ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹਡ਼ਾ ਮਨੁੱਖ ਭੇਡਾਂ ਦੇ ਬਾਡ਼ੇ ਵਿੱਚ ਦਰਵਾਜ਼ੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵਡ਼ਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ।
2. ਪਰ ਉਹ ਮਨੁੱਖ ਜਿਹਡ਼ਾ ਫਾਟਕ ਰਾਹੀਂ ਵਡ਼ਨ ਵਾਲਾ ਹੈ ਉਹ ਅਯਾਲੀ ਹੈ।
3. ਉਸਦੇ ਲਈ ਦਰਬਾਨ ਫ਼ਾਟਕ ਖੋਲ੍ਹ ਦਿੰਦਾ ਹੈ। ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਉਂ ਲੈ-ਲੈਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
4. ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦਾ ਪਿਛਾ ਕਰਦੀਆਂ ਹਨ ਕਿਉਂਕਿ ਉਹ ਉਸਦੀ ਅਵਾਜ਼ ਨੂੰ ਪਛਾਣਦੀਆਂ ਹਨ।
5. ਪਰ ਉਹ ਪਰਾਏ ਮਨੁੱਖ ਦੇ ਮਗਰ ਕਦੇ ਨਹੀਂ ਜਾਣਗੀਆਂ ਸਗੋਂ ਉਹ ਉਸਤੋਂ ਨਠ ਜਾਣਗੀਆਂ ਕਿਉਂਕਿ ਉਹ ਪਰਾਇਆਂ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
6. ਭਾਵੇਂ ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਤਾਂਤ ਸਮਝਾਇਆ ਪਰ ਉਹ ਇਸਦਾ ਅਰਥ ਨਾ ਸਮਝ ਸਕੇ।
7. ਤਾਂ ਯਿਸੂ ਨੇ, ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਭੇਡਾਂ ਲਈ ਦੁਆਰ ਮੈਂ ਹਾਂ।
8. ਕਿਉਂਕਿ ਜਿਹਡ਼ੇ ਮੈਥੋਂ ਪਹਿਲਾਂ ਆਏ ਉਹ ਚੋਰ ਜਾਂ ਡਾਕੂ ਸਨ, ਭੇਡਾਂ ਨੇ ਉਨ੍ਹਾਂ ਨੂੰ ਨਹੀਂ ਸੁਣਿਆ।
9. ਮੈਂ ਦੁਆਰ ਹਾਂ, ਜਿਹਡ਼ਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸਨੂੰ ਜੋ ਚਾਹੀਦਾ ਹੈ ਲਭ ਜਾਵੇਗਾ।
10. ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ।
11. “ਮੈਂ ਚੰਗਾ ਆਜਡ਼ੀ ਹਾਂ। ਇੱਕ ਚੰਗਾ ਆਜਡ਼ੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
12. ਇੱਕ ਭਾਡ਼ੇ ਦਾ ਮਜ਼ਦੂਰ ਆਜਡ਼ੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆਡ਼ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆਡ਼ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
13. ਮਜ਼ਦੂਰ ਨਠ ਜਾਂਦਾ ਹੈ ਕਿਉਂਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰਖਦਾ।
14. [This verse may not be a part of this translation]
15. [This verse may not be a part of this translation]
16. ਮੇਰੀਆਂ ਹੋਰ ਵੀ ਭੇਡਾਂ ਹਨ ਜਿਹਡ਼ੀਆਂ ਇਸ ਇੱਜਡ਼ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜਡ਼ ਅਤੇ ਇੱਕੋ ਆਜਡ਼ੀ ਹੋਵੇਗਾ।
17. ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਤੋਂ ਵਾਪਸ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸਨੂੰ ਆਪੇ ਹੀ ਗੁਆ ਦਿੰਦਾ ਹਾਂ।
18. ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਮੇਰੇ ਪਿਤਾ ਨੇ ਮੈਨੂੰ ਇਹ ਹੁਕਮ ਦਿੱਤਾ ਹੈ।
19. ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਦ, ਯਹੂਦੀਆਂ ਦਾ ਆਪਸ ਵਿੱਚ ਮਤਭੇਦ ਹੋ ਗਿਆ।
20. ਬਹੁਤਿਆਂ ਨੇ ਆਖਿਆ, “ਇਸ ਦੇ ਅੰਦਰ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਵਾਂਗ ਬੋਲ ਰਿਹਾ ਹੈ। ਤੁਸੀਂ ਇਸਨੂੰ ਕਿਉਂ ਸੁਣ ਰਹੇ ਹੋ?”
21. ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਦ੍ਰਿਸ਼ਟੀ ਦੇ ਸਕਦਾ ਹੈ? ਨਹੀਂ!”
22. ਇਹ ਸਰਦੀ ਦੀ ਰੁੱਤ ਸੀ ਅਤੇ ਪ੍ਰਤਿਸ਼ਠਾ ਦੇ ਤਿਉਹਾਰ ਦਾ ਸਮਾਂ ਆਇਆ।
23. ਯਿਸੂ ਮੰਦਰ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।
24. ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਤਰ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਦੁਬਿਧਾ ਵਿੱਚ ਰਖੇਂਗਾ? ਜੇਕਰ ਤੂੰ ਮਸੀਹ ਹੈਂ ਤਾ ਸਾਨੂੰ ਸਾਫ਼-ਸਾਫ਼ ਕਹਿ।”
25. ਯਿਸੂ ਨੇ ਆਖਿਆ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਂ ਤੇ ਕਰਾਮਾਤਾਂ ਕਰਦਾ ਹਾਂ। ਅਤੇ ਉਹ ਕਰਾਮਾਤਾਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ।
26. ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੇ ਇੱਜਡ਼ ਦੀਆਂ ਭੇਡਾਂ ਨਹੀਂ ਹੋ।
27. ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।
28. ਮੈਂ ਆਪਣੀਆਂ ਭੇਡਾਂ ਨੂੰ ਸਦੀਵੀ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
29. ਮੇਰੇ ਪਿਤਾ ਨੇ ਉਨ੍ਹਾਂ ਨੂੰ ਮੈਨੂੰ ਦਿੱਤਾ ਹੈ। ਉਹ ਸਭ ਤੋਂ ਮਹਾਨ ਹੈ।
30. ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
31. ਯਹੂਦੀਆਂ ਨੇ ਇਹ ਸੁਣਿਆ ਅਤੇ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।
32. ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਅਨੇਕਾਂ ਚੰਗੀਆਂ ਕਰਨੀਆਂ ਵਿਖਾਈਆਂ। ਉਨ੍ਹਾਂ ਵਿੱਚੋਂ ਕਿਸ ਕਾਰਜ ਵਾਸਤੇ ਤੁਸੀਂ ਮੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਹੋ?”
33. ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਸੁੱਟ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਖਿਲਾਫ਼ ਬੋਲਿਆ ਹੈਂ। ਤੂੰ ਸਿਰਫ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
34. ਯਿਸੂ ਨੇ ਆਖਿਆ, “ਇਹ ਤੁਹਾਡੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ।’
35. ਉਹ ਲੋਕ ਜਿਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪ੍ਰਾਪਤ ਕੀਤਾ ਉਹ ਇਸ ਪੋਥੀ ਵਿੱਚ ਦੇਵਤੇ ਸਦਾਉਂਦੇ ਹਨ ਅਤੇ ਪੋਥੀ ਕਦੇ ਵੀ ਝੂਠੀ ਨਹੀਂ ਹੋ ਸਕਦੀ।
36. ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ ਜਿਸਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।
37. ਜੇਕਰ ਮੈਂ ਉਹ ਗੱਲਾਂ ਨਾ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸਤੇ ਵਿਸ਼ਵਾਸ ਨਾ ਕਰੋ।
38. ਪਰ ਜੇ ਮੈਂ ਉਹ ਗੱਲਾਂ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਾ ਕਰੋ, ਪਰ ਮੇਰੀਆਂ ਕਰਨੀਆਂ ਤੇ ਵਿਸ਼ਵਾਸ ਕਰੋ ਜਿਹਡ਼ੀਆਂ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਂਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
39. ਯਹੂਦੀ ਫੇਰ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ ਪਰ ਉਹ ਉਨ੍ਹਾਂ ਤੋਂ ਬਚ ਗਿਆ।
40. ਯਿਸੂ ਫਿਰ ਯਰਦਨ ਨਦੀ ਦੇ ਪਾਰ ਦੀ ਥਾਂ ਨੂੰ ਚਲਾ ਗਿਆ ਜਿਥੇ ਪਹਿਲਾਂ ਯੂਹੰਨਾ ਨੂੰ ਬਪਤਿਸਮਾ ਦਿੱਤਾ ਗਿਆ ਸੀ। ਅਤੇ ਉਹ ਉਥੇ ਠਹਿਰਿਆ।
41. ਉਥੇ ਲੋਕਾਂ ਦੀ ਵੱਡੀ ਭੀਡ਼ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਕਰਿਸ਼ਮਾ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”
42. ਉਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸਦਾ ਵਿਸ਼ਵਾਸ ਕੀਤਾ।

Notes

No Verse Added

Total 21 ਅਧਿਆਇ, Selected ਅਧਿਆਇ 10 / 21
1
2 3 4 5 6 7 8 9 10 11 12 13 14 15 16 17 18
19 20 21
ਯੂਹੰਨਾ 10:50
1 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹਡ਼ਾ ਮਨੁੱਖ ਭੇਡਾਂ ਦੇ ਬਾਡ਼ੇ ਵਿੱਚ ਦਰਵਾਜ਼ੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵਡ਼ਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ। 2 ਪਰ ਉਹ ਮਨੁੱਖ ਜਿਹਡ਼ਾ ਫਾਟਕ ਰਾਹੀਂ ਵਡ਼ਨ ਵਾਲਾ ਹੈ ਉਹ ਅਯਾਲੀ ਹੈ। 3 ਉਸਦੇ ਲਈ ਦਰਬਾਨ ਫ਼ਾਟਕ ਖੋਲ੍ਹ ਦਿੰਦਾ ਹੈ। ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਉਂ ਲੈ-ਲੈਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ। 4 ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦਾ ਪਿਛਾ ਕਰਦੀਆਂ ਹਨ ਕਿਉਂਕਿ ਉਹ ਉਸਦੀ ਅਵਾਜ਼ ਨੂੰ ਪਛਾਣਦੀਆਂ ਹਨ। 5 ਪਰ ਉਹ ਪਰਾਏ ਮਨੁੱਖ ਦੇ ਮਗਰ ਕਦੇ ਨਹੀਂ ਜਾਣਗੀਆਂ ਸਗੋਂ ਉਹ ਉਸਤੋਂ ਨਠ ਜਾਣਗੀਆਂ ਕਿਉਂਕਿ ਉਹ ਪਰਾਇਆਂ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।” 6 ਭਾਵੇਂ ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਤਾਂਤ ਸਮਝਾਇਆ ਪਰ ਉਹ ਇਸਦਾ ਅਰਥ ਨਾ ਸਮਝ ਸਕੇ। 7 ਤਾਂ ਯਿਸੂ ਨੇ, ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਭੇਡਾਂ ਲਈ ਦੁਆਰ ਮੈਂ ਹਾਂ। 8 ਕਿਉਂਕਿ ਜਿਹਡ਼ੇ ਮੈਥੋਂ ਪਹਿਲਾਂ ਆਏ ਉਹ ਚੋਰ ਜਾਂ ਡਾਕੂ ਸਨ, ਭੇਡਾਂ ਨੇ ਉਨ੍ਹਾਂ ਨੂੰ ਨਹੀਂ ਸੁਣਿਆ। 9 ਮੈਂ ਦੁਆਰ ਹਾਂ, ਜਿਹਡ਼ਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸਨੂੰ ਜੋ ਚਾਹੀਦਾ ਹੈ ਲਭ ਜਾਵੇਗਾ। 10 ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ। 11 “ਮੈਂ ਚੰਗਾ ਆਜਡ਼ੀ ਹਾਂ। ਇੱਕ ਚੰਗਾ ਆਜਡ਼ੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ। 12 ਇੱਕ ਭਾਡ਼ੇ ਦਾ ਮਜ਼ਦੂਰ ਆਜਡ਼ੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆਡ਼ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆਡ਼ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ। 13 ਮਜ਼ਦੂਰ ਨਠ ਜਾਂਦਾ ਹੈ ਕਿਉਂਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰਖਦਾ। 14 [This verse may not be a part of this translation] 15 [This verse may not be a part of this translation] 16 ਮੇਰੀਆਂ ਹੋਰ ਵੀ ਭੇਡਾਂ ਹਨ ਜਿਹਡ਼ੀਆਂ ਇਸ ਇੱਜਡ਼ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜਡ਼ ਅਤੇ ਇੱਕੋ ਆਜਡ਼ੀ ਹੋਵੇਗਾ। 17 ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਤੋਂ ਵਾਪਸ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸਨੂੰ ਆਪੇ ਹੀ ਗੁਆ ਦਿੰਦਾ ਹਾਂ। 18 ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਮੇਰੇ ਪਿਤਾ ਨੇ ਮੈਨੂੰ ਇਹ ਹੁਕਮ ਦਿੱਤਾ ਹੈ। 19 ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਦ, ਯਹੂਦੀਆਂ ਦਾ ਆਪਸ ਵਿੱਚ ਮਤਭੇਦ ਹੋ ਗਿਆ। 20 ਬਹੁਤਿਆਂ ਨੇ ਆਖਿਆ, “ਇਸ ਦੇ ਅੰਦਰ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਵਾਂਗ ਬੋਲ ਰਿਹਾ ਹੈ। ਤੁਸੀਂ ਇਸਨੂੰ ਕਿਉਂ ਸੁਣ ਰਹੇ ਹੋ?” 21 ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਦ੍ਰਿਸ਼ਟੀ ਦੇ ਸਕਦਾ ਹੈ? ਨਹੀਂ!” 22 ਇਹ ਸਰਦੀ ਦੀ ਰੁੱਤ ਸੀ ਅਤੇ ਪ੍ਰਤਿਸ਼ਠਾ ਦੇ ਤਿਉਹਾਰ ਦਾ ਸਮਾਂ ਆਇਆ। 23 ਯਿਸੂ ਮੰਦਰ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ। 24 ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਤਰ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਦੁਬਿਧਾ ਵਿੱਚ ਰਖੇਂਗਾ? ਜੇਕਰ ਤੂੰ ਮਸੀਹ ਹੈਂ ਤਾ ਸਾਨੂੰ ਸਾਫ਼-ਸਾਫ਼ ਕਹਿ।” 25 ਯਿਸੂ ਨੇ ਆਖਿਆ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਂ ਤੇ ਕਰਾਮਾਤਾਂ ਕਰਦਾ ਹਾਂ। ਅਤੇ ਉਹ ਕਰਾਮਾਤਾਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ। 26 ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੇ ਇੱਜਡ਼ ਦੀਆਂ ਭੇਡਾਂ ਨਹੀਂ ਹੋ। 27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ। 28 ਮੈਂ ਆਪਣੀਆਂ ਭੇਡਾਂ ਨੂੰ ਸਦੀਵੀ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। 29 ਮੇਰੇ ਪਿਤਾ ਨੇ ਉਨ੍ਹਾਂ ਨੂੰ ਮੈਨੂੰ ਦਿੱਤਾ ਹੈ। ਉਹ ਸਭ ਤੋਂ ਮਹਾਨ ਹੈ। 30 ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।” 31 ਯਹੂਦੀਆਂ ਨੇ ਇਹ ਸੁਣਿਆ ਅਤੇ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ। 32 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਅਨੇਕਾਂ ਚੰਗੀਆਂ ਕਰਨੀਆਂ ਵਿਖਾਈਆਂ। ਉਨ੍ਹਾਂ ਵਿੱਚੋਂ ਕਿਸ ਕਾਰਜ ਵਾਸਤੇ ਤੁਸੀਂ ਮੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਹੋ?” 33 ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਸੁੱਟ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਖਿਲਾਫ਼ ਬੋਲਿਆ ਹੈਂ। ਤੂੰ ਸਿਰਫ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।” 34 ਯਿਸੂ ਨੇ ਆਖਿਆ, “ਇਹ ਤੁਹਾਡੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ।’ 35 ਉਹ ਲੋਕ ਜਿਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪ੍ਰਾਪਤ ਕੀਤਾ ਉਹ ਇਸ ਪੋਥੀ ਵਿੱਚ ਦੇਵਤੇ ਸਦਾਉਂਦੇ ਹਨ ਅਤੇ ਪੋਥੀ ਕਦੇ ਵੀ ਝੂਠੀ ਨਹੀਂ ਹੋ ਸਕਦੀ। 36 ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ ਜਿਸਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ। 37 ਜੇਕਰ ਮੈਂ ਉਹ ਗੱਲਾਂ ਨਾ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸਤੇ ਵਿਸ਼ਵਾਸ ਨਾ ਕਰੋ। 38 ਪਰ ਜੇ ਮੈਂ ਉਹ ਗੱਲਾਂ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਾ ਕਰੋ, ਪਰ ਮੇਰੀਆਂ ਕਰਨੀਆਂ ਤੇ ਵਿਸ਼ਵਾਸ ਕਰੋ ਜਿਹਡ਼ੀਆਂ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਂਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।” 39 ਯਹੂਦੀ ਫੇਰ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ ਪਰ ਉਹ ਉਨ੍ਹਾਂ ਤੋਂ ਬਚ ਗਿਆ। 40 ਯਿਸੂ ਫਿਰ ਯਰਦਨ ਨਦੀ ਦੇ ਪਾਰ ਦੀ ਥਾਂ ਨੂੰ ਚਲਾ ਗਿਆ ਜਿਥੇ ਪਹਿਲਾਂ ਯੂਹੰਨਾ ਨੂੰ ਬਪਤਿਸਮਾ ਦਿੱਤਾ ਗਿਆ ਸੀ। ਅਤੇ ਉਹ ਉਥੇ ਠਹਿਰਿਆ। 41 ਉਥੇ ਲੋਕਾਂ ਦੀ ਵੱਡੀ ਭੀਡ਼ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਕਰਿਸ਼ਮਾ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।” 42 ਉਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸਦਾ ਵਿਸ਼ਵਾਸ ਕੀਤਾ।
Total 21 ਅਧਿਆਇ, Selected ਅਧਿਆਇ 10 / 21
1
2 3 4 5 6 7 8 9 10 11 12 13 14 15 16 17 18
19 20 21
Common Bible Languages
West Indian Languages
×

Alert

×

punjabi Letters Keypad References