ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
2. ਏਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
3. ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਹ ਦੇ ਵਧਣ ਦੇ ਕਾਰਨ ਥਰ ਥਰਾਉਣ ।। ਸਲਹ।।
4. ਇੱਕ ਨਦੀ ਹੈ ਜਿਹ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਹਰਿਆਂ ਦੇ ਪਵਿੱਤਰ ਅਸਥਾਨ ਨੂੰ ਅਨੰਦਿਤ ਕਰਦੀਆਂ ਹਨ।
5. ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।
6. ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਹ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
7. ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।। ਸਲਹ।।
8. ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਹ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
9. ਉਹ ਧਰਤੀ ਦੇ ਬੰਨਿਆਂ ਤੀਕੁਰ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁਖ ਨੂੰ ਭੰਨ ਸੁੱਟਦਾ ਅਤੇ ਬਰਛੀ ਦੇ ਟੋਟੇ ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!
10. ਥਮ੍ਹ ਜਾਓ ਅਤੇ ਜਾਣ ਲਓ ਭਈ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਵਾਂਗਾ!
11. ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।। ਸਲਹ।।
Total 150 ਅਧਿਆਇ, Selected ਅਧਿਆਇ 46 / 150
1 ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ, 2 ਏਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ, 3 ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਹ ਦੇ ਵਧਣ ਦੇ ਕਾਰਨ ਥਰ ਥਰਾਉਣ ।। ਸਲਹ।। 4 ਇੱਕ ਨਦੀ ਹੈ ਜਿਹ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਹਰਿਆਂ ਦੇ ਪਵਿੱਤਰ ਅਸਥਾਨ ਨੂੰ ਅਨੰਦਿਤ ਕਰਦੀਆਂ ਹਨ। 5 ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ। 6 ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਹ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
7 ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।। ਸਲਹ।।
8 ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਹ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ। 9 ਉਹ ਧਰਤੀ ਦੇ ਬੰਨਿਆਂ ਤੀਕੁਰ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁਖ ਨੂੰ ਭੰਨ ਸੁੱਟਦਾ ਅਤੇ ਬਰਛੀ ਦੇ ਟੋਟੇ ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ! 10 ਥਮ੍ਹ ਜਾਓ ਅਤੇ ਜਾਣ ਲਓ ਭਈ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਵਾਂਗਾ! 11 ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।। ਸਲਹ।।
Total 150 ਅਧਿਆਇ, Selected ਅਧਿਆਇ 46 / 150
×

Alert

×

Punjabi Letters Keypad References