2. ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲੈ, ਮੈਂ ਤੇਰੇ ਉੱਤੇ ਪਤੀਜਦਾ ਹਾਂ।
|
9. ਹੇ ਪ੍ਰਭੁ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੈਂ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
|
11. ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈ ਮੰਨਾਂ।
|
12. ਹੇ ਪ੍ਰਭੁ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੀਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
|
14. ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।
|
15. ਪਰ ਤੂੰ, ਹੇ ਪ੍ਰਭੁ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
|
17. ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੈਂ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।।
|