3. ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਰ ਉਨ੍ਹਾਂ ਨੂੰ ਚੰਗੀ ਤਰਾਂ ਪਕਾਈਏ ਸੋ ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਰ ਚੂਨੇ ਦੀ ਥਾਂ ਗਾਰਾ ਸੀ
|
4. ਤਾਂ ਉਨ੍ਹਾਂ ਨੇ ਆਖਿਆ ਕਿ ਆਓ ਅਸੀਂ ਆਪਣੇ ਲਈ ਇੱਕ ਸ਼ਹਿਰ ਅਰ ਇੱਕ ਬੁਰਜ ਬਣਾਈਏ ਜਿਸ ਦੀ ਟੀਸੀ ਅਕਾਸ਼ ਤੀਕ ਹੋਵੇ ਅਰ ਆਪਣੇ ਲਈ ਇੱਕ ਨਾਉਂ ਕੱਢੀਏ ਅਜਿਹਾ ਨਾ ਹੋਵੇ ਭਈ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ
|
6. ਯਹੋਵਾਹ ਨੇ ਆਖਿਆ ਕਿ ਵੇਖੋ ਏਹ ਲੋਕ ਇੱਕ ਹਨ ਅਰ ਉਨ੍ਹਾਂ ਸਭਨਾਂ ਦੀ ਬੋਲੀ ਇੱਕ ਹੈ ਅਤੇ ਓਹ ਇਹ ਕਰਨ ਲੱਗੇ ਹਨ। ਜੋ ਕੁਛ ਉਨ੍ਹਾਂ ਦੇ ਕਰਨ ਦੀ ਭਾਵਨੀ ਹੋਵੇਗੀ ਹੁਣ ਉਨ੍ਹਾਂ ਅੱਗੇ ਨਹੀਂ ਅਟਕੇਗਾ
|
9. ਏਸ ਕਾਰਨ ਉਨ੍ਹਾਂ ਨੇ ਉਹ ਦਾ ਨਾਉਂ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਬੋਲੀ ਉਲਟ ਪੁਲਟ ਕਰ ਦਿੱਤੀ ਅਰ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।।
|
10. ਏਹ ਸ਼ੇਮ ਦੀ ਕੁਲਪੱਤਰੀ ਹੈ। ਸ਼ੇਮ ਇੱਕ ਸੌ ਵਰਿਹਾਂ ਦਾ ਸੀ ਅਰ ਉਸ ਤੋਂ ਅਰਪਕਸ਼ਦ ਪਰਲੋ ਦੇ ਦੋ ਵਰਿਹਾਂ ਦੇ ਪਿੱਛੋਂ ਜੰਮਿਆਂ
|
29. ਅਬਰਾਮ ਅਰ ਨਾਹੋਰ ਨੇ ਆਪਣੇ ਲਈ ਤੀਵੀਆਂ ਕੀਤੀਆਂ। ਅਬਰਾਮ ਦੀ ਪਤਨੀ ਦਾ ਨਾਉਂ ਸਾਰਈ ਸੀ ਅਰ ਨਾਹੋਰ ਦੀ ਪਤਨੀ ਦਾ ਨਾਉਂ ਮਿਲਕਾਹ ਸੀ ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਰ ਯਿਸਕਾਹ ਦਾ ਪਿਤਾ ਸੀ
|
31. ਤਾਰਹ ਆਪਣੇ ਪੁੱਤ੍ਰ ਅਬਰਾਮ ਨੂੰ ਅਰ ਲੂਤ ਹਾਰਾਨ ਦੇ ਪੁੱਤ੍ਰ ਆਪਣੇ ਪੋਤੇ ਨੂੰ ਅਰ ਸਾਰਈ ਆਪਣੀ ਨੂੰਹ ਆਪਣੇ ਪੁੱਤ੍ਰ ਅਬਰਾਮ ਦੀ ਪਤਨੀ ਨੂੰ ਲੈਕੇ ਉਨ੍ਹਾਂ ਨਾਲ ਕਸਦੀਮ ਦੇ ਊਰ ਤੋਂ ਕਨਾਨ ਦੇ ਦੇਸ ਨੂੰ ਜਾਣ ਲਈ ਨਿੱਕਲਿਆ ਅਤੇ ਓਹ ਹਾਰਾਨ ਵਿੱਚ ਆਏ ਅਰ ਉੱਥੇ ਵੱਸ ਗਏ
|