ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ।
2. ਪਰ ਜਦੋਂ ਪਤਰਸ ਯਰੂਸ਼ਲਮ ਨੂੰ ਵਾਪਸ ਆਇਆ, ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ,
3. “ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।”
4. ਤਾਂ ਪਤਰਸ ਨੇ ਉਨ੍ਹਾਂ ਨੂੰ ਇਹ ਸਾਰਾ ਬਿਰਤਾਂਤ ਸੁਣਾਇਆ ਅਤੇ ਕਿਹਾ,
5. “ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਭਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬਡ਼ੇ ਨਜ਼ਦੀਕ ਆਕੇ ਰੁਕ ਗਿਆ।
6. ਮੈਂ ਉਸਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਭਾਸ਼ ਤੇ ਉੱਡਣ ਵਾਲੇ ਪੰਛੀ ਸਨ।
7. ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’
8. ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸਕਦਾ, ਮੈਂ ਕਦੇ ਵੀ ਕਿਸੇ ਅਸ਼ੁਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’
9. ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪ੍ਰਭੂ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’
10. ਇੰਝ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਾਰੀਆਂ ਚੀਜ਼ਾਂ ਵਾਪਸ ਉੱਪਰ ਅਭਾਸ਼ ਵੱਲ ਲਿਜਾਈਆਂ ਗਫੀਆਂ।
11. ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ।
12. ਆਤਮੇ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ।
13. ਉਸਨੇ ਸਾਨੂੰ ਕਿਹਾ, ਉਸਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ।
14. ਉਹ ਤੈਨੂੰ ਉਹ ਗੱਲਾਂ ਦਸੇਗਾ ਜੋ ਤੈਨੂੰ ਅਤੇ ਤੇਰੇ ਘਰ ਵਿੱਚ ਸਾਰਿਆਂ ਨੂੰ ਬਚਾ ਸਕਦੀਆਂ ਹਨ।’
15. ਜਦੋਂ ਮੈਂ ਆਪਣਾ ਭਾਸ਼ਣ ਸ਼ੁਰੂ ਕੀਤਾ, ਤਾਂ ਉਸੇ ਢੰਗ ਨਾਲ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ ਜਿਵੇਂ ਅਰੰਭ ਵਿੱਚ ਸਾਡੇ ਉੱਪਰ ਆਇਆ ਸੀ।
16. ਤਦ ਮੈਨੂੰ ਪ੍ਰਭੂ ਦੇ ਬਚਨ ਚੇਤੇ ਆਏ। ਪ੍ਰਭੂ ਨੇ ਆਖਿਆ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’
17. ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”
18. ਜਦੋਂ ਯਹੂਦੀ ਨਿਹਚੀਆਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪ੍ਰਭੂ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸਕਣ।”
19. ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਦੰਡ ਤੋਂ ਡਰਕਏ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ‘ਚ ਚਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ ਖਬਰੀ ਦਿੱਤੀ, ਪਰ ਇਹ ਖੁਸ਼ ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।
20. ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ।
21. ਪ੍ਰ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।
22. ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ।
23. [This verse may not be a part of this translation]
24. [This verse may not be a part of this translation]
25. “ਫ਼ਿਰ ਬਰਨਬਾਸ ਸੌਲੁਸ ਨੂੰ ਲਭਣ ਲਈ ਤਰਸੁਸ ਨੂੰ ਗਿਆ।
26. ਜਦੋਂ ਉਸਨੇ ਸੌਲੁਸ ਨੂੰ ਲਭ ਲਿਆ, ਉਹ ਉਸਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਨੋਂ ਉਥੇ ਪੂਰਾ ਸਾਲ ਰਹੇ। ਹਰ ਵਾਰ ਨਿਹਚਾਵਾਨਾਂ ਦਾ ਟੋਲਾ ਇਕੱਠਾ ਹੋਕੇ ਆਇਆ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ।
27. ਉਨ੍ਹੀਂ ਦਿਨੀ ਕਾਫੀ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।
28. ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉਠਿਆ ਅਤੇ ਉਠਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇਥ੍ਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।
29. ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹਡ਼ੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।
30. ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈਕੇ ਆਏ।
Total 28 ਅਧਿਆਇ, Selected ਅਧਿਆਇ 11 / 28
1 ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ। 2 ਪਰ ਜਦੋਂ ਪਤਰਸ ਯਰੂਸ਼ਲਮ ਨੂੰ ਵਾਪਸ ਆਇਆ, ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ, 3 “ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।” 4 ਤਾਂ ਪਤਰਸ ਨੇ ਉਨ੍ਹਾਂ ਨੂੰ ਇਹ ਸਾਰਾ ਬਿਰਤਾਂਤ ਸੁਣਾਇਆ ਅਤੇ ਕਿਹਾ, 5 “ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਭਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬਡ਼ੇ ਨਜ਼ਦੀਕ ਆਕੇ ਰੁਕ ਗਿਆ। 6 ਮੈਂ ਉਸਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਭਾਸ਼ ਤੇ ਉੱਡਣ ਵਾਲੇ ਪੰਛੀ ਸਨ। 7 ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’ 8 ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸਕਦਾ, ਮੈਂ ਕਦੇ ਵੀ ਕਿਸੇ ਅਸ਼ੁਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’ 9 ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪ੍ਰਭੂ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’ 10 ਇੰਝ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਾਰੀਆਂ ਚੀਜ਼ਾਂ ਵਾਪਸ ਉੱਪਰ ਅਭਾਸ਼ ਵੱਲ ਲਿਜਾਈਆਂ ਗਫੀਆਂ। 11 ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ। 12 ਆਤਮੇ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ। 13 ਉਸਨੇ ਸਾਨੂੰ ਕਿਹਾ, ਉਸਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ। 14 ਉਹ ਤੈਨੂੰ ਉਹ ਗੱਲਾਂ ਦਸੇਗਾ ਜੋ ਤੈਨੂੰ ਅਤੇ ਤੇਰੇ ਘਰ ਵਿੱਚ ਸਾਰਿਆਂ ਨੂੰ ਬਚਾ ਸਕਦੀਆਂ ਹਨ।’ 15 ਜਦੋਂ ਮੈਂ ਆਪਣਾ ਭਾਸ਼ਣ ਸ਼ੁਰੂ ਕੀਤਾ, ਤਾਂ ਉਸੇ ਢੰਗ ਨਾਲ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ ਜਿਵੇਂ ਅਰੰਭ ਵਿੱਚ ਸਾਡੇ ਉੱਪਰ ਆਇਆ ਸੀ। 16 ਤਦ ਮੈਨੂੰ ਪ੍ਰਭੂ ਦੇ ਬਚਨ ਚੇਤੇ ਆਏ। ਪ੍ਰਭੂ ਨੇ ਆਖਿਆ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’ 17 ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?” 18 ਜਦੋਂ ਯਹੂਦੀ ਨਿਹਚੀਆਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪ੍ਰਭੂ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸਕਣ।” 19 ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਦੰਡ ਤੋਂ ਡਰਕਏ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ‘ਚ ਚਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ ਖਬਰੀ ਦਿੱਤੀ, ਪਰ ਇਹ ਖੁਸ਼ ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ। 20 ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ। 21 ਪ੍ਰ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ। 22 ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ। 23 [This verse may not be a part of this translation] 24 [This verse may not be a part of this translation] 25 “ਫ਼ਿਰ ਬਰਨਬਾਸ ਸੌਲੁਸ ਨੂੰ ਲਭਣ ਲਈ ਤਰਸੁਸ ਨੂੰ ਗਿਆ। 26 ਜਦੋਂ ਉਸਨੇ ਸੌਲੁਸ ਨੂੰ ਲਭ ਲਿਆ, ਉਹ ਉਸਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਨੋਂ ਉਥੇ ਪੂਰਾ ਸਾਲ ਰਹੇ। ਹਰ ਵਾਰ ਨਿਹਚਾਵਾਨਾਂ ਦਾ ਟੋਲਾ ਇਕੱਠਾ ਹੋਕੇ ਆਇਆ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ। 27 ਉਨ੍ਹੀਂ ਦਿਨੀ ਕਾਫੀ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ। 28 ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉਠਿਆ ਅਤੇ ਉਠਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇਥ੍ਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ। 29 ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹਡ਼ੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ। 30 ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈਕੇ ਆਏ।
Total 28 ਅਧਿਆਇ, Selected ਅਧਿਆਇ 11 / 28
×

Alert

×

Punjabi Letters Keypad References