ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਉਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁਖ ਆਗੂ ਸੀ।
2. ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸਕਦਾ।”
3. ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”
4. ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁਢਾ ਹੈ ਤਾਂ ਉਹ ਕਿਵੇਂ ਜੰਮ ਸਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁਖ ਵਿੱਚ ਦੂਸਰੀ ਵਾਰ ਨਹੀਂ ਵਡ਼ ਸਕਦਾ!”
5. ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕ੍ਕਦਾ।
6. ਸ਼ਰੀਰ ਤੋਂ ਸ਼ਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ।
7. ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’
8. ਹਵਾ ਉਸ ਪਾਸੇ ਹੀ ਚਲਦੀ ਹੈ ਜਿਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਾਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
9. ਨਿਕੋਦੇਮੁਸ ਨੇ ਪੁੱਛਿਆ, “ਇਹ ਕਿਵੇਂ ਸੰਭਵ ਹੋ ਸਕਦਾ?”
10. ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
11. ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
12. ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?
13. ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
14. “ਜਿਸ ਤਰ੍ਹਾ ਮੂਸਾ ਨੇ ਉਜਾਡ਼ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ।
15. ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰਖਦਾ ਹੈ ਸਦੀਵੀ ਜੀਵਨ ਪਾ ਸਕਦਾ ਹੈ।”
16. ਪਰਮੇਸ਼ੁਰ ਨੇ ਦੁਨੀਆਂ ਦੇ ਲੋਕਾਂ ਨੂੰ ਇੰਨਾ ਪਿਆਰ ਕੀਤਾ ਅਤੇ ਉਸਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰਖਦਾ ਹੈ ਗਵਾਚੇਗਾ ਨਹੀਂ ਸਗੋਂ ਸਦੀਵੀ ਜੀਵਨ ਪ੍ਰਾਪਤ ਕਰ ਲਵੇਗਾ।
17. ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਪਰੱਖਣ ਲਈ ਨਹੀਂ ਭੇਜਿਆ ਸਗੋਂ ਉਸਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।
18. ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸਨੂੰ ਪਰਮੇਸ਼ੁਰ ਦੇ ਇਕੱਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।
19. ਲੋਕਾਂ ਦਾ ਇਸ ਤਥ ਉੱਤੇ ਨਿਰਣਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹਡ਼ੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
20. ਜਿਹਡ਼ਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।
21. ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹਡ਼ੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
22. ਇਸ ਪਿਛੋਂ ਯਿਸੂ ਅਤੇ ਉਸਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਗਏ। ਉਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
23. ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲਿਮ ਦੇ ਨੇਡ਼ੇ ਹੈ। ਯੂਹੰਨਾ ਉਥੇ ਇਸ ਲਈ ਬਪਤਿਸਮਾ ਦੇ ਰਿਹਾ ਸੀ ਕਿਉਂਕਿ ਉਥੇ ਅਥਾਹ ਪਾਣੀ ਸੀ। ਲੋਕ ਉਥੇ ਬਪਤਿਸਮਾ ਲੈਣ ਲਈ ਜਾ ਰਹੇ ਸਨ।
24. ਇਹ ਗੱਲ ਯੂਹੰਨਾ ਨੂੰ ਕੈਦ ਭੇਜਣ ਤੋਂ ਪਹਿਲਾਂ ਵਾਪਰੀ।
25. ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁਧਤਾ ਬਾਰੇ ਬਹਿਸ ਕੀਤੀ।
26. ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹਡ਼ਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।”
27. ਯੂਹੰਨਾ ਨੇ ਉੱਤਰ ਦਿੱਤਾ, “ਬੰਦਾ ਉਹੀ ਪ੍ਰਾਪਤ ਕਰ ਸਕਦਾ ਹੈ ਜੋ ਉਸਨੂੰ ਪਰਮੇਸ਼ੁਰ ਦਿੰਦਾ।
28. ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ ‘ਮੈਂ ਮਸੀਹ ਨਹੀਂ ਹਾਂ ਪਰ ਮੈਂ ਪਰਮੇਸ਼ੁਰ ਦੁਆਰਾ ਉਸ ਵਾਸਤੇ ਰਾਹ ਬਨਾਉਣ ਲਈ ਭੇਜਿਆ ਗਿਆ ਸੀ।’
29. ਲਾਡ਼ੀ ਕੇਵਲ ਲਾਡ਼ੇ ਵਾਸਤੇ ਹੀ ਹੈ। ਲਾਡ਼ੇ ਦਾ ਜੋ ਮਿੱਤਰ ਲਾਡ਼ੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾਡ਼ੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾਡ਼ੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
30. ਉਸਨੂੰ ਵਧਣਾ ਚਾਹੀਦਾ ਹੈ ਅਤੇ ਮੈਨੂੰ ਘਟਣਾ ਚਾਹੀਦਾ ਹੈ।
31. “ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਦੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹਡ਼ਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।
32. ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
33. ਜੋ ਵਿਅਕਤੀ ਉਸਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
34. ਕਿਉਂਕਿ ਜਿਹਡ਼ਾ ਪਰਮੇਸ਼ੁਰ ਦੁਆਰਾ ਘਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸਨੂੰ ਅਸੀਮਿਤ ਆਤਮਾ ਦਿੰਦਾ ਹੈ।
35. ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
36. ਉਹ ਵਿਅਕਤੀ ਜਿਹਡ਼ਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਵੀ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”
Total 21 ਅਧਿਆਇ, Selected ਅਧਿਆਇ 3 / 21
1 2 3 4 5 6 7 8 9 10 11
1 ਉਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁਖ ਆਗੂ ਸੀ। 2 ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸਕਦਾ।” 3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।” 4 ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁਢਾ ਹੈ ਤਾਂ ਉਹ ਕਿਵੇਂ ਜੰਮ ਸਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁਖ ਵਿੱਚ ਦੂਸਰੀ ਵਾਰ ਨਹੀਂ ਵਡ਼ ਸਕਦਾ!” 5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕ੍ਕਦਾ। 6 ਸ਼ਰੀਰ ਤੋਂ ਸ਼ਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ। 7 ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’ 8 ਹਵਾ ਉਸ ਪਾਸੇ ਹੀ ਚਲਦੀ ਹੈ ਜਿਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਾਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।” 9 ਨਿਕੋਦੇਮੁਸ ਨੇ ਪੁੱਛਿਆ, “ਇਹ ਕਿਵੇਂ ਸੰਭਵ ਹੋ ਸਕਦਾ?” 10 ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ? 11 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ। 12 ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ? 13 ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ। 14 “ਜਿਸ ਤਰ੍ਹਾ ਮੂਸਾ ਨੇ ਉਜਾਡ਼ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ। 15 ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰਖਦਾ ਹੈ ਸਦੀਵੀ ਜੀਵਨ ਪਾ ਸਕਦਾ ਹੈ।” 16 ਪਰਮੇਸ਼ੁਰ ਨੇ ਦੁਨੀਆਂ ਦੇ ਲੋਕਾਂ ਨੂੰ ਇੰਨਾ ਪਿਆਰ ਕੀਤਾ ਅਤੇ ਉਸਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰਖਦਾ ਹੈ ਗਵਾਚੇਗਾ ਨਹੀਂ ਸਗੋਂ ਸਦੀਵੀ ਜੀਵਨ ਪ੍ਰਾਪਤ ਕਰ ਲਵੇਗਾ। 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਪਰੱਖਣ ਲਈ ਨਹੀਂ ਭੇਜਿਆ ਸਗੋਂ ਉਸਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ। 18 ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸਨੂੰ ਪਰਮੇਸ਼ੁਰ ਦੇ ਇਕੱਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ। 19 ਲੋਕਾਂ ਦਾ ਇਸ ਤਥ ਉੱਤੇ ਨਿਰਣਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹਡ਼ੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। 20 ਜਿਹਡ਼ਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ। 21 ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹਡ਼ੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ। 22 ਇਸ ਪਿਛੋਂ ਯਿਸੂ ਅਤੇ ਉਸਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਗਏ। ਉਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ। 23 ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲਿਮ ਦੇ ਨੇਡ਼ੇ ਹੈ। ਯੂਹੰਨਾ ਉਥੇ ਇਸ ਲਈ ਬਪਤਿਸਮਾ ਦੇ ਰਿਹਾ ਸੀ ਕਿਉਂਕਿ ਉਥੇ ਅਥਾਹ ਪਾਣੀ ਸੀ। ਲੋਕ ਉਥੇ ਬਪਤਿਸਮਾ ਲੈਣ ਲਈ ਜਾ ਰਹੇ ਸਨ। 24 ਇਹ ਗੱਲ ਯੂਹੰਨਾ ਨੂੰ ਕੈਦ ਭੇਜਣ ਤੋਂ ਪਹਿਲਾਂ ਵਾਪਰੀ। 25 ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁਧਤਾ ਬਾਰੇ ਬਹਿਸ ਕੀਤੀ। 26 ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹਡ਼ਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।” 27 ਯੂਹੰਨਾ ਨੇ ਉੱਤਰ ਦਿੱਤਾ, “ਬੰਦਾ ਉਹੀ ਪ੍ਰਾਪਤ ਕਰ ਸਕਦਾ ਹੈ ਜੋ ਉਸਨੂੰ ਪਰਮੇਸ਼ੁਰ ਦਿੰਦਾ। 28 ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ ‘ਮੈਂ ਮਸੀਹ ਨਹੀਂ ਹਾਂ ਪਰ ਮੈਂ ਪਰਮੇਸ਼ੁਰ ਦੁਆਰਾ ਉਸ ਵਾਸਤੇ ਰਾਹ ਬਨਾਉਣ ਲਈ ਭੇਜਿਆ ਗਿਆ ਸੀ।’ 29 ਲਾਡ਼ੀ ਕੇਵਲ ਲਾਡ਼ੇ ਵਾਸਤੇ ਹੀ ਹੈ। ਲਾਡ਼ੇ ਦਾ ਜੋ ਮਿੱਤਰ ਲਾਡ਼ੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾਡ਼ੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾਡ਼ੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ। 30 ਉਸਨੂੰ ਵਧਣਾ ਚਾਹੀਦਾ ਹੈ ਅਤੇ ਮੈਨੂੰ ਘਟਣਾ ਚਾਹੀਦਾ ਹੈ। 31 “ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਦੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹਡ਼ਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ। 32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ। 33 ਜੋ ਵਿਅਕਤੀ ਉਸਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ। 34 ਕਿਉਂਕਿ ਜਿਹਡ਼ਾ ਪਰਮੇਸ਼ੁਰ ਦੁਆਰਾ ਘਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸਨੂੰ ਅਸੀਮਿਤ ਆਤਮਾ ਦਿੰਦਾ ਹੈ। 35 ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ। 36 ਉਹ ਵਿਅਕਤੀ ਜਿਹਡ਼ਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਵੀ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”
Total 21 ਅਧਿਆਇ, Selected ਅਧਿਆਇ 3 / 21
1 2 3 4 5 6 7 8 9 10 11
×

Alert

×

Punjabi Letters Keypad References