ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਇਸਲਈ ਕੀ ਯਹੂਦੀਆਂ ਕੋਲ ਹੋਰਾਂ ਲੋਕਾਂ ਨਾਲੋਂ ਕੁਝ ਵਧੇਰੇ ਹੈ! ਕੀ ਸੁੰਨਤ ਦਾ ਕੋਈ ਮਹੱਤਵ ਹੈ?
2. ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਹਨ।
3. ਇਹ ਸੱਚ ਹੈ ਕਿ ਕੁਝ ਯਹੂਦੀ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹਨ। ਪਰ ਕੀ ਉਨ੍ਹਾਂ ਦੀ ਅਨਾਸਥਾ ਪਰਮੇਸ਼ੁਰ ਤੋਂ ਉਸਦਾ ਵਚਨ ਤੁਡ਼ਵਾ ਸਕਦੀ ਹੈ?
4. ਨਹੀਂ। ਪਰਮੇਸ਼ੁਰ ਹਮੇਸ਼ਾ ਸੱਚਾ ਰਹੇਗਾ ਭਾਵੇਂ ਸਾਰੇ ਝੂਠੇ ਹਨ। ਜਿਵੇਂ ਕਿ ਪੋਥੀਆਂ ਵਿੱਚ ਕਿਹਾ ਗਿਆ ਹੈ: “ਤੁਸੀਂ ਆਪਣੇ ਬੋਲਾਂ ਵਿੱਚ ਧਰਮੀ ਸਾਬਿਤ ਕੀਤੇ ਜਾਵੋਂਗੇ ਅਤੇ ਆਪਣੇ ਨਿਆਂ ਦੇ ਸਮੇਂ ਜਿੱਤੋਂਗੇ।”ਜ਼ਬੂਰ 51:4
5. ਪਰ ਜੇਕਰ ਸਾਡੀ ਦੁਸ਼ਟਤਾ ਪਰਮੇਸ਼ੁਰ ਦੀ ਚੰਗਿਆਈ ਨੂੰ ਵਧੇਰੇ ਸਪਸ਼ਟ ਤੌਰ ਤੇ ਵਿਖਾਉਂਦੀ ਹੈ, ਤਾਂ ਸਾਨੂੰ ਕੀ ਆਖਣਾ ਚਾਹੀਦਾ ਹੈ? ਤਾਂ ਕੀ ਅਸੀਂ ਆਖ ਸਕਦੇ ਹਾਂ ਕਿ ਜਦੋਂ ਪਰਮੇਸ਼ੁਰ ਸਾਨੂੰ ਸਜ਼ਾ ਦਿੰਦਾ ਹੈ ਤਾਂ ਉਹ ਨਿਆਂਹੀਣ ਹੈ? ਲੋਕ ਇੰਝ ਆਖ ਸਕਦੇ ਹਨ।
6. ਨਹੀਂ। ਜੇਕਰ ਉਹ ਸਾਨੂੰ ਦੰਡ ਦੇਵੇਗਾ ਤਾਂ ਉਹ ਦੁਨੀਆਂ ਦਾ ਨਿਰਣਾ ਕਿਵੇਂ ਕਰੇਗਾ?
7. ਕੋਈ ਮਨੁੱਖ ਆਖ ਸਕਦਾ ਹੈ, “ਜਦੋਂ ਮੈਂ ਝੂਠ ਬੋਲਦਾ ਹਾਂ, ਪਰਮੇਸ਼ੁਰ ਨੂੰ ਮਹਿਮਾ ਮਿਲਦੀ ਹੈ, ਕਿਉਂਕਿ ਮੇਰਾ ਝੂਠ ਉਸਦੇ ਸੱਚ ਨੂੰ ਚਾਨਣੇ ਵਿੱਚ ਲਿਆਉਂਦਾ ਹੈ। ਤਾਂ ਫ਼ਿਰ ਮੈਂ ਪਾਪੀ ਕਿਉਂ ਕਹਾਉਂਦਾ ਹਾਂ?”
8. ਇਹ ਅਜਿਹਾ ਆਖਣਾ ਹੋਵੇਗਾ, “ਅਸੀਂ ਦੁਸ਼ਟਤਾ ਕਰੀਏ, ਤਾਂ ਜੋ ਚੰਗਿਆਈਆਵੇ।” ਕੁਝ ਲੋਕ ਸਾਨੂੰ ਇਹ ਆਖਕੇ ਨਿੰਦਦੇ ਹਨ ਕਿ ਅਸੀਂ ਅਜਿਹੇ ਉਪਦੇਸ਼ ਦਿੰਦੇ ਹਾਂ। ਜੋ ਉਹ ਸਾਡੇ ਬਾਰੇ ਆਖ ਰਹੇ ਹਨ ਝੂਠ ਹੈ, ਅਤੇ ਉਹ ਪਰੇਮਸ਼ੁਰ ਦੀ ਸਜ਼ਾ ਦੇ ਅਧਿਕਾਰੀ ਹੁੰਦੇ ਹਨ।
9. ਤਾਂ ਫ਼ੇਰ ਕੀ? ਕੀ ਅਸੀਂ ਯਹੂਦੀ ਦੂਜਿਆਂ ਲੋਕਾਂ ਨਾਲੋਂ ਚੰਗੇ ਹਾਂ? ਨਹੀਂ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਯਹੂਦੀ ਅਤੇ ਗੈਰ-ਯਹੂਦੀ ਇੱਕੋ ਹੀ ਹਨ। ਸਾਰੇ ਹੀ ਪਾਪ ਦੇ ਅਧੀਨ ਹਨ।
10. ਜਿਵੇਂ ਕਿ ਪੋਥੀਆਂ ਕਹਿੰਦੀਆਂ ਹਨ: “ਕੋਈ ਵੀ ਮਨੁੱਖ ਪਾਪ ਤੋਂ ਬਿਨਾ ਨਹੀਂ ਹੈ। ਇੱਕ ਵੀ ਨਹੀਂ।
11. ਇਥੇ ਕੋਈ ਨਹੀਂ ਜੋ ਸਮਝਦਾ ਹੈ। ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ।
12. ਸਭ ਲੋਕ ਭਟਕ ਗਏ ਹਨ, ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ। ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ।” ਜ਼ਬੂਰ 14 : 1-3
13. “ਲੋਕਾਂ ਦੇ ਮੂੰਹ ਖੁਲ੍ਲੀ ਹੋਈ ਕਬਰ ਵਾਂਗ ਹਨ। ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।” ਜ਼ਬੂਰ 5 : 9 “ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ” ਜ਼ਬੂਰ 140 : 3
14. “ਉਨ੍ਹਾਂ ਦੇ ਮੂੰਹ ਫ਼ਿਟਕਾਰ ਅਤੇ ਕੁਡ਼ਤ੍ਤਣ ਨਾਲ ਭਰੇ ਹਨ।” ਜ਼ਬੂਰ 10 : 7
15. “ਉਹ ਹਮੇਸ਼ਾ ਮਾਰਨ ਲਈ ਤਿਆਰ ਹਨ;
16. ਜਿਥੇ ਵੀ ਉਹ ਜਾਂਦੇ ਹਨ ਤਬਾਹੀ ਤੇ ਉਦਾਸੀ ਵਰਤਾਉਂਦੇ ਹਨ।
17. ਲੋਕ ਸ਼ਾਂਤੀ ਦਾ ਮਾਰਗ ਨਹੀਂ ਜਾਣਦੇ।” ਯਸਾਯਾਹ 59:7-8
18. “ਉਨ੍ਹਾਂ ਦੀਆਂ ਅਖਾਂ ਵਿੱਚ ਪਰਮੇਸ਼ੁਰ ਦਾ ਡਰ ਭੈ ਨਹੀਂ।” ਜ਼ਬੂਰ 36:1
19. ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।
20. ਸ਼ਰ੍ਹਾ ਦੀ ਲੋਡ਼ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸਕਦੀ ਹੈ।
21. ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ।
22. ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕਰਦਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰਖਦੇ ਹਨ। ਸਭ ਲੋਕ ਬਰਾਬਰ ਹਨ।
23. ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ।
24. ਸੋ ਪਰਮੇਸ਼ੁਰ ਦੀ ਕਿਰਪਾ ਨਾਲ ਉਸ ਨਿਸਤਰੇ ਕਾਰਣ ਜੋ ਮਸੀਹ ਯਿਸੂ ਤੋਂ ਹੈ ਲੋਕ ਮੁਖਤ ਧਰਮੀ ਬਣਾਏ ਗਏ ਹਨ।
25. ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸਨੇ ਅਜਿਹਾ ਇਹ ਵਿਖਾਉਣ ਲਾਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ।
26. ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ।
27. ਤਾਂ ਕੀ ਸਾਡੇ ਕੋਲ ਆਪਣੇ-ਆਪ ਬਾਰੇ ਸ਼ੇਖੀ ਮਾਰਨ ਦੀ ਕੋਈ ਵਜਹ ਹੈ? ਨਹੀਂ। ਇਹ ਕੀ ਹੈ ਜੋ ਸ੍ਵੈ-ਪ੍ਰਸੰਸਾ ਨੂੰ ਰੋਕਦਾ ਹੈ? ਇਹ ਵਿਸ਼ਵਾਸ ਦਾ ਰਸਤਾ ਹੈ ਜੋ ਰੋਕਦਾ ਹੈ ਨਾ ਕਿ ਸ਼ਰ੍ਹਾ ਦਾ ਪਿਛਾ ਕਰਨ ਦਾ ਰਸਤਾ?
28. ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚੇ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ।
29. ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ।
30. ਉਹ ਯਹੂਦੀਆਂ ਨੂੰ ਉਨ੍ਹਾਂ ਦੀ ਆਸਥਾ ਰਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਆਸਥਾ ਰਾਹੀਂ ਧਰਮੀ ਬਣਾਵੇਗਾ।
31. ਕੀ ਅਸੀਂ ਨਿਹਚਾ ਦੇ ਮਾਰਗ ਨੂੰ ਮੰਨਕੇ ਸ਼ਰ੍ਹਾ ਨੂੰ ਨਸ਼ਟ ਕਰਦੇ ਹਾਂ? ਨਹੀਂ। ਆਸਥਾ ਸਾਨੂੰ ਉਵੇਂ ਹੀ ਬਣਾਉਂਦੀ ਹੈ। ਜਿਸ ਢੰਗ ਨਾਲ ਸ਼ਰ੍ਹਾ ਚਾਹੁੰਦੀ ਹੈ ਕਿ ਅਸੀਂ ਹੋਈਏ।

Notes

No Verse Added

Total 16 Chapters, Current Chapter 3 of Total Chapters 16
1 2 3 4 5 6 7 8 9 10 11
ਰੋਮੀਆਂ 3:12
1. ਇਸਲਈ ਕੀ ਯਹੂਦੀਆਂ ਕੋਲ ਹੋਰਾਂ ਲੋਕਾਂ ਨਾਲੋਂ ਕੁਝ ਵਧੇਰੇ ਹੈ! ਕੀ ਸੁੰਨਤ ਦਾ ਕੋਈ ਮਹੱਤਵ ਹੈ?
2. ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਹਨ।
3. ਇਹ ਸੱਚ ਹੈ ਕਿ ਕੁਝ ਯਹੂਦੀ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹਨ। ਪਰ ਕੀ ਉਨ੍ਹਾਂ ਦੀ ਅਨਾਸਥਾ ਪਰਮੇਸ਼ੁਰ ਤੋਂ ਉਸਦਾ ਵਚਨ ਤੁਡ਼ਵਾ ਸਕਦੀ ਹੈ?
4. ਨਹੀਂ। ਪਰਮੇਸ਼ੁਰ ਹਮੇਸ਼ਾ ਸੱਚਾ ਰਹੇਗਾ ਭਾਵੇਂ ਸਾਰੇ ਝੂਠੇ ਹਨ। ਜਿਵੇਂ ਕਿ ਪੋਥੀਆਂ ਵਿੱਚ ਕਿਹਾ ਗਿਆ ਹੈ: “ਤੁਸੀਂ ਆਪਣੇ ਬੋਲਾਂ ਵਿੱਚ ਧਰਮੀ ਸਾਬਿਤ ਕੀਤੇ ਜਾਵੋਂਗੇ ਅਤੇ ਆਪਣੇ ਨਿਆਂ ਦੇ ਸਮੇਂ ਜਿੱਤੋਂਗੇ।”ਜ਼ਬੂਰ 51:4
5. ਪਰ ਜੇਕਰ ਸਾਡੀ ਦੁਸ਼ਟਤਾ ਪਰਮੇਸ਼ੁਰ ਦੀ ਚੰਗਿਆਈ ਨੂੰ ਵਧੇਰੇ ਸਪਸ਼ਟ ਤੌਰ ਤੇ ਵਿਖਾਉਂਦੀ ਹੈ, ਤਾਂ ਸਾਨੂੰ ਕੀ ਆਖਣਾ ਚਾਹੀਦਾ ਹੈ? ਤਾਂ ਕੀ ਅਸੀਂ ਆਖ ਸਕਦੇ ਹਾਂ ਕਿ ਜਦੋਂ ਪਰਮੇਸ਼ੁਰ ਸਾਨੂੰ ਸਜ਼ਾ ਦਿੰਦਾ ਹੈ ਤਾਂ ਉਹ ਨਿਆਂਹੀਣ ਹੈ? ਲੋਕ ਇੰਝ ਆਖ ਸਕਦੇ ਹਨ।
6. ਨਹੀਂ। ਜੇਕਰ ਉਹ ਸਾਨੂੰ ਦੰਡ ਦੇਵੇਗਾ ਤਾਂ ਉਹ ਦੁਨੀਆਂ ਦਾ ਨਿਰਣਾ ਕਿਵੇਂ ਕਰੇਗਾ?
7. ਕੋਈ ਮਨੁੱਖ ਆਖ ਸਕਦਾ ਹੈ, “ਜਦੋਂ ਮੈਂ ਝੂਠ ਬੋਲਦਾ ਹਾਂ, ਪਰਮੇਸ਼ੁਰ ਨੂੰ ਮਹਿਮਾ ਮਿਲਦੀ ਹੈ, ਕਿਉਂਕਿ ਮੇਰਾ ਝੂਠ ਉਸਦੇ ਸੱਚ ਨੂੰ ਚਾਨਣੇ ਵਿੱਚ ਲਿਆਉਂਦਾ ਹੈ। ਤਾਂ ਫ਼ਿਰ ਮੈਂ ਪਾਪੀ ਕਿਉਂ ਕਹਾਉਂਦਾ ਹਾਂ?”
8. ਇਹ ਅਜਿਹਾ ਆਖਣਾ ਹੋਵੇਗਾ, “ਅਸੀਂ ਦੁਸ਼ਟਤਾ ਕਰੀਏ, ਤਾਂ ਜੋ ਚੰਗਿਆਈਆਵੇ।” ਕੁਝ ਲੋਕ ਸਾਨੂੰ ਇਹ ਆਖਕੇ ਨਿੰਦਦੇ ਹਨ ਕਿ ਅਸੀਂ ਅਜਿਹੇ ਉਪਦੇਸ਼ ਦਿੰਦੇ ਹਾਂ। ਜੋ ਉਹ ਸਾਡੇ ਬਾਰੇ ਆਖ ਰਹੇ ਹਨ ਝੂਠ ਹੈ, ਅਤੇ ਉਹ ਪਰੇਮਸ਼ੁਰ ਦੀ ਸਜ਼ਾ ਦੇ ਅਧਿਕਾਰੀ ਹੁੰਦੇ ਹਨ।
9. ਤਾਂ ਫ਼ੇਰ ਕੀ? ਕੀ ਅਸੀਂ ਯਹੂਦੀ ਦੂਜਿਆਂ ਲੋਕਾਂ ਨਾਲੋਂ ਚੰਗੇ ਹਾਂ? ਨਹੀਂ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਯਹੂਦੀ ਅਤੇ ਗੈਰ-ਯਹੂਦੀ ਇੱਕੋ ਹੀ ਹਨ। ਸਾਰੇ ਹੀ ਪਾਪ ਦੇ ਅਧੀਨ ਹਨ।
10. ਜਿਵੇਂ ਕਿ ਪੋਥੀਆਂ ਕਹਿੰਦੀਆਂ ਹਨ: “ਕੋਈ ਵੀ ਮਨੁੱਖ ਪਾਪ ਤੋਂ ਬਿਨਾ ਨਹੀਂ ਹੈ। ਇੱਕ ਵੀ ਨਹੀਂ।
11. ਇਥੇ ਕੋਈ ਨਹੀਂ ਜੋ ਸਮਝਦਾ ਹੈ। ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ।
12. ਸਭ ਲੋਕ ਭਟਕ ਗਏ ਹਨ, ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ। ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ।” ਜ਼ਬੂਰ 14 : 1-3
13. “ਲੋਕਾਂ ਦੇ ਮੂੰਹ ਖੁਲ੍ਲੀ ਹੋਈ ਕਬਰ ਵਾਂਗ ਹਨ। ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।” ਜ਼ਬੂਰ 5 : 9 “ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ” ਜ਼ਬੂਰ 140 : 3
14. “ਉਨ੍ਹਾਂ ਦੇ ਮੂੰਹ ਫ਼ਿਟਕਾਰ ਅਤੇ ਕੁਡ਼ਤ੍ਤਣ ਨਾਲ ਭਰੇ ਹਨ।” ਜ਼ਬੂਰ 10 : 7
15. “ਉਹ ਹਮੇਸ਼ਾ ਮਾਰਨ ਲਈ ਤਿਆਰ ਹਨ;
16. ਜਿਥੇ ਵੀ ਉਹ ਜਾਂਦੇ ਹਨ ਤਬਾਹੀ ਤੇ ਉਦਾਸੀ ਵਰਤਾਉਂਦੇ ਹਨ।
17. ਲੋਕ ਸ਼ਾਂਤੀ ਦਾ ਮਾਰਗ ਨਹੀਂ ਜਾਣਦੇ।” ਯਸਾਯਾਹ 59:7-8
18. “ਉਨ੍ਹਾਂ ਦੀਆਂ ਅਖਾਂ ਵਿੱਚ ਪਰਮੇਸ਼ੁਰ ਦਾ ਡਰ ਭੈ ਨਹੀਂ।” ਜ਼ਬੂਰ 36:1
19. ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਜਾਵੇ।
20. ਸ਼ਰ੍ਹਾ ਦੀ ਲੋਡ਼ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸਕਦੀ ਹੈ।
21. ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ।
22. ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕਰਦਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰਖਦੇ ਹਨ। ਸਭ ਲੋਕ ਬਰਾਬਰ ਹਨ।
23. ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ।
24. ਸੋ ਪਰਮੇਸ਼ੁਰ ਦੀ ਕਿਰਪਾ ਨਾਲ ਉਸ ਨਿਸਤਰੇ ਕਾਰਣ ਜੋ ਮਸੀਹ ਯਿਸੂ ਤੋਂ ਹੈ ਲੋਕ ਮੁਖਤ ਧਰਮੀ ਬਣਾਏ ਗਏ ਹਨ।
25. ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸਨੇ ਅਜਿਹਾ ਇਹ ਵਿਖਾਉਣ ਲਾਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ।
26. ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ।
27. ਤਾਂ ਕੀ ਸਾਡੇ ਕੋਲ ਆਪਣੇ-ਆਪ ਬਾਰੇ ਸ਼ੇਖੀ ਮਾਰਨ ਦੀ ਕੋਈ ਵਜਹ ਹੈ? ਨਹੀਂ। ਇਹ ਕੀ ਹੈ ਜੋ ਸ੍ਵੈ-ਪ੍ਰਸੰਸਾ ਨੂੰ ਰੋਕਦਾ ਹੈ? ਇਹ ਵਿਸ਼ਵਾਸ ਦਾ ਰਸਤਾ ਹੈ ਜੋ ਰੋਕਦਾ ਹੈ ਨਾ ਕਿ ਸ਼ਰ੍ਹਾ ਦਾ ਪਿਛਾ ਕਰਨ ਦਾ ਰਸਤਾ?
28. ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚੇ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ।
29. ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ।
30. ਉਹ ਯਹੂਦੀਆਂ ਨੂੰ ਉਨ੍ਹਾਂ ਦੀ ਆਸਥਾ ਰਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਆਸਥਾ ਰਾਹੀਂ ਧਰਮੀ ਬਣਾਵੇਗਾ।
31. ਕੀ ਅਸੀਂ ਨਿਹਚਾ ਦੇ ਮਾਰਗ ਨੂੰ ਮੰਨਕੇ ਸ਼ਰ੍ਹਾ ਨੂੰ ਨਸ਼ਟ ਕਰਦੇ ਹਾਂ? ਨਹੀਂ। ਆਸਥਾ ਸਾਨੂੰ ਉਵੇਂ ਹੀ ਬਣਾਉਂਦੀ ਹੈ। ਜਿਸ ਢੰਗ ਨਾਲ ਸ਼ਰ੍ਹਾ ਚਾਹੁੰਦੀ ਹੈ ਕਿ ਅਸੀਂ ਹੋਈਏ।
Total 16 Chapters, Current Chapter 3 of Total Chapters 16
1 2 3 4 5 6 7 8 9 10 11
×

Alert

×

punjabi Letters Keypad References