਪਰੇਸ਼ਾਨ ਨਾ ਹੋਵੋ ਅਤੇ ਘਬਰਓ ਨਾ ਜੇਕਰ ਤੁਸੀਂ ਸੁਣੋਂ ਕਿ ਸਾਡੇ ਪ੍ਰਭੂ ਦਾ ਦਿਨ ਪਹਿਲਾਂ ਹੀ ਆ ਚੁੱਕਾ ਹੈ। ਕੋਈ ਇਹ ਗੱਲ ਅਗੰਮ ਵਾਕ ਜਾਂ ਸੰਦੇਸ਼ ਵਿੱਚ ਵੀ ਆਖ ਸਕਦਾ ਹੈ। ਜਾਂ ਤੁਸੀਂ ਇਸ ਬਾਰੇ ਕਿਸੇ ਚਿਠੀ ਵਿੱਚ ਪਢ਼ੋ ਜੋਕਿ ਕੋਈ ਦਾਵਾ ਕਰ ਸਕਦਾ ਹੈ ਕਿ ਉਹ ਪੱਤਰ ਸਾਡੇ ਵੱਲੋਂ ਹੈ।
3. ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸੰਬੰਧਿਤ ਹੈ, ਪ੍ਰਗਟ ਨਹੀਂ ਹੁੰਦਾ।
4. ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਦਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।
5. ਮੈਂ ਤੁਹਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ?
6. ਅਤੇ ਤੁਸੀਂ ਜਾਣਦੇ ਹੋ ਕਿ ਕੁਧਰਮੀ ਨੂੰ ਹੁਣ ਕਿਹਡ਼ੀ ਚੀਜ਼ ਰੋਕ ਰਹੀ ਹੈ ਉਸਨੂੰ ਹੁਣ ਇਸ ਲਈ ਰੋਕਿਆ ਜਾ ਰਿਹਾ ਹੈ ਕਿ ਉਹ ਸਹੀ ਸਮੇਂ ਪ੍ਰਗਟ ਹੋਵੇ।
7. ਬਦੀ ਦੀ ਗੁਪਤ ਸ਼ਕਤੀ ਹੁਣ ਪਹਿਲਾਂ ਹੀ ਸੰਸਾਰ ਵਿੱਚ ਕਾਰਜ ਕਰ ਰਹੀ ਹੈ ਪਰ ਇਥੇ ਇੱਕ ਅਜਿਹਾ ਵੀ ਹੈ ਜਿਹਡ਼ਾ ਬਦੀ ਦੀ ਇਸ ਗੁਪਤ ਸ਼ਕਤੀ ਨੂੰ ਰੋਕ ਰਿਹਾ ਹੈ। ਉਹ ਇਸਨੂੰ ਉਦੋਂ ਤੱਕ ਰੋਕਦਾ ਰਹੇਗਾ ਜਦੋਂ ਤੱਕ ਉਹ ਹਟਇਆ ਨਹੀਂ ਜਾਂਦਾ।
8. ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।
9. ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ।
10. ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹਡ਼ੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ।
11. ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹਡ਼ੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹਡ਼ੀ ਸੱਚ ਨਹੀਂ ਹੈ।
12. ਇਸ ਲਈ ਉਹ ਸਾਰੇ ਲੋਕ ਜਿਹਡ਼ੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਰਣਾ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ।
13. ਭਰਾਵੋ ਅਤੇ ਭੈਣੋ ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ। ਜਿਹਡ਼ਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ।
14. ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸਦਿਆ ਸੀ। ਉਸਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸਕੋਂ
15. ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਅਰਦੇ ਰਹੋ ਜਿਹਡ਼ੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।
16. [This verse may not be a part of this translation]
17. [This verse may not be a part of this translation]