ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਮਸੀਹ ਯਿਸੂ ਦੇ ਰਸੂਲ, ਪੌਲੁਸ, ਵੱਲੋਂ ਸ਼ੁਭ ਕਾਮਨਾਵਾਂ। ਮੈਂ ਰਸੂਲ ਇਸ ਲਈ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਹੈ। ਪਰਮੇਸ਼ੁਰ ਨੇ ਮੈਨੂੰ ਲੋਕਾਂ ਨੂੰ ਜੀਵਨ ਦੇ ਉਸ ਵਾਅਦੇ ਬਾਰੇ ਦੱਸਣ ਲਈ ਭੇਜਿਆ ਹੈ ਜਿਹਡ਼ਾ ਮਸੀਹ ਯਿਸੂ ਵਿੱਚ ਹੈ।
2. ਤਿਮੋਥਿਉਸ ਨੂੰ, ਤੁਸੀਂ ਮੇਰੇ ਲਈ ਪਿਆਰੇ ਪੁੱਤਰ ਵਰਗੇ ਹੋ। ਪਰਮੇਸ਼ੁਰ ਪਿਤਾ ਅਤੇ ਮਸੀਹ ਯਿਸੂ ਸਾਡੇ ਪ੍ਰਭੂ, ਵੱਲੋਂ ਤੁਹਾਨੂੰ ਕਿਰਪਾ, ਮਿਹਰ ਅਤੇ ਸ਼ਾਂਤੀ ਹੋਵੇ।
3. ਮੈਂ ਹਮੇਸ਼ਾ ਦਿਨ ਰਾਤ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਚੇਤੇ ਕਰਦਾ ਹਾਂ। ਇਨ੍ਹਾਂ ਪ੍ਰਾਰਥਨਾਵਾਂ ਵਿੱਚ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ। ਉਹੀ ਪਰਮੇਸ਼ੁਰ ਹੈ ਜਿਸਦੀ ਮੇਰੇ ਪੁਰਖਿਆ ਨੇ ਸੇਵਾ ਕੀਤੀ ਸੀ। ਮੈਂ ਵੀ ਹਮੇਸ਼ਾ ਉਸਦੀ ਅਜਿਹੇ ਕੰਮ ਕਰਦਿਆਂ ਸੇਵਾ ਕੀਤੀ ਹੈ ਜਿਨ੍ਹਾਂ ਨੂੰ ਮੈਂ ਸਹੀ ਸਮਝਿਆ ਹੈ।
4. ਜਿਹਡ਼ੇ ਅਥਰੂ ਤੁਸੀਂ ਮੇਰੇ ਲਈ ਵਹਾਏ ਨੇ ਮੈਨੂੰ ਯਾਦ ਆਉਂਦੇ ਹਨ। ਮੈਂ ਤੁਹਾਨੂੰ ਮਿਲਣ ਲਈ ਬੇਤਾਬ ਹਾਂ ਤਾਂ ਜੋ ਮੈਂ ਭਰਪੂਰ ਖੁਸ਼ੀ ਹਾਸਿਲ ਕਰ ਸਕਾਂ।
5. ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਆਸਥਾ ਹੈ ਜਿਹਡ਼ੀ ਤੁਹਾਡੀ ਦਾਦੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਆਸਥਾ ਹੈ।
6. ਇਸੇ ਲਈ ਮੈਂ ਚਾਹਉਂਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹਡ਼ੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆਡ਼ੀ ਲਾਟ ਬਣ ਜਾਂਦੀ ਹੈ।
7. ਪਰਮੇਸ਼ੁਰ ਨੇ ਸਾਨੂੰ ਅਜਿਹਾ ਆਤਮਾ ਨਹੀਂ ਦਿੱਤਾ ਜਿਹਡ਼ਾ ਸਾਨੂੰ ਡਰਪੋਕ ਬਣਾਉਂਦਾ ਹੋਵੇ। ਪਰਮੇਸ਼ੁਰ ਨੇ ਸਾਨੂੰ ਸ਼ਕਤੀ, ਪ੍ਰੇਮ ਅਤੇ ਸ੍ਵੈਂ-ਸੰਜ਼ਮ ਦਾ ਆਤਮਾ ਪ੍ਰਦਾਨ ਕੀਤਾ ਹੈ।
8. ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿਤ੍ਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਹਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ।
9. ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਾਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ।
10. ਇਹ ਕਿਰਪਾ ਹੁਣ ਤੱਕ ਸਾਨੂੰ ਨਹੀਂ ਦਰਸਾਈ ਗਈ ਸੀ। ਇਹ ਉਦੋਂ ਵਿਖਾਈ ਗਈ ਸੀ ਜਦੋਂ ਸਾਡਾ ਮੁਕਤੀਦਾਤਾ ਮਸੀਹ ਯਿਸੂ ਆਇਆ ਸੀ। ਯਿਸੂ ਦੇ ਕਾਲ ਦਾ ਵਿਨਾਸ਼ ਕੀਤਾ ਅਤੇ ਸਾਨੂੰ ਜੀਵਨ ਦਾ ਰਾਹ ਦਿਖਾਇਆ। ਹਾਂ। ਖੁਸ਼ ਖਬਰੀ ਦੇ ਰਾਹੀਂ ਯਿਸੂ ਨੇ ਸਾਨੂੰ ਅਜਿਹੇ ਜੀਵਨ ਨੂੰ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਜਿਹਡ਼ਾ ਤਬਾਹ ਨਹੀਂ ਹੋ ਸਕਦਾ।
11. ਮੈਨੂੰ ਇਹ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਮੈਨੂੰ ਰਸੂਲ ਦੇ ਤੌਰ ਤੇ ਅਤੇ ਖੁਸ਼ਖਬਰੀ ਦਾ ਗੁਰੂ ਚੁਣਿਆ ਗਿਆ ਹੈ।
12. ਹੁਣ ਮੈਂ ਇਹ ਕਸ਼ਟ ਇਸਲਈ ਸਹਾਰ ਰਿਹਾ ਹਾਂ ਕਿਉਂਕਿ ਮੈਂ ਇਹ ਖੁਸ਼ਖਬਰੀ ਦੱਸ ਰਿਹਾ ਹਾਂ। ਪਰ ਮੈਂ ਸ਼ਰਮਸਾਰ ਨਹੀਂ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ। ਮੈਨੂੰ ਪਤਾ ਹੈ ਕਿ ਉਹ ਉਸਦੀ ਰਾਖੀ ਕਰਨ ਦੇ ਸਮਰਥ ਹੈ ਜੋ ਉਸਨੇ ਮੈਨੂੰ ਅੰਤਲੇ ਦਿਹਾਡ਼ੇ ਤੱਕ ਸੌਂਪਿਆ ਹੈ।
13. ਉਨ੍ਹਾਂ ਸੱਚੇ ਉਪਦੇਸ਼ਾਂ ਉੱਤੇ ਚੱਲੋਂ ਜਿਹਡ਼ੇ ਤੁਸੀਂ ਮੇਰੇ ਕੋਲੋਂ ਸੁਣੇ ਹਨ। ਉਨ੍ਹਾਂ ਉਪਦੇਸ਼ਾਂ ਦਾ ਅਨੁਸਰਣ ਕਰੋ ਜਿਹਡ਼ੇ ਸਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਨਾਲ ਹਨ।
14. ਜਿਹਡ਼ਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵਸਦਾ ਹੈ।
15. ਤੁਸੀਂ ਜਾਣਦੇ ਹੋ ਕਿ ਅਸਿਯਾ ਦੇ ਦੇਸ਼ ਵਿੱਚ ਹਰ ਵਿਅਕਤੀ ਨੇ ਮੈਨੂੰ ਛੱਡ ਦਿੱਤਾ ਹੈ। ਇਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੈਨੂੰ ਛੱਡ ਦਿੱਤਾ ਹੈ।
16. ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਸਿਫ਼ੁਰੁਸ ਦੇ ਪਰਿਵਾਰ ਉੱਤੇ ਮਿਹਰ ਦਰਸ਼ਾਵੇਗਾ। ਉਨਸਿਫ਼ੁਰੁਸ ਨੇਕਈ ਵਾਰੀ ਮੇਰੀ ਸਹਾਇਤਾ ਕੀਤੀ ਹੈ। ਉਹ ਇਸ ਗੱਲੋਂ ਸ਼ਰਮਸਾਰ ਨਹੀਂ ਕਿ ਮੈਂ ਕੈਦ ਵਿੱਚ ਹਾਂ।
17. ਨਹੀਂ। ਉਹ ਸ਼ਰਮਸਾਰ ਨਹੀਂ ਸੀ ਜਦੋਂ ਉਹ ਰੋਮ ਵਿੱਚ ਆਇਆ ਉਸਨੇ ਮੇਰੀ ਹਰ ਥਾਂ ਭਾਲ ਕੀਤੀ ਤੇ ਮੈਨੂੰ ਆਖਿਰਕਾਰ ਲਭ ਲਿਆ।
18. ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਿਸਫ਼ੁਰੁਸ ਤੇ ਨਿਰਣੇ ਦੇ ਦਿਹਾਡ਼ੇ ਮਿਹਰ ਦਰਸ਼ਾਵੇਗਾ। ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਉਨਿਸਫ਼ੁਰੁਸ ਨੇ ਅਫ਼ਸੁਸ ਵਿੱਚ ਕਿੰਨੇ ਢੰਗਾਂ ਰਾਹੀਂ ਮੇਰੀ ਤਰ੍ਹਾਂ ਸਹਾਇਤਾ ਕੀਤੀ ਸੀ।
Total 4 ਅਧਿਆਇ, Selected ਅਧਿਆਇ 1 / 4
1 2 3 4
1 ਮਸੀਹ ਯਿਸੂ ਦੇ ਰਸੂਲ, ਪੌਲੁਸ, ਵੱਲੋਂ ਸ਼ੁਭ ਕਾਮਨਾਵਾਂ। ਮੈਂ ਰਸੂਲ ਇਸ ਲਈ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਹੈ। ਪਰਮੇਸ਼ੁਰ ਨੇ ਮੈਨੂੰ ਲੋਕਾਂ ਨੂੰ ਜੀਵਨ ਦੇ ਉਸ ਵਾਅਦੇ ਬਾਰੇ ਦੱਸਣ ਲਈ ਭੇਜਿਆ ਹੈ ਜਿਹਡ਼ਾ ਮਸੀਹ ਯਿਸੂ ਵਿੱਚ ਹੈ। 2 ਤਿਮੋਥਿਉਸ ਨੂੰ, ਤੁਸੀਂ ਮੇਰੇ ਲਈ ਪਿਆਰੇ ਪੁੱਤਰ ਵਰਗੇ ਹੋ। ਪਰਮੇਸ਼ੁਰ ਪਿਤਾ ਅਤੇ ਮਸੀਹ ਯਿਸੂ ਸਾਡੇ ਪ੍ਰਭੂ, ਵੱਲੋਂ ਤੁਹਾਨੂੰ ਕਿਰਪਾ, ਮਿਹਰ ਅਤੇ ਸ਼ਾਂਤੀ ਹੋਵੇ। 3 ਮੈਂ ਹਮੇਸ਼ਾ ਦਿਨ ਰਾਤ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਚੇਤੇ ਕਰਦਾ ਹਾਂ। ਇਨ੍ਹਾਂ ਪ੍ਰਾਰਥਨਾਵਾਂ ਵਿੱਚ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ। ਉਹੀ ਪਰਮੇਸ਼ੁਰ ਹੈ ਜਿਸਦੀ ਮੇਰੇ ਪੁਰਖਿਆ ਨੇ ਸੇਵਾ ਕੀਤੀ ਸੀ। ਮੈਂ ਵੀ ਹਮੇਸ਼ਾ ਉਸਦੀ ਅਜਿਹੇ ਕੰਮ ਕਰਦਿਆਂ ਸੇਵਾ ਕੀਤੀ ਹੈ ਜਿਨ੍ਹਾਂ ਨੂੰ ਮੈਂ ਸਹੀ ਸਮਝਿਆ ਹੈ। 4 ਜਿਹਡ਼ੇ ਅਥਰੂ ਤੁਸੀਂ ਮੇਰੇ ਲਈ ਵਹਾਏ ਨੇ ਮੈਨੂੰ ਯਾਦ ਆਉਂਦੇ ਹਨ। ਮੈਂ ਤੁਹਾਨੂੰ ਮਿਲਣ ਲਈ ਬੇਤਾਬ ਹਾਂ ਤਾਂ ਜੋ ਮੈਂ ਭਰਪੂਰ ਖੁਸ਼ੀ ਹਾਸਿਲ ਕਰ ਸਕਾਂ। 5 ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਆਸਥਾ ਹੈ ਜਿਹਡ਼ੀ ਤੁਹਾਡੀ ਦਾਦੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਆਸਥਾ ਹੈ। 6 ਇਸੇ ਲਈ ਮੈਂ ਚਾਹਉਂਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹਡ਼ੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆਡ਼ੀ ਲਾਟ ਬਣ ਜਾਂਦੀ ਹੈ। 7 ਪਰਮੇਸ਼ੁਰ ਨੇ ਸਾਨੂੰ ਅਜਿਹਾ ਆਤਮਾ ਨਹੀਂ ਦਿੱਤਾ ਜਿਹਡ਼ਾ ਸਾਨੂੰ ਡਰਪੋਕ ਬਣਾਉਂਦਾ ਹੋਵੇ। ਪਰਮੇਸ਼ੁਰ ਨੇ ਸਾਨੂੰ ਸ਼ਕਤੀ, ਪ੍ਰੇਮ ਅਤੇ ਸ੍ਵੈਂ-ਸੰਜ਼ਮ ਦਾ ਆਤਮਾ ਪ੍ਰਦਾਨ ਕੀਤਾ ਹੈ। 8 ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿਤ੍ਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਹਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ। 9 ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਾਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ। 10 ਇਹ ਕਿਰਪਾ ਹੁਣ ਤੱਕ ਸਾਨੂੰ ਨਹੀਂ ਦਰਸਾਈ ਗਈ ਸੀ। ਇਹ ਉਦੋਂ ਵਿਖਾਈ ਗਈ ਸੀ ਜਦੋਂ ਸਾਡਾ ਮੁਕਤੀਦਾਤਾ ਮਸੀਹ ਯਿਸੂ ਆਇਆ ਸੀ। ਯਿਸੂ ਦੇ ਕਾਲ ਦਾ ਵਿਨਾਸ਼ ਕੀਤਾ ਅਤੇ ਸਾਨੂੰ ਜੀਵਨ ਦਾ ਰਾਹ ਦਿਖਾਇਆ। ਹਾਂ। ਖੁਸ਼ ਖਬਰੀ ਦੇ ਰਾਹੀਂ ਯਿਸੂ ਨੇ ਸਾਨੂੰ ਅਜਿਹੇ ਜੀਵਨ ਨੂੰ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਜਿਹਡ਼ਾ ਤਬਾਹ ਨਹੀਂ ਹੋ ਸਕਦਾ। 11 ਮੈਨੂੰ ਇਹ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਮੈਨੂੰ ਰਸੂਲ ਦੇ ਤੌਰ ਤੇ ਅਤੇ ਖੁਸ਼ਖਬਰੀ ਦਾ ਗੁਰੂ ਚੁਣਿਆ ਗਿਆ ਹੈ। 12 ਹੁਣ ਮੈਂ ਇਹ ਕਸ਼ਟ ਇਸਲਈ ਸਹਾਰ ਰਿਹਾ ਹਾਂ ਕਿਉਂਕਿ ਮੈਂ ਇਹ ਖੁਸ਼ਖਬਰੀ ਦੱਸ ਰਿਹਾ ਹਾਂ। ਪਰ ਮੈਂ ਸ਼ਰਮਸਾਰ ਨਹੀਂ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ। ਮੈਨੂੰ ਪਤਾ ਹੈ ਕਿ ਉਹ ਉਸਦੀ ਰਾਖੀ ਕਰਨ ਦੇ ਸਮਰਥ ਹੈ ਜੋ ਉਸਨੇ ਮੈਨੂੰ ਅੰਤਲੇ ਦਿਹਾਡ਼ੇ ਤੱਕ ਸੌਂਪਿਆ ਹੈ। 13 ਉਨ੍ਹਾਂ ਸੱਚੇ ਉਪਦੇਸ਼ਾਂ ਉੱਤੇ ਚੱਲੋਂ ਜਿਹਡ਼ੇ ਤੁਸੀਂ ਮੇਰੇ ਕੋਲੋਂ ਸੁਣੇ ਹਨ। ਉਨ੍ਹਾਂ ਉਪਦੇਸ਼ਾਂ ਦਾ ਅਨੁਸਰਣ ਕਰੋ ਜਿਹਡ਼ੇ ਸਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਨਾਲ ਹਨ। 14 ਜਿਹਡ਼ਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵਸਦਾ ਹੈ। 15 ਤੁਸੀਂ ਜਾਣਦੇ ਹੋ ਕਿ ਅਸਿਯਾ ਦੇ ਦੇਸ਼ ਵਿੱਚ ਹਰ ਵਿਅਕਤੀ ਨੇ ਮੈਨੂੰ ਛੱਡ ਦਿੱਤਾ ਹੈ। ਇਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੈਨੂੰ ਛੱਡ ਦਿੱਤਾ ਹੈ। 16 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਸਿਫ਼ੁਰੁਸ ਦੇ ਪਰਿਵਾਰ ਉੱਤੇ ਮਿਹਰ ਦਰਸ਼ਾਵੇਗਾ। ਉਨਸਿਫ਼ੁਰੁਸ ਨੇਕਈ ਵਾਰੀ ਮੇਰੀ ਸਹਾਇਤਾ ਕੀਤੀ ਹੈ। ਉਹ ਇਸ ਗੱਲੋਂ ਸ਼ਰਮਸਾਰ ਨਹੀਂ ਕਿ ਮੈਂ ਕੈਦ ਵਿੱਚ ਹਾਂ। 17 ਨਹੀਂ। ਉਹ ਸ਼ਰਮਸਾਰ ਨਹੀਂ ਸੀ ਜਦੋਂ ਉਹ ਰੋਮ ਵਿੱਚ ਆਇਆ ਉਸਨੇ ਮੇਰੀ ਹਰ ਥਾਂ ਭਾਲ ਕੀਤੀ ਤੇ ਮੈਨੂੰ ਆਖਿਰਕਾਰ ਲਭ ਲਿਆ। 18 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਿਸਫ਼ੁਰੁਸ ਤੇ ਨਿਰਣੇ ਦੇ ਦਿਹਾਡ਼ੇ ਮਿਹਰ ਦਰਸ਼ਾਵੇਗਾ। ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਉਨਿਸਫ਼ੁਰੁਸ ਨੇ ਅਫ਼ਸੁਸ ਵਿੱਚ ਕਿੰਨੇ ਢੰਗਾਂ ਰਾਹੀਂ ਮੇਰੀ ਤਰ੍ਹਾਂ ਸਹਾਇਤਾ ਕੀਤੀ ਸੀ।
Total 4 ਅਧਿਆਇ, Selected ਅਧਿਆਇ 1 / 4
1 2 3 4
×

Alert

×

Punjabi Letters Keypad References