ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਪੰਜਵੇਂ ਦੂਤ ਨੇ ਅਪਣਾ ਬਿਗਲ ਵਜਾਇਆ। ਫ਼ੇਰ ਮੈਂ ਅਕਾਸ਼ ਤੋਂ ਟੁਟ੍ਟਕੇ ਧਰਤੀ ਉੱਤੇ ਡਿੱਗਦੇ ਹੋਏ ਤਾਰੇ ਨੂੰ ਦੇਖਿਆ। ਤਾਰੇ ਨੂੰ ਉਸ ਡੂੰਘੇ ਸੁਰਾਖ ਦੀ ਕੁੰਜੀ ਦਿੱਤੀ ਹੋਈ ਸੀ ਜੋ ਥੱਲੇ ਤਲਹੀਣ ਖੱਡ ਨੂੰ ਜਾਂਦਾ ਸੀ।
2. ਫ਼ੇਰ ਤਾਰੇ ਨੇ ਉਸ ਡੂੰਘੇ ਸੁਰਾਖ ਨੂੰ ਖੋਲ੍ਹਿਆ ਜਿਹਡ਼ਾ ਤਲਹੀਣ ਖੱਡ ਵੱਲ ਜਾਂਦਾ ਸੀ। ਸੁਰਾਖ ਵਿਚੋਂ ਧੂਂਆਂ ਇੰਝ ਬਾਹਰ ਆਇਆ ਜਿਵੇਂ ਕਿ ਇਹ ਵੱਡੀ ਭਠੀ ਵਿੱਚੋਂ ਨਿਕਲ ਰਿਹਾ ਹੋਵੇ। ਸੁਰਾਖ ਵਿੱਚੋਂ ਨਿਕਲਦੇ ਧੂਂਏ ਕਾਰਣ ਸੂਰਜ ਅਤੇ ਅਕਾਸ਼ ਤੇ ਹਨੇਰਾ ਛਾ ਗਿਆ।
3. ਫ਼ੇਰ ਧੂਂਏ ਵਿੱਚੋਂ ਹੇਠਾਂ ਧਰਤੀ ਤੇ ਸਲਾ ਦੇ ਟਿੱਡੀਆਂ ਦਾ ਇੱਕ ਦਲ ਆਇਆ। ਜਿਨ੍ਹਾਂ ਕੋਲ ਬਿਛੂਆਂ ਵਾਂਗ ਡੰਗ ਮਾਰਨ ਦੀ ਸ਼ਕਤੀ ਸੀ।
4. ਇਨ੍ਹਾਂ ਟਿੱਡੀਆਂ ਨੂੰ ਧਰਤੀ ਦੇ ਘਾਹ, ਜਾਂ ਕਿਸੇ ਬੂਟੇ ਜਾਂ ਕਿਸੇ ਵੀ ਰੁੱਖ ਨੂੰ ਨੁਕਸਾਨ ਨਾ ਪਹੁੰਚਾਣ ਲਈ ਕਿਹਾ ਗਿਆ ਸੀ। ਉਹ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨੁਕਸਾਨ ਪਹੁੰਚਾ ਸਕਦੀਆਂ ਸਨ ਜਿਨ੍ਹਾਂ ਦੇ ਮਥਿਆਂ ਉੱਤੇ ਪਰਮੇਸ਼ੁਰ ਦਾ ਨਿਸ਼ਾਨ ਨਹੀਂ ਸੀ।
5. ਇਨ੍ਹਾਂ ਟਿੱਡੀਆਂ ਨੂੰ ਲੋਕਾਂ ਉੱਤੇ ਪੰਜਾਂ ਮਹੀਨਿਆਂ ਤੱਕ ਦਰਦ ਲਿਆਉਣ ਦਾ ਕਾਰਣ ਬਣਨ ਦੀ ਸ਼ਕਤੀ ਦਿੱਤੀ ਗਈ ਸੀ। ਟਿੱਡੀਆਂ ਨੂੰ ਲੋਕਾਂ ਨੂੰ ਮਾਰਨ ਦੀ ਸ਼ਕਤੀ ਨਹੀਂ ਸੀ ਦਿੱਤੀ ਗਈ। ਅਤੇ ਉਹ ਪੀਡ਼ ਜਿਹਡ਼ੀ ਲੋਕਾਂ ਨੇ ਮਹਿਸੂਸ ਕੀਤੀ ਉਸੇ ਤਰ੍ਹਾਂ ਦੀ ਸੀ ਜਿਸ ਤਰ੍ਹਾਂ ਦੀ ਪੀਡ਼ ਕਿਸੇ ਵਿਅਕਤੀ ਨੂੰ ਬਿਛੂ ਦੇ ਡੰਗਣ ਨਾਲ ਹੁੰਦੀ ਹੈ।
6. ਉਨ੍ਹਾਂ ਦਿਨਾਂ ਵਿੱਚ, ਲੋਕ ਮਰਨ ਲਈ ਕੋਈ ਰਾਹ ਲਭਣਗੇ ਪਰ ਉਨ੍ਹਾਂ ਨੂੰ ਇੱਕ ਵੀ ਰਾਹ ਨਹੀਂ ਮਿਲੇਗਾ। ਉਹ ਮਰਨਾ ਚਾਹੁੰਣਗੇ ਪਰ ਮੌਤ ਉਨ੍ਹਾਂ ਪਾਸੋਂ ਛੁਪ ਜਾਵੇਗੀ।
7. ਟਿੱਡੀਆਂ ਉਨ੍ਹਾਂ ਘੋਡ਼ਿਆਂ ਵਾਂਗ ਦਿਖਾਈ ਦੇ ਰਹੇ ਸਨ ਜੋ ਯੁਧ ਲਈ ਤਿਆਰ ਸਨ। ਉਨ੍ਹਾਂ ਨੇ ਆਪਣੇ ਸਿਰਾਂ ਉੱਤੇ ਸੋਨੇ ਦੇ ਤਾਜ ਵਾਂਗ ਲਗਦੀਆਂ ਚੀਜ਼ਾਂ ਪਹਿਨੀਆਂ ਹੋਈਆਂ ਸਨ। ਉਨ੍ਹਾਂ ਦੇ ਚਿਹਰੇ ਇਨਸਾਨੀ ਚਿਹਰਿਆਂ ਵਰਗੇ ਦਿਖਾਈ ਦਿੰਦੇ ਸਨ।
8. ਉਨ੍ਹਾਂ ਦੇ ਵਾਲ ਔਰਤ ਦੇ ਵਾਲਾਂ ਵਰਗੇ ਸਨ। ਉਨ੍ਹਾਂ ਦੇ ਦੰਦ ਸ਼ੇਰਾਂ ਦੇ ਦੰਦਾਂ ਵਰਗੇ ਸਨ।
9. [This verse may not be a part of this translation]
10. ਟਿੱਡੀਆਂ ਦੀਆਂ ਪੂਛਾਂ ਬਿਛੂਆਂ ਵਾਂਗ ਡੰਗ ਵਾਲੀਆਂ ਸਨ। ਲੋਕਾਂ ਉੱਤੇ ਪੰਜਾਂ ਮਹੀਨਿਆਂ ਲਈ ਦਰਦ ਪਾਉਣ ਵਾਲੀ ਸ਼ਕਤੀ ਉਨ੍ਹਾਂ ਦੀਆਂ ਪੂਛਾਂ ਵਿੱਚ ਸੀ।
11. ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬਾਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੋਲਾਇਉਨ (ਵਿਨਾਸ਼ਕ) ਹੈ।
12. ਪਹਿਲੀ ਵੱਡੀ ਮੁਸੀਬਤ ਮੁਕ੍ਕ ਚੁੱਕੀ ਹੈ ਪਰ ਬਾਕੀ ਦੀਆਂ ਦੋ ਮੁਸੀਬਤਾਂ ਹਾਲੇ ਆਉਣ ਵਾਲੀਆਂ ਹਨ।
13. ਛੇਵੇਂ ਦੂਤ ਨੇ ਆਪਣਾ ਬਿਗਲ ਵਜਾਇਆ। ਫ਼ੇਰ ਮੈਂ ਪਰਮੇਸ਼ੁਰ ਦੇ ਸਾਮ੍ਹਣੇ ਰਖੇ ਹੋਏ ਸੋਨੇ ਦੀ ਜਗਵੇਦੀ ਦੇ ਛੇ ਸਿੰਗਾਂ ਵਿੱਚੋਂ ਇੱਕ ਅਵਾਜ਼ ਨਿਕਲਦੀ ਸੁਣੀ।
14. ਆਵਾਜ਼ ਨੇ ਉਸ ਛੇਵੇਂ ਦੂਤ ਨੂੰ, ਜਿਸਦੇ ਕੋਲ ਬਿਗਲ ਸੀ, ਆਖਿਆ, "ਉਨ੍ਹਾਂ ਚਾਰ ਦੂਤਾਂ ਨੂੰ ਅਜ਼ਾਦ ਕਰ ਦਿਉ ਜਿਹਡ਼ੇ ਮਹਾਂ ਨਦੀ ਫ਼ਰਾਤ ਉੱਪਰ ਬੰਨ੍ਹੇ ਹੋਏ ਹਨ।"
15. ਇਨ੍ਹਾਂ ਚਾਰ ਦੂਤਾਂ ਨੂੰ ਇਸੇ ਸਾਲ, ਮਹੀਨੇ, ਦਿਨ ਅਤੇ ਘੰਟੇ (ਸਮੇਂ) ਲਈ ਤਿਆਰ ਕਰਕੇ ਰੱਖਿਆ ਗਿਆ ਸੀ। ਇਨ੍ਹਾਂ ਦੂਤਾਂ ਨੂੰ ਧਰਤੀ ਉਤਲੇ ਸਾਰੇ ਲੋਕਾਂ ਵਿੱਚੋਂ ਇੱਕ ਤਿਹਾਈ ਨੂੰ ਮਾਰ ਮੁਕਾਉਣ ਲਈ ਅਜ਼ਾਦ ਕੀਤਾ ਗਿਆ ਸੀ।
16. ਮੈ ਸੁਣਿਆ ਉਨ੍ਹਾਂ ਦੀ ਫ਼ੌਜ ਵਿੱਚ ਘੋਡ਼ਿਆਂ ਦੀਆਂ ਕਿੰਨੀਆਂ ਟੋਲੀਆਂ ਸਨ। ਇਹ ਵੀਹ ਕਰੋਡ਼ ਸਨ।
17. ਆਪਣੇ ਦਰਸ਼ਨ ਵਿੱਚ ਮੈ ਇਵੇਂ ਹੀ ਘੋਡ਼ਿਆਂ ਅਤੇ ਘੋਡ਼ਸਵਾਰਾਂ ਨੂੰ ਦੇਖਿਆ; ਉਨ੍ਹਾਂ ਕੋਲ ਢਾਲਾਂ ਸਨ ਜੋ ਕਿ ਅੰਗਿਆਰਾਂ ਵਰਗੀਆਂ ਲਾਲ ਗੂਢ਼ੇ ਨੀਲੇ ਅਤੇ ਗੰਧਕ ਵਰਗੇ ਪੀਲੇ ਰੰਗ ਦੀਆਂ ਸਨ। ਘੋਡ਼ਿਆਂ ਦੇ ਮੂੰਹ ਸ਼ੇਰਾਂ ਦੇ ਮੂੰਹਾਂ ਵਰਗੇ ਸਨ। ਘੋਡ਼ਿਆਂ ਦੇ ਮੂੰਹਾਂ ਵਿੱਚੋਂ ਅੱਗ, ਧੂਂਆਂ ਅਤੇ ਗੰਧਕ ਨਿਕਲ ਰਹੀ ਸੀ।
18. ਇਨ੍ਹਾਂ ਤਿੰਨਾਂ ਮੁਸ਼ਕਿਲਾਂ ਦੁਆਰਾ; ਘੋਡ਼ਿਆਂ ਦੇ ਮੂੰਹਾਂ ਵਿੱਚੋਂ ਨਿਕਲਦੀ ਅੱਗ, ਧੂਂਏ ਅਤੇ ਗੰਧਕ ਨਾਲ, ਧਰਤੀ ਦੇ ਇੱਕ ਤਿਹਾਈ ਲੋਕ ਮਰ ਗਏ।
19. ਘੋਡ਼ਿਆਂ ਦੀ ਸ਼ਕਤੀ ਉਨ੍ਹਾਂ ਦੇ ਮੂੰਹਾਂ ਵਿੱਚ ਅਤੇ ਪੂਛਾਂ ਵਿੱਚ ਸੀ। ਉਨ੍ਹਾਂ ਦੀਆਂ ਪੂਛਾਂ ਉਨ੍ਹਾਂ ਸਪਾਂ ਵਰਗੀਆਂ ਸਨ ਜਿਨ੍ਹਾਂ ਦੇ ਸਿਰ ਲੋਕਾਂ ਨੂੰ ਡੰਗਣ ਅਤੇ ਨੁਕਸਾਨ ਪਹੁੰਚਾਉਣ ਲਈ ਹੁੰਦੇ ਹਨ।
20. ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿਤ੍ਤਲ, ਪੱਥਰ ਅਤੇ ਲੱਕਡ਼ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾ ਹੀ ਤੁਰ ਸਕਦੀਆਂ ਸਨ।
21. ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਆਪਣੇ ਜੀਵਨ ਨਹੀਂ ਬਦਲੇ, ਅਤੇ ਨਾ ਹੀ ਆਪਣੇ ਕਤਲਾਂ ਤੋਂ, ਜਾਦੂਆਂ ਤੋਂ, ਆਪਣੇ ਜਿਨਸੀ ਪਾਪਾਂ ਤੋਂ ਤੇ ਨਾ ਹੀ ਉਨ੍ਹਾਂ ਚੋਰੀਆਂ ਤੋਂ ਆਪਣੇ ਆਪ ਨੂੰ ਮੋਡ਼ਿਆ।

Notes

No Verse Added

Total 22 Chapters, Current Chapter 9 of Total Chapters 22
ਪਰਕਾਸ਼ ਦੀ ਪੋਥੀ 9:4

9. This verse may not be a part of this translation

×

Alert

×

punjabi Letters Keypad References