1. ਹੁਣ ਵੇਖੋ! ਪ੍ਰਭੁ, ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,
|
5. ਲੋਕ ਇੱਕ ਦੂਜੇ ਉੱਤੇ ਅਤੇ ਹਰੇਕ ਆਪਣੇ ਗੁਆਂਢੀ ਉੱਤੇ ਜ਼ੁਲਮ ਕਰੇਗਾ, ਜੁਆਨ ਬੁੱਢੇ ਦੀ, ਅਤੇ ਨੀਚ ਪਤਵੰਤੇ ਦੀ ਬੇਇੱਜ਼ਤੀ ਕਰੇਗਾ।।
|
6. ਜਦ ਕੋਈ ਮਨੁੱਖ ਆਪਣੇ ਪਿਉ ਦੇ ਘਰ ਵਿੱਚ ਆਪਣੇ ਭਰਾ ਨੂੰ ਫੜੇ, - ਤੇਰੇ ਕੋਲੋ ਚੰਗਾ ਹੈ, ਤੂੰ ਸਾਡਾ ਮੁਰਹੈਲ ਹੋ, ਅਤੇ ਇਹ ਉਜੜਿਆ ਹੋਇਆ ਢੇਰ ਤੇਰੇ ਹੱਥ ਹੇਠ ਹੋਵੇਗਾ।
|
7. ਓਸ ਦਿਨ ਉਹ ਉੱਚੀ ਦੇ ਕੇ ਆਖੇਗਾ, ਮੈਂ ਪੱਟੀ ਬੰਨ੍ਹਣ ਵਾਲਾ ਨਹੀਂ ਹੋਵਾਂਗਾ, ਮੇਰੇ ਘਰ ਵਿੱਚ ਨਾ ਰੋਟੀ ਹੈ ਨਾ ਚੋਗਾ, ਮੈਨੂੰ ਲੋਕਾਂ ਦਾ ਮੁਰਹੈਲ ਨਾ ਠਹਿਰਾਓ!
|
8. ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਓਹਨਾਂ ਦੀ ਬੋਲੀ ਤੇ ਓਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਭਈ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਨ।।
|
9. ਓਹਨਾਂ ਦੇ ਮੁਖੜੇ ਦਾ ਰੂਪ ਓਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਓਹ ਆਪਣੇ ਆਪ ਨੂੰ ਸਦੂਮ ਵਾਂਙੁ ਪਰਗਟ ਕਰਦੇ ਹਨ, ਓਹ ਉਹ ਨੂੰ ਲੁਕਾਉਂਦੇ ਨਹੀਂ, - ਹਾਇ ਓਹਨਾਂ ਦੀ ਜਾਨ ਉੱਤੇ! ਓਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।
|
12. ਮੇਰੀ ਪਰਜਾ! ਬੱਚੇ ਓਹਨਾਂ ਨੂੰ ਜਿੱਚ ਕਰਦੇ, ਅਤੇ ਤੀਵੀਆਂ ਓਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭੁਲਾਉਂਦੇ ਹਨ, ਅਤੇ ਤੇਰੇ ਮਾਰਗਾਂ ਦੀ ਸੇਧ ਮਿਟਾ ਦਿੰਦੇ ਹਨ ।।
|
14. ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਸਰਦਾਰਾਂ ਦੇ ਨਿਆਉਂ ਲਈ ਆਵੇਗਾ, ਪਰ ਤੁਸੀਂ ਅੰਗੂਰੀ ਬਾਗ ਚੱਟ ਲਿਆ ਹੈ, ਮਸਕੀਨਾਂ ਦੀ ਲੁੱਟ ਤੁਹਾਡੇ ਘਰਾਂ ਵਿੱਚ ਹੈ।
|
15. ਤੁਹਾਡਾ ਕੀ ਮਤਲਬ ਹੈ ਕਿ ਤੁਸੀਂ ਮੇਰੀ ਪਰਜਾ ਨੂੰ ਦਬਾਉਂਦੇ ਹੋ, ਅਤੇ ਮਸਕੀਨਾਂ ਦੇ ਮੂੰਹ ਰਗੜਦੇ ਹੋ? ਸੈਨਾਂ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ।।
|
16. ਯਹੋਵਾਹ ਐਉਂ ਆਖਦਾ ਹੈ, ਏਸ ਲਈ ਭਈ ਸੀਯੋਨ ਦੀਆਂ ਧੀਆਂ ਹੰਕਾਰਨਾਂ ਹਨ, ਅਤੇ ਗਰਦਨ ਅਕੜਾ ਕੇ ਅਤੇ ਅੱਖਾਂ ਮਟਕਾ ਕੇ ਤੁਰਦੀਆਂ ਹਨ, ਅਤੇ ਠੁਮਕ ਠੁਮਕ ਚਾਲ ਚੱਲਦੀਆਂ, ਅਤੇ ਪੈਰਾਂ ਵਿੱਚ ਘੁੰਗਰੂ ਛਣਕਾਉਂਦੀਆਂ ਹਨ,
|
24. ਅਤੇ ਐਉਂ ਹੋਵੇਗਾ ਕਿ ਸੁਗੰਧ ਦੇ ਥਾਂ ਸੜ੍ਹਿਆਂਧ ਹੋਵੇਗੀ, ਪਟਕੇ ਦੇ ਥਾਂ ਰੱਸੀ, ਮੀਢੀਆਂ ਦੇ ਥਾਂ ਗੰਜ, ਚੋਲੀ ਦੇ ਥਾਂ ਟਾਟ ਦੀ ਪੇਟੀ, ਸੁਹੱਪਣ ਦੇ ਥਾਂ ਦਾਗ।।
|