ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਇਸਤੋਂ ਬਾਦ ਪ੍ਰਭੂ ਨੇ 72 ਬਹਤ੍ਤਰ ਹੋਰ ਆਦਮੀ ਚੁਣੇ। ਉਸਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿਥੇ ਉਹ ਖੁਦ ਜਾਣ ਵਾਲਾ ਸੀ।
2. ਉਸਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋਡ਼ੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪ੍ਰਭੂ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।
3. ਤੁਸੀਂ ਜਾਓ। ਪਰ ਸਾਵਧਾਨ ਰਹੋ! ਮੈਂ ਤੁਹਾਨੂੰ ਬਘਿਆਡ਼ਾਂ ਵਿੱਚ ਲੇਲਿਆਂ ਵਾਂਗ ਭੇਜ ਰਿਹਾ ਹਾਂ।
4. ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁਤ੍ਤੇ ਵਗੈਰਾ ਨਾ ਚੁੱਕਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ।
5. ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿ ‘ਇਸ ਘਰ ਵਿੱਚ ਸ਼ਾਂਤੀ ਰਹੇ।’
6. ਜੇਕਰ ਉਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ।
7. ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡਕੇ ਦੂਜੇ ਘਰ ਨਾ ਜਾਣਾ।
8. ਅਤੇ ਜਦੋਂ ਤੁਸੀਂ ਇੱਕ ਨਗਰ ਵਿੱਚ ਪ੍ਰਵੇਸ਼ ਕਰੋ ਅਤੇ ਲੋਕ ਤੁਹਾਡਾ ਸੁਆਗਤ ਕਰਨ ਤਾਂ ਉਹੀ ਭੋਜਨ ਖਾਓ ਜੋ ਉਹ ਤੁਹਾਨੂੰ ਦੇਣ।
9. ਅਤੇ ਉਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇਡ਼ੇ ਆ ਰਿਹਾ ਹੈ।’
10. ਅਤੇ ਜਦੋਂ ਤੁਸੀਂ ਕਿਸੇ ਨਗਰ ਵਿੱਚ ਜਾਓ ਅਤੇ ਲੋਕ ਤੁਹਾਡਾ ਸੁਆਗਤ ਨਾ ਕਰਨ ਤਾਂ ਉਸ ਸ਼ਹਿਰ ਦੀਆਂ ਗਲੀਆਂ ਵਿੱਚ ਜਾਓ ਅਤੇ ਕਹੋ,
11. ‘ਅਸੀਂ ਤੁਹਾਡੇ ਨਗਰ ਦੀ ਧੂਡ਼, ਵੀ ਝਾਡ਼ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’
12. ਮੈਂ ਤੁਹਾਨੂੰ ਦੱਸਦਾ ਹਾਂ, ਕਿ ਨਿਰਣੇ ਦੇ ਦਿਨ ਸਦੂਮ ਦੇ ਲੋਕਾਂ ਦਾ ਹਾਲ ਇਨ੍ਹਾਂ ਲੋਕਾਂ ਨਾਲੋਂ ਵਧੇਰੇ ਚੰਗਾ ਹੋਵੇਗਾ।”
13. “ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪਡ਼ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ।
14. ਪਰ ਨਿਰਣੇ ਦੇ ਦਿਨ ਸੂਰ ਅਤੇ ਸੈਦਾ ਕੋਲੋਂ ਤੁਹਾਡਾ ਹਸ਼ਰ ਵਧ ਮਾਡ਼ਾ ਹੋਵੇਗਾ।
15. ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁਟਿਆ ਜ੍ਜਾਵੇਂਗਾ।
16. “ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”
17. ਜਦੋਂ ਬਹਤ੍ਤਰ ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁਡ਼ੇ ਤਾਂ ਉਹ ਬਡ਼ੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।”
18. ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ।
19. ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂਂਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ।
20. ਪਰ ਪ੍ਰਸੰਨ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।
21. ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਲਾਕ ਲੋਕਾਂ ਤੋਂ ਲੁਕਾਇਆ, ਪਰ ਬਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।
22. “ਮੇਰੇ ਪਿਤਾ ਨੇ ਮੈਨੂੰ ਸਭ ਕੁਝ ਸੌਂਪਿਆ ਹੈ। ਕੋਈ ਮਨੁੱਖ ਨਹੀਂ ਜਾਣਦਾ ਹੈ ਕਿ ਪੁੱਤਰ ਕੌਣ ਹੈ, ਕੇਵਲ ਪਿਤਾ ਜਾਣਦਾ ਹੈ। ਅਤੇ ਇਹ ਵੀ ਕੇਵਲ ਪੁੱਤਰ ਹੀ ਜਾਣਦਾ ਹੈ ਕਿ ਪਿਤਾ ਕੌਣ ਹੈ। ਅਤੇ ਜਿਹਡ਼ੇ ਲੋਕਾਂ ਨੂੰ ਪੁੱਤਰ ਪ੍ਰਗਟ ਕਰਨਾ ਚਾਹੇਗਾ ਕਿ ਪਿਤਾ ਕੌਣ ਹੈ ਕੇਵਲ ਓਹੀ ਪਿਤਾ ਨੂੰ ਜਾਣ ਸਕਣਗੇ।”
23. ਤਦ ਉਹ ਆਪਣੇ ਚੇਲਿਆਂ ਵੱਲ ਮੁਡ਼ਿਆ, ਅਤੇ ਉਨ੍ਹਾਂ ਨੂੰ ਗੁਪਤ ਤਰੀਕੇ ਨਾਲ ਕਿਹਾ, “ਧੰਨ ਹਨ ਉਹ ਅਖ੍ਖੀਆਂ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।
24. ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸਕੇ।”
25. ਤੱਦ ਇੱਕ ਨੇਮ ਦਾ ਉਪਦੇਸ਼ਕ ਉਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸਨੇ ਕਿਹਾ, “ਗੁਰੂ ਜੀ! ਸਦੀਵੀ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।”
26. ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪਢ਼ਿਆ ਹੈ?”
27. ਉਸਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮੇ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ। ਅਤੇ, ‘ਦੂਜਿਆਂ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।”‘
28. ਯਿਸੂ ਨੇ ਉਸਨੂੰ ਆਖਿਆ, “ਤੂੰ ਬਿਲਕੁਲ ਦਰੁਸਤ ਜਵਾਬ ਦਿੱਤਾ ਹੈ, ਇਸ ਤੇ ਅਮਲ ਕਰੇਂ ਤਾਂ ਤੂੰ ਜਿਉਂਦਾ ਰਹੇਂਗਾ।”
29. ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁਛਣ ਵਿੱਚ ਸਹੀ ਸੀ, ਇਸ ਲਈ ਉਸਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”
30. ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸਨੂੰ ਘੇਰ ਲਿਆ। ਉਨ੍ਹਾਂ ਨੇ ਉਸਦੇ ਕੱਪਡ਼ੇ ਪਾਡ਼ ਦਿੱਤੇ ਉਸਨੂੰ ਬੁਰੀ ਤਰ੍ਹਾਂ ਕੁਟਿਆ ਅਤੇ ਉਸਨੂੰ ਅਧ ਮੋਇਆ ਛੱਡਕੇ ਚਲੇ ਗਏ।
31. ਸਬਬ੍ਬ ਨਾਲ ਇੱਕ ਯਹੂਦੀ ਜਾਜਕ ਉਸ ਸਡ਼ਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸਡ਼ਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।
32. ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ।
33. ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿਥੇ ਉਹ ਅਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇਡ਼ੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ।
34. ਉਹ ਉਸਦੇ ਨੇਡ਼ੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉਥੇ ਜਾਕੇ ਉਸਦੀ ਟਹਿਲ ਕੀਤੀ।
35. ਅਗਲੇ ਦਿਨ ਉਸਨੇ ਦੋ ਚਾਂਦੀ ਦੇ ਸਿੱਕੇ ਕਢ੍ਢੇ ਅਤੇ ਸਰ੍ਹਾਂ ਵਾਲੇ ਨੂੰ ਦਿੱਤੇ ਅਤੇ ਉਸਨੂੰ ਆਖਿਆ, ‘ਇਸ ਘਾਇਲ ਮਨੁੱਖ ਦੀ ਦੇਖਭਾਲ ਕਰੀ। ਜੇਕਰ ਤੂੰ ਇਸਤੋਂ ਵਧ ਪੈਸਾ ਇਸ ਮਨੁੱਖ ਉੱਪਰ ਖਰਚ ਕਰੇ ਤਾਂ ਜਦੋਂ ਮੈਂ ਇਥੇ ਦੋਬਾਰਾ ਵਾਪਸ ਆਵਾਂਗਾ ਤਾਂ ਤੈਨੂੰ ਮੋਡ਼ ਦੇਵਾਂਗਾ।”‘
36. ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?”
37. ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।” ਤਾਂ ਯਿਸੂ ਨੇ ਉਸਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।”
38. ਜਦੋਂ ਯਿਸੂ ਅਤੇ ਉਸਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸਨੂੰ ਆਪਣੇ ਘਰ ਨਿਉਂਤਾ ਦਿੱਤਾ।
39. ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸਦੇ ਬਚਨ ਸੁਣ ਰਹੀ ਸੀ।
40. ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿਧੀ ਯਿਸੂ ਕੋਲ ਗਈ ਅਤੇ ਉਸਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇਕਲਿਆਂ ਕਰਨ ਲਈ ਛੱਡ ਗਈ ਹੈ। ਉਸਨੂੰ ਆਖੋ ਕਿ ਮੇਰੀ ਮਦਦ ਕਰੇ।”
41. ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।
42. ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।

Notes

No Verse Added

Total 24 ਅਧਿਆਇ, Selected ਅਧਿਆਇ 10 / 24
ਲੋਕਾ 10:21
1 ਇਸਤੋਂ ਬਾਦ ਪ੍ਰਭੂ ਨੇ 72 ਬਹਤ੍ਤਰ ਹੋਰ ਆਦਮੀ ਚੁਣੇ। ਉਸਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿਥੇ ਉਹ ਖੁਦ ਜਾਣ ਵਾਲਾ ਸੀ। 2 ਉਸਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋਡ਼ੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪ੍ਰਭੂ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ। 3 ਤੁਸੀਂ ਜਾਓ। ਪਰ ਸਾਵਧਾਨ ਰਹੋ! ਮੈਂ ਤੁਹਾਨੂੰ ਬਘਿਆਡ਼ਾਂ ਵਿੱਚ ਲੇਲਿਆਂ ਵਾਂਗ ਭੇਜ ਰਿਹਾ ਹਾਂ। 4 ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁਤ੍ਤੇ ਵਗੈਰਾ ਨਾ ਚੁੱਕਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ। 5 ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿ ‘ਇਸ ਘਰ ਵਿੱਚ ਸ਼ਾਂਤੀ ਰਹੇ।’ 6 ਜੇਕਰ ਉਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ। 7 ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡਕੇ ਦੂਜੇ ਘਰ ਨਾ ਜਾਣਾ। 8 ਅਤੇ ਜਦੋਂ ਤੁਸੀਂ ਇੱਕ ਨਗਰ ਵਿੱਚ ਪ੍ਰਵੇਸ਼ ਕਰੋ ਅਤੇ ਲੋਕ ਤੁਹਾਡਾ ਸੁਆਗਤ ਕਰਨ ਤਾਂ ਉਹੀ ਭੋਜਨ ਖਾਓ ਜੋ ਉਹ ਤੁਹਾਨੂੰ ਦੇਣ। 9 ਅਤੇ ਉਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇਡ਼ੇ ਆ ਰਿਹਾ ਹੈ।’ 10 ਅਤੇ ਜਦੋਂ ਤੁਸੀਂ ਕਿਸੇ ਨਗਰ ਵਿੱਚ ਜਾਓ ਅਤੇ ਲੋਕ ਤੁਹਾਡਾ ਸੁਆਗਤ ਨਾ ਕਰਨ ਤਾਂ ਉਸ ਸ਼ਹਿਰ ਦੀਆਂ ਗਲੀਆਂ ਵਿੱਚ ਜਾਓ ਅਤੇ ਕਹੋ, 11 ‘ਅਸੀਂ ਤੁਹਾਡੇ ਨਗਰ ਦੀ ਧੂਡ਼, ਵੀ ਝਾਡ਼ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’ 12 ਮੈਂ ਤੁਹਾਨੂੰ ਦੱਸਦਾ ਹਾਂ, ਕਿ ਨਿਰਣੇ ਦੇ ਦਿਨ ਸਦੂਮ ਦੇ ਲੋਕਾਂ ਦਾ ਹਾਲ ਇਨ੍ਹਾਂ ਲੋਕਾਂ ਨਾਲੋਂ ਵਧੇਰੇ ਚੰਗਾ ਹੋਵੇਗਾ।” 13 “ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪਡ਼ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ। 14 ਪਰ ਨਿਰਣੇ ਦੇ ਦਿਨ ਸੂਰ ਅਤੇ ਸੈਦਾ ਕੋਲੋਂ ਤੁਹਾਡਾ ਹਸ਼ਰ ਵਧ ਮਾਡ਼ਾ ਹੋਵੇਗਾ। 15 ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁਟਿਆ ਜ੍ਜਾਵੇਂਗਾ। 16 “ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।” 17 ਜਦੋਂ ਬਹਤ੍ਤਰ ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁਡ਼ੇ ਤਾਂ ਉਹ ਬਡ਼ੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।” 18 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ। 19 ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂਂਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ। 20 ਪਰ ਪ੍ਰਸੰਨ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ। 21 ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਲਾਕ ਲੋਕਾਂ ਤੋਂ ਲੁਕਾਇਆ, ਪਰ ਬਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ। 22 “ਮੇਰੇ ਪਿਤਾ ਨੇ ਮੈਨੂੰ ਸਭ ਕੁਝ ਸੌਂਪਿਆ ਹੈ। ਕੋਈ ਮਨੁੱਖ ਨਹੀਂ ਜਾਣਦਾ ਹੈ ਕਿ ਪੁੱਤਰ ਕੌਣ ਹੈ, ਕੇਵਲ ਪਿਤਾ ਜਾਣਦਾ ਹੈ। ਅਤੇ ਇਹ ਵੀ ਕੇਵਲ ਪੁੱਤਰ ਹੀ ਜਾਣਦਾ ਹੈ ਕਿ ਪਿਤਾ ਕੌਣ ਹੈ। ਅਤੇ ਜਿਹਡ਼ੇ ਲੋਕਾਂ ਨੂੰ ਪੁੱਤਰ ਪ੍ਰਗਟ ਕਰਨਾ ਚਾਹੇਗਾ ਕਿ ਪਿਤਾ ਕੌਣ ਹੈ ਕੇਵਲ ਓਹੀ ਪਿਤਾ ਨੂੰ ਜਾਣ ਸਕਣਗੇ।” 23 ਤਦ ਉਹ ਆਪਣੇ ਚੇਲਿਆਂ ਵੱਲ ਮੁਡ਼ਿਆ, ਅਤੇ ਉਨ੍ਹਾਂ ਨੂੰ ਗੁਪਤ ਤਰੀਕੇ ਨਾਲ ਕਿਹਾ, “ਧੰਨ ਹਨ ਉਹ ਅਖ੍ਖੀਆਂ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ। 24 ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸਕੇ।” 25 ਤੱਦ ਇੱਕ ਨੇਮ ਦਾ ਉਪਦੇਸ਼ਕ ਉਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸਨੇ ਕਿਹਾ, “ਗੁਰੂ ਜੀ! ਸਦੀਵੀ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।” 26 ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪਢ਼ਿਆ ਹੈ?” 27 ਉਸਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮੇ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ। ਅਤੇ, ‘ਦੂਜਿਆਂ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।”‘ 28 ਯਿਸੂ ਨੇ ਉਸਨੂੰ ਆਖਿਆ, “ਤੂੰ ਬਿਲਕੁਲ ਦਰੁਸਤ ਜਵਾਬ ਦਿੱਤਾ ਹੈ, ਇਸ ਤੇ ਅਮਲ ਕਰੇਂ ਤਾਂ ਤੂੰ ਜਿਉਂਦਾ ਰਹੇਂਗਾ।” 29 ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁਛਣ ਵਿੱਚ ਸਹੀ ਸੀ, ਇਸ ਲਈ ਉਸਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?” 30 ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸਨੂੰ ਘੇਰ ਲਿਆ। ਉਨ੍ਹਾਂ ਨੇ ਉਸਦੇ ਕੱਪਡ਼ੇ ਪਾਡ਼ ਦਿੱਤੇ ਉਸਨੂੰ ਬੁਰੀ ਤਰ੍ਹਾਂ ਕੁਟਿਆ ਅਤੇ ਉਸਨੂੰ ਅਧ ਮੋਇਆ ਛੱਡਕੇ ਚਲੇ ਗਏ। 31 ਸਬਬ੍ਬ ਨਾਲ ਇੱਕ ਯਹੂਦੀ ਜਾਜਕ ਉਸ ਸਡ਼ਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸਡ਼ਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ। 32 ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ। 33 ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿਥੇ ਉਹ ਅਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇਡ਼ੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ। 34 ਉਹ ਉਸਦੇ ਨੇਡ਼ੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉਥੇ ਜਾਕੇ ਉਸਦੀ ਟਹਿਲ ਕੀਤੀ। 35 ਅਗਲੇ ਦਿਨ ਉਸਨੇ ਦੋ ਚਾਂਦੀ ਦੇ ਸਿੱਕੇ ਕਢ੍ਢੇ ਅਤੇ ਸਰ੍ਹਾਂ ਵਾਲੇ ਨੂੰ ਦਿੱਤੇ ਅਤੇ ਉਸਨੂੰ ਆਖਿਆ, ‘ਇਸ ਘਾਇਲ ਮਨੁੱਖ ਦੀ ਦੇਖਭਾਲ ਕਰੀ। ਜੇਕਰ ਤੂੰ ਇਸਤੋਂ ਵਧ ਪੈਸਾ ਇਸ ਮਨੁੱਖ ਉੱਪਰ ਖਰਚ ਕਰੇ ਤਾਂ ਜਦੋਂ ਮੈਂ ਇਥੇ ਦੋਬਾਰਾ ਵਾਪਸ ਆਵਾਂਗਾ ਤਾਂ ਤੈਨੂੰ ਮੋਡ਼ ਦੇਵਾਂਗਾ।”‘ 36 ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?” 37 ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।” ਤਾਂ ਯਿਸੂ ਨੇ ਉਸਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।” 38 ਜਦੋਂ ਯਿਸੂ ਅਤੇ ਉਸਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸਨੂੰ ਆਪਣੇ ਘਰ ਨਿਉਂਤਾ ਦਿੱਤਾ। 39 ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸਦੇ ਬਚਨ ਸੁਣ ਰਹੀ ਸੀ। 40 ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿਧੀ ਯਿਸੂ ਕੋਲ ਗਈ ਅਤੇ ਉਸਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇਕਲਿਆਂ ਕਰਨ ਲਈ ਛੱਡ ਗਈ ਹੈ। ਉਸਨੂੰ ਆਖੋ ਕਿ ਮੇਰੀ ਮਦਦ ਕਰੇ।” 41 ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ। 42 ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।
Total 24 ਅਧਿਆਇ, Selected ਅਧਿਆਇ 10 / 24
Common Bible Languages
West Indian Languages
×

Alert

×

punjabi Letters Keypad References