ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ
2. ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।
3. ਹੇ ਭਰਾਵੋ, ਜਿਵੇਂ ਜੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਇਸ ਲਈ ਜੋ ਤੁਹਾਡੀ ਨਿਹਚਾ ਅੱਤ ਵੱਧਦੀ ਜਾਂਦੀ ਹੈ ਅਤੇ ਤੁਸਾਂ ਸਭਨਾਂ ਦਾ ਪ੍ਰੇਮ ਇੱਕ ਦੂਏ ਨਾਲ ਬਹੁਤਾ ਹੁੰਦਾ ਜਾਂਦਾ ਹੈ
4. ਐਥੋਂ ਤੋੜੀ ਜੋ ਤੁਹਾਡੇ ਉਸ ਧੀਰਜ ਅਤੇ ਨਿਹਚਾ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾਂ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂ ਵਿੱਚ ਤੁਹਾਡੇ ਉੱਤੇ ਅਭਮਾਨ ਕਰਦੇ ਹਾਂ
5. ਇਹ ਪਰਮੇਸ਼ੁਰ ਦੇ ਜਥਾਰਥ ਨਿਆਉਂ ਦਾ ਪਰਮਾਣ ਹੈ ਭਈ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਜੋਗ ਗਿਣੇ ਜਾਓ ਜਿਹ ਦੇ ਲਈ ਤੁਸੀਂ ਦੁਖ ਵੀ ਭੋਗਦੇ ਹੋ
6. ਕਿਉਂ ਜੋ ਪਰਮੇਸ਼ੁਰ ਦੇ ਭਾਣੇ ਇਹ ਨਿਆਉਂ ਦੀ ਗੱਲ ਹੈ ਭਈ ਜਿਹੜੇ ਤੁਹਾਨੂੰ ਦੁਖ ਦਿੰਦੇ ਹਨ ਓਹਨਾਂ ਨੂੰ ਦੁਖ ਦੇਵੇ
7. ਅਤੇ ਤੁਹਾਨੂੰ ਜਿਹੜੇ ਦੁਖ ਪਾਉਂਦੇ ਹੋ ਸਾਡੇ ਨਾਲ ਸੁਖ ਦੇਵੇ ਉਸ ਸਮੇਂ ਜਾਂ ਪ੍ਰਭੁ ਯਿਸੂ ਆਪਣੇ ਬਲਵੰਤ ਦੂਤਾਂ ਸਣੇ ਭੜਕਦੀ ਅੱਗ ਵਿੱਚ ਅਕਾਸ਼ੋਂ ਪਰਗਟ ਹੋਵੇਗਾ
8. ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੁ ਯਿਸੂ ਦੀ ਇੰਜੀਲ ਨੂੰ ਨਹੀਂ ਮੰਨਦੇ ਓਹਨਾਂ ਨੂੰ ਬਦਲਾ ਦੇਵੇਗਾ
9. ਓਹ ਸਜ਼ਾ ਭੋਗਣਗੇ ਅਰਥਾਤ ਪ੍ਰਭੁ ਦੇ ਹਜ਼ੂਰੋਂ ਅਤੇ ਉਹ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ,
10. ਉਸ ਦਿਨ ਜਦ ਉਹ ਆਵੇਗਾ ਭਈ ਆਪਣਿਆਂ ਸੰਤਾਂ ਵਿੱਚ ਵਡਿਆਇਆ ਜਾਵੇ ਅਤੇ ਸਾਰੇ ਨਿਹਚਾਵਾਨਾਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਹਾਥੋਂ ਸਾਡੀ ਸਾਖੀ ਦੀ ਪਰਤੀਤ ਕੀਤੀ ਗਈ
11. ਇਸੇ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਭਈ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਜੋਗ ਜਾਣੇ ਅਤੇ ਨੇਕੀ ਦੀ ਸਾਰੀ ਭਾਵਨਾ ਨੂੰ ਅਤੇ ਨਿਹਚਾ ਦੇ ਕੰਮ ਨੂੰ ਸਮਰੱਥਾ ਨਾਲ ਪੂਰਿਆਂ ਕਰੇ
12. ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੁ ਯਿਸੂ ਦਾ ਨਾਮ ਵਡਿਆਇਆ ਜਾਵੇ ਅਤੇ ਉਸ ਵਿੱਚ ਤੁਸੀਂ ਵੀ।।
Total 3 ਅਧਿਆਇ, Selected ਅਧਿਆਇ 1 / 3
1 2 3
1 ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ 2 ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।। 3 ਹੇ ਭਰਾਵੋ, ਜਿਵੇਂ ਜੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਇਸ ਲਈ ਜੋ ਤੁਹਾਡੀ ਨਿਹਚਾ ਅੱਤ ਵੱਧਦੀ ਜਾਂਦੀ ਹੈ ਅਤੇ ਤੁਸਾਂ ਸਭਨਾਂ ਦਾ ਪ੍ਰੇਮ ਇੱਕ ਦੂਏ ਨਾਲ ਬਹੁਤਾ ਹੁੰਦਾ ਜਾਂਦਾ ਹੈ 4 ਐਥੋਂ ਤੋੜੀ ਜੋ ਤੁਹਾਡੇ ਉਸ ਧੀਰਜ ਅਤੇ ਨਿਹਚਾ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾਂ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂ ਵਿੱਚ ਤੁਹਾਡੇ ਉੱਤੇ ਅਭਮਾਨ ਕਰਦੇ ਹਾਂ 5 ਇਹ ਪਰਮੇਸ਼ੁਰ ਦੇ ਜਥਾਰਥ ਨਿਆਉਂ ਦਾ ਪਰਮਾਣ ਹੈ ਭਈ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਜੋਗ ਗਿਣੇ ਜਾਓ ਜਿਹ ਦੇ ਲਈ ਤੁਸੀਂ ਦੁਖ ਵੀ ਭੋਗਦੇ ਹੋ 6 ਕਿਉਂ ਜੋ ਪਰਮੇਸ਼ੁਰ ਦੇ ਭਾਣੇ ਇਹ ਨਿਆਉਂ ਦੀ ਗੱਲ ਹੈ ਭਈ ਜਿਹੜੇ ਤੁਹਾਨੂੰ ਦੁਖ ਦਿੰਦੇ ਹਨ ਓਹਨਾਂ ਨੂੰ ਦੁਖ ਦੇਵੇ 7 ਅਤੇ ਤੁਹਾਨੂੰ ਜਿਹੜੇ ਦੁਖ ਪਾਉਂਦੇ ਹੋ ਸਾਡੇ ਨਾਲ ਸੁਖ ਦੇਵੇ ਉਸ ਸਮੇਂ ਜਾਂ ਪ੍ਰਭੁ ਯਿਸੂ ਆਪਣੇ ਬਲਵੰਤ ਦੂਤਾਂ ਸਣੇ ਭੜਕਦੀ ਅੱਗ ਵਿੱਚ ਅਕਾਸ਼ੋਂ ਪਰਗਟ ਹੋਵੇਗਾ 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੁ ਯਿਸੂ ਦੀ ਇੰਜੀਲ ਨੂੰ ਨਹੀਂ ਮੰਨਦੇ ਓਹਨਾਂ ਨੂੰ ਬਦਲਾ ਦੇਵੇਗਾ 9 ਓਹ ਸਜ਼ਾ ਭੋਗਣਗੇ ਅਰਥਾਤ ਪ੍ਰਭੁ ਦੇ ਹਜ਼ੂਰੋਂ ਅਤੇ ਉਹ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ, 10 ਉਸ ਦਿਨ ਜਦ ਉਹ ਆਵੇਗਾ ਭਈ ਆਪਣਿਆਂ ਸੰਤਾਂ ਵਿੱਚ ਵਡਿਆਇਆ ਜਾਵੇ ਅਤੇ ਸਾਰੇ ਨਿਹਚਾਵਾਨਾਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਹਾਥੋਂ ਸਾਡੀ ਸਾਖੀ ਦੀ ਪਰਤੀਤ ਕੀਤੀ ਗਈ 11 ਇਸੇ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਭਈ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਜੋਗ ਜਾਣੇ ਅਤੇ ਨੇਕੀ ਦੀ ਸਾਰੀ ਭਾਵਨਾ ਨੂੰ ਅਤੇ ਨਿਹਚਾ ਦੇ ਕੰਮ ਨੂੰ ਸਮਰੱਥਾ ਨਾਲ ਪੂਰਿਆਂ ਕਰੇ 12 ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੁ ਯਿਸੂ ਦਾ ਨਾਮ ਵਡਿਆਇਆ ਜਾਵੇ ਅਤੇ ਉਸ ਵਿੱਚ ਤੁਸੀਂ ਵੀ।।
Total 3 ਅਧਿਆਇ, Selected ਅਧਿਆਇ 1 / 3
1 2 3
×

Alert

×

Punjabi Letters Keypad References