2. ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਭਈ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ
|
3. ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫੇਰ ਸਾਖੀ ਭਰਦਾ ਹਾਂ ਜੋ ਉਹ ਸਾਰੀ ਸ਼ਰਾ ਨੂੰ ਪੂਰਿਆਂ ਕਰਨ ਦਾ ਕਰਜਾਈ ਹੈ
|
6. ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਤੋਂ ਕੁਝ ਬਣਦਾ ਹੈ ਸਗੋਂ ਨਿਹਚਾ ਤੋਂ ਜਿਹੜੀ ਪ੍ਰੇਮ ਦੇ ਰਾਹੀਂ ਗੁਣਕਾਰ ਹੁੰਦੀ ਹੈ
|
10. ਮੈਨੂੰ ਪ੍ਰਭੁ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਹੋਰ ਖਿਆਲ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਘਬਰਾਉਂਦਾ ਹੈ ਉਹ ਭਾਵੇਂ ਕੋਈ ਹੋਵੇ ਆਪਣੀ ਸਜ਼ਾ ਭੋਗੇਗਾ!
|
11. ਪਰ ਹੇ ਭਰਾਵੋ, ਜੇ ਮੈਂ ਹੁਣ ਤੀਕੁਰ ਸੁੰਨਤ ਦੀ ਮਨਾਦੀ ਕਰਦਾ ਹਾਂ ਤਾਂ ਹੁਣ ਤੀਕ ਸਤਾਇਆ ਕਿਉਂ ਜਾਂਦਾ? ਤਦ ਸਲੀਬ ਦੀ ਠੋਕਰ ਤਾਂ ਰਹੀ ਨਾ
|
13. ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਸਾਓ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਔਸਰ ਜਾਣ ਕੇ ਨਾ ਵਰਤੋਂ ਸਗੋਂ ਪ੍ਰੇਮ ਦੇ ਰਾਹੀਂ ਇੱਕ ਦੂਏ ਦੀ ਟਹਿਲ ਸੇਵਾ ਕਰੋ
|
14. ਕਿਉਂ ਜੋ ਸਾਰੀ ਸ਼ਰਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਭਈ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ
|
15. ਪਰ ਜੇ ਤੁਸੀਂ ਇੱਕ ਦੂਏ ਨੂੰ ਚੱਕੀਂ ਚੱਕੀਂ ਪਾੜ ਖਾਓ ਤਾਂ ਵੇਖਣਾ ਭਈ ਤੁਸੀਂ ਇੱਕ ਦੂਏ ਤੋਂ ਕਿਤੇ ਨਾਸ ਨਾ ਹੋ ਜਾਓ!।।
|
17. ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਲੋਚਦਾ ਹੈ ਕਿਉਂ ਜੋ ਏਹ ਇੱਕ ਦੂਏ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਸੋ ਨਾ ਕਰੋ
|
21. ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜੇਹੇ ਕੰਮ। ਏਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਅੱਗੇ ਆਖਿਆ ਸੀ ਭਈ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਓਹ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ
|
24. ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਂ ਅਤੇ ਵਿਸ਼ਿਆਂ ਸਣੇ ਸਲੀਬ ਉੱਤੇ ਚਾੜ੍ਹ ਦਿੱਤਾ।।
|