ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਭੀਡ਼ ਨੂੰ ਵੇਖ ਕੇ ਯਿਸੂ ਪਹਾਡ਼ ਉੱਤੇ ਚਢ਼ ਗਿਆ ਅਤੇ ਜਦ ਬੈਠਾ ਤਾਂ ਉਸਦੇ ਚੇਲੇ ਉਸਦੇ ਆਸ-ਪਾਸ ਆਏ।
2. ਤਦ ਯਿਸੂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਉਸਨੇ ਆਖਿਆ,
3. “ਉਹ ਵਡਭਾਗੇ ਹਨ ਜਿਹਡ਼ੇ ਆਤਮਾ ਵਿੱਚ ਗਰੀਬ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।
4. ਉਹ ਵਡਭਾਗੇ ਹਨ ਜਿਹਡ਼ੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।
5. ਉਹ ਵਡਭਾਗੇ ਹਨ ਜਿਹਡ਼ੇ ਦੀਨ ਹਨ ਕਿਉਂਕਿ ਉਹ ਵਾਅਦੇ ਦੀ ਧਰਤੀ ਦੇ ਵਾਰਸ ਹੋਣਗੇ।
6. ਉਹ ਵਡਭਾਗੇ ਹਨ ਜਿਹਡ਼ੇ ਧਰਮ ਦੇ ਭੁਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ।
7. ਉਹ ਵਡਭਾਗੇ ਹਨ ਜਿਹਡ਼ੇ ਮਿਹਰਬਾਨ ਹਨ ਕਿਉਂਕਿ ਉਨ੍ਹਾਂ ਤੇ ਮਿਹਰ ਕੀਤੀ ਜਾਵੇਗੀ।
8. ਉਹ ਵਡਭਾਗੇ ਹਨ ਜਿਹਡ਼ੇ ਦਿਲੋਂ ਸ਼ੁਧ ਹਨ ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ।
9. ਉਹ ਵਡਭਾਗੇ ਹਨ ਜਿਹਡ਼ੇ ਸ਼ਾਂਤੀ ਲਿਆਉਂਦੇ ਹਨ ਕਿਉਂਕਿ ਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ।
10. ਉਹ ਵਡਭਾਗੇ ਹਨ ਜਿਹਡ਼ੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।
11. ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾਡ਼ਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।
12. ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਂਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।
13. “ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸਕਦਾ? ਇਹ ਬੇਕਾਰ ਹੈ। ਇਹ ਬਾਹਰ ਸੁਟਿਆ ਜ੍ਜਾਵੇ ਅਤੇ ਲੋਕਾਂ ਦੁਆਰਾ ਮਿਧਿਆ ਜਾਵੇ।
14. “ਤੁਸੀਂ ਜਗਤ ਦੇ ਚਾਨਣ ਹੋ। ਜਿਹਡ਼ਾ ਨਗਰ ਪਹਾਡ਼ ਤੇ ਬਣਿਆ ਹੋਇਆ ਹੈ ਉਸਨੂੰ ਲਕੋਇਆ ਨਹੀਂ ਜਾ ਸਕਅਦਾ।
15. ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰਖਦੇ ਉਹ ਇਸਨੂੰ ਸ਼ਮ੍ਹਾਦਾਨ ਉੱਤੇ ਰਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ।
16. ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸਕਣ।
17. “ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।
18. ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਅਲੋਪ ਨਾ ਹੋ ਜਾਣ ਸ਼ਰ੍ਹਾ ਵਿੱਚੋਂ ਕੁਝ ਵੀ ਅਲੋਪ ਨਹੀਂ ਹੋਵੇਗਾ। ਜਦ ਤੱਕ ਕਿ ਸਭ ਕੁਝ ਪੂਰਾ ਨਹੀਂ ਹੋਵੇਗਾ ਇੱਕ ਅਖਰ ਜਾਂ ਅਖਰ ਦੀ ਇੱਕ ਬਿਂਦੀ ਵੀ ਨਹੀਂ ਗੁਆਚੇਗੀ।
19. ਜੇਕਰ ਕੋਈ ਵਿਅਕਤੀ ਅਵਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹਡ਼ਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।
20. ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵਡ਼ ਸਕੋਂਗੇ।
21. “ਤੁਸੀਂ ਸੁਣਿਆ ਹੋਵੇਗਾ, ਜੋ ਬਹੁਤ ਚਿਰ ਪਹਿਲਾਂ ਸਾਡੇ ਲੋਕਾਂ ਨੂੰ ਕਿਹਾ ਗਿਆ ਸੀ। ਕਿ ‘ਕਿਸੇ ਮਨੁੱਖ ਦਾ ਖੂਨ ਨਾ ਕਰ। ਜਿਹਡ਼ਾ ਵਿਅਕਤੀ ਖੂਨ ਕਰੇਗਾ, ਅਦਾਲਤ ਵਿੱਚ ਉਸਦਾ ਨਿਰਣਾ ਕੀਤਾ ਜਾਵੇਗਾ।’
22. ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਰਣਾ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕਢਦਾ ਹੈਂ, ਤਾਂ ਤੇਰਾ ਨਿਰਣਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਮ੍ਹਣਾ ਕਰਨਾ ਪਵੇਗਾ।
23. ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚਢ਼ਾਉਣ ਲੱਗੇ, ਅਤੇ ਉਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ।
24. ਤਾਂ ਓਥੇ ਆਪਣੀ ਭੇਟ ਜਗਵੇਦੀ ਦੇ ਸਾਮ੍ਹਣੇ ਛੱਡ ਕੇ ਚਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚਢ਼ਾ।
25. ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।
26. ਮੈਂ ਤੈਨੂੰ ਸੱਚ ਦੱਸਦਾ ਹਾਂ ਕਿ, ਤੈਨੂੰ ਕੈਦ ਵਿੱਚੋਂ ਓਨੇ ਚਿਰ ਤੱਕ ਮੁਕਤ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਤੂੰ ਉਹ ਸਭ ਕੁਝ ਨਹੀਂ ਦੇ ਦਿੰਦਾ ਜਿਸਦਾ ਤੂੰ ਦੇਣਦਾਰ ਹੈਂ।
27. “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’
28. ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਜਿਨਸੀ ਨਜ਼ਰ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁਕਿਆ ਹੈ।
29. ਜੋ ਤੇਰੀ ਸਜ੍ਜੀ ਅੱਖ ਪਾਪ ਕਰਾਵੇ ਤਾਂ ਉਸਨੂੰ ਆਪਣੇ ਸ਼ਰੀਰ ਵਿੱਚੋਂ ਕਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
30. ਤੇਰਾ ਸਜ੍ਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸਨੂੰ ਕਟ੍ਟ ਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
31. “ਇਹ ਵੀ ਆਖਿਆ ਗਿਆ ਹੈ, ‘ਜਿਹਡ਼ਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸਨੂੰ ਤਲਾਕਨਾਮਾ ਲਿਖਕੇ ਦੇਵੇ।’
32. ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।
33. “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਦਾ ਕਰੋਂ ਤਾਂ ਇਸਨੂੰ ਨਾ ਤੋਡ਼ੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ।
34. ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ।
35. ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ।
36. ਅਤੇ ਨਾਹੀ ਆਪਣੇ ਸਿਰ ਦੀ ਸੌਂਹ ਖਾਓ, ਕਿਉਂਕਿ ਤੁਸੀਂ ਇੱਕ ਵਾਲ ਨੂੰ ਵੀ ਚਿਟ੍ਟਾ ਜਾਂ ਕਾਲਾ ਨਹੀਂ ਕਰ ਸਕਦੇ।
37. ਪਰ ਤੁਸੀਂ ਆਪਣੇ ਬੋਲਣ ਵਿੱਚ ‘ਹਾਂ’ ਦੀ ਹਾਂ, ਅਤੇ ‘ਨਾ’ ਦੀ ਨਾ, ਆਖੋ। ‘ਹਾਂ’ ਜਾਂ ‘ਨਾ’ ਤੋਂ ਵਧ ਆਖਣਾ ਬਦੀ ਵੱਲੋਂ ਹੈ।
38. “ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’
39. ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖਢ਼ੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸਜ੍ਜੀ ਗਲ੍ਹ ਉੱਤੇ ਚਪੇਡ਼ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ।
40. ਅਤੇ ਜਿਹਡ਼ਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁਡ਼ਤਾ ਲੈਣਾ ਚਾਹੇ ਤਾਂ ਉਸਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ।
41. ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ।
42. ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ।
43. “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ ਅਤੇ ਆਪਣੇ ਵੈਰੀ ਨਾਲ ਵੈਰ ਰਖੋ।’
44. ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
45. ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹਡ਼ਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਂਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚਢ਼ਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
46. ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹਡ਼ੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ?
47. ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ?
48. ਸੋ ਜਿਵੇਂ ਤੁਹਾਡਾ ਪਿਤਾ ਜਿਹਡ਼ਾ ਸੁਰਗ ਵਿੱਚ ਹੈ, ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।
Total 28 ਅਧਿਆਇ, Selected ਅਧਿਆਇ 5 / 28
1 ਭੀਡ਼ ਨੂੰ ਵੇਖ ਕੇ ਯਿਸੂ ਪਹਾਡ਼ ਉੱਤੇ ਚਢ਼ ਗਿਆ ਅਤੇ ਜਦ ਬੈਠਾ ਤਾਂ ਉਸਦੇ ਚੇਲੇ ਉਸਦੇ ਆਸ-ਪਾਸ ਆਏ। 2 ਤਦ ਯਿਸੂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਉਸਨੇ ਆਖਿਆ, 3 “ਉਹ ਵਡਭਾਗੇ ਹਨ ਜਿਹਡ਼ੇ ਆਤਮਾ ਵਿੱਚ ਗਰੀਬ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ। 4 ਉਹ ਵਡਭਾਗੇ ਹਨ ਜਿਹਡ਼ੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ। 5 ਉਹ ਵਡਭਾਗੇ ਹਨ ਜਿਹਡ਼ੇ ਦੀਨ ਹਨ ਕਿਉਂਕਿ ਉਹ ਵਾਅਦੇ ਦੀ ਧਰਤੀ ਦੇ ਵਾਰਸ ਹੋਣਗੇ। 6 ਉਹ ਵਡਭਾਗੇ ਹਨ ਜਿਹਡ਼ੇ ਧਰਮ ਦੇ ਭੁਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ। 7 ਉਹ ਵਡਭਾਗੇ ਹਨ ਜਿਹਡ਼ੇ ਮਿਹਰਬਾਨ ਹਨ ਕਿਉਂਕਿ ਉਨ੍ਹਾਂ ਤੇ ਮਿਹਰ ਕੀਤੀ ਜਾਵੇਗੀ। 8 ਉਹ ਵਡਭਾਗੇ ਹਨ ਜਿਹਡ਼ੇ ਦਿਲੋਂ ਸ਼ੁਧ ਹਨ ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ। 9 ਉਹ ਵਡਭਾਗੇ ਹਨ ਜਿਹਡ਼ੇ ਸ਼ਾਂਤੀ ਲਿਆਉਂਦੇ ਹਨ ਕਿਉਂਕਿ ਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ। 10 ਉਹ ਵਡਭਾਗੇ ਹਨ ਜਿਹਡ਼ੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ। 11 ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾਡ਼ਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ। 12 ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਂਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ। 13 “ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸਕਦਾ? ਇਹ ਬੇਕਾਰ ਹੈ। ਇਹ ਬਾਹਰ ਸੁਟਿਆ ਜ੍ਜਾਵੇ ਅਤੇ ਲੋਕਾਂ ਦੁਆਰਾ ਮਿਧਿਆ ਜਾਵੇ। 14 “ਤੁਸੀਂ ਜਗਤ ਦੇ ਚਾਨਣ ਹੋ। ਜਿਹਡ਼ਾ ਨਗਰ ਪਹਾਡ਼ ਤੇ ਬਣਿਆ ਹੋਇਆ ਹੈ ਉਸਨੂੰ ਲਕੋਇਆ ਨਹੀਂ ਜਾ ਸਕਅਦਾ। 15 ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰਖਦੇ ਉਹ ਇਸਨੂੰ ਸ਼ਮ੍ਹਾਦਾਨ ਉੱਤੇ ਰਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ। 16 ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸਕਣ। 17 “ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ। 18 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਅਲੋਪ ਨਾ ਹੋ ਜਾਣ ਸ਼ਰ੍ਹਾ ਵਿੱਚੋਂ ਕੁਝ ਵੀ ਅਲੋਪ ਨਹੀਂ ਹੋਵੇਗਾ। ਜਦ ਤੱਕ ਕਿ ਸਭ ਕੁਝ ਪੂਰਾ ਨਹੀਂ ਹੋਵੇਗਾ ਇੱਕ ਅਖਰ ਜਾਂ ਅਖਰ ਦੀ ਇੱਕ ਬਿਂਦੀ ਵੀ ਨਹੀਂ ਗੁਆਚੇਗੀ। 19 ਜੇਕਰ ਕੋਈ ਵਿਅਕਤੀ ਅਵਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹਡ਼ਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ। 20 ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵਡ਼ ਸਕੋਂਗੇ। 21 “ਤੁਸੀਂ ਸੁਣਿਆ ਹੋਵੇਗਾ, ਜੋ ਬਹੁਤ ਚਿਰ ਪਹਿਲਾਂ ਸਾਡੇ ਲੋਕਾਂ ਨੂੰ ਕਿਹਾ ਗਿਆ ਸੀ। ਕਿ ‘ਕਿਸੇ ਮਨੁੱਖ ਦਾ ਖੂਨ ਨਾ ਕਰ। ਜਿਹਡ਼ਾ ਵਿਅਕਤੀ ਖੂਨ ਕਰੇਗਾ, ਅਦਾਲਤ ਵਿੱਚ ਉਸਦਾ ਨਿਰਣਾ ਕੀਤਾ ਜਾਵੇਗਾ।’ 22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਰਣਾ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕਢਦਾ ਹੈਂ, ਤਾਂ ਤੇਰਾ ਨਿਰਣਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਮ੍ਹਣਾ ਕਰਨਾ ਪਵੇਗਾ। 23 ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚਢ਼ਾਉਣ ਲੱਗੇ, ਅਤੇ ਉਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ। 24 ਤਾਂ ਓਥੇ ਆਪਣੀ ਭੇਟ ਜਗਵੇਦੀ ਦੇ ਸਾਮ੍ਹਣੇ ਛੱਡ ਕੇ ਚਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚਢ਼ਾ। 25 ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ। 26 ਮੈਂ ਤੈਨੂੰ ਸੱਚ ਦੱਸਦਾ ਹਾਂ ਕਿ, ਤੈਨੂੰ ਕੈਦ ਵਿੱਚੋਂ ਓਨੇ ਚਿਰ ਤੱਕ ਮੁਕਤ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਤੂੰ ਉਹ ਸਭ ਕੁਝ ਨਹੀਂ ਦੇ ਦਿੰਦਾ ਜਿਸਦਾ ਤੂੰ ਦੇਣਦਾਰ ਹੈਂ। 27 “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’ 28 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਜਿਨਸੀ ਨਜ਼ਰ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁਕਿਆ ਹੈ। 29 ਜੋ ਤੇਰੀ ਸਜ੍ਜੀ ਅੱਖ ਪਾਪ ਕਰਾਵੇ ਤਾਂ ਉਸਨੂੰ ਆਪਣੇ ਸ਼ਰੀਰ ਵਿੱਚੋਂ ਕਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ। 30 ਤੇਰਾ ਸਜ੍ਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸਨੂੰ ਕਟ੍ਟ ਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ। 31 “ਇਹ ਵੀ ਆਖਿਆ ਗਿਆ ਹੈ, ‘ਜਿਹਡ਼ਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸਨੂੰ ਤਲਾਕਨਾਮਾ ਲਿਖਕੇ ਦੇਵੇ।’ 32 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ। 33 “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਦਾ ਕਰੋਂ ਤਾਂ ਇਸਨੂੰ ਨਾ ਤੋਡ਼ੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ। 34 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ। 35 ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ। 36 ਅਤੇ ਨਾਹੀ ਆਪਣੇ ਸਿਰ ਦੀ ਸੌਂਹ ਖਾਓ, ਕਿਉਂਕਿ ਤੁਸੀਂ ਇੱਕ ਵਾਲ ਨੂੰ ਵੀ ਚਿਟ੍ਟਾ ਜਾਂ ਕਾਲਾ ਨਹੀਂ ਕਰ ਸਕਦੇ। 37 ਪਰ ਤੁਸੀਂ ਆਪਣੇ ਬੋਲਣ ਵਿੱਚ ‘ਹਾਂ’ ਦੀ ਹਾਂ, ਅਤੇ ‘ਨਾ’ ਦੀ ਨਾ, ਆਖੋ। ‘ਹਾਂ’ ਜਾਂ ‘ਨਾ’ ਤੋਂ ਵਧ ਆਖਣਾ ਬਦੀ ਵੱਲੋਂ ਹੈ। 38 “ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’ 39 ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖਢ਼ੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸਜ੍ਜੀ ਗਲ੍ਹ ਉੱਤੇ ਚਪੇਡ਼ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ। 40 ਅਤੇ ਜਿਹਡ਼ਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁਡ਼ਤਾ ਲੈਣਾ ਚਾਹੇ ਤਾਂ ਉਸਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ। 41 ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ। 42 ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ। 43 “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ ਅਤੇ ਆਪਣੇ ਵੈਰੀ ਨਾਲ ਵੈਰ ਰਖੋ।’ 44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। 45 ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹਡ਼ਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਂਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚਢ਼ਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ। 46 ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹਡ਼ੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ? 47 ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ? 48 ਸੋ ਜਿਵੇਂ ਤੁਹਾਡਾ ਪਿਤਾ ਜਿਹਡ਼ਾ ਸੁਰਗ ਵਿੱਚ ਹੈ, ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।
Total 28 ਅਧਿਆਇ, Selected ਅਧਿਆਇ 5 / 28
×

Alert

×

Punjabi Letters Keypad References