1. ਪਰ ਹਫਤੇ ਦੇ ਪਹਿਲੇ ਦਿਨ ਅੰਮ੍ਰਿਤ ਵੇਲੇ ਉਹ ਉਨ੍ਹਾਂ ਸੁਗੰਧਾਂ ਨੂੰ ਜਿਹੜੀਆਂ ਤਿਆਰ ਕੀਤੀਆਂ ਸਨ ਲੈਕੇ ਕਬਰ ਉੱਤੇ ਆਈਆਂ
|
4. ਅਤੇ ਇਉਂ ਹੋਇਆ ਕਿ ਜਾਂ ਓਹ ਇਸ ਦੇ ਕਾਰਨ ਦੁਬਧਾ ਵਿੱਚ ਪਈਆਂ ਤਾਂ ਵੇਖੋ ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀਂ ਉਨ੍ਹਾਂ ਦੇ ਕੋਲ ਆ ਖਲੋਤੇ
|
5. ਜਾਂ ਓਹ ਡਰਦੀਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾ ਉਨ੍ਹਾਂ ਇਨ੍ਹਾਂ ਨੂੰ ਆਖਿਆ, ਤੁਸੀਂ ਜੀਉਂਦੇ ਨੂੰ ਮੋਇਆਂ ਵਿੱਚ ਕਿਉਂ ਭਾਲਦੀਆਂ ਹੋॽ
|
7. ਭਈ ਮਨੁੱਖ ਦੇ ਪੁੱਤ੍ਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਏ ਦਿਨ ਜੀ ਉੱਠਣਾ ਜ਼ਰੂਰ ਹੈ
|
10. ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਰ ਉਨ੍ਹਾਂ ਦੇ ਨਾਲ ਦੀਆਂ ਹੋਰ ਤੀਵੀਆਂ ਨੇ ਰਸੂਲਾਂ ਨੂੰ ਏਹ ਗੱਲਾਂ ਕਹੀਆਂ
|
12. ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁਕ ਕੇ ਨਿਰੇ ਓਹ ਕੱਪੜੇ ਡਿੱਠੇ ਅਰ ਇਸ ਵਾਰਤਾ ਤੋਂ ਅਚਰਜ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।।
|
13. ਤਾਂ ਵੇਖੋ ਓਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਉਂ ਦੇ ਇੱਕ ਪਿੰਡ ਨੂੰ ਜਾਂਦੇ ਸਨ ਜਿਹੜਾ ਯਰੂਸ਼ਲਮ ਤੋਂ ਪੰਜ ਕੋਹ ਵਾਟ ਤੇ ਹੈ
|
17. ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਏਹ ਕੀ ਗੱਲਾਂ ਆਪੋ ਵਿੱਚ ਕਰਦੇ ਹੋॽ ਤਾਂ ਓਹ ਉਦਾਸ ਹੋ ਕੇ ਖਲੋ ਗਏ
|
18. ਤਦ ਕਲਿਉਪਸ ਨਾਉਂ ਦੇ ਇੱਕ ਨੇ ਉਹ ਨੂੰ ਉੱਤਰ ਦਿੱਤਾ, ਭਲਾ, ਤੂੰਏਂ ਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ ਕੱਲ ਜਿਹੜੀਆਂ ਵਾਰਤਾਂ ਉਸ ਵਿੱਚ ਬੀਤੀਆਂ ਹਨ ਨਹੀਂ ਜਾਣਦਾ ਹੈਂॽ
|
19. ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਵਾਰਤਾਂॽ ਤਾਂ ਉਨ੍ਹਾਂ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਵਿਖੇ ਜਿਹੜਾ ਨਬੀ ਅਰ ਨਾਲੇ ਪਰਮੇਸ਼ੁਰ ਅਤੇ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰਥ ਸੀ
|
20. ਅਰ ਕਿਸ ਤਰਾਂ ਪਰਧਾਨ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ
|
21. ਪਰ ਸਾਨੂੰ ਇਹ ਆਸ ਸੀ ਭਈ ਇਹ ਉਹੋ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇ ਅਰੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਝ ਐਸ ਮਾਜਰੇ ਬੀਤੇ ਨੂੰ ਅੱਜ ਤੀਆ ਦਿਨ ਹੋ ਗਿਆ ਹੈ
|
23. ਅਤੇ ਜਾਂ ਉਹ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਭੀ ਹੋਇਆ ਜਿਨ੍ਹਾਂ ਆਖਿਆ ਭਈ ਉਹ ਜੀਉਂਦਾ ਹੈ!
|
24. ਅਤੇ ਸਾਡੇ ਨਾਲ ਦਿਆਂ ਵਿੱਚੋਂ ਕਈਕੁ ਕਬਰ ਉੱਤੇ ਗਏ ਅਰ ਜਿਹੋ ਜਿਹਾ ਤੀਵੀਆਂ ਨੇ ਕਿਹਾ ਸੀ ਤਿਹੋ ਜਿਹਾ ਪਾਇਆ ਪਰ ਉਸ ਨੂੰ ਨਾ ਡਿਠਾ
|
27. ਅਤੇ ਮੂਸਾ ਅਰ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਸ ਨੇ ਓਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ ਜਿਹੜੀਆਂ ਸਭਨਾਂ ਪੁਸਤਕਾਂ ਵਿੱਚ ਉਹ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ
|
29. ਤਾਂ ਉਨ੍ਹਾਂ ਉਸ ਨੂੰ ਅਟਕਾ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸੰਝ ਪੈ ਗਈ ਅਤੇ ਹੁਣ ਦਿਨ ਲਹਿ ਚੱਲਿਆ ਹੈ ਅਰ ਉਹ ਉਨ੍ਹਾਂ ਦੇ ਸੰਗ ਟਿਕਣ ਨੂੰ ਅੰਦਰ ਗਿਆ
|
30. ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਦੇ ਨਾਲ ਪਰਸ਼ਾਦ ਛੱਕਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜਾਈ
|
32. ਤਾਂ ਓਹ ਇੱਕ ਦੂਏ ਨੂੰ ਆਖਣ ਲੱਗੇ ਭਈ ਜਾਂ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪੁਸਤਕਾਂ ਦਾ ਅਰਥ ਖੋਲ੍ਹਦਾ ਸੀ ਤਾਂ ਕਿ ਸਾਡਾ ਦਿਲ ਸਾਡੇ ਅੰਦਰ ਗਰਮ ਨਹੀਂ ਸੀ ਹੁੰਦਾॽ
|
36. ਓਹ ਅਜੇ ਇਹ ਗੱਲਾਂ ਕਰਦੇ ਹੀ ਸਨ ਕਿ ਓਹ ਆਪ ਉਨ੍ਹਾਂ ਦੇ ਵਿੱਚ ਆ ਖਲੋਤਾ ਅਤੇ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ
|
39. ਮੇਰੇ ਹੱਥ ਅਰ ਮੇਰੇ ਪੈਰ ਵੇਖੋ ਜੋ ਮੈਂ ਹੀ ਹਾਂ । ਮੈਨੂੰ ਟੋਹੋ ਅਤੇ ਵੇਖੋ ਕਿਉਂਕਿ ਭੂਤ ਦੇ ਮਾਸ ਅਰ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ
|
41. ਤਾਂ ਓਹ ਖੁਸ਼ੀ ਦੇ ਮਾਰੇ ਅਜੇ ਪਰਤੀਤ ਨਹੀਂ ਕਰਦੇ ਅਤੇ ਹੈਰਾਨ ਹੋ ਰਹੇ ਸਨ ਕਿ ਉਸ ਨੇ ਉਨ੍ਹਾਂ ਨੂੰ ਆਖਿਆ, ਐੱਥੇ ਤੁਹਾਡੇ ਕੋਲ ਕੁਝ ਭੋਜਨ ਹੈॽ
|
44. ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਏਹ ਮੇਰੀਆਂ ਓਹੋ ਗੱਲਾਂ ਹਨ ਜਿਹੜੀਆਂ ਮੈਂ ਤੁਹਾਡੇ ਨਾਲ ਹੁੰਦਿਆਂ ਹੋਇਆ ਤੁਹਾਨੂੰ ਆਖੀਆਂ ਭਈ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ ਜੋ ਮੂਸਾ ਦੀ ਤੁਰੇਤ ਅਤੇ ਨਬੀਆਂ ਦੀ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ
|
47. ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਹ ਦੇ ਨਾਮ ਉੱਤੇ ਤੋਬਾ ਅਰ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ
|
49. ਅਤੇ ਵੇਖੋ ਮੈਂ ਆਪਣੇ ਪਿਤਾ ਦਾ ਕਰਾਰ ਤੁਹਾਡੇ ਉੱਤੇ ਘੱਲਦਾ ਹਾਂ ਪਰ ਜਦ ਤੀਕੁਰ ਤੁਸੀਂ ਉੱਪਰੋਂ ਸ਼ਕਤੀ ਨਾ ਪਾਓ ਸ਼ਹਿਰ ਵਿੱਚ ਰਹੋ।।
|
51. ਅਤੇ ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲਗ ਹੋਇਆ ਅਰ ਅਕਾਸ਼ ਉੱਤੇ ਉਠਾਇਆ ਗਿਆ
|