ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ।
2. ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰਖੋ ਅਤੇ ਇਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁਡ਼ੇ ਰਹੋ।
3. ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁਡ਼ੇ ਹੋਏ ਹੋ। ਇਸ ਢੰਗ ਨਾਲ ਜੁਡ਼ੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।
4. ਇੱਕ ਸ਼ਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ।
5. ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ।
6. ਉਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ।
7. ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸਨੂੰ ਦੇਣਾ ਚਾਹੁੰਦਾ ਸੀ।
8. ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।” ਜ਼ਬੂਰ 68:18
9. ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।
10. ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹਡ਼ਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ।
11. ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
12. ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸ਼ਰੀਰ ਨੂੰ ਮਜ਼ਬੂਤ ਬਣਾਇਆ ਜਾ ਸਕੇ।
13. ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।
14. ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹਡ਼ੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।
15. ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸ਼ਰੀਰ ਹਾਂ।
16. ਸਮੁੱਚਾ ਸ਼ਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸ਼ਰੀਰ ਦੇ ਸਾਰੇ ਅੰਗ ਜੁਡ਼ੇ ਹੋਏ ਅਤੇ ਇਕਠੇ ਹਨ। ਸ਼ਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸ਼ਰੀਰ ਵਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।
17. ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਨਾਸਥਾਵਾਨਾਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿਚਾਰ ਕਿਸੇ ਕੰਮ ਦੇ ਨਹੀਂ ਹਨ।
18. ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸਕਦੇ ਜਿਹਡ਼ਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।
19. ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵਧ ਤੋਂ ਵਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।
20. ਪਰ ਜਿਹਡ਼ੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ।
21. ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੁ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ।
22. ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੁ ਲੋਕਾਂ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹਡ਼ੀਆਂ ਉਹ ਕਰਨੀਆਂ ਚਾਹੁੰਦੇ ਹਨ।
23. ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿਖਾਇਆ ਗਿਆ ਹੈ।
24. ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।
25. ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ ਕਿਉਂਕਿ ਅਸੀਂ ਇੱਕੋ ਸ਼ਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।
26. ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰਖੋ।
27. ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹਡ਼ਾ ਤੁਹਾਨੂੰ ਹਰਾ ਸਕੇ।
28. ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।
29. ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹਡ਼ੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।
30. ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁਕਵੇਂ ਸਮੇਂ ਅਜ਼ਾਦ ਕਰੇਗਾ।
31. ਸਭ ਕੁਡ਼ਤ੍ਤਣ, ਕ੍ਰੋਧ, ਕੋਪ ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ।
32. ਦਿਆਲੂ ਬਾਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।
Total 6 ਅਧਿਆਇ, Selected ਅਧਿਆਇ 4 / 6
1 2 3 4 5 6
1 ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ। 2 ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰਖੋ ਅਤੇ ਇਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁਡ਼ੇ ਰਹੋ। 3 ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁਡ਼ੇ ਹੋਏ ਹੋ। ਇਸ ਢੰਗ ਨਾਲ ਜੁਡ਼ੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ। 4 ਇੱਕ ਸ਼ਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ। 5 ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ। 6 ਉਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ। 7 ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸਨੂੰ ਦੇਣਾ ਚਾਹੁੰਦਾ ਸੀ। 8 ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।” ਜ਼ਬੂਰ 68:18 9 ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ। 10 ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹਡ਼ਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ। 11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ। 12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸ਼ਰੀਰ ਨੂੰ ਮਜ਼ਬੂਤ ਬਣਾਇਆ ਜਾ ਸਕੇ। 13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ। 14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹਡ਼ੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ। 15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸ਼ਰੀਰ ਹਾਂ। 16 ਸਮੁੱਚਾ ਸ਼ਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸ਼ਰੀਰ ਦੇ ਸਾਰੇ ਅੰਗ ਜੁਡ਼ੇ ਹੋਏ ਅਤੇ ਇਕਠੇ ਹਨ। ਸ਼ਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸ਼ਰੀਰ ਵਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ। 17 ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਨਾਸਥਾਵਾਨਾਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿਚਾਰ ਕਿਸੇ ਕੰਮ ਦੇ ਨਹੀਂ ਹਨ। 18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸਕਦੇ ਜਿਹਡ਼ਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ। 19 ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵਧ ਤੋਂ ਵਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ। 20 ਪਰ ਜਿਹਡ਼ੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ। 21 ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੁ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ। 22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੁ ਲੋਕਾਂ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹਡ਼ੀਆਂ ਉਹ ਕਰਨੀਆਂ ਚਾਹੁੰਦੇ ਹਨ। 23 ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿਖਾਇਆ ਗਿਆ ਹੈ। 24 ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ। 25 ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ ਕਿਉਂਕਿ ਅਸੀਂ ਇੱਕੋ ਸ਼ਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ। 26 ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰਖੋ। 27 ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹਡ਼ਾ ਤੁਹਾਨੂੰ ਹਰਾ ਸਕੇ। 28 ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ। 29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹਡ਼ੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ। 30 ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁਕਵੇਂ ਸਮੇਂ ਅਜ਼ਾਦ ਕਰੇਗਾ। 31 ਸਭ ਕੁਡ਼ਤ੍ਤਣ, ਕ੍ਰੋਧ, ਕੋਪ ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ। 32 ਦਿਆਲੂ ਬਾਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।
Total 6 ਅਧਿਆਇ, Selected ਅਧਿਆਇ 4 / 6
1 2 3 4 5 6
×

Alert

×

Punjabi Letters Keypad References