ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁਂਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ।
2. ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ਡ਼ਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸਦੇ ਵਿਰੁੱਧ ਦੋਸ਼ ਲਾ ਸਕਣ। ਇਸ ਲਈ ਸਭ ਉਸਨੂੰ ਬਡ਼ੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾਡ਼ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁਂਡੇ ਨੂੰ ਠੀਕ ਕਰੇਗਾ ਕਿ ਨਹੀਂ।
3. ਯਿਸੂ ਨੇ ਉਸ ਟੁਂਡੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਤੂੰ ਇਥੇ ਵਿਚਾਲੇ ਖਢ਼ਾ ਹੋ, ਤਾਂ ਕਿ ਲੋਕ ਤੈਨੂੰ ਵੇਖ ਲੈਣ।
4. ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।
5. ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ।
6. ਤਦ ਫ਼ਰੀਸੀ ਵਿਦਾ ਹੋ ਗਏ ਅਤੇ ਹੈਰੋਦੀਆਂ ਨਾਲ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ।
7. ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿਚ ਉਸਦੇ ਮਗਰ ਹੋ ਤੁਰੇ।
8. ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸਦੇ ਆਲੇ-ਦੁਆਲੇ ਇਕਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।
9. ਜਦੋਂ ਉਸਨੇ ਬਹੁਤ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਸਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਬੇਡ਼ੀ ਤਿਆਰ ਕਰਨ। ਤਾਂ ਕਿ ਕਿਤੇ ਲੋਕਾਂ ਦੀ ਭੀਡ਼ ਉਸਨੂੰ ਦਬਾ ਨਾ ਲਵੇ।
10. ਉਸਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸਨੂੰ ਛੂਹਣ ਲਈ ਉਸਦੇ ਆਲੇ-ਦੁਆਲੇ ਝੁਂਡ ਬਣਾ ਲਿਆ।
11. ਕੁਝ ਲੋਕਾਂ ਅੰਦਰ ਸ਼ੈਤਾਨ ਦੇ ਭਰਿਸ਼ਟ ਆਤਮੇ ਸਨ। ਜਦੋਂ ਭਰਿਸ਼ਟ ਆਤਮਿਆਂ ਨੇ ਯਿਸੂ ਨੂੰ ਵੇਖਿਆ ਤਾਂ ਉਹ ਉਸ ਅੱਗੇ ਝੁਕ ਕੇ ਚੀਕਣ ਲੱਗੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
12. ਪਰ ਉਸਨੇ ਭਰਿਸ਼ਟ ਆਤਮਿਆਂ ਨੂੰ ਦ੍ਰਿਢ਼ਤਾ ਨਾਲ ਹੁਕਮ ਦਿੱਤਾ ਕਿ ਉਹ ਲੋਕਾਂ ਨੂੰ ਨਾ ਦੱਸਣ ਕਿ ਉਹ ਕੌਣ ਹੈ।
13. ਤਦ ਯਿਸੂ ਪਹਾਡ਼ੀ ਵੱਲ ਤੁਰ ਗਿਆ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸਦਿਆ ਅਤੇ ਉਹ ਉਸਦੇ ਕੋਲ ਆਏ।
14. ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸਕੇ।
15. ਇਨ੍ਹਾਂ ਲੋਕਾਂ ਕੋਲ ਵੀ ਲੋਕਾਂ ਵਿੱਚੋਂ ਭੂਤ ਕਢਣ ਦੀ ਸ਼ਕਤੀ ਹੋਣੀ ਚਾਹੀਦੀ ਹੈ।
16. ਯਿਸੂ ਨੇ ਜਿਹਡ਼ੇ ਬਾਰ੍ਹਾਂ ਰਸੂਲ ਚੁਣੇ ਉਨ੍ਹਾਂ ਦੇ ਨਾਉਂ ਸਨ: ਸ਼ਮਊਨ, ਜਿਸਦਾ ਨਾਉਂ ਉਸਨੇ ਪਤਰਸ ਰੱਖਿਆ।
17. ਅਤੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਜਿਨ੍ਹਾਂ ਦਾ ਨਾਉਂ ਉਸਨੇ ਬਨੀ ਰੋਗਿਜ਼ ਰੱਖਿਆ ਜਿਸਦਾ ਅਰਥ ਹੈ, “ਗਰਜਣ ਦੇ ਪੁੱਤਰ”
18. ਅਤੇ ਅੰਦ੍ਰਿਯਾਸ, ਫ਼ਿਲਿਪੁੱਸ, ਬਰਥੁਲਮਈ, ਮੱਤੀ, ਥੋਮਾ, ਹਲਫ਼ਾ ਦਾ ਪੁੱਤਰ ਯਾਕੂਬ, ਥਦ੍ਦਈ ਅਤੇ ਸ਼ਮਊਨ ਕਨਾਨੀ,
19. ਅਤੇ ਯਹੂਦਾ ਇਸਕਰਿਯੋਤੀ। ਇਹ ਉਹੀ ਯਹੂਦਾ ਸੀ ਜਿਸਨੇ ਯਿਸੂ ਨੂੰ ਉਸਦੇ ਦੁਸ਼ਮਨਾਂ ਦੇ ਹੱਥ ਫ਼ਡ਼ਵਾ ਦਿੱਤਾ ਸੀ।
20. ਫ਼ਿਰ ਯਿਸੂ ਘਰ ਆਇਆ। ਪਰ ਫ਼ਿਰ ਇੰਨੀ ਵੱਡੀ ਭੀਡ਼ ਇਕਠੀ ਹੋ ਗਈ ਕਿ ਯਿਸੂ ਅਤੇ ਉਸਦੇ ਚੇਲੇ ਰੋਟੀ ਵੀ ਨਾ ਖਾ ਸਕੇ।
21. ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁਧ-ਬੁਧ ਵਿੱਚ ਨਹੀਂ ਸੀ।
22. ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬਡ਼ਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕਢਦਾ ਹੈ।”
23. ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕਢ ਸਕਦਾ ਹੈ।
24. ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲਡ਼ਦਾ ਹੈ, ਤਾਂ ਇਹ ਨਹੀਂ ਰਹਿ ਸਕਦਾ।
25. ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲਡ਼ ਰਿਹਾ ਹੈ ਤਾਂ ਇਹ ਨਹੀਂ ਬਚ ਸਕਦਾ।
26. ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸਕਦਾ ਅਤੇ ਉਸਦਾ ਅੰਤ ਹੋ ਜਾਵੇਗਾ।
27. ਪਰ ਜਦੋਂ ਕੋਈ ਬੰਦਾ ਕਿਸੇ ਤਕਡ਼ੇ ਆਦਮੀ ਦੇ ਘਰ ਵਿੱਚ ਵਡ਼ਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸਨੂੰ ਤਕਡ਼ੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸਕਦਾ ਹੈ।
28. ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ,
29. ਪਰ ਜੇਕਰ ਕੋਈ ਪਵਿੱਤਰ ਆਤਮੇ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”
30. ਯਿਸੂ ਨੇ ਇਹ ਇਸਲਈ ਆਖਿਆ ਕਿਉਂਕਿ ਨੇਮ ਦੇ ਉਪਦੇਸ਼ਕਾਂ ਨੇ ਆਖਿਆ ਸੀ ਕਿ ਯਿਸੂ ਭਰਿਸ਼ਟ ਆਤਮੇ ਦੇ ਵਸ੍ਸ ਹੈ।
31. ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖਡ਼ੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।
32. ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁਛ-ਗਿਛ ਕਰ ਰਹੇ ਹਨ।”
33. ਯਿਸੂ ਨੇ ਆਖਿਆ, “ਮੇਰੀ ਮਾਂ ਕੌਣ ਹੈ? ਕੌਣ ਹਨ ਮੇਰੇ ਭਰਾ?”
34. ਤਦ ਉਸਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ।
35. ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”

Notes

No Verse Added

Total 16 Chapters, Current Chapter 3 of Total Chapters 16
1 2 3 4 5 6 7 8 9 10 11
ਮਰਕੁਸ 3:43

×

Alert

×

punjabi Letters Keypad References