1. ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
|
2. ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ ਤਾਂ ਉਹ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਉਹ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ
|
4. ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਗੁਨਾਹ ਕਰੇ ਅਤੇ ਸੱਤਵਾਰੀ ਤੇਰੀ ਵੱਲ ਮੁੜ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਹ ਨੂੰ ਮਾਫ਼ ਕਰ।।
|
6. ਪਰ ਪ੍ਰਭੁ ਨੇ ਆਖਿਆ, ਜੇ ਤੁਸਾਂ ਵਿੱਚ ਰਾਈ ਦੇ ਦਾਣੇ ਸਮਾਨ ਨਿਹਚਾ ਹੁੰਦੀ ਤਾਂ ਤੁਸੀਂ ਇਸ ਤੂਤ ਨੂੰ ਕਹਿ ਦਿੰਦੇ ਜੋ ਉੱਖੜ ਜਾਹ ਅਤੇ ਸਮੁੰਦਰ ਵਿੱਚ ਲੱਗ ਜਾਹ ਅਤੇ ਉਹ ਤੁਹਾਡੀ ਮੰਨ ਲੈਂਦਾ
|
7. ਤੁਹਾਡੇ ਵਿੱਚੋਂ ਕੌਣ ਹੈ ਜੇ ਉਹ ਦਾ ਚਾਕਰ ਹਲ ਵਾਹੁੰਦਾ ਯਾ ਭੇਡਾਂ ਚਾਰਦਾ ਹੋਵੇ ਤਾਂ ਜਿਸ ਵੇਲੇ ਉਹ ਖੇਤੋਂ ਆਵੇ ਉਸ ਨੂੰ ਆਖੇਗਾ, ਛੇਤੀ ਆ ਕੇ ਖਾਣ ਨੂੰ ਬੈਠॽ
|
8. ਸਗੋਂ ਉਹ ਨੂੰ ਇਹ ਨਾ ਆਖੇਗਾ ਭਈ ਕੁਝ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਟਹਿਲ ਕਰ ਜਦ ਤੀਕੁਰ ਮੈਂ ਖਾ ਪੀ ਨਾ ਹਟਾਂ ਅਤੇ ਇਹ ਦੇ ਪਿੱਛੋਂ ਤੂੰ ਖਾਵੀਂ ਪੀਵੀਂॽ
|
10. ਇਸ ਤਰਾਂ ਤੁਸੀਂ ਵੀ ਜਾਂ ਓਹ ਸਾਰੇ ਕੰਮ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਪੂਰੇ ਕਰ ਚੁੱਕੋ ਤਾਂ ਕਹੋ ਭਈ ਅਸੀਂ ਨਿਕੰਮੇ ਬੰਦੇ ਹਾਂ, ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸਾਂ ਉਹੀ ਕੀਤਾ।।
|
14. ਉਸ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਆਪਣੇ ਤਾਈਂ ਜਾਜਕਾਂ ਨੂੰ ਵਿਖਾਓ, ਅਤੇ ਐਉਂ ਹੋਇਆ ਕਿ ਓਹ ਜਾਂਦੇ ਜਾਂਦੇ ਸ਼ੁੱਧ ਹੋ ਗਏ
|
15. ਤਾਂ ਉਨ੍ਹਾਂ ਵਿੱਚ ਇੱਕ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ
|
20. ਜਾਂ ਫ਼ਰੀਸੀਆਂ ਨੇ ਉਹ ਨੂੰ ਪੁੱਛਿਆ ਭਈ ਪਰਮੇਸ਼ੁਰ ਦਾ ਰਾਜ ਕਦਕੁ ਆਊਗਾॽ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪਰਤੱਖ ਹੋ ਕੇ ਨਹੀ ਆਉਂਦਾ
|
22. ਉਸ ਨੇ ਚੇਲਿਆਂ ਨੂੰ ਆਖਿਆ, ਓਹ ਦਿਨ ਆਉਣਗੇ ਜਾਂ ਤੁਸੀਂ ਮਨੁੱਖ ਦੇ ਪੁੱਤ੍ਰ ਦਿਆਂ ਦਿਨਾਂ ਵਿੱਚੋਂ ਇੱਕ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ
|
24. ਕਿਉਂਕਿ ਜਿਸ ਤਰਾਂ ਬਿਜਲੀ ਅਕਾਸ਼ ਦੇ ਹੇਠ ਦੇ ਇੱਕ ਪਾਸਿਓਂ ਲਿਸ਼ਕਦੀ ਤਾਂ ਅਕਾਸ਼ ਦੇ ਹੇਠ ਦੇ ਦੂਏ ਪਾਸੇ ਤੀਕੁਰ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਆਪਣੇ ਦਿਨ ਵਿੱਚ ਹੋਵੇਗਾ
|
27. ਓਹ ਖਾਂਦੇ ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਉਸ ਦਿਨ ਤੀਕੁਰ ਕਿ ਨੂਹ ਕਿਸ਼ਤੀ ਉੱਤੇ ਚੜ੍ਹਿਆ ਅਤੇ ਪਰਲੋ ਆਈ ਅਤੇ ਸਭਨਾਂ ਦਾ ਨਾਸ ਕੀਤਾ
|
28. ਅਰ ਜਿਸ ਤਰਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਓਹ ਖਾਂਦੇ ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ
|
31. ਉਸ ਦਿਨ ਜਿਹੜਾ ਕੋਠੇ ਉੱਤੇ ਹੋਵੇ ਅਤੇ ਉਹ ਦਾ ਅਸਬਾਬ ਘਰ ਵਿੱਚ ਹੋਵੇ ਉਹ ਉਸ ਦੇ ਲੈਣ ਨੂੰ ਹੇਠਾਂ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਇਸੇ ਤਰਾਂ ਪਿਛਾਹਾਂ ਨਾ ਮੁੜੇ
|
33. ਜਿਹੜਾ ਆਪਣੀ ਜਾਨ ਸਮ੍ਹਾਲਨੀ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਹ ਨੂੰ ਜੀਉਂਦਿਆਂ ਰੱਖੇਗਾ
|
34. ਮੈਂ ਤੁਹਾਨੂੰ ਆਖਦਾ ਹਾਂ ਭਈ ਉਸ ਰਾਤ ਇੱਕ ਮੰਜੇ ਉੱਤੇ ਦੋ ਜਣੇ ਹੋਣਗੇ, ਇੱਕ ਲੈ ਲੀਤਾ ਜਾਵੇਗਾ ਅਤੇ ਦੂਆ ਛੱਡਿਆ ਜਵੇਗਾ
|
37. ਤਦ ਉਨ੍ਹਾਂ ਉਸ ਨੂੰ ਅੱਗੋਂ ਆਖਿਆ, ਪ੍ਰਭੁ ਜੀ ਕਿੱਥੇॽ ਉਸ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।।
|