1. ਜਿਸ ਹਾਲ ਵਿੱਚ ਬਹੁਤਿਆਂ ਨੇ ਉਨ੍ਹਾਂ ਗੱਲਾਂ ਦਾ ਵਿਰਤਾਂਤ ਲਿਖਣ ਨੂੰ ਲੱਕ ਬੰਨ੍ਹਿਆਂ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ
|
3. ਹੇ ਸਰਬ ਉਪਮਾ ਜੋਗ ਥਿਉਫਿਲੁਸ ਮੈਂ ਵੀ ਸਿਰੇ ਤੋਂ ਸਾਰੀ ਵਾਰਤਾ ਦੀ ਵੱਡੇ ਜਤਨ ਨਾਲ ਭਾਲ ਕਰ ਕੇ ਉਚਿਤ ਜਾਣਿਆ ਭਈ ਤੇਰੇ ਲਈ ਜਿਵੇਂ ਹੋਇਆ ਹੈ ਤਿਵੇਂ ਲਿਖਾਂ
|
5. ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਦਿਨੀਂ ਅਬੀਯਾਹ ਦੇ ਵਾਰੀ ਵਾਲਿਆਂ ਵਿੱਚੋਂ ਜ਼ਕਰਯਾਹ ਕਰਕੇ ਇੱਕ ਜਾਜਕ ਸੀ ਅਤੇ ਉਹ ਦੀ ਪਤਨੀ ਹਾਰੂਨ ਦੀਆਂ ਧੀਆਂ ਵਿੱਚੋਂ ਸੀ ਅਰ ਉਹ ਦਾ ਨਾਉਂ ਸੀ ਇਲੀਸਬਤ
|
13. ਪਰ ਦੂਤ ਨੇ ਉਹ ਨੂੰ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਬੇਨਤੀ ਸੁਣੀ ਗਈ ਅਰ ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਉਂ ਯੂਹੰਨਾ ਰੱਖਣਾ
|
15. ਕਿਉਂਕਿ ਉਹ ਪ੍ਰਭੁ ਦੇ ਸਨਮੁਖ ਵੱਡਾ ਹੋਵੇਗਾ ਅਤੇ ਨਾ ਮੈ ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤ੍ਰ ਆਤਮਾ ਨਾਲ ਭਰ ਜਾਵੇਗਾ
|
17. ਉਹ ਉਸ ਦੇ ਅੱਗੇ ਅੱਗੇ ਏਲੀਯਾਹ ਦੇ ਆਤਮਾ ਅਰ ਬਲ ਨਾਲ ਚੱਲੇਗਾ ਜੋ ਪੇਵਾਂ ਦੇ ਦਿਲਾਂ ਨੂੰ ਬਾਲਕਾਂ ਦੀ ਵੱਲ ਅਤੇ ਬੇਮੁਖਾਂ ਨੂੰ ਧਰਮੀਆਂ ਦੀ ਬੁੱਧ ਦੀ ਵੱਲ ਮੋੜੇ ਭਈ ਪ੍ਰਭੁ ਦੇ ਸੁਧਾਰੀ ਹੋਈ ਕੌਮ ਨੂੰ ਤਿਆਰ ਕਰੇ
|
18. ਤਾਂ ਜ਼ਕਰਯਾਹ ਨੇ ਦੂਤ ਨੂੰ ਆਖਿਆ, ਮੈਂ ਇਹ ਕਿੱਕੁਰ ਮੰਨਾਂ ਕਿਉਂਕਿ ਮੈਂ ਬੁੱਢਾ ਹਾਂ ਅਤੇ ਮੇਰੀ ਪਤਨੀ ਵੱਡੀ ਉਮਰ ਦੀ ਹੋ ਗਈ ਹੈ?
|
19. ਦੂਤ ਨੇ ਉਹ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ ਜੋ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਰਹਿੰਦਾ ਅਤੇ ਇਸ ਲਈ ਘੱਲਿਆ ਹੋਇਆ ਹਾਂ ਭਈ ਤੇਰੇ ਨਾਲ ਗੱਲਾਂ ਕਰਾਂ ਅਤੇ ਇਹ ਖੁਸ਼ੀ ਦੀ ਖਬਰ ਸੁਣਾਵਾਂ
|
20. ਵੇਖ ਜਿਸ ਦਿਨ ਤੀਕਰ ਇਹ ਗੱਲਾਂ ਪੂਰੀਆਂ ਨਾ ਹੋਂਣ ਤੂੰ ਚੁੱਪ ਰਹੇਂਗਾ ਅਤੇ ਬੋਲ ਨਾ ਸੱਕੇਂਗਾ ਇਸ ਲਈ ਜੋ ਤੈਂ ਮੇਰੀਆਂ ਗੱਲਾਂ ਨੂੰ ਸਤ ਨਾ ਮੰਨਿਆ ਜਿਹੜੀਆਂ ਆਪਣੇ ਵੇਲੇ ਸਿਰ ਪੂਰੀਆਂ ਹੋਣਗੀਆਂ
|
22. ਫੇਰ ਜਾਂ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸੱਕਿਆ ਅਤੇ ਉਨ੍ਹਾਂ ਮਾਲੂਮ ਕੀਤਾ ਜੋ ਉਹ ਨੇ ਹੈਕਲ ਵਿੱਚ ਕੋਈ ਪਰਤੱਖ ਰੋਇਆ ਵੇਖੀ ਹੈ ਅਰ ਉਹ ਉਨ੍ਹਾਂ ਨੂੰ ਸੈਨਤਾਂ ਮਾਰਦਾ ਸੀ ਅਤੇ ਗੂੰਗਾ ਰਹਿ ਗਿਆ
|
24. ਫੇਰ ਉਨ੍ਹਾਂ ਦਿਨਾਂ ਦੇ ਪਿੱਛੋਂ ਉਹ ਦੀ ਪਤਨੀ ਇਲੀਸਬਤ ਗਰਭਵੰਤੀ ਹੋਈ ਅਤੇ ਉਹ ਨੇ ਪੰਜਾਂ ਮਹੀਨਿਆਂ ਤੀਕਰ ਆਪਣੇ ਤਾਈਂ ਇਹ ਕਹਿ ਕੇ ਲੁਕਾਇਆ
|
25. ਕਿ ਪ੍ਰਭੁ ਨੇ ਜਿਨ੍ਹੀਂ ਦਿਨੀਂ ਮੇਰੇ ਉੱਤੇ ਨਿਗਾਹ ਕੀਤੀ ਮੇਰੇ ਨਾਲ ਇਉਂ ਕੀਤਾ ਹੈ ਭਈ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਹਟਾ ਦੇਵੇ।।
|
27. ਇੱਕ ਕੁਆਰੀ ਦੇ ਕੋਲ ਭੇਜਿਆ ਗਿਆ ਜਿਹ ਦੀ ਕੁੜਮਾਈ ਯੂਸੁਫ਼ ਕਰਕੇ ਦਾਊਦ ਦੇ ਘਰਾਣੇ ਦੇ ਇੱਕ ਪੁਰਸ਼ ਨਾਲ ਹੋਈ ਸੀ ਅਰ ਉਸ ਕੁਆਰੀ ਦਾ ਨਾਉਂ ਸੀ ਮਰਿਯਮ
|
32. ਉਹ ਮਹਾਨ ਹੋਵੇਗਾ, ਅਤੇ ਅੱਤ ਮਹਾਨ ਦਾ ਪੁੱਤ੍ਰ ਸਦਾਵੇਗਾ, ਅਤੇ ਪ੍ਰਭੁ ਪਰਮੇਸ਼ੁਰ ਉਹ ਦੇ ਪਿਤਾ ਦਾਊਦ ਦਾ ਤਖ਼ਤ ਉਹ ਨੂੰ ਦੇਵੇਗਾ।।
|
35. ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤ੍ਰ ਆਤਮਾ ਤੇਰੇ ਉੱਪਰ ਆਵੇਗਾ ਅਰ ਅੱਤ ਮਹਾਨ ਦੀ ਕੁਦਰਤ ਤੇਰੇ ਉੱਤੇ ਛਾਇਆ ਕਰੇਗੀ ਇਸ ਕਰਕੇ ਜਿਹੜਾ ਜੰਮੇਗਾ ਉਹ ਪਵਿੱਤ੍ਰ ਅਤੇ ਪਰਮੇਸ਼ੁਰ ਦਾ ਪੁੱਤ੍ਰ ਕਹਾਵੇਗਾ
|
36. ਅਰ ਵੇਖ ਤੇਰੀ ਸਾਕ ਇਲੀਸਬਤ ਉਹ ਨੂੰ ਬੁਢੇਪੇ ਵਿੱਚ ਪੁੱਤ੍ਰ ਹੋਣ ਵਾਲਾ ਹੈ ਅਤੇ ਜਿਹੜੀ ਬਾਂਝ ਕਹਾਂਉਦੀ ਸੀ ਉਹ ਦਾ ਛੇਵਾਂ ਮਹੀਨਾਂ ਹੈ
|
38. ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੁ ਦੀ ਬਾਂਦੀ ਹਾਂ, ਮੇਰੇ ਨਾਲ ਤੇਰੇ ਆਖੇ ਅਨੁਸਾਰ ਹੋਵੇ। ਤਦ ਦੂਤ ਉਹ ਦੇ ਕੋਲੋਂ ਚੱਲਿਆ ਗਿਆ।।
|
41. ਤਾਂ ਐਉਂ ਹੋਇਆ ਕਿ ਜਾਂ ਇਲੀਸਬਤ ਨੇ ਮਰਿਯਮ ਦਾ ਪਰਨਾਮ ਸੁਣਿਆ ਤਾਂ ਬੱਚਾ ਉਹ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤ੍ਰ ਆਤਮਾ ਨਾਲ ਭਰ ਗਈ
|
45. ਅਰ ਧੰਨ ਹੈ ਉਹ ਜਿਨ ਪਰਤੀਤ ਕੀਤੀ ਕਿਉਂਕਿ ਜਿਹੜੀਆਂ ਗੱਲਾਂ ਪ੍ਰਭੁ ਦੀ ਵੱਲੋਂ ਉਹ ਨੂੰ ਕਹੀਆਂ ਗਈਆਂ ਓਹ ਪੂਰੀਆਂ ਹੋਣਗੀਆਂ
|
48. ਕਿਉਂ ਜੋ ਉਹ ਨੇ ਆਪਣੀ ਬਾਂਦੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ। ਵੇਖੋ ਤਾਂ, ਏਦੋਂ ਅੱਗੇ ਸਾਰੀਆਂ ਪੀਹੜੀਆਂ ਮੈਂਨੂੰ ਧੰਨ ਆਖਣਗੀਆਂ,
|
51. ਉਹ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
|
59. ਤਾਂ ਐਉਂ ਹੋਇਆ ਜੋ ਓਹ ਅੱਠਵੇਂ ਦਿਨ ਬਾਲਕ ਦੀਆਂ ਸੁੰਨਤਾਂ ਲਈ ਆਏ ਅਰ ਉਹ ਦਾ ਨਾਉਂ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਹ ਦੇ ਪਿਤਾ ਦਾ ਨਾਉਂ ਸੀ
|
65. ਤਦ ਆਲੇ ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭਨਾਂ ਗੱਲਾਂ ਦੀ ਚਰਚਾ ਖਿੰਡ ਗਈ
|
66. ਅਰ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਨੂੰ ਰੱਖਿਆ ਅਤੇ ਕਿਹਾ, ਭਲਾ, ਇਹ ਕਿਹੋ ਜਿਹਾ ਬਾਲਕ ਹੋਊ? ਕਿਉਂ ਦੋ ਪ੍ਰਭੁ ਦਾ ਹੱਥ ਉਹ ਦੇ ਨਾਲ ਸੀ।।
|
68. ਮੁਬਾਰਕ ਹੈ ਪ੍ਰਭੁ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਨਿਸਤਾਰਾ ਦਿੱਤਾ ਹੈ,
|
76. ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀਂ ਅਖਵਾਏਂਗਾ, ਕਿਉਂ ਜੋ ਤੂੰ ਪ੍ਰਭੁ ਦੇ ਰਸਤਿਆਂ ਨੂੰ ਤਿਆਰ ਕਰਨ ਲਈ ਉਹ ਦੇ ਅੱਗੇ ਅੱਗੇ ਚੱਲੇਂਗਾ,
|
79. ਭਈ ਉਨ੍ਹਾਂ ਨੂੰ ਜੋ ਅਨ੍ਹੇਰੇ ਤੇ ਮੌਤ ਦੇ ਸਾਯੇ ਵਿੱਚ ਬੈਠੇ ਹੋਏ ਹਨ ਚਾਨਣ ਦੇਵੇ, ਅਤੇ ਸਾਡੇ ਪੈਰਾਂ ਨੂੰ ਸ਼ਾਂਤੀ ਦੇ ਰਾਹ ਪਾਵੇ।।
|
80. ਅਤੇ ਉਹ ਬਾਲਕ ਵਧਦਾ ਅਰ ਆਤਮਾ ਵਿੱਚ ਜ਼ੋਰ ਫੜਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ ਉਜਾੜ ਵਿੱਚ ਰਿਹਾ।।
|