4. ਅਕਾਸ਼ ਉੱਤੇ ਕੌਣ ਚੜ੍ਹਿਆ ਅਤੇ ਫੇਰ ਹੇਠਾਂ ਉਤਰਿਆॽ ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆॽ ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨ੍ਹਿਆॽ ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏॽ ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤ੍ਰ ਦਾ ਕੀ ਨਾਮ ਹੈॽ - ਜੇ ਤੂੰ ਜਾਣਦਾ ਹੈਂ!।।
|
8. ਮਿੱਥਿਆ ਅਤੇ ਝੂਠ ਨੂੰ ਮੈਥੋਂ ਦੂਰ ਕਰ ਦੇਹ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇਹ, ਮੇਰੀ ਲੋੜ ਜੋਗੀ ਰੋਟੀ ਮੈਨੂੰ ਖਿਲਾ,
|
9. ਮਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਵਾਂ ਅਤੇ ਆਖਾਂ ਯਹੋਵਾਹ ਕੌਣ ਹੈॽ ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਭੰਡੀ ਕਰਾਂ।।
|
13. ਅਜੇਹੇ ਲੋਕ ਵੀ ਹਨ ਜੋ ਓਹੋ! ਓਹਨਾਂ ਦੀ ਦ੍ਰਿਸ਼ਟ ਕਿਹੀ ਘੁਮੰਡ ਭਰੀ ਹੈ, ਅਤੇ ਓਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!
|
14. ਅਜੇਹੇ ਲੋਕ ਵੀ ਹਨ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜ੍ਹਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।।
|
15. ਜੋਕ ਦੀਆਂ ਦੋ ਧੀਆਂ ਹਨ ਜੋ ਦਿਓ, ਦਿਓ! ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ।, ਸਗੋਂ ਚਾਰ ਹਨ ਜੋ ਕਦੀ ਬੱਸ ਨਹੀਂ ਆਖਦੀਆਂ, -
|
17. ਜਿਹੜੀ ਅੱਖ ਪਿਉ ਦੀ ਹਾਸੀ ਕਰਦੀ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂਉਂ ਉਹ ਨੂੰ ਪੁੱਟ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।।
|
19. ਅਕਾਸ਼ ਵਿੱਚ ਉਕਾਬ ਦਾ ਰਾਹ, ਚਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਮੁਟਿਆਰ ਨਾਲ ਪੁਰਸ਼ ਦਾ ਵਰਤਾਵਾ।।
|
20. ਵਿਭਚਾਰਨ ਦਾ ਢੰਗ ਵੀ ਏਹੋ ਹੈ, - ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।।
|
32. ਜੇ ਤੂੰ ਮੂਰਖਤਾਈ ਨਾਲ ਆਪਣੇ ਆਪ ਨੂੰ ਉੱਚਿਆਂ ਕੀਤਾ ਹੈ, ਅਥਵਾ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,
|
33. ਕਿਉਂ ਜੋ ਦੁੱਧ ਰਿੜਕਣ ਥੀਂ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਲੜਾਈ ਉੱਠਦੀ ਹੈ।।
|