ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਫ਼ਿਰ ਮੈਂ ਸਵਰਗ ਵੱਲੋਂ ਇੱਕ ਦੂਤ ਨੂੰ ਹੇਠਾਂ ਆਉਂਦਿਆਂ ਦੇਖਿਆ। ਦੂਤ ਕੋਲ ਥਲਹੀਨ ਖੱਡ ਦੀ ਚਾਬੀ ਸੀ। ਦੂਤ ਦੇ ਹੱਥ ਵਿੱਚ ਇੱਕ ਸੰਗਲੀ ਵੀ ਫ਼ਡ਼ੀ ਹੋਈ ਸੀ।
2. ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ਡ਼ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸਨੂੰ ਇੱਕ ਹਜ਼ਾਰ ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ।
3. ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ ਇੱਕ ਹਜ਼ਾਰ ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸਕੇ। ਇੱਕ ਹਜ਼ਾਰ ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।
4. ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਰਣਾ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨਹਆਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ।
5. ਦੂਸਰੇ ਮ੍ਰਿਤ ਵਿਅਕਤੀ ਓਨਾ ਚਿਰ ਨਹੀਂ ਜੀਵੇ ਜਿੰਨਾ ਚਿਰ ਤੱਕ ਇੱਕ ਹਜ਼ਾਰ ਵਰ੍ਹਾ ਖਤਮ ਨਹੀਂ ਹੋ ਗਿਆ। ਇਹ ਮਰਿਆਂ ਹੋਇਆ ਦਾ ਪਹਿਲਾ ਪੁਨਰ ਉਥਾਨ ਹੈ।
6. ਧੰਨ ਹਨ ਉਹ ਜਿਨ੍ਹਾਂ ਦਾ ਇਸ ਪਹਿਲੇ ਪੁਨਰ ਉਥਾਨ ਵਿੱਚ ਹਿੱਸਾ ਹੈ। ਦੂਸਰੀ ਮੌਤ ਦਾ ਇਨ੍ਹਾਂ ਲੋਕਾਂ ਉੱਪਰ ਕੋਈ ਅਧਿਕਾਰ ਨਹੀਂ ਹੈ। ਉਹ ਲੋਕ ਪਰਮੇਸ਼ੁਰ ਅਤੇ ਮਸੀਹ ਲਈ ਵੀ ਜਾਜਕ ਹੋਣਗੇ। ਉਹ ਉਸਦੇ ਸੰਗ ਇੱਕ ਹਜ਼ਾਰ ਸਾਲ ਤੱਕ ਹਕੂਮਤ ਕਰਨਗੇ।
7. ਇੱਕ ਹਜ਼ਾਰ ਸਾਲਾਂ ਦੇ ਅੰਤ ਤੋਂ ਬਾਅਦ, ਸ਼ੈਤਾਨ ਨੂੰ ਉਸਦੀ ਕੈਦ ਵਿੱਚੋਂ ਮੁਕਤ ਕੀਤਾ ਜਾਵੇਗਾ।
8. ਸ਼ੈਤਾਨ ਸਾਰੀ ਦੁਨੀਆਂ ਦੀਆਂ ਕੌਮਾਂ ਨੂੰ ਗੁਮਰਾਹ ਕਰਨ ਲਈ ਬਾਹਰ ਆਵੇਗਾ, ਗੋਗ ਅਤੇ ਮਗੋਗ। ਸ਼ੈਤਾਨ ਉਨ੍ਹਾਂ ਨੂੰ ਜੰਗ ਲਈ ਇੱਕਸਾਥ ਇਕਤ੍ਰ ਕਰੇਗਾ। ਉਥੇ ਇੰਨੇ ਲੋਕ ਹੋਣਗੇ ਕਿ ਉਹ ਸਮੁੰਦਰ ਕੰਢੇ ਦੀ ਰੇਤ ਵਾਂਗ ਜਾਪਣਗੇ।
9. ਸ਼ੈਤਾਨ ਦੀ ਫ਼ੌਜ ਨੇ ਧਰਤੀ ਤੋਂ ਪਾਰ ਕੂਚ ਕੀਤਾ ਅਤੇ ਪਰਮੇਸ਼ੁਰ ਦੇ ਲੋਕਾਂ ਦੇ ਅਤੇ ਪਰਮੇਸ਼ੁਰ ਦੇ ਸ਼ਹਿਰ ਜਿਸ ਨੂੰ ਉਹ ਪਿਆਰ ਕਰਦਾ ਹੈ ਦੁਆਲੇ ਗੁਟ੍ਟ ਬਣਾ ਲਿਆ। ਪਰ ਅਕਾਸ਼ ਵਿੱਚੋਂ ਅੱਗ ਵਰ੍ਹੀ ਅਤੇ ਸ਼ੈਤਾਨ ਦੀ ਫ਼ੌਜ ਤਬਾਹ ਹੋ ਗਈ।
10. ਅਤੇ ਸ਼ੈਤਾਨ ਨੂੰ ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ, ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ।
11. ਫ਼ੇਰ ਮੈਂ ਇੱਕ ਵੱਡਾ ਸਾਰਾ ਚਿਟ੍ਟਾ ਤਖਤ ਦੇਖਿਆ। ਮੈਂ ਉਸਨੂੰ ਵੀ ਦੇਖਿਆ ਜਿਹਡ਼ਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ।
12. ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹਡ਼ੇ ਮਰ ਚੁੱਕੇ ਸਨ, ਦੋਹਾਂ ਵਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉਥੇ ਹੋਰ ਪੁਸਤਕਾਂ ਵੀ ਖੁਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।
13. ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ।
14. ਮੌਤ ਅਤੇ ਪਾਤਾਲ ਅੱਗ ਦੀ ਝੀਲ ਵਿੱਚ ਸੁੱਟ ਦਿੱਤੇ ਗਏ। ਇਹ ਅੱਗ ਦੀ ਝੀਲ ਦੂਸਰੀ ਮੌਤ ਹੈ।
15. ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।

Notes

No Verse Added

Total 22 Chapters, Current Chapter 20 of Total Chapters 22
ਪਰਕਾਸ਼ ਦੀ ਪੋਥੀ 20:1

×

Alert

×

punjabi Letters Keypad References