ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।
2. ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹਡ਼ਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।
3. ਹਰ ਸਰਦਾਰ ਜਾਜਕ ਦੇ ਜ਼ਿੰਮੇ ਪਰਮੇਸ਼ੁਰ ਨੂੰ ਬਲੀ ਅਤੇ ਤੋਹਫ਼ੇ ਅਰਪਨ ਕਰਨ ਦਾ ਕਾਰਜ ਦਿੱਤਾ ਗਿਆ ਹੈ। ਇਸ ਲਈ ਸਾਡੇ ਉਚ੍ਚ ਜਾਜਕ ਨੇ ਵੀ ਪਰਮੇਸ਼ੁਰ ਨੂੰ ਕੁਝ ਅਰਪਣ ਕਰਨਾ ਸੀ।
4. ਜੇ ਸਾਡਾ ਸਰਦਾਰ ਜਾਜਕ ਹੁਣ ਧਰਤੀ ਉੱਪਰ ਰਹਿ ਰਿਹਾ ਹੁੰਦਾ ਤਾਂ ਉਸਨੇ ਜਾਜਕ ਨਹੀਂ ਸੀ ਹੋਣਾ। ਅਜਿਹਾ ਮੈਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਇਥੇ ਪਹਿਲਾਂ ਹੀ ਜਾਜਕ ਹਨ ਜਿਹਡ਼ੇ ਸ਼ਰ੍ਹਾ ਅਨੁਸਾਰ ਪਰਮੇਸ਼ੁਰ ਨੂੰ ਤੋਹਫ਼ੇ ਭੇਂਟ ਕਰਦੇ ਹਨ।
5. ਜਿਹਡ਼ਾ ਕਾਰਜ ਇਹ ਜਾਜਕ ਕਰਦੇ ਹਨ ਉਹ ਅਸਲ ਵਿੱਚ ਸਵਰਗੀ ਚੀਜ਼ਾਂ ਦੀ ਨਕਲ ਤੇ ਪ੍ਰਛਾਵਾਂ ਮਾਤਰ ਹਨ। ਇਹੀ ਕਾਰਣ ਹੈ ਕਿ ਜਦੋਂ ਮੂਸਾ ਪਵਿੱਤਰ ਖੈਮਾ ਉਸਾਰਨ ਲਈ ਤਿਆਰ ਸੀ ਤਾਂ ਪਰਮੇਸ਼ੁਰ ਨੇ ਉਸਨੂੰ ਚੇਤਾਵਨੀ ਦਿੱਤੀ ਸੀ। “ਤੈਨੂੰ ਸਭ ਕੁਝ ਧਿਆਨ ਨਾਲ ਉਸੇ ਨਮੂਨੇ ਤੇ ਬਨਾਉਣਾ ਚਾਹੀਦਾ ਜੋ ਮੈਂ ਤੈਨੂੰ ਪਰਬਤ ਉੱਤੇ ਦਰਸ਼ਾਇਆ ਸੀ।”
6. ਪਰ ਜਿਹਡ਼ਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਦੇ ਉੱਤੇ ਸਥਾਪਿਤ ਕੀਤਾ ਗਿਆ ਹੈ।
7. ਜੇ ਪਹਿਲੇ ਕਰਾਰ ਵਿੱਚ ਕੋਈ ਗਲਤੀ ਨਾ ਹੁੰਦੀ ਤਾਂ ਦੂਸਰੇ ਕਰਾਰ ਦੀ ਲੋਡ਼ ਹੀ ਨਹੀਂ ਸੀ ਪੈਣੀ।
8. ਪਰ ਪਰਮੇਸ਼ੁਰ ਨੇ ਲੋਕਾਂ ਵਿੱਚ ਕੁਝ ਗਲਤੀਆਂ ਦੇਖੀਆਂ। ਪਰਮੇਸ਼ੁਰ ਨੇ ਆਖਿਆ; “ਵਕਤ ਆ ਰਿਹਾ ਹੈ ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯੂਡਾ ਦੇ ਲੋਕਾਂ ਨਾਲ ਇੱਕ ਨਵਾਂ ਕਰਾਰ ਬਣਾਵਾਂਗਾ।
9. ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹਡ਼ਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ਡ਼ਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹਡ਼ਾ ਮੈਂ ਉਨ੍ਹਾਂ ਨਾਲ ਕੀਤਾ ਸੀ ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿਠ ਭੁਆ ਲਈ।
10. ਇਹ ਨਵਾਂ ਕਰਾਰ ਹੈ ਜਿਹਡ਼ਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।
11. ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿਖਾਉਣ ਦੀ ਲੋਡ਼ ਨਹੀਂ ਪਵੇਗੀ। ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋਡ਼ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣ ਲੋਕ ਮੈਨੂੰ ਜਾਣ ਜਾਣਗੇ।
12. ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰਖਾਂਗਾ।” ਯਿਰਮਿਯਾਹ 31:31-34
13. ਪਰਮੇਸ਼ੁਰ ਨੇ ਇਸਨੂੰ ਨਵਾਂ ਕਰਾਰ ਆਖਿਆ, ਇਸ ਲਈ ਪਰਮੇਸ਼ੁਰ ਨੇ ਪਹਿਲੇ ਕਰਾਰ ਨੂੰ ਪੁਰਾਣਾ ਬਣਾ ਦਿੱਤਾ ਹੈ। ਅਤੇ ਜਿਹਡ਼ੀ ਚੀਜ਼ ਪੁਰਾਣੀ ਅਤੇ ਬੇਕਾਰ ਹੈ ਉਹ ਅਲੋਪ ਹੋਣ ਵਾਲੀ ਹੈ।
Total 13 ਅਧਿਆਇ, Selected ਅਧਿਆਇ 8 / 13
1 2 3 4 5 6 7 8 9 10 11 12 13
1 ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। 2 ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹਡ਼ਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ। 3 ਹਰ ਸਰਦਾਰ ਜਾਜਕ ਦੇ ਜ਼ਿੰਮੇ ਪਰਮੇਸ਼ੁਰ ਨੂੰ ਬਲੀ ਅਤੇ ਤੋਹਫ਼ੇ ਅਰਪਨ ਕਰਨ ਦਾ ਕਾਰਜ ਦਿੱਤਾ ਗਿਆ ਹੈ। ਇਸ ਲਈ ਸਾਡੇ ਉਚ੍ਚ ਜਾਜਕ ਨੇ ਵੀ ਪਰਮੇਸ਼ੁਰ ਨੂੰ ਕੁਝ ਅਰਪਣ ਕਰਨਾ ਸੀ। 4 ਜੇ ਸਾਡਾ ਸਰਦਾਰ ਜਾਜਕ ਹੁਣ ਧਰਤੀ ਉੱਪਰ ਰਹਿ ਰਿਹਾ ਹੁੰਦਾ ਤਾਂ ਉਸਨੇ ਜਾਜਕ ਨਹੀਂ ਸੀ ਹੋਣਾ। ਅਜਿਹਾ ਮੈਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਇਥੇ ਪਹਿਲਾਂ ਹੀ ਜਾਜਕ ਹਨ ਜਿਹਡ਼ੇ ਸ਼ਰ੍ਹਾ ਅਨੁਸਾਰ ਪਰਮੇਸ਼ੁਰ ਨੂੰ ਤੋਹਫ਼ੇ ਭੇਂਟ ਕਰਦੇ ਹਨ। 5 ਜਿਹਡ਼ਾ ਕਾਰਜ ਇਹ ਜਾਜਕ ਕਰਦੇ ਹਨ ਉਹ ਅਸਲ ਵਿੱਚ ਸਵਰਗੀ ਚੀਜ਼ਾਂ ਦੀ ਨਕਲ ਤੇ ਪ੍ਰਛਾਵਾਂ ਮਾਤਰ ਹਨ। ਇਹੀ ਕਾਰਣ ਹੈ ਕਿ ਜਦੋਂ ਮੂਸਾ ਪਵਿੱਤਰ ਖੈਮਾ ਉਸਾਰਨ ਲਈ ਤਿਆਰ ਸੀ ਤਾਂ ਪਰਮੇਸ਼ੁਰ ਨੇ ਉਸਨੂੰ ਚੇਤਾਵਨੀ ਦਿੱਤੀ ਸੀ। “ਤੈਨੂੰ ਸਭ ਕੁਝ ਧਿਆਨ ਨਾਲ ਉਸੇ ਨਮੂਨੇ ਤੇ ਬਨਾਉਣਾ ਚਾਹੀਦਾ ਜੋ ਮੈਂ ਤੈਨੂੰ ਪਰਬਤ ਉੱਤੇ ਦਰਸ਼ਾਇਆ ਸੀ।” 6 ਪਰ ਜਿਹਡ਼ਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਦੇ ਉੱਤੇ ਸਥਾਪਿਤ ਕੀਤਾ ਗਿਆ ਹੈ। 7 ਜੇ ਪਹਿਲੇ ਕਰਾਰ ਵਿੱਚ ਕੋਈ ਗਲਤੀ ਨਾ ਹੁੰਦੀ ਤਾਂ ਦੂਸਰੇ ਕਰਾਰ ਦੀ ਲੋਡ਼ ਹੀ ਨਹੀਂ ਸੀ ਪੈਣੀ। 8 ਪਰ ਪਰਮੇਸ਼ੁਰ ਨੇ ਲੋਕਾਂ ਵਿੱਚ ਕੁਝ ਗਲਤੀਆਂ ਦੇਖੀਆਂ। ਪਰਮੇਸ਼ੁਰ ਨੇ ਆਖਿਆ; “ਵਕਤ ਆ ਰਿਹਾ ਹੈ ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯੂਡਾ ਦੇ ਲੋਕਾਂ ਨਾਲ ਇੱਕ ਨਵਾਂ ਕਰਾਰ ਬਣਾਵਾਂਗਾ। 9 ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹਡ਼ਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ਡ਼ਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹਡ਼ਾ ਮੈਂ ਉਨ੍ਹਾਂ ਨਾਲ ਕੀਤਾ ਸੀ ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿਠ ਭੁਆ ਲਈ। 10 ਇਹ ਨਵਾਂ ਕਰਾਰ ਹੈ ਜਿਹਡ਼ਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ। 11 ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿਖਾਉਣ ਦੀ ਲੋਡ਼ ਨਹੀਂ ਪਵੇਗੀ। ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋਡ਼ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣ ਲੋਕ ਮੈਨੂੰ ਜਾਣ ਜਾਣਗੇ। 12 ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰਖਾਂਗਾ।” ਯਿਰਮਿਯਾਹ 31:31-34 13 ਪਰਮੇਸ਼ੁਰ ਨੇ ਇਸਨੂੰ ਨਵਾਂ ਕਰਾਰ ਆਖਿਆ, ਇਸ ਲਈ ਪਰਮੇਸ਼ੁਰ ਨੇ ਪਹਿਲੇ ਕਰਾਰ ਨੂੰ ਪੁਰਾਣਾ ਬਣਾ ਦਿੱਤਾ ਹੈ। ਅਤੇ ਜਿਹਡ਼ੀ ਚੀਜ਼ ਪੁਰਾਣੀ ਅਤੇ ਬੇਕਾਰ ਹੈ ਉਹ ਅਲੋਪ ਹੋਣ ਵਾਲੀ ਹੈ।
Total 13 ਅਧਿਆਇ, Selected ਅਧਿਆਇ 8 / 13
1 2 3 4 5 6 7 8 9 10 11 12 13
×

Alert

×

Punjabi Letters Keypad References