ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਤੁਸੀਂ ਮਸੀਹ ਵਿੱਚ ਭਰਾ ਅਤੇ ਭੈਣਾਂ ਹੋ, ਇਸ ਲਈ ਇੱਕ ਦੂਸਰੇ ਨੂੰ ਪਿਆਰ ਕਰਨਾ ਜਾਰੀ ਰੱਖੋ।
2. ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।
3. ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹਡ਼ੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।
4. ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰਖੇਗਾ ਜਿਹਡ਼ੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।
5. ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰਖੋ। ਅਤੇ ਜਿਹਡ਼ੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।” ਬਿਵਸਥਾ 31:6
6. ਇਸ ਲਈ ਅਸੀਂ ਯਕੀਨੀ ਆਖ ਸਕਦੇ ਹਾਂ, “ਪਰਮੇਸ਼ੁਰ ਮੇਰਾ ਸਹਾਇਕ ਹੈ ਅਤੇ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੁਝ ਨਹੀਂ ਵਿਗਾਡ਼ ਸਕਦੇ।” ਜ਼ਬੂਰ 118:6
7. ਆਪਣੇ ਆਗੂਆਂ ਨੂੰ ਚੇਤੇ ਰਖੋ। ਉਨਹਆਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।
8. ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ।
9. ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ। ਉਨਹਆਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ।
10. ਸਾਡੇ ਕੋਲ ਇੱਕ ਬਲੀ ਹੈ। ਅਤੇ ਜਿਹਡ਼ੇ ਜਾਜਕ ਪਵਿੱਤਰ ਤੰਬੂ ਵਿੱਚ ਸੇਵਾ ਕਰਦੇ ਹਨ ਉਨ੍ਹਾਂ ਨੂੰ ਬਲੀ ਵਿੱਚੋਂ ਖਾਣ ਦਾ ਕੋਈ ਇਖਤਿਆਰ ਨਹੀਂ ਹੈ।
11. ਸਰਦਾਰ ਜਾਜਕ ਜਾਨਵਰਾਂ ਦਾ ਲਹੂ ਅੱਤ ਪਵਿੱਤਰ ਸਥਾਨ ਵਿੱਚ ਲੈ ਜਾਂਦਾ ਹੈ। ਉਹ ਉਸ ਲਹੂ ਨੂੰ ਪਾਪਾਂ ਲਈ ਅਰਪਨ ਕਰਦਾ ਹੈ। ਪਰ ਉਨ੍ਹਾਂ ਜਾਨਵਰਾਂ ਦੇ ਸ਼ਰੀਰ ਖੈਮੇ ਤੋਂ ਬਾਹਰ ਸਾਡ਼ੇ ਜਾਂਦੇ ਹਨ।
12. ਇਸੇ ਲਈ ਯਿਸੂ ਵੀ ਸ਼ਹਿਰ ਤੋਂ ਬਾਹਰ ਪ੍ਰਾਣਹੀਣ ਹੋਇਆ। ਯਿਸੂ ਆਪਣੇ ਲੋਕਾਂ ਨੂੰ ਆਪਣੇ ਹੀ ਲਹੂ ਰਾਹੀਂ ਪਵਿੱਤਰ ਬਨਾਉਣ ਦੇ ਉਦੇਸ਼ ਨਾਲ ਮਰਿਆ।
13. ਇਸੇ ਲਈ ਆਓ ਅਸੀਂ ਵੀ ਡੇਰਿਆਂ ਤੋਂ ਬਾਹਰ ਯਿਸੂ ਕੋਲ ਚੱਲੀਏ। ਸਾਨੂੰ ਵੀ ਉਸੇ ਸ਼ਰਮ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਜਿਸਨੂੰ ਮਸੀਹ ਨੇ ਕੀਤਾ ਸੀ।
14. ਇਥੇ ਧਰਤੀ ਤੇ ਸਾਡੇ ਕੋਲ ਅਜਿਹਾ ਕੋਈ ਸ਼ਹਿਰ ਨਹੀਂ ਜਿਹਡ਼ਾ ਸਦੀਵੀ ਰਹੇਗਾ। ਪਰ ਅਸੀਂ ਉਸ ਸ਼ਹਿਰ ਦੀ ਉਡੀਕ ਕਰ ਰਹੇ ਹਾਂ ਜੋ ਸਾਨੂੰ ਭਵਿਖ੍ਖ ਵਿੱਚ ਮਿਲੇਗਾ।
15. ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁਲ੍ਹਾਂ ਤੋਂ ਆਉਂਦੀ ਹੈ ਜੋ ਉਸਦੇ ਨਾਂ ਨੂੰ ਮਹਿਮਾਮਈ ਕਰਦੇ ਹਨ।
16. ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹਡ਼ੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।
17. ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
18. ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ।
19. ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ ਤਾਂ ਜੋ ਉਹ ਮੈਨੂੰ ਵਾਪਸ ਤੁਹਾਡੇ ਕੋਲ ਜਲਦੀ ਭੇਜੇ। ਇਹ ਗੱਲ ਮੈਂ ਕਿਸੇ ਵੀ ਹੋਰ ਚੀਜ਼ ਤੋਂ ਵਧ੍ਧ ਚਾਹੁੰਦਾ ਹਾਂ।
20. [This verse may not be a part of this translation]
21. [This verse may not be a part of this translation]
22. ਮੇਰੇ ਭਰਾਵੋ ਅਤੇ ਭੈਣੋ ਮੈਂ ਬੇਨਤੀ ਕਰਦਾ ਹਾਂ ਕਿ ਜਿਹਡ਼ੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।
23. ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਆ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ।
24. ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸਕਾਰ ਆਖਦੇ ਹਨ।
25. ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
Total 13 ਅਧਿਆਇ, Selected ਅਧਿਆਇ 13 / 13
1 2 3 4 5 6 7 8 9 10 11 12 13
1 ਤੁਸੀਂ ਮਸੀਹ ਵਿੱਚ ਭਰਾ ਅਤੇ ਭੈਣਾਂ ਹੋ, ਇਸ ਲਈ ਇੱਕ ਦੂਸਰੇ ਨੂੰ ਪਿਆਰ ਕਰਨਾ ਜਾਰੀ ਰੱਖੋ। 2 ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ। 3 ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹਡ਼ੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ। 4 ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰਖੇਗਾ ਜਿਹਡ਼ੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ। 5 ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰਖੋ। ਅਤੇ ਜਿਹਡ਼ੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।” ਬਿਵਸਥਾ 31:6 6 ਇਸ ਲਈ ਅਸੀਂ ਯਕੀਨੀ ਆਖ ਸਕਦੇ ਹਾਂ, “ਪਰਮੇਸ਼ੁਰ ਮੇਰਾ ਸਹਾਇਕ ਹੈ ਅਤੇ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੁਝ ਨਹੀਂ ਵਿਗਾਡ਼ ਸਕਦੇ।” ਜ਼ਬੂਰ 118:6 7 ਆਪਣੇ ਆਗੂਆਂ ਨੂੰ ਚੇਤੇ ਰਖੋ। ਉਨਹਆਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ। 8 ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ। 9 ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ। ਉਨਹਆਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ। 10 ਸਾਡੇ ਕੋਲ ਇੱਕ ਬਲੀ ਹੈ। ਅਤੇ ਜਿਹਡ਼ੇ ਜਾਜਕ ਪਵਿੱਤਰ ਤੰਬੂ ਵਿੱਚ ਸੇਵਾ ਕਰਦੇ ਹਨ ਉਨ੍ਹਾਂ ਨੂੰ ਬਲੀ ਵਿੱਚੋਂ ਖਾਣ ਦਾ ਕੋਈ ਇਖਤਿਆਰ ਨਹੀਂ ਹੈ। 11 ਸਰਦਾਰ ਜਾਜਕ ਜਾਨਵਰਾਂ ਦਾ ਲਹੂ ਅੱਤ ਪਵਿੱਤਰ ਸਥਾਨ ਵਿੱਚ ਲੈ ਜਾਂਦਾ ਹੈ। ਉਹ ਉਸ ਲਹੂ ਨੂੰ ਪਾਪਾਂ ਲਈ ਅਰਪਨ ਕਰਦਾ ਹੈ। ਪਰ ਉਨ੍ਹਾਂ ਜਾਨਵਰਾਂ ਦੇ ਸ਼ਰੀਰ ਖੈਮੇ ਤੋਂ ਬਾਹਰ ਸਾਡ਼ੇ ਜਾਂਦੇ ਹਨ। 12 ਇਸੇ ਲਈ ਯਿਸੂ ਵੀ ਸ਼ਹਿਰ ਤੋਂ ਬਾਹਰ ਪ੍ਰਾਣਹੀਣ ਹੋਇਆ। ਯਿਸੂ ਆਪਣੇ ਲੋਕਾਂ ਨੂੰ ਆਪਣੇ ਹੀ ਲਹੂ ਰਾਹੀਂ ਪਵਿੱਤਰ ਬਨਾਉਣ ਦੇ ਉਦੇਸ਼ ਨਾਲ ਮਰਿਆ। 13 ਇਸੇ ਲਈ ਆਓ ਅਸੀਂ ਵੀ ਡੇਰਿਆਂ ਤੋਂ ਬਾਹਰ ਯਿਸੂ ਕੋਲ ਚੱਲੀਏ। ਸਾਨੂੰ ਵੀ ਉਸੇ ਸ਼ਰਮ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਜਿਸਨੂੰ ਮਸੀਹ ਨੇ ਕੀਤਾ ਸੀ। 14 ਇਥੇ ਧਰਤੀ ਤੇ ਸਾਡੇ ਕੋਲ ਅਜਿਹਾ ਕੋਈ ਸ਼ਹਿਰ ਨਹੀਂ ਜਿਹਡ਼ਾ ਸਦੀਵੀ ਰਹੇਗਾ। ਪਰ ਅਸੀਂ ਉਸ ਸ਼ਹਿਰ ਦੀ ਉਡੀਕ ਕਰ ਰਹੇ ਹਾਂ ਜੋ ਸਾਨੂੰ ਭਵਿਖ੍ਖ ਵਿੱਚ ਮਿਲੇਗਾ। 15 ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁਲ੍ਹਾਂ ਤੋਂ ਆਉਂਦੀ ਹੈ ਜੋ ਉਸਦੇ ਨਾਂ ਨੂੰ ਮਹਿਮਾਮਈ ਕਰਦੇ ਹਨ। 16 ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹਡ਼ੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ। 17 ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ। 18 ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ। 19 ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ ਤਾਂ ਜੋ ਉਹ ਮੈਨੂੰ ਵਾਪਸ ਤੁਹਾਡੇ ਕੋਲ ਜਲਦੀ ਭੇਜੇ। ਇਹ ਗੱਲ ਮੈਂ ਕਿਸੇ ਵੀ ਹੋਰ ਚੀਜ਼ ਤੋਂ ਵਧ੍ਧ ਚਾਹੁੰਦਾ ਹਾਂ। 20 [This verse may not be a part of this translation] 21 [This verse may not be a part of this translation] 22 ਮੇਰੇ ਭਰਾਵੋ ਅਤੇ ਭੈਣੋ ਮੈਂ ਬੇਨਤੀ ਕਰਦਾ ਹਾਂ ਕਿ ਜਿਹਡ਼ੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ। 23 ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਆ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ। 24 ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸਕਾਰ ਆਖਦੇ ਹਨ। 25 ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
Total 13 ਅਧਿਆਇ, Selected ਅਧਿਆਇ 13 / 13
1 2 3 4 5 6 7 8 9 10 11 12 13
×

Alert

×

Punjabi Letters Keypad References