1. ਫੇਰ ਉਹ ਉਨ੍ਹਾਂ ਨਾਲ ਦ੍ਰਿਸ਼ਟਾਂਤਾ ਵਿੱਚ ਬੋਲਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰ ਦਾ ਬਾਗ਼ ਲਾਇਆ ਅਰ ਉਹ ਦੇ ਚੁਫੇਰੇ ਬਾੜ ਦਿੱਤੀ ਅਤੇ ਰਸ ਲਈ ਚੁਬੱਚਾ ਕੱਢਿਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ
|
5. ਫੇਰ ਉਸ ਨੇ ਇੱਕ ਹੋਰ ਘੱਲਿਆ ਅਤੇ ਉਨ੍ਹਾਂ ਉਹ ਨੂੰ ਮਾਰ ਸੁੱਟਿਆ ਅਰ ਉਸ ਨੇ ਹੋਰ ਬਹੁਤ ਸਾਰੇ ਘੱਲੇ ਅਤੇ ਉਨ੍ਹਾਂ ਨੇ ਕਈਆਂ ਨੂੰ ਕੁੱਟਿਆ ਅਰ ਕਈਆਂ ਨੂੰ ਮਾਰ ਦਿੱਤਾ
|
6. ਅਜੇ ਉਸ ਦੇ ਕੋਲ ਇੱਕ ਰਹਿੰਦਾ ਸੀ, ਉਸ ਦਾ ਪਿਆਰਾ ਪੁੱਤ੍ਰ। ਓੜਕ ਉਸ ਨੇ ਉਹ ਨੂੰ ਵੀ ਉਨ੍ਹਾਂ ਕੋਲ ਇਹ ਕਹਿ ਕੇ ਘੱਲਿਆ ਭਈ ਓਹ ਮੇਰੇ ਪੁੱਤ੍ਰ ਦਾ ਮਾਨ ਰੱਖਣਗੇ
|
12. ਤਦ ਉਨ੍ਹਾਂ ਨੇ ਚਾਹਿਆ ਜੋ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਕਿਹਾ ਹੈ ਅਤੇ ਓਹ ਉਸ ਨੂੰ ਛੱਡ ਕੇ ਚਲੇ ਗਏ ।।
|
13. ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਘੱਲਿਆ ਜੋ ਉਹ ਨੂੰ ਉਹਦੀਆਂ ਗੱਲਾਂ ਦੀ ਫਾਹੀ ਵਿਚ ਫਸਾਉਣ
|
14. ਸੋ ਉਨ੍ਹਾਂ ਆਣ ਕੇ ਉਸ ਨੂੰ ਆਖਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂਕਿ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ। ਕੈਸਰ ਨੂੰ ਜਜ਼ੀਯਾ ਦੇਣਾ ਜੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?
|
15. ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਅੱਠਿਆਨੀ ਮੇਰੇ ਕੋਲ ਲਿਆਓ ਤਾਂ ਵੇਖਾਂ
|
17. ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਸੋ ਪਰਮੇਸ਼ੁਰ ਨੂੰ ਦਿਓ। ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ।।
|
19. ਕਿ ਗੁਰੂ ਜੀ ਸਾਡੇ ਲਈ ਮੂਸਾ ਨੇ ਲਿਖਿਆ ਹੈ ਭਈ ਜੇ ਕਿਸੇ ਦਾ ਭਾਈ ਮਰ ਜਾਵੇ ਅਤੇ ਉਸ ਦੀ ਤੀਵੀਂ ਰਹੇ ਅਰ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਾਈ ਉਹ ਦੀ ਤੀਵੀਂ ਨੂੰ ਕਰ ਲਵੇ ਅਤੇ ਆਪਣੇ ਭਾਈ ਲਈ ਵੰਸ ਉਤਪੰਨ ਕਰੇ
|
24. ਯਿਸੂ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਕਰਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ ਕਿ ਤੁਸੀਂ ਨਾ ਪੁਸਤਕਾਂ ਨੂੰ, ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ?
|
25. ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਓਹ ਨਾ ਵਿਆਹ ਕਰਦੇ ਹਨ ਨਾ ਵਿਆਹੇ ਜਾਂਦੇ ਹਨ ਪਰ ਸੁਰਗੀ ਦੂਤਾਂ ਵਰਗੇ ਹਨ
|
26. ਪਰ ਮੁਰਦਿਆਂ ਦੇ ਵਿਖੇ ਜੋ ਓਹ ਜਿਵਾਲੇ ਜਾਂਦੇ ਹਨ ਕੀ ਤੁਸਾਂ ਮੂਸਾ ਦੀ ਪੋਥੀ ਵਿੱਚ ਝਾੜੀ ਦੀ ਕਥਾ ਵਿੱਚ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਓਹ ਨੂੰ ਕਿੱਕੁਰ ਆਖਿਆ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ?
|
28. ਗ੍ਰੰਥੀਆਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਦਾ ਸਵਾਲ ਜੁਵਾਬ ਸੁਣਿਆ ਅਤੇ ਇਹ ਸਮਝ ਕੇ ਭਈ ਉਸ ਨੇ ਉਨ੍ਹਾਂ ਨੂੰ ਚੰਗਾ ਜਵਾਬ ਦਿੱਤਾ ਓਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਕਿਹੜਾ ਹੈ?
|
30. ਅਰ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ
|
32. ਤਦ ਉਸ ਗ੍ਰੰਥੀਂ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੈਂ ਸਤ ਆਖਿਆ ਭਈ ਉਹ ਇੱਕੋ ਹੈ ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ
|
33. ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਰ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮਾਂ ਅਤੇ ਬਲੀਦਾਨਾਂ ਨਾਲੋਂ ਵੱਧ ਹੈ
|
34. ਜਾਂ ਯਿਸੂ ਨੇ ਡਿੱਠਾ ਕਿ ਉਹ ਨੇ ਅਕਲ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ ਅਤੇ ਏਦੋਂ ਅੱਗੇ ਕਿਸੇ ਦਾ ਹਿਆਉ ਨਾਂ ਪਿਆ ਜੋ ਉਸ ਕੋਲੋਂ ਕੁਝ ਸਵਾਲ ਕਰੇ।।
|
36. ਦਾਊਦ ਨੇ ਪਵਿੱਤ੍ਰ ਆਤਮਾ ਦੀ ਰਾਹੀਂ ਆਪੇ ਆਖਿਆ ਹੈ ਕਿ ਪ੍ਰਭੁ ਨੇ ਮੇਰੇ ਪ੍ਰਭੁ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ ।।
|
37. ਦਾਊਦ ਤਾਂ ਆਪੇ ਉਹ ਨੂੰ ਪ੍ਰਭੁ ਆਖਦਾ ਹੈ ਫੇਰ ਉਹ ਉਸ ਦਾ ਪੁੱਤ੍ਰ ਕਿੱਥੋਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ।।
|
38. ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ਗ੍ਰੰਥੀਆਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤ੍ਰ ਪਹਿਨੀਂ ਤੁਰਨ ਫਿਰਨ ਅਤੇ ਬਾਜ਼ਾਰਾਂ ਵਿੱਚ ਸਲਾਮ ਲੈਣ
|
40. ਓਹ ਵਿਧਵਾਂ ਦੇ ਘਰਾਂ ਨੂੰ ਚੱਟ ਕਰ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ ਲੰਮੀਆਂ ਪ੍ਰਾਰਥਨਾਂ ਕਰਦੇ ਹਨ। ਉਨ੍ਹਾਂ ਨੂੰ ਵਧੀਕ ਸਜ਼ਾ ਮਿਲੇਗੀ।।
|
41. ਉਹ ਖ਼ਜ਼ਾਨੇ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਖ਼ਜ਼ਾਨੇ ਵਿੱਚ ਕਿਸ ਤਰਾਂ ਪੈਸੇ ਟਕੇ ਪਾਉਂਦੇ ਹਨ ਅਰ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ
|
43. ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਿਹੜੇ ਖ਼ਜ਼ਾਨੇ ਵਿੱਚ ਪਾਉਂਦੇ ਹਨ ਉਨ੍ਹਾਂ ਸਭਨਾਂ ਨਾਲੋਂ ਇਸ ਕੰਗਾਲ ਵਿਧਵਾ ਨੇ ਬਹੁਤਾ ਪਾਇਆ
|
44. ਕਿਉਂ ਜੋ ਸਭਨਾਂ ਨੇ ਆਪਣੇ ਵਾਫ਼ਰ ਮਾਲ ਤੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ ।।
|