2. ਯਹੋਵਾਹ ਮੇਰੀ ਚਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰਾ ਟਿੱਲਾ, ਜਿਹ ਦੀ ਸ਼ਰਨੀ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਙ ਅਤੇ ਮੇਰਾ ਉੱਚਾ ਗੜ੍ਹ।
|
6. ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ ਸਗੋਂ ਉਸ ਦੇ ਕੰਨਾਂ ਤੀਕ ਪੁੱਜੀ।
|
7. ਤਾਂ ਧਰਤੀ ਕੰਬ ਗਈ ਅਰ ਥਰ ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਉਹ ਕ੍ਰੋਧਵਾਨ ਜੋ ਹੋ ਗਿਆ ਸੀ!
|
8. ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ ਦਗ ਕਰਨ ਲੱਗੇ।
|
11. ਉਸ ਨੇ ਅਨ੍ਹੇਰੇ ਨੂੰ ਆਪਣਾ ਗੁਪਤ ਅਸਥਾਨ, ਕਾਲੇ ਜਲਾਂ ਅਰ ਅਕਾਸ਼ ਦੀਆਂ ਘਟਾਂ ਨੂੰ ਆਪਣੇ ਆਲੇ ਦੁਆਲੇ ਦਾ ਮੰਡਪ ਬਣਾਇਆ।
|
15. ਤਾਂ ਤੇਰੇ ਘੁਰਕਣ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸ਼ਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਪਾਣੀ ਦੀਆਂ ਨਾਲੀਆਂ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ।
|
17. ਮੇਰੇ ਬਲਵੰਤ ਵੈਰੀ ਤੋਂ ਉਹ ਨੇ ਮੈਨੂੰ ਛੁਡਾਇਆ, ਅਤੇ ਓਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ,
|
20. ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
|
24. ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
|
29. ਤਦ ਮੈਂ ਤੇਰੀ ਸਹਾਇਤਾ ਨਾਲ ਇੱਕ ਜੱਥੇ ਦੇ ਵਿੱਚੋਂ ਦੀ ਭੱਜ ਸੱਕਦਾ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਕੰਧ ਨੂੰ ਟੱਪ ਸੱਕਦਾ ਹਾਂ,
|
33. ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜੇਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰਿਆਂ ਉੱਚਿਆਂ ਥਾਂਵਾਂ ਉੱਤੇ ਖੜਾ ਕਰਦਾ ਹੈ।
|
35. ਤੈਂ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
|
37. ਮੈਂ ਆਪਣਿਆਂ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿਛਾਹਾਂ ਨਾ ਹਟਿਆ ਜਿੰਨਾ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
|
41. ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਅੱਗੇ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
|
42. ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਙੁ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਙੁ ਉਨ੍ਹਾਂ ਨੂੰ ਸੁੱਟ ਦਿੱਤਾ।
|
43. ਤੈਂ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੈਂ ਮੈਨੂੰ ਕੌਮਾਂ ਦਾ ਮੁਖੀਆ ਥਾਪਿਆ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀ ਜਾਤਾ ਉਨ੍ਹਾਂ ਨੇ ਮੇਰੀ ਸੇਵਾ ਕੀਤੀ।
|
48. ਜਿਹ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੈਂ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
|
50. ਉਹ ਆਪਣੇ ਪਾਤਸ਼ਾਹ ਨੂੰ ਵੱਡੇ ਬਚਾਓ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੀਕ ਦਯਾ ਕਰਦਾ ਹੈ।।
|