ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਹਰ ਯਹੂਦੀ ਸਰਦਾਰ ਜਾਜਕ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ। ਜਾਜਕ ਨੂੰ ਉਨ੍ਹਾਂ ਗੱਲਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ ਜਿਹਡ਼ੀਆਂ ਉਹ ਪਰਮੇਸ਼ੁਰ ਲਈ ਕਰਦਾ ਹੈ। ਉਸ ਜਾਜਕ ਨੂੰ ਪਾਪਾਂ ਲਈ ਪਰਮੇਸ਼ੁਰ ਨੂੰ ਤੋਹਫ਼ੇ ਅਤੇ ਕੁਰਬਾਨੀਆਂ ਅਰਪਨ ਕਰਨੀਆਂ ਚਾਹੀਦੀਆਂ ਹਨ।
2. ਸਰਦਾਰ ਜਾਜਕ ਸਮੂਹ ਲੋਕਾਂ ਵਾਂਗ ਖੁਦ ਕਮਜ਼ੋਰ ਹੈ। ਇਸ ਲਈ ਉਹ ਉਨ੍ਹਾਂ ਲੋਕਾਂ ਨਾਲ ਕੋਮਲ ਹੋ ਸਕਦਾ ਹੈ ਜੋ ਅਗਿਆਨੀ ਹਨ ਅਤੇ ਸਹੀ ਰਾਹ ਤੋਂ ਭਟਕਾਏ ਗਏ ਹਨ।
3. ਸਰਦਾਰ ਜਾਜਕ ਲੋਕਾਂ ਦੇ ਪਾਪ ਲਈ ਬਲੀ ਚਢ਼ਾਉਂਦਾ ਹੈ। ਪਰ ਸਰਦਾਰ ਜਾਜਕ ਖੁਦ ਕਮਜ਼ੋਰੀਆਂ ਰਖਦਾ ਹੈ। ਇਸ ਲਈ ਉਸਨੂੰ ਖੁਦ ਦੇ ਪਾਪਾਂ ਲਈ ਵੀ ਬਲੀਆਂ ਭੇਂਟ ਕਰਨੀਆਂ ਚਾਹੀਦੀਆਂ ਹਨ।
4. ਸਰਦਾਰ ਜਾਜਕ ਦੀ ਤਰ੍ਹਾਂ ਨਿਯੁਕਤ ਹੋਣਾ ਇਕ ਸਤਿਕਾਰ ਹੈ। ਪਰ ਕੋਈ ਵੀ ਵਿਅਕਤੀ ਇਸ ਕਾਰਜ ਲਈ ਖੁਦ ਆਪਣੇ ਆਪ ਦੀ ਚੋਣ ਨਹੀਂ ਕਰਦਾ। ਉਸ ਵਿਅਕਤੀ ਨੂੰ ਪਰਮੇਸ਼ੁਰ ਵੱਲੋਂ, ਆਰੋਨ ਵਾਂਗ, ਬੁਲਾਇਆ ਜਾਣਾ ਚਾਹੀਦਾ ਮਸੀਹ ਨਾਲ ਵੀ ਇਵੇਂ ਹੀ ਹੈ। ਉਸ ਨੇ ਸਰਦਾਰ ਜਾਜਕ ਬਣਨ ਦਾ ਗੌਰਵ ਹਾਸਿਲ ਕਰਨ ਦੀ ਚੋਣ ਖੁਦ ਨਹੀਂ ਕੀਤੀ। ਸਗੋਂ ਪਰਮੇਸ਼ੁਰ ਨੇ ਉਸਨੂੰ ਚੁਣਿਆ। ਪਰਮੇਸ਼ੁਰ ਨੇ ਮਸੀਹ ਨੂੰ ਆਖਿਆ; “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਜ਼ਬੂਰ 2:7
5. [This verse may not be a part of this translation]
6. [This verse may not be a part of this translation]
7. ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹਡ਼ਾ ਉਸਨੂੰ ਮੌਤ ਤੋਂ ਬਚਾ ਸਕਦੀ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾਵਾਂ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
8. ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁਖ ਝੱਲੇ ਅਤੇ ਜਿਨ੍ਹਾਂ ਦੁਖਾਂ ਰਾਹੀਂ ਉਹ ਗੁਜ਼ਰਿਆ, ਉਸਨੇ ਤਾਬੇਦਾਰੀ ਸਿਖੀ।
9. ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹਡ਼ੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸਨੂੰ ਮੰਨਦੇ ਹਨ।
10. ਅਤੇ ਪਰਮੇਸ਼ੁਰ ਨੇ ਯਿਸੂ ਨੂੰ ਉਵੇਂ ਹੀ ਸਰਦਾਰ ਜਾਜਕ ਬਣਾਇਆ ਜਿਵੇਂ ਕਿ ਮਲਕਿਸਿਦਕ ਸੀ।
11. ਅਸੀਂ ਤੁਹਾਨੂੰ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਦੱਸਣੀਆਂ ਚਾਹੁੰਦੇ ਹਾਂ। ਪਰ ਇਹ ਤੁਹਾਨੂੰ ਸਪਸ਼ਟ ਕਰਨਾ ਬਹੁਤ ਔਖਾ ਹੈ ਕਿਉਂਕਿ ਤੁਸੀਂ ਸਮਝਣ ਦੇ ਇਛੁੱਕ ਨਹੀਂ ਹੋ।
12. ਤੁਹਾਨੂੰ ਇੰਨਾ ਸਮਾਂ ਮਿਲ ਚੁਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁਢਲੇ ਪਾਠ ਪਢ਼ਾਉਣ ਵਾਲੇ, ਕਿਸੇ ਵਿਅਕਤੀ ਦੀ ਲੋਡ਼ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁਧ੍ਧ ਵਾਂਗ ਲੋਡ਼ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ।
13. ਕੋਈ ਵੀ ਜਿਹਡ਼ਾ ਦੁਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ।
14. ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹਡ਼ੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹਡ਼ੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
Total 13 ਅਧਿਆਇ, Selected ਅਧਿਆਇ 5 / 13
1 2 3 4 5 6 7 8 9 10 11 12 13
1 ਹਰ ਯਹੂਦੀ ਸਰਦਾਰ ਜਾਜਕ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ। ਜਾਜਕ ਨੂੰ ਉਨ੍ਹਾਂ ਗੱਲਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ ਜਿਹਡ਼ੀਆਂ ਉਹ ਪਰਮੇਸ਼ੁਰ ਲਈ ਕਰਦਾ ਹੈ। ਉਸ ਜਾਜਕ ਨੂੰ ਪਾਪਾਂ ਲਈ ਪਰਮੇਸ਼ੁਰ ਨੂੰ ਤੋਹਫ਼ੇ ਅਤੇ ਕੁਰਬਾਨੀਆਂ ਅਰਪਨ ਕਰਨੀਆਂ ਚਾਹੀਦੀਆਂ ਹਨ। 2 ਸਰਦਾਰ ਜਾਜਕ ਸਮੂਹ ਲੋਕਾਂ ਵਾਂਗ ਖੁਦ ਕਮਜ਼ੋਰ ਹੈ। ਇਸ ਲਈ ਉਹ ਉਨ੍ਹਾਂ ਲੋਕਾਂ ਨਾਲ ਕੋਮਲ ਹੋ ਸਕਦਾ ਹੈ ਜੋ ਅਗਿਆਨੀ ਹਨ ਅਤੇ ਸਹੀ ਰਾਹ ਤੋਂ ਭਟਕਾਏ ਗਏ ਹਨ। 3 ਸਰਦਾਰ ਜਾਜਕ ਲੋਕਾਂ ਦੇ ਪਾਪ ਲਈ ਬਲੀ ਚਢ਼ਾਉਂਦਾ ਹੈ। ਪਰ ਸਰਦਾਰ ਜਾਜਕ ਖੁਦ ਕਮਜ਼ੋਰੀਆਂ ਰਖਦਾ ਹੈ। ਇਸ ਲਈ ਉਸਨੂੰ ਖੁਦ ਦੇ ਪਾਪਾਂ ਲਈ ਵੀ ਬਲੀਆਂ ਭੇਂਟ ਕਰਨੀਆਂ ਚਾਹੀਦੀਆਂ ਹਨ। 4 ਸਰਦਾਰ ਜਾਜਕ ਦੀ ਤਰ੍ਹਾਂ ਨਿਯੁਕਤ ਹੋਣਾ ਇਕ ਸਤਿਕਾਰ ਹੈ। ਪਰ ਕੋਈ ਵੀ ਵਿਅਕਤੀ ਇਸ ਕਾਰਜ ਲਈ ਖੁਦ ਆਪਣੇ ਆਪ ਦੀ ਚੋਣ ਨਹੀਂ ਕਰਦਾ। ਉਸ ਵਿਅਕਤੀ ਨੂੰ ਪਰਮੇਸ਼ੁਰ ਵੱਲੋਂ, ਆਰੋਨ ਵਾਂਗ, ਬੁਲਾਇਆ ਜਾਣਾ ਚਾਹੀਦਾ ਮਸੀਹ ਨਾਲ ਵੀ ਇਵੇਂ ਹੀ ਹੈ। ਉਸ ਨੇ ਸਰਦਾਰ ਜਾਜਕ ਬਣਨ ਦਾ ਗੌਰਵ ਹਾਸਿਲ ਕਰਨ ਦੀ ਚੋਣ ਖੁਦ ਨਹੀਂ ਕੀਤੀ। ਸਗੋਂ ਪਰਮੇਸ਼ੁਰ ਨੇ ਉਸਨੂੰ ਚੁਣਿਆ। ਪਰਮੇਸ਼ੁਰ ਨੇ ਮਸੀਹ ਨੂੰ ਆਖਿਆ; “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਜ਼ਬੂਰ 2:7 5 [This verse may not be a part of this translation] 6 [This verse may not be a part of this translation] 7 ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹਡ਼ਾ ਉਸਨੂੰ ਮੌਤ ਤੋਂ ਬਚਾ ਸਕਦੀ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾਵਾਂ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ। 8 ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁਖ ਝੱਲੇ ਅਤੇ ਜਿਨ੍ਹਾਂ ਦੁਖਾਂ ਰਾਹੀਂ ਉਹ ਗੁਜ਼ਰਿਆ, ਉਸਨੇ ਤਾਬੇਦਾਰੀ ਸਿਖੀ। 9 ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹਡ਼ੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸਨੂੰ ਮੰਨਦੇ ਹਨ। 10 ਅਤੇ ਪਰਮੇਸ਼ੁਰ ਨੇ ਯਿਸੂ ਨੂੰ ਉਵੇਂ ਹੀ ਸਰਦਾਰ ਜਾਜਕ ਬਣਾਇਆ ਜਿਵੇਂ ਕਿ ਮਲਕਿਸਿਦਕ ਸੀ। 11 ਅਸੀਂ ਤੁਹਾਨੂੰ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਦੱਸਣੀਆਂ ਚਾਹੁੰਦੇ ਹਾਂ। ਪਰ ਇਹ ਤੁਹਾਨੂੰ ਸਪਸ਼ਟ ਕਰਨਾ ਬਹੁਤ ਔਖਾ ਹੈ ਕਿਉਂਕਿ ਤੁਸੀਂ ਸਮਝਣ ਦੇ ਇਛੁੱਕ ਨਹੀਂ ਹੋ। 12 ਤੁਹਾਨੂੰ ਇੰਨਾ ਸਮਾਂ ਮਿਲ ਚੁਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁਢਲੇ ਪਾਠ ਪਢ਼ਾਉਣ ਵਾਲੇ, ਕਿਸੇ ਵਿਅਕਤੀ ਦੀ ਲੋਡ਼ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁਧ੍ਧ ਵਾਂਗ ਲੋਡ਼ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ। 13 ਕੋਈ ਵੀ ਜਿਹਡ਼ਾ ਦੁਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ। 14 ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹਡ਼ੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹਡ਼ੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
Total 13 ਅਧਿਆਇ, Selected ਅਧਿਆਇ 5 / 13
1 2 3 4 5 6 7 8 9 10 11 12 13
×

Alert

×

Punjabi Letters Keypad References