ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬਡ਼ਾ ਧਨਵਾਨ ਆਦਮੀ ਸੀ। ਉਸਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸਨੂੰ ਪਤਾ ਚਲਿਆ ਕਿ ਉਸ੍ਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ।
2. ਤਾਂ ਉਸਨੇ ਉਸਨੂੰ ਅੰਦਰ ਬੁਲਾਇਆ ਅਤੇ ਕਿਹਾ, “ਤੇਰੇ ਬਾਰੇ ਮੈਂ ਇਹ ਸਭ ਕੀ ਸੁਣ ਰਿਹਾ ਹਾਂ। ਮੈਨੂੰ ਮੇਰੇ ਸਾਰੇ ਪੈਸੇ ਦਾ ਹਿਸਾਬ ਦੇ। ਤੂੰ ਇਸ ਤੋਂ ਬਾਦ ਮੇਰਾ ਮੁਖਤਿਆਰ ਨਹੀਂ ਹੋ ਸਕਦਾ।”
3. ਬਾਦ ਵਿੱਚ ਮੁਖਤਿਆਰ ਨੇ ਆਪਣੇ ਮਨ ਵਿੱਚ ਸੋਚਿਆ, ‘ਹੁਣ ਮੈਂ ਕੀ ਕਰਾਂਗਾ? ਮੇਰਾ ਮਾਲਕ ਤਾਂ ਮੈਨੂੰ ਮੇਰੀ ਨੋਕਰੀ ਤੋਂ ਹਟਾ ਰਿਹਾ ਹੈ। ਮੇਰੇ ਵਿੱਚ ਖੋਦਣ ਦੀ ਤਾਕਤ ਨਹੀਂ ਹੈ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।
4. ਮੈਂ ਜਾਣ ਗਿਆ ਕਿ ਮੈਂ ਕੀ ਕਰਾਂ, ਜਿਸ ਵੇਲੇ ਮੈਂ ਮੁਖਤਿਆਰੀ ਤੋਂ ਹਟਾਇਆ ਜਾਵਾਂਗਾ, ਮੈਂ ਕੁਝ ਅਜਿਹਾ ਕਰਾਂਗਾ ਕਿ ਲੋਕ ਆਪਣੇ ਘਰਾਂ ਵਿੱਚ ਮੇਰਾ ਸਵਾਗਤ ਕਰਨਗੇ।
5. ਤਾਂ ਉਸਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ-ਇੱਕ ਕਰਕੇ ਆਪਣੇ ਕੋਲ ਸਦਿਆ ਅਤੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ।
6. ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ।
7. ਤਾਂ ਮੁਖਤਿਆਰ ਨੇ ਦੂਸਰੇ ਆਦਮੀ ਨੂੰ ਸਦਿਆ, ‘ਤੂੰ ਮੇਰੇ ਮਾਲਕ ਦੇ ਕਿੰਨੇ ਦੇਣੇ ਹਨ? ਉਸ ਮਨੁੱਖ ਨੇ ਜਵਾਬ ਦਿੱਤਾ, ‘ਮੈਂ ਉਸਨੂੰ ਕਣਕ ਦੇ ਸਠ ਹਜ਼ਾਰ ਪੌਂਡ ਦੇਣਦਾਰ ਹਾਂ, ਮੁਖਤਿਆਰ ਨੇ ਉਸਨੂੰ ਆਖਿਆ, ‘ਆਪਣੀ ਵਹੀ ਲੈ ਅਤੇ ਛੇਤੀ ਬੈਠ ਕੇ ਪੰਜਾਹ ਹਜ਼ਾਰ ਪੌਂਡ ਲਿਖ ਦੇ।’
8. ਬਾਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸਨੇ ਬਡ਼ੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵਧੇਰੇ ਚਲਾਕੀ ਕਰਦੇ ਹਨ।
9. “ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਲਈ ਦੋਸਤ ਪ੍ਰਾਪਤ ਕਰਨ ਵਾਸਤੇ ਤੁਹਾਡੇ ਕੋਲ ਜਿੰਨੀ ਵੀ ਦੁਨਿਆਵੀ ਦੌਲਤ ਹੈ, ਇਸਤੇਮਾਲ ਕਰੋ। ਜਦੋਂ ਦੁਨਿਆਵੀ ਦੌਲਤ ਮੁਕ੍ਕ ਜਾਵੇਗੀ ਤਾਂ ਤੁਹਾਡਾ ਸਦੀਵੀ ਘਰਾਂ ਵਿੱਚ ਸੁਆਗਤ ਕੀਤਾ ਜਾਵੇਗਾ।
10. ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸਕਦਾ ਹੈ।
11. ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ?
12. ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ?
13. “ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪ੍ਰਭੂ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸਕਦੇ।”
14. ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।
15. ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਮ੍ਹਣੇ ਆਪਣੇ-ਆਪ ਨੂੰ ਬਡ਼ਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪ੍ਰਭੂ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”
16. “ਪ੍ਰਭੂ ਜਾਣਦਾ ਹੈ ਕਿ ਲੋਕ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦੀ ਯੂਹੰਨਾ ਦੇ ਸਮੇਂ ਤੱਕ ਮੁਨਾਦੀ ਹੋ ਚੁੱਕੀ ਸੀ। ਉਸਤੋਂ ਬਾਦ ਪਰਮੇਸ਼ੁਰ ਦੇ ਰਾਜ ਵਿੱਚ ਆਉਣ ਲਈ ਜੋਰ-ਜਬਰਦਸਤੀ ਕਰ ਰਹੇ ਹਨ।
17. ਸ਼ਰ੍ਹਾ ਦੇ ਇੱਕ ਅਖ੍ਖਰ ਦੇ ਇੱਕ ਹਿੱਸੇ ਦੇ ਬਦਲਣ ਨਾਲੋਂ ਸਵਰਗ ਅਤੇ ਧਰਤੀ ਦਾ ਮਿਟ ਜਾਣਾ ਸੌਖਾ ਹੈ।
18. “ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”
19. ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।
20. ਉਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸ਼ਰੀਰ ਫ਼ੋਡ਼ਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ।
21. ਉਸਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸਦੇ ਫ਼ੋਡ਼ਿਆਂ ਨੂੰ ਵੀ ਚੱਟਦੇ।
22. ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸਨੂੰ ਲਿਆ ਅਤੇ ਅਬਰਾਹਾਮ ਦੇ ਪਾਸੇ ਪਾ ਦਿੱਤਾ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ।
23. ਉਸਨੇ ਪਤਾਲ ਵਿੱਚੋਂ ਜਿਥੇ ਉਹ ਦੁਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰ ਅਬਰਾਹਾਮ ਦੇ ਨਾਲ ਲਾਜ਼ਰ ਨੂੰ ਵੇਖਿਆ।
24. ਤਾਂ ਉਸਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿਲ੍ਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁਖ ਝੱਲ ਰਿਹਾ ਹਾਂ।’
25. ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾਡ਼ੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁਖ ਭੋਗ ਰਿਹਾ ਹੈ ਤੇ ਤੂੰ ਦੁਖ।
26. ਇਸਤੋਂ ਇਲਾਵਾ ਤੇਰੇ ਤੇ ਸਾਡੇ ਵਿਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਇਥੋਂ ਪਾਰ ਲੰਘਕੇ ਸਾਡੇ ਪਾਸੇ ਆ ਸਕਦਾ ਹੈ।’
27. ਤਾਂ ਅਮੀਰ ਆਦਮੀ ਨੇ ਕਿਹਾ ‘ਫ਼ੇਰ ਪਿਤਾ ਅਬਰਾਹਾਮ ਮੈਂ ਤੇਰੇ ਅੱਗੇ ਲਾਜ਼ਰ ਨੂੰ ਧਰਤੀ ਤੇ ਮੇਰੇ ਪਿਤਾ ਦੇ ਘਰ ਭੇਜਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਮੇਰੇ ਪੰਜ ਭਰਾ ਹਨ।
28. ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’
29. ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।
30. ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’
31. ਪਰ ਅਬਰਾਹਾਮ ਨੇ ਉਸਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਤੋਂ ਉਭਰਦਾ ਹੈ।”‘
Total 24 ਅਧਿਆਇ, Selected ਅਧਿਆਇ 16 / 24
1 ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬਡ਼ਾ ਧਨਵਾਨ ਆਦਮੀ ਸੀ। ਉਸਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸਨੂੰ ਪਤਾ ਚਲਿਆ ਕਿ ਉਸ੍ਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ। 2 ਤਾਂ ਉਸਨੇ ਉਸਨੂੰ ਅੰਦਰ ਬੁਲਾਇਆ ਅਤੇ ਕਿਹਾ, “ਤੇਰੇ ਬਾਰੇ ਮੈਂ ਇਹ ਸਭ ਕੀ ਸੁਣ ਰਿਹਾ ਹਾਂ। ਮੈਨੂੰ ਮੇਰੇ ਸਾਰੇ ਪੈਸੇ ਦਾ ਹਿਸਾਬ ਦੇ। ਤੂੰ ਇਸ ਤੋਂ ਬਾਦ ਮੇਰਾ ਮੁਖਤਿਆਰ ਨਹੀਂ ਹੋ ਸਕਦਾ।” 3 ਬਾਦ ਵਿੱਚ ਮੁਖਤਿਆਰ ਨੇ ਆਪਣੇ ਮਨ ਵਿੱਚ ਸੋਚਿਆ, ‘ਹੁਣ ਮੈਂ ਕੀ ਕਰਾਂਗਾ? ਮੇਰਾ ਮਾਲਕ ਤਾਂ ਮੈਨੂੰ ਮੇਰੀ ਨੋਕਰੀ ਤੋਂ ਹਟਾ ਰਿਹਾ ਹੈ। ਮੇਰੇ ਵਿੱਚ ਖੋਦਣ ਦੀ ਤਾਕਤ ਨਹੀਂ ਹੈ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ। 4 ਮੈਂ ਜਾਣ ਗਿਆ ਕਿ ਮੈਂ ਕੀ ਕਰਾਂ, ਜਿਸ ਵੇਲੇ ਮੈਂ ਮੁਖਤਿਆਰੀ ਤੋਂ ਹਟਾਇਆ ਜਾਵਾਂਗਾ, ਮੈਂ ਕੁਝ ਅਜਿਹਾ ਕਰਾਂਗਾ ਕਿ ਲੋਕ ਆਪਣੇ ਘਰਾਂ ਵਿੱਚ ਮੇਰਾ ਸਵਾਗਤ ਕਰਨਗੇ। 5 ਤਾਂ ਉਸਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ-ਇੱਕ ਕਰਕੇ ਆਪਣੇ ਕੋਲ ਸਦਿਆ ਅਤੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ। 6 ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ। 7 ਤਾਂ ਮੁਖਤਿਆਰ ਨੇ ਦੂਸਰੇ ਆਦਮੀ ਨੂੰ ਸਦਿਆ, ‘ਤੂੰ ਮੇਰੇ ਮਾਲਕ ਦੇ ਕਿੰਨੇ ਦੇਣੇ ਹਨ? ਉਸ ਮਨੁੱਖ ਨੇ ਜਵਾਬ ਦਿੱਤਾ, ‘ਮੈਂ ਉਸਨੂੰ ਕਣਕ ਦੇ ਸਠ ਹਜ਼ਾਰ ਪੌਂਡ ਦੇਣਦਾਰ ਹਾਂ, ਮੁਖਤਿਆਰ ਨੇ ਉਸਨੂੰ ਆਖਿਆ, ‘ਆਪਣੀ ਵਹੀ ਲੈ ਅਤੇ ਛੇਤੀ ਬੈਠ ਕੇ ਪੰਜਾਹ ਹਜ਼ਾਰ ਪੌਂਡ ਲਿਖ ਦੇ।’ 8 ਬਾਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸਨੇ ਬਡ਼ੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵਧੇਰੇ ਚਲਾਕੀ ਕਰਦੇ ਹਨ। 9 “ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਲਈ ਦੋਸਤ ਪ੍ਰਾਪਤ ਕਰਨ ਵਾਸਤੇ ਤੁਹਾਡੇ ਕੋਲ ਜਿੰਨੀ ਵੀ ਦੁਨਿਆਵੀ ਦੌਲਤ ਹੈ, ਇਸਤੇਮਾਲ ਕਰੋ। ਜਦੋਂ ਦੁਨਿਆਵੀ ਦੌਲਤ ਮੁਕ੍ਕ ਜਾਵੇਗੀ ਤਾਂ ਤੁਹਾਡਾ ਸਦੀਵੀ ਘਰਾਂ ਵਿੱਚ ਸੁਆਗਤ ਕੀਤਾ ਜਾਵੇਗਾ। 10 ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸਕਦਾ ਹੈ। 11 ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ? 12 ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ? 13 “ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪ੍ਰਭੂ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸਕਦੇ।” 14 ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ। 15 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਮ੍ਹਣੇ ਆਪਣੇ-ਆਪ ਨੂੰ ਬਡ਼ਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪ੍ਰਭੂ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।” 16 “ਪ੍ਰਭੂ ਜਾਣਦਾ ਹੈ ਕਿ ਲੋਕ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦੀ ਯੂਹੰਨਾ ਦੇ ਸਮੇਂ ਤੱਕ ਮੁਨਾਦੀ ਹੋ ਚੁੱਕੀ ਸੀ। ਉਸਤੋਂ ਬਾਦ ਪਰਮੇਸ਼ੁਰ ਦੇ ਰਾਜ ਵਿੱਚ ਆਉਣ ਲਈ ਜੋਰ-ਜਬਰਦਸਤੀ ਕਰ ਰਹੇ ਹਨ। 17 ਸ਼ਰ੍ਹਾ ਦੇ ਇੱਕ ਅਖ੍ਖਰ ਦੇ ਇੱਕ ਹਿੱਸੇ ਦੇ ਬਦਲਣ ਨਾਲੋਂ ਸਵਰਗ ਅਤੇ ਧਰਤੀ ਦਾ ਮਿਟ ਜਾਣਾ ਸੌਖਾ ਹੈ। 18 “ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।” 19 ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ। 20 ਉਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸ਼ਰੀਰ ਫ਼ੋਡ਼ਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ। 21 ਉਸਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸਦੇ ਫ਼ੋਡ਼ਿਆਂ ਨੂੰ ਵੀ ਚੱਟਦੇ। 22 ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸਨੂੰ ਲਿਆ ਅਤੇ ਅਬਰਾਹਾਮ ਦੇ ਪਾਸੇ ਪਾ ਦਿੱਤਾ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ। 23 ਉਸਨੇ ਪਤਾਲ ਵਿੱਚੋਂ ਜਿਥੇ ਉਹ ਦੁਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰ ਅਬਰਾਹਾਮ ਦੇ ਨਾਲ ਲਾਜ਼ਰ ਨੂੰ ਵੇਖਿਆ। 24 ਤਾਂ ਉਸਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿਲ੍ਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁਖ ਝੱਲ ਰਿਹਾ ਹਾਂ।’ 25 ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾਡ਼ੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁਖ ਭੋਗ ਰਿਹਾ ਹੈ ਤੇ ਤੂੰ ਦੁਖ। 26 ਇਸਤੋਂ ਇਲਾਵਾ ਤੇਰੇ ਤੇ ਸਾਡੇ ਵਿਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਇਥੋਂ ਪਾਰ ਲੰਘਕੇ ਸਾਡੇ ਪਾਸੇ ਆ ਸਕਦਾ ਹੈ।’ 27 ਤਾਂ ਅਮੀਰ ਆਦਮੀ ਨੇ ਕਿਹਾ ‘ਫ਼ੇਰ ਪਿਤਾ ਅਬਰਾਹਾਮ ਮੈਂ ਤੇਰੇ ਅੱਗੇ ਲਾਜ਼ਰ ਨੂੰ ਧਰਤੀ ਤੇ ਮੇਰੇ ਪਿਤਾ ਦੇ ਘਰ ਭੇਜਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਮੇਰੇ ਪੰਜ ਭਰਾ ਹਨ। 28 ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’ 29 ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ। 30 ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’ 31 ਪਰ ਅਬਰਾਹਾਮ ਨੇ ਉਸਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਤੋਂ ਉਭਰਦਾ ਹੈ।”‘
Total 24 ਅਧਿਆਇ, Selected ਅਧਿਆਇ 16 / 24
×

Alert

×

Punjabi Letters Keypad References