ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਉੱਠ, ਚਮਕ, ਤੇਰਾ ਚਾਨਣ ਜੋ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਜੋ ਤੇਰੇ ਉੱਤੇ ਚਮਕਿਆ ਹੈ।
2. ਵੇਖੋ ਤਾਂ, ਅਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਨੂੰ ਘਟਾਂ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਵਿਖਾਈ ਦੇਵੇਗਾ।
3. ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕਾਹਟ ਵੱਲ।।
4. ਆਪਣੀਆਂ ਅੱਖਾਂ ਚੁੱਕ ਕੇ ਆਲੇ ਦੁਆਲੇ ਵੇਖ! ਓਹ ਸਭ ਦੇ ਸਭ ਇਕੱਠੇ ਹੁੰਦੇ, ਓਹ ਤੇਰੇ ਕੋਲ ਆਉਂਦੇ, ਤੇਰੇ ਪੁੱਤ੍ਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।
5. ਤਾਂ ਤੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ ਥਰ ਕੰਬੇਗਾ ਤੇ ਫੁੱਲ ਜਾਵੇਗਾ, ਕਿਉਂ ਜੋ ਸਮੁੰਦਰ ਦੀ ਵਾਫਰੀ ਤੇਰੀ ਵੱਲ ਫਿਰੇਗੀ, ਅਤੇ ਕੌਮਾਂ ਦਾ ਧਨ ਤੇਰੀ ਵੱਲ ਆਵੇਗਾ।
6. ਬਹੁਤ ਸਾਰੇ ਊਠ ਤੈਨੂੰ ਢਕ ਲੈਣਗੇ, ਮਿਦਯਾਨ ਅਤੇ ਏਫਾਹ ਦੇ ਜੁਆਨ ਊਠ, ਸਾਰੇ ਸ਼ਬਾ ਤੋਂ ਆਉਣਗੇ, ਉਹ ਸੋਨਾ ਅਤੇ ਲੋਬਾਨ ਚੁੱਕਣਗੇ, ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।
7. ਕੇਦਾਰ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਥ ਦੇ ਛਤ੍ਰੇ ਤੇਰੀ ਸੇਵਾ ਕਰਨਗੇ, ਓਹ ਕਬੂਲ ਹੋ ਕੇ ਮੇਰੀ ਜਗਵੇਦੀ ਉੱਤੇ ਚੜ੍ਹਾਏ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਸਜ਼ਾਵਾਂਗਾ।।
8. ਏਹ ਕੌਣ ਹਨ ਜਿਹੜੇ ਬੱਦਲ ਵਾਂਙੁ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਕਾਬੁਕਾਂ ਨੂੰ,
9. ਸੱਚ ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਨਾਲੇ ਪਹਿਲਾਂ ਤਰਸ਼ੀਸ਼ ਦੇ ਜਹਾਜ਼, ਭਈ ਓਹ ਤੇਰੇ ਪੁੱਤ੍ਰਾਂ ਨੂੰ ਓਹਨਾਂ ਦੀ ਚਾਂਦੀ ਤੇ ਸੋਨੇ ਸਣੇ ਦੂਰੋਂ ਲਿਆਉਣ, ਯਹੋਵਾਹ ਤੇਰੇ ਪਰਮੇਸ਼ੁਰ ਦੇ ਨਾਮ ਲਈ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਲਈ, ਕਿਉਂ ਜੋ ਓਸ ਤੈਨੂੰ ਸਜ਼ਾਇਆ ਹੈ।।
10. ਓਪਰੇ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਓਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕੋਪ ਵਿੱਚ ਮਾਰਿਆ, ਪਰ ਮੈਂ ਆਪਣੀ ਭਾਉਣੀ ਵਿੱਚ ਤੇਰੇ ਉੱਤੇ ਰਹਮ ਕਰਾਂਗਾ।
11. ਤੇਰੇ ਫਾਟਕ ਸਦਾ ਖੁਲ੍ਹੇ ਰਹਿਣਗੇ, ਓਹ ਦਿਨ ਰਾਤ ਬੰਦ ਨਾ ਹੋਣਗੇ, ਭਈ ਓਹ ਤੇਰੇ ਕੋਲ ਕੌਮਾਂ ਦਾ ਧਨ, ਅਤੇ ਓਹਨਾਂ ਦੇ ਰਾਜੇ ਜਲੂਸ ਵਿੱਚ ਲੈ ਆਉਣ।
12. ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਓਹ ਕੌਮਾਂ ਉੱਕਾ ਹੀ ਬਰਬਾਦ ਹੋ ਜਾਣਗੀਆਂ।
13. ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ, ਸਰੂ, ਚੀਲ੍ਹ ਅਤੇ ਚਨਾਰ ਇਕੱਠੇ, ਭਈ ਓਹ ਮੇਰੇ ਪਵਿੱਤ੍ਰ ਅਸਥਾਨ ਨੂੰ ਸਜ਼ਾਉਣ, ਇਉਂ ਮੈਂ ਆਪਣੇ ਪੈਰਾਂ ਦੇ ਅਸਥਾਨ ਨੂੰ ਸ਼ਾਨਦਾਰ ਬਣਾਵਾਂਗਾ।।
14. ਤੇਰੇ ਦੋਖੀਆਂ ਦੇ ਪੁੱਤ੍ਰ ਤੇਰੇ ਕੋਲ ਨਿਉਂਦੇ ਹੋਏ ਆਉਣਗੇ, ਤੈਨੂੰ ਸਾਰੇ ਤੁੱਛ ਜਾਣਨ ਵਾਲੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਓਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ ਆਖਣਗੇ।
15. ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੈਂ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਉੱਤਮ, ਪੀੜ੍ਹੀਓ ਪੀੜ੍ਹੀ ਖੁਸ਼ ਰੱਖਾਂਗਾ।
16. ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਂਗੀ, ਤੂੰ ਜਾਣੇਂਗੀ ਭਈ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸ਼ਕਤੀਮਾਨ।
17. ਪਿੱਤਲ ਦੇ ਥਾਂ ਮੈਂ ਸੋਨਾ ਲਿਆਵਾਂਗਾ, ਲੋਹੇ ਦੇ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ, ਮੈਂ ਤੇਰੇ ਮੁਹੱਸਲਾਂ ਨੂੰ ਸ਼ਾਂਤੀ, ਅਤੇ ਤੇਰੇ ਬੇਗਾਰ ਕਰਾਉਣ ਵਾਲਿਆਂ ਨੂੰ ਧਰਮ ਬਣਾਵਾਂਗਾ।।
18. ਜ਼ੁਲਮ ਤੇਰੇ ਦੇਸ ਵਿੱਚ ਫੇਰ ਸੁਣਿਆ ਨਾ ਜਾਵੇਗਾ, ਨਾ ਤੇਰੀਆਂ ਹੱਦਾਂ ਵਿੱਚ ਬਰਬਾਦੀ ਯਾ ਤਬਾਹੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣਿਆਂ ਫਾਟਕਾਂ ਨੂੰ ਉਸਤਤ ਸੱਦੇਂਗੀ।
19. ਸੂਰਜ ਤੇਰੇ ਲਈ ਫਿਰ ਦਿਨੇ ਚਾਨਣ ਲਈ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸਜ਼ਾਵਟ ਹੋਵੇਗਾ।
20. ਤੇਰਾ ਸੂਰਜ ਫਿਰ ਨਹੀਂ ਲੱਥੇਗਾ, ਨਾ ਤੇਰਾ ਚੰਦ ਮਿਟ ਜਾਵੇਗਾ, ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।
21. ਤੇਰੇ ਸਾਰੇ ਲੋਕ ਧਰਮੀ ਹੋਣਗੇ, ਓਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਮੇਰੀ ਲਾਈ ਹੋਈ ਲਗਰ, ਮੇਰੇ ਹੱਥਾਂ ਦਾ ਕੰਮ, ਭਈ ਮੈਂ ਸਜ਼ਾਇਆ ਜਾਵਾਂ।
22. ਨਿੱਕਾ ਜਿਹਾ ਹਜ਼ਾਰ ਹੋ ਜਾਵੇਗਾ ਅਤੇ ਛੋਟਾ ਇੱਕ ਬਲਵੰਤ ਕੌਮ, ਮੈਂ ਯਹੋਵਾਹ ਵੇਲੇ ਸਿਰ ਏਹ ਨੂੰ ਛੇਤੀ ਕਰਾਂਗਾ।।
Total 66 ਅਧਿਆਇ, Selected ਅਧਿਆਇ 60 / 66
1 ਉੱਠ, ਚਮਕ, ਤੇਰਾ ਚਾਨਣ ਜੋ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਜੋ ਤੇਰੇ ਉੱਤੇ ਚਮਕਿਆ ਹੈ। 2 ਵੇਖੋ ਤਾਂ, ਅਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਨੂੰ ਘਟਾਂ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਵਿਖਾਈ ਦੇਵੇਗਾ। 3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕਾਹਟ ਵੱਲ।। 4 ਆਪਣੀਆਂ ਅੱਖਾਂ ਚੁੱਕ ਕੇ ਆਲੇ ਦੁਆਲੇ ਵੇਖ! ਓਹ ਸਭ ਦੇ ਸਭ ਇਕੱਠੇ ਹੁੰਦੇ, ਓਹ ਤੇਰੇ ਕੋਲ ਆਉਂਦੇ, ਤੇਰੇ ਪੁੱਤ੍ਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ। 5 ਤਾਂ ਤੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ ਥਰ ਕੰਬੇਗਾ ਤੇ ਫੁੱਲ ਜਾਵੇਗਾ, ਕਿਉਂ ਜੋ ਸਮੁੰਦਰ ਦੀ ਵਾਫਰੀ ਤੇਰੀ ਵੱਲ ਫਿਰੇਗੀ, ਅਤੇ ਕੌਮਾਂ ਦਾ ਧਨ ਤੇਰੀ ਵੱਲ ਆਵੇਗਾ। 6 ਬਹੁਤ ਸਾਰੇ ਊਠ ਤੈਨੂੰ ਢਕ ਲੈਣਗੇ, ਮਿਦਯਾਨ ਅਤੇ ਏਫਾਹ ਦੇ ਜੁਆਨ ਊਠ, ਸਾਰੇ ਸ਼ਬਾ ਤੋਂ ਆਉਣਗੇ, ਉਹ ਸੋਨਾ ਅਤੇ ਲੋਬਾਨ ਚੁੱਕਣਗੇ, ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ। 7 ਕੇਦਾਰ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਥ ਦੇ ਛਤ੍ਰੇ ਤੇਰੀ ਸੇਵਾ ਕਰਨਗੇ, ਓਹ ਕਬੂਲ ਹੋ ਕੇ ਮੇਰੀ ਜਗਵੇਦੀ ਉੱਤੇ ਚੜ੍ਹਾਏ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਸਜ਼ਾਵਾਂਗਾ।। 8 ਏਹ ਕੌਣ ਹਨ ਜਿਹੜੇ ਬੱਦਲ ਵਾਂਙੁ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਕਾਬੁਕਾਂ ਨੂੰ, 9 ਸੱਚ ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਨਾਲੇ ਪਹਿਲਾਂ ਤਰਸ਼ੀਸ਼ ਦੇ ਜਹਾਜ਼, ਭਈ ਓਹ ਤੇਰੇ ਪੁੱਤ੍ਰਾਂ ਨੂੰ ਓਹਨਾਂ ਦੀ ਚਾਂਦੀ ਤੇ ਸੋਨੇ ਸਣੇ ਦੂਰੋਂ ਲਿਆਉਣ, ਯਹੋਵਾਹ ਤੇਰੇ ਪਰਮੇਸ਼ੁਰ ਦੇ ਨਾਮ ਲਈ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਲਈ, ਕਿਉਂ ਜੋ ਓਸ ਤੈਨੂੰ ਸਜ਼ਾਇਆ ਹੈ।। 10 ਓਪਰੇ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਓਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕੋਪ ਵਿੱਚ ਮਾਰਿਆ, ਪਰ ਮੈਂ ਆਪਣੀ ਭਾਉਣੀ ਵਿੱਚ ਤੇਰੇ ਉੱਤੇ ਰਹਮ ਕਰਾਂਗਾ। 11 ਤੇਰੇ ਫਾਟਕ ਸਦਾ ਖੁਲ੍ਹੇ ਰਹਿਣਗੇ, ਓਹ ਦਿਨ ਰਾਤ ਬੰਦ ਨਾ ਹੋਣਗੇ, ਭਈ ਓਹ ਤੇਰੇ ਕੋਲ ਕੌਮਾਂ ਦਾ ਧਨ, ਅਤੇ ਓਹਨਾਂ ਦੇ ਰਾਜੇ ਜਲੂਸ ਵਿੱਚ ਲੈ ਆਉਣ। 12 ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਓਹ ਕੌਮਾਂ ਉੱਕਾ ਹੀ ਬਰਬਾਦ ਹੋ ਜਾਣਗੀਆਂ। 13 ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ, ਸਰੂ, ਚੀਲ੍ਹ ਅਤੇ ਚਨਾਰ ਇਕੱਠੇ, ਭਈ ਓਹ ਮੇਰੇ ਪਵਿੱਤ੍ਰ ਅਸਥਾਨ ਨੂੰ ਸਜ਼ਾਉਣ, ਇਉਂ ਮੈਂ ਆਪਣੇ ਪੈਰਾਂ ਦੇ ਅਸਥਾਨ ਨੂੰ ਸ਼ਾਨਦਾਰ ਬਣਾਵਾਂਗਾ।। 14 ਤੇਰੇ ਦੋਖੀਆਂ ਦੇ ਪੁੱਤ੍ਰ ਤੇਰੇ ਕੋਲ ਨਿਉਂਦੇ ਹੋਏ ਆਉਣਗੇ, ਤੈਨੂੰ ਸਾਰੇ ਤੁੱਛ ਜਾਣਨ ਵਾਲੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਓਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ ਆਖਣਗੇ। 15 ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੈਂ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਉੱਤਮ, ਪੀੜ੍ਹੀਓ ਪੀੜ੍ਹੀ ਖੁਸ਼ ਰੱਖਾਂਗਾ। 16 ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਂਗੀ, ਤੂੰ ਜਾਣੇਂਗੀ ਭਈ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸ਼ਕਤੀਮਾਨ। 17 ਪਿੱਤਲ ਦੇ ਥਾਂ ਮੈਂ ਸੋਨਾ ਲਿਆਵਾਂਗਾ, ਲੋਹੇ ਦੇ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ, ਮੈਂ ਤੇਰੇ ਮੁਹੱਸਲਾਂ ਨੂੰ ਸ਼ਾਂਤੀ, ਅਤੇ ਤੇਰੇ ਬੇਗਾਰ ਕਰਾਉਣ ਵਾਲਿਆਂ ਨੂੰ ਧਰਮ ਬਣਾਵਾਂਗਾ।। 18 ਜ਼ੁਲਮ ਤੇਰੇ ਦੇਸ ਵਿੱਚ ਫੇਰ ਸੁਣਿਆ ਨਾ ਜਾਵੇਗਾ, ਨਾ ਤੇਰੀਆਂ ਹੱਦਾਂ ਵਿੱਚ ਬਰਬਾਦੀ ਯਾ ਤਬਾਹੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣਿਆਂ ਫਾਟਕਾਂ ਨੂੰ ਉਸਤਤ ਸੱਦੇਂਗੀ। 19 ਸੂਰਜ ਤੇਰੇ ਲਈ ਫਿਰ ਦਿਨੇ ਚਾਨਣ ਲਈ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸਜ਼ਾਵਟ ਹੋਵੇਗਾ। 20 ਤੇਰਾ ਸੂਰਜ ਫਿਰ ਨਹੀਂ ਲੱਥੇਗਾ, ਨਾ ਤੇਰਾ ਚੰਦ ਮਿਟ ਜਾਵੇਗਾ, ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ। 21 ਤੇਰੇ ਸਾਰੇ ਲੋਕ ਧਰਮੀ ਹੋਣਗੇ, ਓਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਮੇਰੀ ਲਾਈ ਹੋਈ ਲਗਰ, ਮੇਰੇ ਹੱਥਾਂ ਦਾ ਕੰਮ, ਭਈ ਮੈਂ ਸਜ਼ਾਇਆ ਜਾਵਾਂ। 22 ਨਿੱਕਾ ਜਿਹਾ ਹਜ਼ਾਰ ਹੋ ਜਾਵੇਗਾ ਅਤੇ ਛੋਟਾ ਇੱਕ ਬਲਵੰਤ ਕੌਮ, ਮੈਂ ਯਹੋਵਾਹ ਵੇਲੇ ਸਿਰ ਏਹ ਨੂੰ ਛੇਤੀ ਕਰਾਂਗਾ।।
Total 66 ਅਧਿਆਇ, Selected ਅਧਿਆਇ 60 / 66
×

Alert

×

Punjabi Letters Keypad References