ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰੰਸਨ ਹੁੰਦਾ ਹੈ।
2. ਹੰਕਾਰ ਦੇ ਨਾਲ ਖੁਆਰੀ ਆਉਂਦੀ ਹੈ, ਪਰ ਦੀਨਾਂ ਦੇ ਨਾਲ ਬੁੱਧ ਹੈ।
3. ਸਿੱਧਿਆਂ ਦੀ ਖਰਿਆਈ ਓਹਨਾਂ ਦੀ ਅਗਵਾਈ ਕਰੇਗੀ, ਪਰ ਛਲੀਆਂ ਦੀ ਟੇਢ ਉਨ੍ਹਾਂ ਦਾ ਨਾਸ ਕਰੇਗੀ।
4. ਕ੍ਰੋਧ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾਂ ਹੈ।
5. ਸੰਪੂਰਨ ਆਦਮੀ ਦਾ ਧਰਮ ਉਹ ਦਾ ਰਾਹ ਸਿੱਧਾ ਰੱਖੇਗਾ, ਪਰ ਦੁਸ਼ਟ ਜਨ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪਵੇਗਾ।
6. ਸਿੱਧਿਆਂ ਦਾ ਧਰਮ ਓਹਨਾਂ ਨੂੰ ਛੁਡਾਉਂਦਾ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
7. ਜਦ ਦੁਸ਼ਟ ਜਨ ਮਰਦਾ ਹੈ ਤਦ ਉਹ ਦੀ ਉਡੀਕ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
8. ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਓਸੇ ਵਿੱਚ ਆ ਪੈਂਦਾ ਹੈ।
9. ਬੇਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
10. ਜਦ ਧਰਮੀਆਂ ਨੂੰ ਸੁਖ ਹੁੰਦਾ ਹੈ ਤਦ ਨਗਰ ਬਾਗ਼ ਬਾਗ਼ ਹੁੰਦਾ ਹੈ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
11. ਸਚਿਆਰਾ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹੀ ਜਾਂਦਾ ਹੈ।
12. ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਬੁੱਧ ਵਾਲਾ ਪੁਰਸ਼ ਚੁੱਪ ਕਰ ਰਹਿੰਦਾ ਹੈ।
13. ਬਕਵਾਸੀ ਛਿਪੀਆਂ ਗੱਲਾਂ ਨੂੰ ਪਰਗਟ ਕਰਦਾ ਹੈ, ਪਰ ਮਾਤਬਰ ਰੂਹ ਵਾਲਾ ਗੱਲ ਨੂੰ ਲੁੱਕੋ ਰੱਖਦਾ ਹੈ।
14. ਜਦੋਂ ਅਗਵਾਈ ਨਹੀਂ ਤਾਂ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹੁਆਂ ਨਾਲ ਬਚਾਉ ਹੈ।
15. ਜਿਹੜਾ ਪਰਾਏ ਮਨੁੱਖ ਦਾ ਜਾਮਨ ਬਣੇ, ਉਹ ਵੱਡਾ ਦੁੱਖੀ ਹੋਵੇਗਾ, ਪਰ ਜਿਹੜਾ ਜ਼ਾਮਨੀ ਤੋਂ ਘਿਣ ਕਰਦਾ ਹੈ ਉਹ ਸੁਖੀ ਰਹੇਗਾ।
16. ਦਯਾਵਾਨ ਤੀਵੀਂ ਦਾ ਆਦਰ ਹੁੰਦਾ ਹੈ, ਅਤੇ ਭਿਆਣਕ ਪੁਰਸ਼ਾਂ ਨੂੰ ਧਨ ਹੀ ਪ੍ਰਾਪਤ ਹੁੰਦਾ ਹੈ।
17. ਦਿਆਲੂ ਮਨੁੱਖ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
18. ਦੁਸ਼ਟ ਝੂਠੀ ਮਜੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ ਉਹ ਨੂੰ ਸੱਚਾ ਫਲ ਮਿਲਦਾ ਹੈ।
19. ਧਰਮ ਸੱਚ ਮੁੱਚ ਜੀਉਣ ਦੇ ਲਈ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ ਆਪਣੀ ਮੌਤ ਲਈ ਕਰਦਾ ਹੈ।
20. ਜਿਹੜੇ ਮਨ ਦੇ ਟੇਢੇ ਹਨ ਓਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
21. ਇਹ ਪੱਕ ਮੰਨੋ ਭਈ ਡੰਨ ਬਿਨਾ ਦੁਸ਼ਟ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
22. ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ,- ਰੂਪਵੰਤ ਇਸਤ੍ਰੀ ਜੋ ਬਿਬੇਕਹੀਨ ਹੈ ਇਹੋ ਜਿਹੀ ਹੈ।
23. ਧਰਮੀ ਦਾ ਮਨੋਰਥ ਨੇਕ ਹੀ ਹੈ, ਪਰ ਦੁਸ਼ਟ ਦੀ ਉਡੀਕ ਕਹਿਰ ਹੈ।
24. ਕੋਈ ਤਾਂ ਵੰਡਦਾ ਹੈ ਫੇਰ ਵੀ ਉਹ ਦਾ ਮਾਲ ਵਧਦਾ ਹੈ, ਅਤੇ ਕੋਈ ਜੋਗ ਖਰਚ ਤੋਂ ਸਰਫਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
25. ਸਖੀ ਜਨ ਮੋਟਾ ਹੋ ਜਾਵੇਗਾ, ਤੇ ਜੋ ਸਿੰਜਦਾ ਹੈ ਉਹ ਆਪ ਵੀ ਸਿੰਜਿਆ ਜਾਵੇਗਾ।
26. ਜਿਹੜਾ ਅਨਾਜ ਨੂੰ ਦੱਬ ਛੱਡਦਾ ਹੈ ਉਹ ਨੂੰ ਤਾਂ ਲੋਕ ਫਿਟਕਾਰ ਦਿੰਦੇ ਹਨ, ਪਰ ਜਿਹੜਾ ਵੇਚ ਛੱਡਦਾ ਹੈ ਉਹ ਦੇ ਸਿਰ ਨੂੰ ਅਸੀਸਾਂ ਦਿੰਦੇ ਹਨ।
27. ਜਿਹੜਾ ਉੱਦਮ ਨਾਲ ਭਲਿਆਈ ਨੂੰ ਭਾਲਦਾ, ਉਹ ਪਰਸੰਨਤਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਢੂੰਡਦਾ ਹੈ, ਉਹੀ ਉਸ ਉੱਤੇ ਆ ਪਵੇਗੀ।
28. ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਙੁ ਲਹਿਲਹਾਉਣਗੇ।।
29. ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਗੋੱਲਾ ਹੋਵੇਗਾ।
30. ਧਰਮੀ ਦਾ ਫਲ ਜੀਉਣ ਦਾ ਬਿਰਛ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।
31. ਵੇਖੋ, ਧਰਮੀ ਵੀ ਇਸ ਲੋਕ ਵਿੱਚ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨਾ ਵਧੀਕ ਭੋਗਣਗੇ!।।

Notes

No Verse Added

Total 31 ਅਧਿਆਇ, Selected ਅਧਿਆਇ 11 / 31
ਅਮਸਾਲ 11
1 ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰੰਸਨ ਹੁੰਦਾ ਹੈ। 2 ਹੰਕਾਰ ਦੇ ਨਾਲ ਖੁਆਰੀ ਆਉਂਦੀ ਹੈ, ਪਰ ਦੀਨਾਂ ਦੇ ਨਾਲ ਬੁੱਧ ਹੈ। 3 ਸਿੱਧਿਆਂ ਦੀ ਖਰਿਆਈ ਓਹਨਾਂ ਦੀ ਅਗਵਾਈ ਕਰੇਗੀ, ਪਰ ਛਲੀਆਂ ਦੀ ਟੇਢ ਉਨ੍ਹਾਂ ਦਾ ਨਾਸ ਕਰੇਗੀ। 4 ਕ੍ਰੋਧ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾਂ ਹੈ। 5 ਸੰਪੂਰਨ ਆਦਮੀ ਦਾ ਧਰਮ ਉਹ ਦਾ ਰਾਹ ਸਿੱਧਾ ਰੱਖੇਗਾ, ਪਰ ਦੁਸ਼ਟ ਜਨ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪਵੇਗਾ। 6 ਸਿੱਧਿਆਂ ਦਾ ਧਰਮ ਓਹਨਾਂ ਨੂੰ ਛੁਡਾਉਂਦਾ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ। 7 ਜਦ ਦੁਸ਼ਟ ਜਨ ਮਰਦਾ ਹੈ ਤਦ ਉਹ ਦੀ ਉਡੀਕ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ। 8 ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਓਸੇ ਵਿੱਚ ਆ ਪੈਂਦਾ ਹੈ। 9 ਬੇਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ। 10 ਜਦ ਧਰਮੀਆਂ ਨੂੰ ਸੁਖ ਹੁੰਦਾ ਹੈ ਤਦ ਨਗਰ ਬਾਗ਼ ਬਾਗ਼ ਹੁੰਦਾ ਹੈ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ! 11 ਸਚਿਆਰਾ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹੀ ਜਾਂਦਾ ਹੈ। 12 ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਬੁੱਧ ਵਾਲਾ ਪੁਰਸ਼ ਚੁੱਪ ਕਰ ਰਹਿੰਦਾ ਹੈ। 13 ਬਕਵਾਸੀ ਛਿਪੀਆਂ ਗੱਲਾਂ ਨੂੰ ਪਰਗਟ ਕਰਦਾ ਹੈ, ਪਰ ਮਾਤਬਰ ਰੂਹ ਵਾਲਾ ਗੱਲ ਨੂੰ ਲੁੱਕੋ ਰੱਖਦਾ ਹੈ। 14 ਜਦੋਂ ਅਗਵਾਈ ਨਹੀਂ ਤਾਂ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹੁਆਂ ਨਾਲ ਬਚਾਉ ਹੈ। 15 ਜਿਹੜਾ ਪਰਾਏ ਮਨੁੱਖ ਦਾ ਜਾਮਨ ਬਣੇ, ਉਹ ਵੱਡਾ ਦੁੱਖੀ ਹੋਵੇਗਾ, ਪਰ ਜਿਹੜਾ ਜ਼ਾਮਨੀ ਤੋਂ ਘਿਣ ਕਰਦਾ ਹੈ ਉਹ ਸੁਖੀ ਰਹੇਗਾ। 16 ਦਯਾਵਾਨ ਤੀਵੀਂ ਦਾ ਆਦਰ ਹੁੰਦਾ ਹੈ, ਅਤੇ ਭਿਆਣਕ ਪੁਰਸ਼ਾਂ ਨੂੰ ਧਨ ਹੀ ਪ੍ਰਾਪਤ ਹੁੰਦਾ ਹੈ। 17 ਦਿਆਲੂ ਮਨੁੱਖ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ। 18 ਦੁਸ਼ਟ ਝੂਠੀ ਮਜੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ ਉਹ ਨੂੰ ਸੱਚਾ ਫਲ ਮਿਲਦਾ ਹੈ। 19 ਧਰਮ ਸੱਚ ਮੁੱਚ ਜੀਉਣ ਦੇ ਲਈ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ ਆਪਣੀ ਮੌਤ ਲਈ ਕਰਦਾ ਹੈ। 20 ਜਿਹੜੇ ਮਨ ਦੇ ਟੇਢੇ ਹਨ ਓਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ। 21 ਇਹ ਪੱਕ ਮੰਨੋ ਭਈ ਡੰਨ ਬਿਨਾ ਦੁਸ਼ਟ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ। 22 ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ,- ਰੂਪਵੰਤ ਇਸਤ੍ਰੀ ਜੋ ਬਿਬੇਕਹੀਨ ਹੈ ਇਹੋ ਜਿਹੀ ਹੈ। 23 ਧਰਮੀ ਦਾ ਮਨੋਰਥ ਨੇਕ ਹੀ ਹੈ, ਪਰ ਦੁਸ਼ਟ ਦੀ ਉਡੀਕ ਕਹਿਰ ਹੈ। 24 ਕੋਈ ਤਾਂ ਵੰਡਦਾ ਹੈ ਫੇਰ ਵੀ ਉਹ ਦਾ ਮਾਲ ਵਧਦਾ ਹੈ, ਅਤੇ ਕੋਈ ਜੋਗ ਖਰਚ ਤੋਂ ਸਰਫਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ। 25 ਸਖੀ ਜਨ ਮੋਟਾ ਹੋ ਜਾਵੇਗਾ, ਤੇ ਜੋ ਸਿੰਜਦਾ ਹੈ ਉਹ ਆਪ ਵੀ ਸਿੰਜਿਆ ਜਾਵੇਗਾ। 26 ਜਿਹੜਾ ਅਨਾਜ ਨੂੰ ਦੱਬ ਛੱਡਦਾ ਹੈ ਉਹ ਨੂੰ ਤਾਂ ਲੋਕ ਫਿਟਕਾਰ ਦਿੰਦੇ ਹਨ, ਪਰ ਜਿਹੜਾ ਵੇਚ ਛੱਡਦਾ ਹੈ ਉਹ ਦੇ ਸਿਰ ਨੂੰ ਅਸੀਸਾਂ ਦਿੰਦੇ ਹਨ। 27 ਜਿਹੜਾ ਉੱਦਮ ਨਾਲ ਭਲਿਆਈ ਨੂੰ ਭਾਲਦਾ, ਉਹ ਪਰਸੰਨਤਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਢੂੰਡਦਾ ਹੈ, ਉਹੀ ਉਸ ਉੱਤੇ ਆ ਪਵੇਗੀ। 28 ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਙੁ ਲਹਿਲਹਾਉਣਗੇ।। 29 ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਗੋੱਲਾ ਹੋਵੇਗਾ। 30 ਧਰਮੀ ਦਾ ਫਲ ਜੀਉਣ ਦਾ ਬਿਰਛ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ। 31 ਵੇਖੋ, ਧਰਮੀ ਵੀ ਇਸ ਲੋਕ ਵਿੱਚ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨਾ ਵਧੀਕ ਭੋਗਣਗੇ!।।
Total 31 ਅਧਿਆਇ, Selected ਅਧਿਆਇ 11 / 31
Common Bible Languages
West Indian Languages
×

Alert

×

punjabi Letters Keypad References