1. ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡਕੇ ਜਾ ਰਿਹਾ ਸੀ ਤਾਂ ਉਸਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!”
|
2. ਉਸਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖਡ਼ਾ ਨਹੀਂ ਰਹੇਗਾ।”
|
3. ਬਾਦ ਵਿੱਚ ਉਹ ਜੈਤੂਨ ਦੇ ਪਹਾਡ਼ ਉੱਤੇ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨਾਲ ਇਕੱਲਾ ਬੈਠਾ ਸੀ। ਉਥੋ ਉਹ ਮੰਦਰ ਵੇਖ ਸਕਦੇ ਸਨ। ਤਾਂ ਉਨ੍ਹਾਂ ਚੇਲਿਆਂ ਨੇ ਉਸਨੂੰ ਪੁੱਛਿਆ।
|
7. ਤੁਸੀਂ ਬਹੁਤ ਸਾਰੀਆਂ ਜੰਗਾਂ, ਜਿਹਡ਼ੀਆਂ ਕਿ ਹੋਣਗੀਆਂ, ਉਨ੍ਹਾਂ ਦੀਆਂ ਕਹਾਣੀਆਂ ਬਾਰੇ ਸੁਣੋਂਗੇ। ਪਰ ਤੁਸੀਂ ਘਬਰਾਉਣਾ ਨਾ। ਅੰਤ ਆਉਣ ਤੋਂ ਪਹਿਲਾਂ ਇਹ ਸਭ ਘਟਨਾਵਾਂ ਵਾਪਰਨੀਆਂ ਚਾਹੀਦੀਆਂ ਹਨ ਪਰ ਅੰਤ ਹਾਲੇ ਆਉਣ ਵਾਲਾ ਹੈ।
|
8. ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲਡ਼ੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲਡ਼ੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵਖ-ਵਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।
|
9. “ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁਟ੍ਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖਢ਼ੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।
|
11. ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪ੍ਰਭੂ ਇਲਹਾਮ ਕਰੇ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।
|
12. ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ਡ਼ਵਾਉਨਗੇ। ਪਿਓ ਆਪਣੇ ਬਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਉਣਗੇ।
|
14. “ਤੁਸੀਂ ਉਸ ‘ਭਿਆਨਕ ਚੀਜ਼ ਨੂੰ ਵੇਖੋਂਗੇ ਜਿਹਡ਼ੀ ਤਬਾਹੀ ਲਿਆਉਂਦੀ ਹੈ।’ ਤੁਸੀਂ ਇਸਨੂੰ ਉਸ ਜਗ੍ਹਾ ਵੇਖੋਂਗੇ ਜਿਥੇ ਇਸਨੂੰ ਨਹੀਂ ਆਉਣਾ ਚਾਹੀਦਾ ਹੈ।”‘ (ਤੁਸੀਂ ਜਿਹਡ਼ਾ ਇਸਨੂੰ ਪਢ਼ਦਾ ਸਮਝਣਾ ਚਾਹੀਦਾ ਕਿ ਇਸਦਾ ਕੀ ਅਰਥ ਹੈ।) ਉਸ ਸਮੇਂ, ਯਹੂਦਿਯਾ ਵਿਚਲੇ ਲੋਕਾਂ ਨੂੰ ਪਹਾਡ਼ਾਂ ਵੱਲ ਨੂੰ ਭੱਜ ਜਾਣਾ ਚਾਹੀਦਾ ਹੈ।”
|
15. ਲੋਕਾਂ ਨੂੰ ਬਿਨਾ ਕਿਸੇ ਦੇਰੀ ਦੇ ਭੱਜ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਘਰ ਦੀ ਛੱਤ ਤੇ ਹੈ ਉਸਨੂੰ ਥਲਿਉਂ ਆਪਣੇ ਘਰੋਂ ਕੁਝ ਲੈਣ ਲਈ ਨਹੀਂ ਜਾਣਾ ਚਾਹੀਦਾ।
|
17. ਉਹ ਵਕਤ ਗਰਭਵਤੀ ਔਰਤਾਂ ਲਈ ਅਤੇ ਉਨ੍ਹਾਂ ਲਈ ਬਹੁਤ ਮਾਡ਼ਾ ਹੋਵੇਗਾ ਜਿਹਡ਼ੀਆਂ ਦੁਧ ਪੀਂਦੇ ਨਿਆਣਿਆਂ ਦੀਆਂ ਮਾਵਾਂ ਹਨ।
|
19. ਭਲਾ ਕਿਉਂ? ਓਨ੍ਹੀ ਦਿਨੀ, ਜਿਹਡ਼ੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪ੍ਰਭੂ ਨੇ ਇਹ ਦੁਨੀਆਂ ਸਾਜੀ ਸੀ, ਇਥੇ ਭਵਿਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵਧ ਮੁਸ਼ਕਿਲਾਂ ਹੋਣਗੀਆਂ।
|
20. ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।
|
21. ਉਸ ਵਕਤ ਕੁਝ ਲੋਕ ਤੁਹਾਨੂੰ ਇਹ ਵੀ ਆਖਣਗੇ, ‘ਵੇਖੋ! ਮਸੀਹ ਇਥੇ ਹੈ’ ਕੁਝ ਹੋਰ ਲੋਕ ਸ਼ਾਇਦ ਇਹ ਵੀ ਆਖਣ, ‘ਉਹ ਉਥੇ ਹੈ!’ ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ।
|
22. ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।
|
27. ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ।
|
28. “ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪਤ੍ਤੇ ਉਗ੍ਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ।
|
29. ਇਸੇ ਤਰ੍ਹਾਂ ਤੁਸੀਂ ਜਦੋਂ ਵੇਖੋਂ ਕਿ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਹਡ਼ੀਆਂ ਮੈਂ ਤੁਹਾਨੂੰ ਦਸੀਆਂ ਹਨ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਸਮਾਂ ਨੇਡ਼ੇ ਹੀ ਨਹੀਂ ਸਗੋਂ ਬੂਹੇ ਉੱਤੇ ਹੈ।
|
32. “ਕੋਈ ਨਹੀਂ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ ਹੀ ਇਹ ਜਾਣਦਾ ਕਿ ਉਹ ਵਕਤ ਕਦੋਂ ਆਵੇਗਾ। ਪਰ ਸਿਰਫ਼ ਪਿਤਾ ਜਾਣਦਾ ਹੈ।
|
34. ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸਨੇ ਆਪਣਾ ਘਰ ਛਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।
|
35. ਇਸ ਲਈ ਤੁਸੀਂ ਹਮੇਸ਼ਾ ਤਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁਡ਼ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅਧੀ ਰਾਤ ਵੇਲੇ ਜਾਂ ਬਹੁਤ ਹੀ ਤਡ਼ਕੇ ਜਾਂ ਸੂਰਜ ਚਢ਼ਨ ਤੋਂ ਬਾਦ ਆਵੇਗਾ।
|