ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਤੁਹਾਡੇ ਆਪਣੇ ਵਿਚਕਾਰ, ਲਡ਼ਾਈਆਂ ਅਤੇ ਝਗਡ਼ੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿਥੋ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹਡ਼ੀਆਂ ਤੁਹਾਡੇ ਅੰਦਰ ਲਡ਼ਦੀਆਂ ਹਨ।
2. ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲਡ਼ਦੇ ਅਤੇ ਝਗਡ਼ਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ।
3. ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸਕੋਂ।
4. ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ।
5. ਕੀ ਤੁਹਾਡਾ ਖਿਆਲ ਹੈ ਕਿ ਪੋਥੀ ਅਰਥਹੀਣ ਹੈ? ਪੋਥੀ ਆਖਦੀ ਹੈ, “ਉਹ ਆਤਮਾ ਜਿਹਡ਼ਾ ਪਰਮੇਸ਼ੁਰ ਨੇ ਸਾਡੇ ਅੰਦਰ ਰਹਿਣ ਲਈ ਬਣਾਇਆ ਉਹ ਸਾਨੂੰ ਸਿਰਫ਼ ਆਪਣੇ ਲਈ ਹੀ ਚਾਹੁੰਦਾ ਹੈ।”
6. ਪਰ ਜਿਹਡ਼ੀ ਕਿਰਪਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ ਇਸ ਤੋਂ ਵਡੇਰੀ ਹੈ। ਜਿਵੇਂ ਪੋਥੀ ਆਖਦੀ ਹੈ, “ਪਰਮੇਸ਼ੁਰ ਹੰਕਾਰੀ ਲੋਕਾਂ ਦੇ ਵਿਰੁੱਧ ਹੈ, ਪਰ ਉਹ ਆਪਣੀ ਕਿਰਪਾ ਨਿਮ੍ਰ ਲੋਕਾਂ ਉੱਤੇ ਕਰਦਾ ਹੈ।”
7. ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ।
8. ਪਰਮੇਸ਼ੁਰ ਦੇ ਨੇਡ਼ੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇਡ਼ੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਨਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿਚਾਰਾਂ ਨੂੰ ਸ਼ੁਧ ਕਰੋ।
9. ਉਦਾਸ ਹੋਵੋ, ਅਫ਼ਸੋਸ ਕਰੋ ਅਤੇ ਰੋਵੋ। ਆਪਣੇ ਹਾਸਿਆਂ ਨੂੰ ਰੋਣ ਵਿੱਚ ਬਦਲ ਦਿਓ, ਆਪਣੀ ਖੁਸ਼ੀ ਨੂੰ ਉਦਾਸੀ ਵਿੱਚ ਬਦਲ ਦਿਓ।
10. ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਨਿਮਾਣੇ ਬਣਾਓ ਅਤੇ ਪਰਮੇਸ਼ੁਰ ਤੁਹਾਨੂੰ ਮਹਾਨ ਬਣਾਵੇਗਾ।
11. ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਣਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਣਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਣਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਣਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ।
12. ਪਰਮੇਸ਼ੁਰ ਹੀ ਹੈ ਜਿਹਡ਼ਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹਡ਼ਾ ਬਚਾ ਸਕਦਾ ਹੈ ਅਤੇ ਤਬਾਹ ਕਰ ਸਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਰਣਾ ਕਰੋ।
13. ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ।
14. ਤੁਸੀਂ ਇਹ ਨਹੀਂ ਜਾਣਦੇ ਕਿ ਕੱਲ ਨੂੰ ਕੀ ਹੋਵੇਗਾ? ਤੁਹਾਡਾ ਜੀਵਨ ਇੱਕ ਧੁਂਦ ਵਾਂਗ ਹੈ। ਤੁਸੀਂ ਇਸ ਨੂੰ ਥੋਡ਼ੇ ਸਮੇਂ ਲਈ ਦੇਖ ਸਕਦੇ ਹੋ, ਪਰ ਫ਼ੇਰ ਇਹ ਛਟ ਜਾਂਦੀ ਹੈ।
15. ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।”
16. ਪਰ ਹੁਣ ਤੁਸੀਂ ਘਮੰਡੀ ਹੋ ਅਤੇ ਗੁਨਾਹ ਕਰ ਰਹੇ ਹੋ। ਇਸ ਤਰ੍ਹਾਂ ਦੇ ਸਾਰੇ ਘਮੰਡ ਗਲਤ ਹਨ।
17. ਇਸ ਲਈ ਜਦੋਂ ਕੋਈ ਵਿਅਕਤੀ ਚੰਗਿਆਈ ਕਰਨੀ ਜਾਣਦਾ ਹੈ, ਪਰ ਅਜਿਹਾ ਨਹੀਂ ਕਰਦਾ ਤਾਂ ਉਹ ਪਾਪ ਕਰਦਾ ਹੈ।
Total 5 ਅਧਿਆਇ, Selected ਅਧਿਆਇ 4 / 5
1 2 3 4 5
1 ਤੁਹਾਡੇ ਆਪਣੇ ਵਿਚਕਾਰ, ਲਡ਼ਾਈਆਂ ਅਤੇ ਝਗਡ਼ੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿਥੋ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹਡ਼ੀਆਂ ਤੁਹਾਡੇ ਅੰਦਰ ਲਡ਼ਦੀਆਂ ਹਨ। 2 ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲਡ਼ਦੇ ਅਤੇ ਝਗਡ਼ਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ। 3 ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸਕੋਂ। 4 ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ। 5 ਕੀ ਤੁਹਾਡਾ ਖਿਆਲ ਹੈ ਕਿ ਪੋਥੀ ਅਰਥਹੀਣ ਹੈ? ਪੋਥੀ ਆਖਦੀ ਹੈ, “ਉਹ ਆਤਮਾ ਜਿਹਡ਼ਾ ਪਰਮੇਸ਼ੁਰ ਨੇ ਸਾਡੇ ਅੰਦਰ ਰਹਿਣ ਲਈ ਬਣਾਇਆ ਉਹ ਸਾਨੂੰ ਸਿਰਫ਼ ਆਪਣੇ ਲਈ ਹੀ ਚਾਹੁੰਦਾ ਹੈ।” 6 ਪਰ ਜਿਹਡ਼ੀ ਕਿਰਪਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ ਇਸ ਤੋਂ ਵਡੇਰੀ ਹੈ। ਜਿਵੇਂ ਪੋਥੀ ਆਖਦੀ ਹੈ, “ਪਰਮੇਸ਼ੁਰ ਹੰਕਾਰੀ ਲੋਕਾਂ ਦੇ ਵਿਰੁੱਧ ਹੈ, ਪਰ ਉਹ ਆਪਣੀ ਕਿਰਪਾ ਨਿਮ੍ਰ ਲੋਕਾਂ ਉੱਤੇ ਕਰਦਾ ਹੈ।” 7 ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ। 8 ਪਰਮੇਸ਼ੁਰ ਦੇ ਨੇਡ਼ੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇਡ਼ੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਨਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿਚਾਰਾਂ ਨੂੰ ਸ਼ੁਧ ਕਰੋ। 9 ਉਦਾਸ ਹੋਵੋ, ਅਫ਼ਸੋਸ ਕਰੋ ਅਤੇ ਰੋਵੋ। ਆਪਣੇ ਹਾਸਿਆਂ ਨੂੰ ਰੋਣ ਵਿੱਚ ਬਦਲ ਦਿਓ, ਆਪਣੀ ਖੁਸ਼ੀ ਨੂੰ ਉਦਾਸੀ ਵਿੱਚ ਬਦਲ ਦਿਓ। 10 ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਨਿਮਾਣੇ ਬਣਾਓ ਅਤੇ ਪਰਮੇਸ਼ੁਰ ਤੁਹਾਨੂੰ ਮਹਾਨ ਬਣਾਵੇਗਾ। 11 ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਣਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਣਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਣਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਣਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ। 12 ਪਰਮੇਸ਼ੁਰ ਹੀ ਹੈ ਜਿਹਡ਼ਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹਡ਼ਾ ਬਚਾ ਸਕਦਾ ਹੈ ਅਤੇ ਤਬਾਹ ਕਰ ਸਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਰਣਾ ਕਰੋ। 13 ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ। 14 ਤੁਸੀਂ ਇਹ ਨਹੀਂ ਜਾਣਦੇ ਕਿ ਕੱਲ ਨੂੰ ਕੀ ਹੋਵੇਗਾ? ਤੁਹਾਡਾ ਜੀਵਨ ਇੱਕ ਧੁਂਦ ਵਾਂਗ ਹੈ। ਤੁਸੀਂ ਇਸ ਨੂੰ ਥੋਡ਼ੇ ਸਮੇਂ ਲਈ ਦੇਖ ਸਕਦੇ ਹੋ, ਪਰ ਫ਼ੇਰ ਇਹ ਛਟ ਜਾਂਦੀ ਹੈ। 15 ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।” 16 ਪਰ ਹੁਣ ਤੁਸੀਂ ਘਮੰਡੀ ਹੋ ਅਤੇ ਗੁਨਾਹ ਕਰ ਰਹੇ ਹੋ। ਇਸ ਤਰ੍ਹਾਂ ਦੇ ਸਾਰੇ ਘਮੰਡ ਗਲਤ ਹਨ। 17 ਇਸ ਲਈ ਜਦੋਂ ਕੋਈ ਵਿਅਕਤੀ ਚੰਗਿਆਈ ਕਰਨੀ ਜਾਣਦਾ ਹੈ, ਪਰ ਅਜਿਹਾ ਨਹੀਂ ਕਰਦਾ ਤਾਂ ਉਹ ਪਾਪ ਕਰਦਾ ਹੈ।
Total 5 ਅਧਿਆਇ, Selected ਅਧਿਆਇ 4 / 5
1 2 3 4 5
×

Alert

×

Punjabi Letters Keypad References