ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕਠੇ ਹੋ ਗਏ।
2. ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ।
3. ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ।
4. ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘਡ਼ਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।
5. ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”
6. ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
7. ਉਨ੍ਹਾਂ ਦਾ ਮਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ। ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।’ਯਸਾਯਾਹ 29:13
8. ਤੁਸੀਂ, ਲੋਕਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੀ ਖਾਤਿਰ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ।”
9. ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬਡ਼ਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ!
10. ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸਨੂੰ ਮਾਰਿਆ ਜਾਣਾ ਚਾਹੀਦਾ ਹੈ।”
11. ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸਕਦਾ, ਪਰ ਮੈਂ ਇਸਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’
12. ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।
13. ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।”
14. ਯਿਸੂ ਨੇ ਲੋਕਾਂ ਨੂੰ ਫ਼ੇਰ ਆਪਣੇ ਕੋਲ ਬੁਲਾਕੇ ਆਖਿਆ, “ਤੁਹਾਡੇ ਵਿੱਚੋਂ ਹਰ ਕੋਈ ਮੈਨੂੰ ਧਿਆਨ ਨਾਲ ਸੁਣੇ ਅਤੇ ਸਮਝੇ।
15. ਅਜਿਹਾ ਕੁਝ ਵੀ ਨਹੀਂ ਜਿਹਡ਼ਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸਨੂੰ ਦੂਸ਼ਿਤ ਕਰਦਾ ਹੈ। ਪਰ ਜਿਹਡ਼ੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸਨੂੰ ਦੂਸ਼ਿਤ ਕਰਦੀਆਂ ਹਨ।”
16. [This verse may not be a part of this translation]
17. [This verse may not be a part of this translation]
18. ਉਸਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸਨੂੰ ਦੂਸ਼ਿਤ ਨਹੀਂ ਕਰ ਸਕਦਾ।
19. ਕਿਉਂਕਿ ਇਹ ਚੀਜ਼ਾਂ ਢਿਡ੍ਡ ਵਿੱਚ ਜਾਂਦੀਆਂ ਹਨ ਨਾ ਕਿ ਦਿਲ ਵਿੱਚ। ਅਤੇ ਇਹ ਚੀਜ਼ਾਂ ਸ਼ਰੀਰ ਵਿੱਚੋਂ ਬਾਹਰ ਆ ਜਾਂਦੀਆਂ ਹਨ।” ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਸਦਾ ਭਾਵ ਇਹ ਸੀ ਕਿ ਕੋਈ ਵੀ ਭੋਜਨ ਨਹੀਂ ਜਿਹਾਡ਼ਾ ਮਨੁੱਖ ਲਈ ਅਸ਼ੁਧ ਹੈ।
20. ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸਨੂੰ ਅਸ਼ੁਧ ਬਨਾਉਂਦਾ ਹੈ।
21. ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿਚਾਰ, ਜਿਨਸੀ ਪਾਪ, ਚੋਰੀਆਂ, ਕਤਲ।
22. ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰਖਤਾਈ।
23. ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸਨੂੰ ਅਸ਼ੁਧ ਬਣਾਉਂਦੀਆਂ ਹਨ।”
24. ਫ਼ੇਰ ਯਿਸੂ ਉਥੋਂ ਉਠਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰਖ ਸਕਿਆ।
25. ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁਡ਼ੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ।
26. ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਨਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕਢਣ ਵਾਸਤੇ ਬੇਨਤੀ ਕੀਤੀ।
27. ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬਚਿਆਂ ਦੀ ਰੋਟੀ ਲੈਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।”
28. ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕਡ਼ੇ ਖਾਂਦੇ ਹਨ।”
29. ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”
30. ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸਨੂੰ ਛੱਡ ਦਿੱਤਾ ਸੀ।
31. ਉਸਨੇ ਸੂਰ ਦਾ ਉਹ ਖੇਤ੍ਰ ਛੱਡ ਦਿੱਤਾ ਅਤੇ ਸੈਦਾ ਰਾਹੀਂ ਦਿਕਾਪੁਲਿਸ ਦੇ ਖੇਤ੍ਰ ਵਿੱਚ ਦੀ ਲੰਘਦਾ ਹੋਇਆ ਗਲੀਲੀ ਝੀਲ ਨੂੰ ਗਿਆ।
32. ਜਦੋਂ ਉਹ ਉਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰਖਕੇ ਉਸਨੂੰ ਚੰਗਾ ਕਰ ਦੇਵੇ।
33. ਯਿਸੂ ਉਸ ਬੰਦੇ ਨੂੰ ਭੀਡ਼ ਤੋਂ ਵਖਰਾ ਕਰਕੇ ਲੈ ਗਿਆ ਅਤੇ ਆਪਣੀਆਂ ਉਂਗਲਾਂ ਉਸਦੇ ਕੰਨ ਵਿੱਚ ਪਾਈਆਂ। ਫ਼ਿਰ ਯਿਸੂ ਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੂਹਿਆ।
34. ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ‘ਚ ਹਉਂਕਾ ਭਰਿਆ ਅਤੇ ਉਸਨੂੰ ਆਖਿਆ, “ਇਫ਼ਤ੍ਤਾ!” (ਇਸਦਾ ਭਾਵ, “ਖੁਲ੍ਹ ਜਾ!”)
35. ਜਦੋਂ ਉਸਨੇ ਅਜਿਹਾ ਕੀਤਾ ਮਨੁੱਖ ਸੁਨਣ ਦੇ ਸਮਰਥ ਹੋ ਗਿਆ ਅਤੇ ਉਹ ਸਾਫ਼-ਸਾਫ਼ ਬੋਲਣ ਦੇ ਵੀ ਸਮਰਥ ਸੀ।
36. ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ।
37. ਲੋਕ ਬਡ਼ੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”
Total 16 ਅਧਿਆਇ, Selected ਅਧਿਆਇ 7 / 16
1 2 3 4 5 6 7 8 9 10 11 12 13 14 15
16
1 ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕਠੇ ਹੋ ਗਏ। 2 ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ। 3 ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ। 4 ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘਡ਼ਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ। 5 ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?” 6 ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ। 7 ਉਨ੍ਹਾਂ ਦਾ ਮਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ। ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।’ਯਸਾਯਾਹ 29:13 8 ਤੁਸੀਂ, ਲੋਕਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੀ ਖਾਤਿਰ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ।” 9 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬਡ਼ਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ! 10 ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸਨੂੰ ਮਾਰਿਆ ਜਾਣਾ ਚਾਹੀਦਾ ਹੈ।” 11 ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸਕਦਾ, ਪਰ ਮੈਂ ਇਸਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’ 12 ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ। 13 ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।” 14 ਯਿਸੂ ਨੇ ਲੋਕਾਂ ਨੂੰ ਫ਼ੇਰ ਆਪਣੇ ਕੋਲ ਬੁਲਾਕੇ ਆਖਿਆ, “ਤੁਹਾਡੇ ਵਿੱਚੋਂ ਹਰ ਕੋਈ ਮੈਨੂੰ ਧਿਆਨ ਨਾਲ ਸੁਣੇ ਅਤੇ ਸਮਝੇ। 15 ਅਜਿਹਾ ਕੁਝ ਵੀ ਨਹੀਂ ਜਿਹਡ਼ਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸਨੂੰ ਦੂਸ਼ਿਤ ਕਰਦਾ ਹੈ। ਪਰ ਜਿਹਡ਼ੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸਨੂੰ ਦੂਸ਼ਿਤ ਕਰਦੀਆਂ ਹਨ।” 16 [This verse may not be a part of this translation] 17 [This verse may not be a part of this translation] 18 ਉਸਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸਨੂੰ ਦੂਸ਼ਿਤ ਨਹੀਂ ਕਰ ਸਕਦਾ। 19 ਕਿਉਂਕਿ ਇਹ ਚੀਜ਼ਾਂ ਢਿਡ੍ਡ ਵਿੱਚ ਜਾਂਦੀਆਂ ਹਨ ਨਾ ਕਿ ਦਿਲ ਵਿੱਚ। ਅਤੇ ਇਹ ਚੀਜ਼ਾਂ ਸ਼ਰੀਰ ਵਿੱਚੋਂ ਬਾਹਰ ਆ ਜਾਂਦੀਆਂ ਹਨ।” ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਸਦਾ ਭਾਵ ਇਹ ਸੀ ਕਿ ਕੋਈ ਵੀ ਭੋਜਨ ਨਹੀਂ ਜਿਹਾਡ਼ਾ ਮਨੁੱਖ ਲਈ ਅਸ਼ੁਧ ਹੈ। 20 ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸਨੂੰ ਅਸ਼ੁਧ ਬਨਾਉਂਦਾ ਹੈ। 21 ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿਚਾਰ, ਜਿਨਸੀ ਪਾਪ, ਚੋਰੀਆਂ, ਕਤਲ। 22 ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰਖਤਾਈ। 23 ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸਨੂੰ ਅਸ਼ੁਧ ਬਣਾਉਂਦੀਆਂ ਹਨ।” 24 ਫ਼ੇਰ ਯਿਸੂ ਉਥੋਂ ਉਠਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰਖ ਸਕਿਆ। 25 ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁਡ਼ੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ। 26 ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਨਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕਢਣ ਵਾਸਤੇ ਬੇਨਤੀ ਕੀਤੀ। 27 ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬਚਿਆਂ ਦੀ ਰੋਟੀ ਲੈਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।” 28 ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕਡ਼ੇ ਖਾਂਦੇ ਹਨ।” 29 ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।” 30 ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸਨੂੰ ਛੱਡ ਦਿੱਤਾ ਸੀ। 31 ਉਸਨੇ ਸੂਰ ਦਾ ਉਹ ਖੇਤ੍ਰ ਛੱਡ ਦਿੱਤਾ ਅਤੇ ਸੈਦਾ ਰਾਹੀਂ ਦਿਕਾਪੁਲਿਸ ਦੇ ਖੇਤ੍ਰ ਵਿੱਚ ਦੀ ਲੰਘਦਾ ਹੋਇਆ ਗਲੀਲੀ ਝੀਲ ਨੂੰ ਗਿਆ। 32 ਜਦੋਂ ਉਹ ਉਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰਖਕੇ ਉਸਨੂੰ ਚੰਗਾ ਕਰ ਦੇਵੇ। 33 ਯਿਸੂ ਉਸ ਬੰਦੇ ਨੂੰ ਭੀਡ਼ ਤੋਂ ਵਖਰਾ ਕਰਕੇ ਲੈ ਗਿਆ ਅਤੇ ਆਪਣੀਆਂ ਉਂਗਲਾਂ ਉਸਦੇ ਕੰਨ ਵਿੱਚ ਪਾਈਆਂ। ਫ਼ਿਰ ਯਿਸੂ ਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੂਹਿਆ। 34 ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ‘ਚ ਹਉਂਕਾ ਭਰਿਆ ਅਤੇ ਉਸਨੂੰ ਆਖਿਆ, “ਇਫ਼ਤ੍ਤਾ!” (ਇਸਦਾ ਭਾਵ, “ਖੁਲ੍ਹ ਜਾ!”) 35 ਜਦੋਂ ਉਸਨੇ ਅਜਿਹਾ ਕੀਤਾ ਮਨੁੱਖ ਸੁਨਣ ਦੇ ਸਮਰਥ ਹੋ ਗਿਆ ਅਤੇ ਉਹ ਸਾਫ਼-ਸਾਫ਼ ਬੋਲਣ ਦੇ ਵੀ ਸਮਰਥ ਸੀ। 36 ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ। 37 ਲੋਕ ਬਡ਼ੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”
Total 16 ਅਧਿਆਇ, Selected ਅਧਿਆਇ 7 / 16
1 2 3 4 5 6 7 8 9 10 11 12 13 14 15
16
×

Alert

×

Punjabi Letters Keypad References