ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਜਦੋਂ ਅਸੀਂ ਧਰਤੀ ਤੇ ਬਚ ਨਿਕਲੇ ਤਾਂ ਸਾਨੂੰ ਮਾਲੂਮ ਹੋਇਆ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ।
2. ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹਡ਼ੇ ਉਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬਡ਼ਾ ਵਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।
3. ਪੌਲੁਸ ਨੇ ਬਹੁਤ ਸਾਰੀਆਂ ਲਕਡ਼ੀਆਂ ਇਕਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕਡ਼ਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸਨੇ ਪੌਲੁਸ ਦੇ ਹੱਥ ਤੇ ਵਾਡਿਆ ਅਤੇ ਉਸਦੇ ਹੱਥ ਨਾਲ ਚਿੰਬਡ਼ ਗਿਆ।
4. ਜਦੋਂ ਉਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸਨੂੰ ਜਿਉਂਦਾ ਨਹੀਂ ਛਡਿਆ।”
5. ਪਰ ਪੌਲੁਸ ਨੇ ਸਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸਨੂੰ ਕੋਈ ਵੀ ਸੱਟ ਨਹੀਂ ਲੱਗੀ।
6. ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁਜ੍ਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬਡ਼ੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।”
7. ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।
8. ਓਉਬਕਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋਡ਼ਾਂ ਤੋਂ ਬਡ਼ਾ ਪੀਡ਼ਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰਖੇ ਤੇ ਉਸਨੂੰ ਚੰਗਾ ਕੀਤਾ।
9. ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ।
10. [This verse may not be a part of this translation]
11. [This verse may not be a part of this translation]
12. ਅਸੀਂ ਸੈਰਾਕੁਸ ਸ਼ਹਿਰ ਵਿੱਚ ਰੁਕੇ। ਇਥੇ ਅਸੀਂ ਤਿੰਨਾਂ ਦਿਨਾਂ ਤੱਕ ਰੁਕੇ ਤੇ ਫ਼ਿਰ ਚੱਲ ਪਏ।
13. ਫ਼ਿਰ ਅਸੀਂ ਰੇਗਿਯੁਨ ਸ਼ਹਿਰ ਵਿੱਚ ਪਹੁੰਚੇ। ਇੱਕ ਦਿਨ ਬਾਅਦ, ਜਦੋਂ ਦਖਣੀ ਹਵਾ ਵਗੀ, ਅਸੀਂ ਤੁਰ ਪਏ। ਅਗਲੇ ਦਿਨ ਅਸੀਂ ਪਤਿਯੁਲੇ ਪਹੁੰਚੇ।
14. ਉਥੇ ਅਸੀਂ ਕੁਝ ਭਰਾਵਾਂ ਨੂੰ ਮਿਲੇ। ਉਨ੍ਹਾਂ ਸਾਨੂੰ ਇੱਕ ਹਫ਼ਤਾ ਉਥੇ ਰਹਿਣ ਦੀ ਮਿੰਨਤ ਕੀਤੀ। ਅਖੀਰ ਅਸੀਂ ਰੋਮ ਪਹੁੰਚੇ।
15. ਜਦੋਂ ਉਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਨੇਮ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸਨੂੰ ਹੌਂਸਲਾ ਹੋਇਆ ਅਤੇ ਉਸਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ।
16. ਫ਼ਿਰ ਅਸੀਂ ਰੋਮ ਵਿੱਚ ਚਲੇ ਗਏ। ਪੌਲੁਸ ਨੂੰ ਰੋਮ ਵਿੱਚ ਇਕੱਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸਦੀ ਨਿਗਰਾਨੀ ਲਈ ਉਸਦੇ ਨਾਲ ਸੀ।
17. ਤਿੰਨ ਦਿਨਾਂ ਬਾਅਦ ਉਸਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ। ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।
18. ਰੋਮੀਆਂ ਨੇ ਮੈਨੂੰ ਸਵਾਲ ਕੀਤੇ ਪਰ ਉਨ੍ਹਾਂ ਨੂੰ ਕੋਈ ਵਜਹ ਨਾ ਲਭੀ ਜਿਸ ਵਾਸਤੇ ਮੈਂ ਮਾਰਿਆ ਜਾਵਾਂ? ਇਸ ਲਈ ਉਨ੍ਹਾਂ ਮੈਨੂੰ ਅਜ਼ਾਦ ਛੱਡ ਦੇਣਾ ਚਾਹਿਆ।
19. ਪਰ ਉਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ।
20. ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜ਼ੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰਖਦਾ ਹਾਂ।”
21. ਯਹੂਦੀਆਂ ਨੇ ਪੌਲੁਸ ਨੂੰ ਆਖਿਆ, “ਅਸੀਂ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿਠੀ ਪ੍ਰਾਪਤ ਨਹੀਂ ਕੀਟੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਵਿੱਚੋਂ, ਜੋ ਉਥੋਂ ਆਏ, ਤੇਰੇ ਬਾਰੇ ਕੋਈ ਖਬਰ ਲਿਆਏ ਜਾਂ ਤੇਰੇ ਬਾਰੇ ਕੁਝ ਬੁਰਾ ਕਿਹਾ।
22. ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”
23. ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦਕੇ ਕੀਤੀ।
24. ਉਨ੍ਹਾਂ ਵਿੱਚੋਂ ਕਈਆਂ ਨੇ ਪੌਲੁਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ।
25. ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ:
26. “ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨਹਆਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸਨੂੰ ਸਮਝੋਂਗੇ ਨਹੀਂ।
27. ਇਨ੍ਹਾਂ ਲੋਕਾਂ ਦੀ ਬੁਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁਡ਼ਨਗੇ।’ ਯਸਾਯਾਹ 6:9-10
28. ‘ਹੇ ਯਹੂਦੀਓ। ਮੈਂ ਤੁਹਾਨੂੰ ਇਹ ਪਤਾ ਲਾਉਣਾ ਚਾਹਉਂਦਾ ਹਾਂ ਕਿ ਪਰਮੇਸ਼ੁਰ ਨੇ ਇਹ ਮੁਕਤੀ ਗੈਰ-ਯਹੂਦੀ ਲੋਕਾਂ ਵਾਸਤੇ ਭੇਜੀ ਹੈ, ਅਤੇ ਉਹ ਸੁਣਨਗੇ।”
29. [This verse may not be a part of this translation]
30. ਪਾਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉਥੇ ਰਿਹਾ। ਜਿਹਡ਼ੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆ ਆਖਦਾ।
31. ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।
Total 28 ਅਧਿਆਇ, Selected ਅਧਿਆਇ 28 / 28
1 ਜਦੋਂ ਅਸੀਂ ਧਰਤੀ ਤੇ ਬਚ ਨਿਕਲੇ ਤਾਂ ਸਾਨੂੰ ਮਾਲੂਮ ਹੋਇਆ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ। 2 ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹਡ਼ੇ ਉਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬਡ਼ਾ ਵਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ। 3 ਪੌਲੁਸ ਨੇ ਬਹੁਤ ਸਾਰੀਆਂ ਲਕਡ਼ੀਆਂ ਇਕਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕਡ਼ਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸਨੇ ਪੌਲੁਸ ਦੇ ਹੱਥ ਤੇ ਵਾਡਿਆ ਅਤੇ ਉਸਦੇ ਹੱਥ ਨਾਲ ਚਿੰਬਡ਼ ਗਿਆ। 4 ਜਦੋਂ ਉਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸਨੂੰ ਜਿਉਂਦਾ ਨਹੀਂ ਛਡਿਆ।” 5 ਪਰ ਪੌਲੁਸ ਨੇ ਸਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸਨੂੰ ਕੋਈ ਵੀ ਸੱਟ ਨਹੀਂ ਲੱਗੀ। 6 ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁਜ੍ਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬਡ਼ੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।” 7 ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ। 8 ਓਉਬਕਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋਡ਼ਾਂ ਤੋਂ ਬਡ਼ਾ ਪੀਡ਼ਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰਖੇ ਤੇ ਉਸਨੂੰ ਚੰਗਾ ਕੀਤਾ। 9 ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ। 10 [This verse may not be a part of this translation] 11 [This verse may not be a part of this translation] 12 ਅਸੀਂ ਸੈਰਾਕੁਸ ਸ਼ਹਿਰ ਵਿੱਚ ਰੁਕੇ। ਇਥੇ ਅਸੀਂ ਤਿੰਨਾਂ ਦਿਨਾਂ ਤੱਕ ਰੁਕੇ ਤੇ ਫ਼ਿਰ ਚੱਲ ਪਏ। 13 ਫ਼ਿਰ ਅਸੀਂ ਰੇਗਿਯੁਨ ਸ਼ਹਿਰ ਵਿੱਚ ਪਹੁੰਚੇ। ਇੱਕ ਦਿਨ ਬਾਅਦ, ਜਦੋਂ ਦਖਣੀ ਹਵਾ ਵਗੀ, ਅਸੀਂ ਤੁਰ ਪਏ। ਅਗਲੇ ਦਿਨ ਅਸੀਂ ਪਤਿਯੁਲੇ ਪਹੁੰਚੇ। 14 ਉਥੇ ਅਸੀਂ ਕੁਝ ਭਰਾਵਾਂ ਨੂੰ ਮਿਲੇ। ਉਨ੍ਹਾਂ ਸਾਨੂੰ ਇੱਕ ਹਫ਼ਤਾ ਉਥੇ ਰਹਿਣ ਦੀ ਮਿੰਨਤ ਕੀਤੀ। ਅਖੀਰ ਅਸੀਂ ਰੋਮ ਪਹੁੰਚੇ। 15 ਜਦੋਂ ਉਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਨੇਮ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸਨੂੰ ਹੌਂਸਲਾ ਹੋਇਆ ਅਤੇ ਉਸਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ। 16 ਫ਼ਿਰ ਅਸੀਂ ਰੋਮ ਵਿੱਚ ਚਲੇ ਗਏ। ਪੌਲੁਸ ਨੂੰ ਰੋਮ ਵਿੱਚ ਇਕੱਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸਦੀ ਨਿਗਰਾਨੀ ਲਈ ਉਸਦੇ ਨਾਲ ਸੀ। 17 ਤਿੰਨ ਦਿਨਾਂ ਬਾਅਦ ਉਸਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ। ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ। 18 ਰੋਮੀਆਂ ਨੇ ਮੈਨੂੰ ਸਵਾਲ ਕੀਤੇ ਪਰ ਉਨ੍ਹਾਂ ਨੂੰ ਕੋਈ ਵਜਹ ਨਾ ਲਭੀ ਜਿਸ ਵਾਸਤੇ ਮੈਂ ਮਾਰਿਆ ਜਾਵਾਂ? ਇਸ ਲਈ ਉਨ੍ਹਾਂ ਮੈਨੂੰ ਅਜ਼ਾਦ ਛੱਡ ਦੇਣਾ ਚਾਹਿਆ। 19 ਪਰ ਉਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ। 20 ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜ਼ੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰਖਦਾ ਹਾਂ।” 21 ਯਹੂਦੀਆਂ ਨੇ ਪੌਲੁਸ ਨੂੰ ਆਖਿਆ, “ਅਸੀਂ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿਠੀ ਪ੍ਰਾਪਤ ਨਹੀਂ ਕੀਟੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਵਿੱਚੋਂ, ਜੋ ਉਥੋਂ ਆਏ, ਤੇਰੇ ਬਾਰੇ ਕੋਈ ਖਬਰ ਲਿਆਏ ਜਾਂ ਤੇਰੇ ਬਾਰੇ ਕੁਝ ਬੁਰਾ ਕਿਹਾ। 22 ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।” 23 ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦਕੇ ਕੀਤੀ। 24 ਉਨ੍ਹਾਂ ਵਿੱਚੋਂ ਕਈਆਂ ਨੇ ਪੌਲੁਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ। 25 ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ: 26 “ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨਹਆਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸਨੂੰ ਸਮਝੋਂਗੇ ਨਹੀਂ। 27 ਇਨ੍ਹਾਂ ਲੋਕਾਂ ਦੀ ਬੁਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁਡ਼ਨਗੇ।’ ਯਸਾਯਾਹ 6:9-10 28 ‘ਹੇ ਯਹੂਦੀਓ। ਮੈਂ ਤੁਹਾਨੂੰ ਇਹ ਪਤਾ ਲਾਉਣਾ ਚਾਹਉਂਦਾ ਹਾਂ ਕਿ ਪਰਮੇਸ਼ੁਰ ਨੇ ਇਹ ਮੁਕਤੀ ਗੈਰ-ਯਹੂਦੀ ਲੋਕਾਂ ਵਾਸਤੇ ਭੇਜੀ ਹੈ, ਅਤੇ ਉਹ ਸੁਣਨਗੇ।” 29 [This verse may not be a part of this translation] 30 ਪਾਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉਥੇ ਰਿਹਾ। ਜਿਹਡ਼ੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆ ਆਖਦਾ। 31 ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।
Total 28 ਅਧਿਆਇ, Selected ਅਧਿਆਇ 28 / 28
×

Alert

×

Punjabi Letters Keypad References