ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਫੇਰ ਮੁੜਿਆ ਅਤੇ ਉਹ ਨੇ ਮੈਨੂੰ ਉਸ ਮਨੁੱਖ ਵਾਂਙੁ ਜਗਾਇਆ ਜਿਹੜਾ ਆਪਣੀ ਨੀਂਦ ਤੋਂ ਜਾਗਦਾ ਹੈ
2. ਉਸ ਮੈਨੂੰ ਆਖਿਆ, ਤੂੰ ਕੀ ਵੇਖਦਾ ਹੈਂॽ ਮੈਂ ਆਖਿਆ, ਮੈਂ ਡਿੱਠਾ ਤਾਂ ਵੇਖੋ, ਇੱਕ ਸ਼ਮਾਦਾਨ ਸਰਾਸਰ ਸੋਨੇ ਦਾ ਸੀ, ਉਹ ਦੇ ਸਿਰ ਉੱਤੇ ਇੱਕ ਕਟੋਰਾ ਸੀ ਅਤੇ ਉਸ ਉੱਤੇ ਸੱਤ ਦੀਵੇ ਸਨ ਅਤੇ ਓਹਨਾਂ ਦੀਵਿਆਂ ਲਈ ਸੱਤ ਸੱਤ ਨਾਲੀਆਂ ਸਨ ਜਿਹੜੀਆਂ ਉਸ ਦੇ ਸਿਰ ਉੱਤੇ ਸਨ
3. ਉਸ ਦੇ ਕੋਲ ਜ਼ੈਤੂਨ ਦੇ ਦੋ ਬਿਰਛ ਸਨ ਇੱਕ ਕਟੋਰੇ ਦੇ ਸੱਜੇ ਪਾਸੇ ਅਤੇ ਇੱਕ ਖੱਬੇ ਪਾਸੇ ਉੱਤੇ
4. ਫੇਰ ਮੈਂ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਕਿ ਹੇ ਮਾਲਕ, ਏਹ ਕੀ ਹਨॽ
5. ਤਾਂ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਕੀ ਤੂੰ ਨਹੀਂ ਜਾਣਦਾ ਏਹ ਕੀ ਹਨॽ ਮੈਂ ਆਖਿਆ, ਨਹੀਂ, ਮੇਰੇ ਪ੍ਰਭੁ
6. ਉਸ ਫੇਰ ਮੈਨੂੰ ਆਖਿਆ ਕਿ ਇਹ ਜ਼ਰੁੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫਰਮਾਨ ਹੈ
7. ਹੇ ਵੱਡੇ ਪਹਾੜ, ਤੂੰ ਕੀ ਹੈਂॽ ਤੂੰ ਜ਼ਰੁੱਬਾਬਲ ਦੇ ਅੱਗੇ ਮਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਹਾਕਾਂ ਨਾਲ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ!।।
8. ਤਾਂ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ
9. ਜ਼ਰੁੱਬਾਬਲ ਦੇ ਹੱਥਾਂ ਨੇ ਏਸ ਭਵਨ ਦੀ ਨੀਂਹ ਰੱਖੀ ਅਤੇ ਉਸੇ ਦੇ ਹੱਥ ਏਸ ਨੂੰ ਪੂਰਾ ਵੀ ਕਰਨਗੇ, ਤਦ ਤੂੰ ਜਾਣੇਂਗਾ ਕਿ ਸੈਨਾ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ
10. ਉਹ ਕੌਣ ਹੈ ਜਿਹ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਓਹ ਅਨੰਦ ਹੋਣਗੇ ਅਤੇ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ। ਏਹ ਯਹੋਵਾਹ ਦੀਆਂ ਸੱਤ ਅੱਖਾਂ ਹਨ ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ
11. ਤਦ ਮੈਂ ਉਸ ਨੂੰ ਆਖਿਆ ਕਿ ਏਹ ਦੋ ਜ਼ੈਤੂਨ ਦੇ ਬਿਰਛ ਜਿਹੜੇ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਉੱਤੇ ਹਨ ਕੀ ਹਨॽ
12. ਫੇਰ ਦੂਜੀ ਵਾਰ ਮੈਂ ਉਸ ਨੂੰ ਆਖਿਆ ਕਿ ਜ਼ੈਤੂਨ ਦੀਆਂ ਏਹ ਦੋ ਟਹਿਣੀਆਂ ਕੀ ਹਨ ਜਿਹੜੀਆਂ ਸੋਨੇ ਦੀਆਂ ਦੋਹਾਂ ਨਾਲੀਆਂ ਦੇ ਬਰਾਬਰ ਤੇ ਹਨ ਜਿਨ੍ਹਾਂ ਦੇ ਰਾਹੀਂ ਸੁਨਹਿਲਾ ਤੇਲ ਨਿੱਕਲਦਾ ਚੱਲਾ ਆਉਂਦਾ ਹੈॽ
13. ਉਸ ਮੈਨੂੰ ਆਖਿਆ, ਕੀ ਤੂੰ ਨਹੀਂ ਜਾਣਦਾ ਏਹ ਕੀ ਹਨॽ ਮੈਂ ਆਖਿਆ, ਹੇ ਮੇਰੇ ਪ੍ਰਭੁ, ਨਹੀਂ
14. ਏਹ ਦੋ ਤੇਲ ਮਸਹ ਹੋਏ ਪੁਰਖ ਹਨ ਜੋ ਸਾਰੀ ਧਰਤੀ ਦੇ ਮਾਲਕ ਦੇ ਹਜ਼ੂਰ ਖੜੇ ਰਹਿੰਦੇ ਹਨ।।
Total 14 ਅਧਿਆਇ, Selected ਅਧਿਆਇ 4 / 14
1 2 3 4 5 6 7 8 9 10 11 12 13 14
1 ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਫੇਰ ਮੁੜਿਆ ਅਤੇ ਉਹ ਨੇ ਮੈਨੂੰ ਉਸ ਮਨੁੱਖ ਵਾਂਙੁ ਜਗਾਇਆ ਜਿਹੜਾ ਆਪਣੀ ਨੀਂਦ ਤੋਂ ਜਾਗਦਾ ਹੈ 2 ਉਸ ਮੈਨੂੰ ਆਖਿਆ, ਤੂੰ ਕੀ ਵੇਖਦਾ ਹੈਂॽ ਮੈਂ ਆਖਿਆ, ਮੈਂ ਡਿੱਠਾ ਤਾਂ ਵੇਖੋ, ਇੱਕ ਸ਼ਮਾਦਾਨ ਸਰਾਸਰ ਸੋਨੇ ਦਾ ਸੀ, ਉਹ ਦੇ ਸਿਰ ਉੱਤੇ ਇੱਕ ਕਟੋਰਾ ਸੀ ਅਤੇ ਉਸ ਉੱਤੇ ਸੱਤ ਦੀਵੇ ਸਨ ਅਤੇ ਓਹਨਾਂ ਦੀਵਿਆਂ ਲਈ ਸੱਤ ਸੱਤ ਨਾਲੀਆਂ ਸਨ ਜਿਹੜੀਆਂ ਉਸ ਦੇ ਸਿਰ ਉੱਤੇ ਸਨ 3 ਉਸ ਦੇ ਕੋਲ ਜ਼ੈਤੂਨ ਦੇ ਦੋ ਬਿਰਛ ਸਨ ਇੱਕ ਕਟੋਰੇ ਦੇ ਸੱਜੇ ਪਾਸੇ ਅਤੇ ਇੱਕ ਖੱਬੇ ਪਾਸੇ ਉੱਤੇ 4 ਫੇਰ ਮੈਂ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਕਿ ਹੇ ਮਾਲਕ, ਏਹ ਕੀ ਹਨॽ 5 ਤਾਂ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਕੀ ਤੂੰ ਨਹੀਂ ਜਾਣਦਾ ਏਹ ਕੀ ਹਨॽ ਮੈਂ ਆਖਿਆ, ਨਹੀਂ, ਮੇਰੇ ਪ੍ਰਭੁ 6 ਉਸ ਫੇਰ ਮੈਨੂੰ ਆਖਿਆ ਕਿ ਇਹ ਜ਼ਰੁੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫਰਮਾਨ ਹੈ 7 ਹੇ ਵੱਡੇ ਪਹਾੜ, ਤੂੰ ਕੀ ਹੈਂॽ ਤੂੰ ਜ਼ਰੁੱਬਾਬਲ ਦੇ ਅੱਗੇ ਮਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਹਾਕਾਂ ਨਾਲ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ!।। 8 ਤਾਂ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ 9 ਜ਼ਰੁੱਬਾਬਲ ਦੇ ਹੱਥਾਂ ਨੇ ਏਸ ਭਵਨ ਦੀ ਨੀਂਹ ਰੱਖੀ ਅਤੇ ਉਸੇ ਦੇ ਹੱਥ ਏਸ ਨੂੰ ਪੂਰਾ ਵੀ ਕਰਨਗੇ, ਤਦ ਤੂੰ ਜਾਣੇਂਗਾ ਕਿ ਸੈਨਾ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ 10 ਉਹ ਕੌਣ ਹੈ ਜਿਹ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਓਹ ਅਨੰਦ ਹੋਣਗੇ ਅਤੇ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ। ਏਹ ਯਹੋਵਾਹ ਦੀਆਂ ਸੱਤ ਅੱਖਾਂ ਹਨ ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ 11 ਤਦ ਮੈਂ ਉਸ ਨੂੰ ਆਖਿਆ ਕਿ ਏਹ ਦੋ ਜ਼ੈਤੂਨ ਦੇ ਬਿਰਛ ਜਿਹੜੇ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਉੱਤੇ ਹਨ ਕੀ ਹਨॽ 12 ਫੇਰ ਦੂਜੀ ਵਾਰ ਮੈਂ ਉਸ ਨੂੰ ਆਖਿਆ ਕਿ ਜ਼ੈਤੂਨ ਦੀਆਂ ਏਹ ਦੋ ਟਹਿਣੀਆਂ ਕੀ ਹਨ ਜਿਹੜੀਆਂ ਸੋਨੇ ਦੀਆਂ ਦੋਹਾਂ ਨਾਲੀਆਂ ਦੇ ਬਰਾਬਰ ਤੇ ਹਨ ਜਿਨ੍ਹਾਂ ਦੇ ਰਾਹੀਂ ਸੁਨਹਿਲਾ ਤੇਲ ਨਿੱਕਲਦਾ ਚੱਲਾ ਆਉਂਦਾ ਹੈॽ 13 ਉਸ ਮੈਨੂੰ ਆਖਿਆ, ਕੀ ਤੂੰ ਨਹੀਂ ਜਾਣਦਾ ਏਹ ਕੀ ਹਨॽ ਮੈਂ ਆਖਿਆ, ਹੇ ਮੇਰੇ ਪ੍ਰਭੁ, ਨਹੀਂ 14 ਏਹ ਦੋ ਤੇਲ ਮਸਹ ਹੋਏ ਪੁਰਖ ਹਨ ਜੋ ਸਾਰੀ ਧਰਤੀ ਦੇ ਮਾਲਕ ਦੇ ਹਜ਼ੂਰ ਖੜੇ ਰਹਿੰਦੇ ਹਨ।।
Total 14 ਅਧਿਆਇ, Selected ਅਧਿਆਇ 4 / 14
1 2 3 4 5 6 7 8 9 10 11 12 13 14
×

Alert

×

Punjabi Letters Keypad References