1. ਪਿਆਰੇ ਥਿਉਫ਼ਿਲੁਸ, ਜਿਹਡ਼ੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿਖਾਇਆ ਸੀ, ਉਸ ਬਾਰੇ ਲਿਖੀ ਸੀ।
2. ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸਨੇ ਚੁਣਿਆ ਸੀ।
3. ਉਸ ਉਪਰੰਤ ਉਸਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸਨੂੰ ਬਹੁਤ ਵਾਰੀ ਵੇਖਿਆ।
4. ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਜਾਣ ਨੂੰ ਵੀ ਆਖਿਆ। ਉਸਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁਕਿਆ ਹਾਂ। ਤੁਸੀ ਇਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ।
5. ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋਡ਼ੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”
6. ਜਦੋਂ ਸਾਰੇ ਰਸੂਲ ਇਕਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਦੇ ਰਾਜ ਨੂੰ ਵਾਪਸ ਆਉਣ ਵਾਲਾ ਹੈਂ?”
7. ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸਕਦੇ।
8. ਪਰ ਪਵਿੱਤਰ ਆਤਮਾ ਤੁਹਾਡੇ ਕੋਲ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”
9. ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅਖਾਂ ਤੋਂ ਓਹਲੇ ਹੋ ਗਿਆ।
10. ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪਡ਼ੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖਢ਼ੇ ਹੋ ਗਏ।
11. ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇਥੇ ਖਢ਼ੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹਡ਼ਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”
12. ਤੱਦ ਰਸੂਲ ਜੈਤੂਨ ਦੇ ਪਹਾਡ਼ ਵੱਲੋਂ ਯਰੂਸ਼ਲਮ ਨੂੰ ਗਏ (ਇਹ ਪਹਾਡ਼ ਯਰੂਸ਼ਲਮ ਤੋਂ ਇੱਕ-ਅਧ ਮੀਲ ਦੀ ਵਾਟ ਤੇ ਹੈ)
13. ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿਥੇ ਉਹ ਪਹਿਆਂ ਰਹਿੰਦੇ ਸਨ। ਇਕ ਕਮਰਾ ਪੌਡ਼ੀਆਂ ਚਢ਼ਕੇ ਸੀ। ਉਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾਸ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।
14. ਸਾਰੇ ਰਸੂਲ ਇਕਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸਦੇ ਭਰਾ ਵੀ ਉਥੇ ਰਸੂਲਾਂ ਨਾਲ ਸਨ।
15. ਕੁਝ ਦਿਨਾਂ ਬਾਦ ਜਦੋਂ ਉਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉਠਿਆ ਤੇ ਉਸਨੇ ਆਖਿਆ,
16. [This verse may not be a part of this translation]
17. [This verse may not be a part of this translation]
18. ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿਤ੍ਤ ਗਿਆ ਸੀ, ਅਤੇ ਉਸਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿਗਿਆ ਉਸ੍ਸਦਾ ਸ਼ਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤਡ਼ੀਆਂ ਬਾਹਰ ਨਿਕਲ ਆਈਆਂ।
19. ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ ‘ਅਕਲਦਮ’ ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ ‘ਲਹੂ ਦਾ ਖੇਤ।”
20. ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ‘ਕਾਸ਼ ਉਸਦਾ ਘਰ ਉਜ੍ਜਡ਼ ਜਾਵੇ।’ ਉਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।ਜ਼ਬੂਰ 69;25 ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’ਜ਼ਬੂਰ 109;8
21. [This verse may not be a part of this translation]
22. [This verse may not be a part of this translation]
23. ਤਦ ਰਸੂਲਾਂ ਨੇ ਦੋਹਾਂ ਨੂੰ ਖਢ਼ਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸਬ੍ਬਾਮ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ।
24. [This verse may not be a part of this translation]
25. [This verse may not be a part of this translation]
26. ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋਡ਼ਿਆ ਗਿਆ।