1. ਪਿਆਰੇ ਥਿਉਫ਼ਿਲੁਸ, ਜੋ ਘਟਨਾਵਾਂ ਸਾਡੇ ਦਰਮਿਆਨ ਵਾਪਰੀਆਂ ਹਨ, ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦਾ ਇਤਿਹਾਸ ਲਿਖਣ ਦੀ ਕੋਸ਼ਿਸ਼ ਕੀਤੀ ਹੈ।
|
2. ਜੋ ਕੁਝ ਅਸੀਂ ਦੂਜਿਆਂ ਕੋਲੋਂ ਸਿਖਿਆ ਉਨ੍ਹਾਂ ਨੇ ਵੀ ਉਹੀ ਗੱਲਾਂ ਲਿਖੀਆਂ ਹਨ। ਇਹ ਉਨ੍ਹਾਂ ਵੱਲੋਂ ਹੈ ਜਿਨ੍ਹਾਂ ਨੇ ਮੁਢੋਂ ਹੀ ਇਹ ਵਾਪਰਦਿਆਂ ਆਪਣੀ ਅਖ੍ਖੀਂ ਵੇਖਿਆ ਅਤੇ ਜਿਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਪ੍ਰਭੂ ਦੀ ਸੇਵਾ ਕੀਤੀ।
|
3. ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬਡ਼ੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।
|
5. ਉਨ੍ਹਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਵਿੱਚ ਰਾਜ ਕਰਦਾ ਸੀ, ਉਥੇ ਜ਼ਕਰਯਾਹ ਨਾਉਂ ਦਾ ਇੱਕ ਜਾਜਕ ਸੀ। ਉਹ ਅਬੀਯਾਹ ਦੇ ਜਾਜਕ ਸਮੂਹ ਵਿੱਚੋਂ ਸੀ ਅਤੇ ਉਸਦੀ ਪਤਨੀ ਦਾ ਨਾਉਂ ਇਲੀਸਬਤ ਸੀ ਅਤੇ ਉਹ ਆਰੋਨ ਦੇ ਖਾਨਦਾਨ ਵਿੱਚੋਂ ਸੀ।
|
6. ਉਹ ਦੋਨੋਂ ਜੀਅ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਬਡ਼ੇ ਚੰਗੇ ਸਨ, ਉਨ੍ਹਾਂ ਨੇ ਪ੍ਰਭੂ ਦੇ ਸਾਰੇ ਆਦੇਸ਼ਾਂ ਅਤੇ ਅਸੂਲਾਂ ਨੂੰ ਬਡ਼ੇ ਧਿਆਨ ਨਾਲ ਮੰਨਿਆ। ਉਹ ਦੋਨੋ ਜਨੇ ਦੋਸ਼ ਰਹਿਤ ਸਨ।
|
8. ਜ਼ਕਰਯਾਹ ਆਪਣੇ ਸਮੂਹ ਲਈ ਮੰਦਰ ਵਿੱਚ ਜਾਜਕ ਦੇ ਤੌਰ ਤੇ ਕਾਰਜ ਕਰਦਾ ਸੀ। ਉਹ ਉਥੇ ਪਰਮੇਸ਼ੁਰ ਨੂੰ ਸੇਵਾ ਭੇਟ ਕਰਨ ਲਈ ਉਪਸਥਿਤ ਸੀ।
|
9. ਜਦੋਂ ਉਸਦੇ ਸਮੂਹ ਦੀ ਵਾਰੀ ਆਈ, ਤਾਂ ਉਸਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ।
|
13. ਫ਼ੇਰ ਪ੍ਰਭੂ ਦੇ ਦੂਤ ਨੇ ਉਸਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪ੍ਰਭੂ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ।
|
15. ਕਿਉਂਕਿ ਉਹ ਪ੍ਰਭੂ ਦੀ ਦ੍ਰਿਸ਼ਟੀ ਵਿੱਚ ਮਹਾਨ ਹੋਵੇਗਾ। ਉਹ ਕਦੇ ਵੀ ਕੋਈ ਮੈਅ ਜਾਂ ਨਸ਼ੀਲੀ ਚੀਜ਼ ਨਹੀਂ ਪੀਵੇਗਾ। ਅਤੇ ਉਹ ਆਪਣੀ ਮਾਤਾ ਦੀ ਕੁਖੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਪੈਦਾ ਹੋਵੇਗਾ।
|
17. ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸਦੇ ਬਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹਡ਼ੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।”
|
18. ਜ਼ਕਰਯਾਹ ਨੇ ਦੂਤ ਨੂੰ ਪੁੱਛਿਆ, “ਮੈਨੂੰ ਕਿਵੇਂ ਪਤਾ ਲੱਗੇ ਕਿ ਜੋ ਤੂੰ ਆਖਿਆ ਹੈ ਉਹ ਸੱਚ ਹੈ ਕਿਉਂਕਿ ਮੇਰੀ ਪਤਨੀ ਅਤੇ ਮੈਂ ਖੁਦ ਕਾਫ਼ੀ ਬੁਢੇ ਹੋ ਗਏ ਹਾਂ।”
|
19. ਦੂਤ ਨੇ ਫ਼ਰਮਾਇਆ, “ਮੈਂ ਜ਼ਿਬਰਾਏਲ ਹਾਂ ਜੋ ਕਿ ਪਰਮੇਸ਼ੁਰ ਦੇ ਸਾਮ੍ਹਣੇ ਹਾਜ਼ਰ ਰਹਿੰਦਾ ਹੈ। ਮੈਨੂੰ ਤੇਰੇ ਨਾਲ ਗੱਲਾਂ ਕਰਨ ਅਤੇ ਤੈਨੂੰ ਇਹ ਖੁਸ਼-ਖਬਰੀ ਦੱਸਣ ਲਈ ਭੇਜਿਆ ਗਿਆ ਹੈ।
|
20. ਹੁਣ ਸੁਣ, ਜਦੋਂ ਤੱਕ ਇਹ ਗੱਲਾਂ ਪੂਰੀਆਂ ਨਾ ਹੋ ਜਾਣ ਤੂੰ ਚੁੱਪ ਰਹੇਂਗਾ ਅਤੇ ਬੋਲਣ ਦੇ ਯੋਗ ਨਹੀਂ ਹੋਵੇਂਗਾ। ਕਿਉਂਕਿ ਤੂੰ ਮੇਰੀਆਂ ਆਖੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ, ਜਿਹਡ਼ੀਆਂ ਨਿਯੁਕਤ ਸਮੇਂ ਤੇ ਪੂਰੀਆਂ ਹੋਣਗੀਆਂ।”
|
22. ਜਦੋਂ ਉਹ ਬਾਹਰ ਆਇਆ ਤਾਂ ਉਹ ਲੋਕਾਂ ਨਾਲ ਗੱਲ ਨਾ ਕਰ ਸਕਿਆ। ਉਸਨੇ ਮੰਦਰ ਵਿੱਚ ਕੋਈ ਦਰਸ਼ਨ ਵੇਖਿਆ ਸੀ, ਕਿਉਂਕਿ ਉਹ ਗੂੰਗਾ ਹੋ ਗਿਆ ਸੀ ਅਤੇ ਉਹ ਸਿਰਫ਼ ਲੋਕਾਂ ਨਾਲ ਇਸ਼ਾਰੇ ਹੀ ਕਰ ਸਕਿਆ।
|
24. ਫ਼ਿਰ ਕੁਝ ਦਿਨਾਂ ਪਿਛੋਂ ਉਸਦੀ ਪਤਨੀ ਇਲੀਸਬਤ ਗਰਭਵਤੀ ਹੋ ਗਈ ਅਤੇ ਉਹ ਪੰਜ ਮਹੀਨਿਆਂ ਵਾਸਤੇ ਘਰੋਂ ਬਾਹਰ ਨਾ ਗਈ। ਉਸਨੇ ਆਖਿਆ,
|
25. “ਪ੍ਰਭੂ ਨੇ ਮੇਰੀ ਹਾਲਤ ਵੇਖੀ ਸੀ ਅਤੇ ਹੁਣ ਮੇਰੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਹੈ। ਉਸਨੇ ਲੋਕਾਂ ਅੱਗੇ ਮੇਰਾ ਬਾਂਝ ਹੋਣ ਦਾ ਕਲੰਕ ਦੂਰ ਕਰਨ ਲਈ ਕਾਰਵਾਈ ਕੀਤੀ।” ਕੁਆਰੀ ਮਰਿਯਮ
|
28. ਦੂਤ ਉਸ ਕੁਡ਼ੀ ਕੋਲ ਆਇਆ ਅਤੇ ਆਖਿਆ, “ਮੁਬਾਰਕ ਹੋਵੇ! ਪ੍ਰਭੂ ਤੇਰੇ ਨਾਲ ਹੈ ਅਤੇ ਤੇਰੇ ਤੇ ਪ੍ਰਭੂ ਨੇ ਆਪਣੀ ਕਿਰਪਾ ਵਿਖਾਈ ਹੈ।”
|
29. ਜਦੋਂ ਉਸਨੇ ਦੂਤ ਦੇ ਸ਼ਬਦ ਸੁਣੇ, ਉਹ ਪਰੇਸ਼ਾਨ ਹੋ ਗਈ ਅਤੇ ਘਬਰਾ ਗਈ। ਉਹ ਸੋਚਣ ਲੱਗੀ, “ਇਸ ਸ਼ੁਭਕਾਮਨਾ ਦਾ ਕੀ ਅਰਥ ਹੋਇਆ।”
|
32. ਉਹ ਮਹਾਨ ਹੋਵੇਗਾ ਅਤੇ ਲੋਕ ਉਸਨੂੰ ਅੱਤ ਉਚ੍ਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸਦੇ ਪਿਤਾ ਦਾਊਦ ਦਾ ਤਖਤ ਉਸਨੂੰ ਦੇਵੇਗਾ।
|
35. ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਕੋਲ ਆਵੇਗਾ ਅਤੇ ਅੱਤ ਉਚ੍ਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਪਰਛਾਈ ਢਾਲੇਗੀ ਅਤੇ ਇਸ ਲਈ ਜਿਹਡ਼ਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
|
36. ਅਤੇ ਸੁਣ, ਤੇਰੀ ਰਿਸ਼ਤੇਦਾਰ ਇਲੀਸਬਤ ਵੀ ਗਰਭਵਤੀ ਹੈ। ਭਾਵੇਂ ਉਹ ਬਡ਼ੀ ਬੁਢੀ ਹੈ ਪਰ ਉਸਨੂੰ ਬੱਚਾ ਹੋਣ ਵਾਲਾ ਹੈ। ਇਹ ਔਰਤ, ਜਿਸਨੂੰ ਲੋਕ ਬਾਂਝ ਆਖਦੇ ਸਨ, ਇਸਨੂੰ ਗਰਭਵਤੀ ਹੋਈ ਨੂੰ ਛੇ ਮਹੀਨੇ ਹੋ ਗਏ ਹਨ!
|
38. ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚਲਾ ਗਿਆ।
|
41. ਜਦੋਂ ਇਲੀਸਬਤ ਨੇ ਮਰਿਯਮ ਦੀਆਂ ਸ਼ੁਭਕਾਮਨਾਵਾਂ ਸੁਣੀਆਂ ਤਾਂ ਉਸਦੀ ਕੁਝ ਵਿੱਚ ਬੱਚਾ ਨਚ੍ਚ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਈ।
|
42. ਉਸਨੇ ਉੱਚੀ ਅਵਾਜ਼ ਵਿੱਚ ਆਖਿਆ, “ਤੂੰ ਸਭ ਔਰਤਾਂ ਤੋਂ ਵਧੇਰੇ ਧੰਨ ਹੈ। ਅਤੇ ਉਹ ਜੋ ਬਾਲਕ ਤੈਨੂੰ ਪੈਦਾ ਹੋਵੇਗਾ ਉਹ ਵੀ ਧੰਨ ਹੈ।
|
45. ਤੂੰ ਸੱਚ-ਮੁੱਚ ਧੰਨ ਹੈ! ਕਿਉਂਕਿ ਤੂੰ ਵਿਸ਼ਵਾਸ ਕੀਤਾ ਹੈ ਕਿ, ਜਿਹਡ਼ੀਆਂ ਗੱਲਾਂ ਪ੍ਰਭੂ ਨੇ ਤੈਨੂੰ ਕਹੀਆਂ, ਉਹ ਜ਼ਰੂਰ ਪੂਰੀਆਂ ਹੋਣਗੀਆਂ।”
|
51. ਉਸਨੇ ਆਪਣੀਆਂ ਬਾਹਾਂ ਦੀ ਤਾਕਤ ਵਿਖਾਈ। ਉਸਨੇ ਹੰਕਾਰੀ ਲੋਕਾਂ ਨੂੰ ਉਨ੍ਹਾਂ ਦੀਆਂ ਹੰਕਾਰੀ ਸੋਚਾਂ ਨਾਲ ਖਿੰਡਾ ਦਿੱਤਾ।
|
52. ਉਸਨੇ ਸ਼ਕਤੀਸ਼ਾਲੀ ਹਾਕਮਾਂ ਨੂੰ ਉਨ੍ਹਾਂ ਦੇ ਸਿੰਘਾਸਨਾਂ ਤੋਂ ਹਟਾ ਦਿੱਤਾ ਹੈ ਅਤੇ ਉਸਨੇ ਦੀਨ ਲੋਕਾਂ ਨੂੰ ਉੱਚਾ ਉਠਾਇਆ।
|
54. ਉਹ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਆਇਆ ਜਿਨ੍ਹਾਂ ਨੂੰ ਉਸਨੇ ਆਪਣੀ ਸੇਵਾ ਲਈ ਚੁਣਿਆ ਸੀ। ਉਸਨੇ ਸਾਨੂੰ ਆਪਣੀ ਮਿਹਰ ਵਿਖਾਈ ਤਾਂ ਜੋ ਅਸੀਂ ਉਸਨੂੰ ਯਾਦ ਰੱਖੀਏ।
|
58. ਜਦੋਂ ਉਸਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਸੁਣਿਆ ਕਿ ਪ੍ਰਭੂ ਨੇ ਉਸ ਉੱਪਰ ਆਪਣੀ ਮਹਾਨ ਦਯਾ ਵਿਖਾਈ ਹੈ ਤਾਂ ਉਹ ਉਸਦੇ ਨਾਲ ਜਸ਼ਨ ਮਨਾਉਣ ਲਈ ਆਏ।
|
59. ਜਦੋਂ ਬਾਲਕ ਅਠਾਂ ਦਿਨਾਂ ਦਾ ਹੋ ਗਿਆ ਤਾਂ ਉਹ ਲੋਕ ਬੱਚੇ ਦੀ ਸੁੰਨਤ ਕਰਨ ਲਈ ਆਏ ਅਤੇ ਉਸਦਾ ਨਾਉਂ ਜ਼ਕਰਯਾਹ ਰੱਖਣ ਲੱਗੇ, ਕਿਉਂਕਿ ਇਹੀ ਉਸਦੇ ਪਿਤਾ ਦਾ ਨਾਉਂ ਸੀ।
|
61. ਫ਼ਿਰ ਉਨ੍ਹਾਂ ਨੇ ਉਸਨੂੰ ਕਿਹਾ, “ਤੇਰੇ ਸਾਕਾਂ ਵਿੱਚੋਂ ਕੋਈ ਵੀ ਅਜਿਹਾ ਨਹੀਂ ਹੈ ਜੋ ਇਸ ਨਾਉਂ ਨਾਲ ਸਦਵਾਉਂਦਾ ਹੋਵੇ।”
|
63. ਤਾਂ ਉਸਨੇ ਲਿਖਣ ਵਾਸਤੇ ਕੁਝ ਮੰਗਵਾਕੇ ਉਸ ਉੱਪਰ ਲਿਖਿਆ ਕਿ, ‘ਇਸਦਾ ਨਾਮ ਯੂਹੰਨਾ ਹੈ।” ਸਾਰੇ ਲੋਕ ਵੇਖਕੇ ਹੈਰਾਨ ਰਹਿ ਗਏ।
|
64. ਫ਼ੇਰ ਤੁਰੰਤ ਹੀ ਉਸਦਾ ਮੂੰਹ ਖੁਲ੍ਹਿਆ ਅਤੇ ਉਸਦੀ ਜੀਭ ਢਿਲੀ ਹੋ ਗਈ ਅਤੇ ਉਸਨੇ ਪ੍ਰਭੂ ਦੀ ਉਸਤਤਿ ਕਰਨੀ ਸ਼ੁਰੂ ਕਰ ਦਿੱਤੀ।
|
65. ਤਾਂ ਸਾਰੇ ਆਂਢੀ-ਗੁਆਂਢੀ ਇਹ ਵੇਖਕੇ ਘਬਰਾ ਗਏ ਅਤੇ ਯਹੂਦਿਯਾ ਦੇ ਸਾਰੇ ਪਹਾਡ਼ੀ ਖੇਤ੍ਰ ਵਿੱਚ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਚਰਚਾ ਕਰਨ ਲੱਗ ਪਏ।
|
66. ਸਾਰੇ ਲੋਕ ਜਿਨ੍ਹਾਂ ਨੇ ਵੀ ਅਜਿਹੀਆਂ ਗੱਲਾਂ ਸੁਣੀਆਂ ਉਹ ਹੈਰਾਨ ਹੋਏ ਅਤੇ ਪੁੱਛਿਆ, “ਇਹ ਬੱਚਾ ਕਿਵੇਂ ਦਾ ਹੋਵੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਦੇ ਨਾਲ ਸੀ।
|
67. ਤਦ ਯੂਹੰਨਾ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਉਹ ਲੋਕਾਂ ਨੂੰ ਦੱਸਦਾ ਕਿ ਭਵਿਖ ਵਿੱਚ ਕੀ ਵਾਪਰੇਗਾ:
|
68. :ਉਸਤਤਿ ਹੋਵੇ ਇਸਰਾਏਲ ਦੇ ਪ੍ਰਭੂ ਦੀ, ਕਿਉਂ ਜੁ ਉਹ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ।
|
71. ਉਸਨੇ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਲੋਕਾਂ ਦੇ ਹੱਥਾਂ ਤੋਂ ਬਚਾਉਣ ਦਾ ਵਾਦਾ ਕੀਤਾ ਜੋ ਸਾਨੂੰ ਨਫ਼ਰਤ ਕਰਦੇ ਹਨ।
|
72. ਪ੍ਰਭੂ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ।
|
76. ਹੇ ਬਾਲਕ, ਹੁਣ ਤੂੰ ਅੱਤ ਉਚ੍ਚ ਪਰਮੇਸ਼ੁਰ ਦਾ ਨਬੀ ਅਖਵਾਏਂਗਾ ਕਿਉਂਕਿ ਤੂੰ ਪ੍ਰਭੂ ਦੇ ਅੱਗੇ-ਅੱਗੇ ਜਾਵੇਂਗਾ ਅਤੇ ਉਸ ਲਈ ਰਾਹ ਤਿਆਰ ਕਰੇਂਗਾ।
|
79. ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ। ਤਾਂ ਜੋ ਸਾਡੇ ਕਦਮ ਸ਼ਾਂਤੀ ਵੱਲ ਵਧ ਸਕਣ।”
|
80. ਇਉਂ ਉਹ ਛੋਟਾ ਬੱਚਾ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣਿਆ। ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ, ਉਜਾਡ਼ ਵਿੱਚ ਰਿਹਾ।
|