ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਹ ਦੀ ਲੰਬਾਈ ਢਾਈ ਹੱਥ ਚੁੜਾਈ ਡੂਢ ਹੱਥ ਅਤੇ ਉਚਾਈ ਡੂਢ ਹੱਥ ਸੀ
2. ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਉੱਤੇ ਚੁਫੇਰੇ ਸੋਨੇ ਦੀ ਬਨੇਰੀ ਬਣਾਈਂ
3. ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ
4. ਅਰ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ
5. ਉਸ ਨੇ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ
6. ਅਰ ਉਸ ਨੇ ਪਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜੇਹ ਦੀ ਲੰਬਾਈ ਢਾਈ ਹੱਥ ਅਰ ਚੁੜਾਈ ਡੂਢ ਹੱਥ ਸੀ
7. ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜ ਕੇ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ
8. ਇੱਕ ਕਰੂਬੀ ਇੱਕ ਸਿਰੇ ਤੇ ਅਰ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ
9. ਅਤੇ ਓਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿੰਡਾਏ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਰ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪਰਾਸਚਿਤ ਦੇ ਸਰਪੋਸ਼ ਵੱਲ ਸਨ।।
10. ਉਸ ਨੇ ਸ਼ਿੱਟੀਮ ਦੀ ਲੱਕੜੀ ਦੀ ਇੱਕ ਮੇਜ਼ ਬਣਾਈ। ਉਸ ਦੀ ਲੰਬਾਈ ਦੋ ਹੱਥ ਅਰ ਉਸ ਦੀ ਚੁੜਾਈ ਇੱਕ ਹੱਥ ਅਰ ਉਸ ਦੀ ਉਚਾਈ ਡੂਢ ਹੱਥ ਸੀ
11. ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਚੁਫੇਰੇ ਸੋਨੇ ਦੀ ਬਨੇਰੀ ਬਣਾਈ
12. ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਨਾਰੀ ਚੁਫੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਨਾਰੀ ਦੇ ਚੁਫੇਰੇ ਬਣਾਈ
13. ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਬਣਾਏ ਅਰ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ
14. ਕਨਾਰੀ ਦੇ ਕੋਲ ਹੀ ਕੜੇ ਸਨ ਅਤੇ ਓਹ ਮੇਜ਼ ਦੇ ਚੁੱਕਣ ਨੂੰ ਚੋਬਾਂ ਪਾਉਣ ਲਈ ਸਨ
15. ਅਰ ਓਹ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ
16. ਉਸ ਨੇ ਮੇਜ਼ ਦੇ ਉਤਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗਾਗਰਾਂ ਅਰ ਡੋਹਲਣ ਦੇ ਕਟੋਰੇ।।
17. ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ ਕੇ ਬਣਾਇਆ। ਉਸ ਦਾ ਪਾਏਦਾਨ ਅਰ ਡੰਡਾ ਅਰ ਕਟੋਰੇ ਅਰ ਗੋਲੇ ਅਰ ਫੁੱਲ ਉਸ ਵਿੱਚੋਂ ਹੀ ਸਨ
18. ਅਰ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ
19. ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਰ ਫੁੱਲ ਅਰ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਰ ਗੋਲੇ ਅਰ ਫੁੱਲ ਸਨ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ
20. ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਰ ਉਹ ਦੇ ਫੁੱਲ ਸਨ
21. ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਰ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਐਉਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ
22. ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਏਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦਾ ਇੱਕ ਟੁਕੜੇ ਤੋਂ ਸੀ
23. ਉਸ ਦੇ ਉਸ ਨੇ ਸੱਤ ਦੀਵੇ ਬਣਾਏ ਅਰ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ
24. ਅਤੇ ਉਸ ਨੇ ਇੱਕ ਮਣ ਦੇ ਲਗ ਭਗ ਕੁੰਦਨ ਸੋਨੇ ਤੋਂ ਏਹ ਸਾਰੇ ਭਾਂਡੇ ਬਣਾਏ।।
25. ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ
26. ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈ
27. ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ
28. ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ
29. ਉਸ ਨੇ ਮਸਹ ਕਰਨ ਦਾ ਪਵਿਤ੍ਰ ਤੇਲ ਅਤੇ ਨਿਰੋਲ ਧੂਪ ਨੂੰ ਗਾਂਧੀ ਦੇ ਕੰਮ ਅਨੁਸਾਰ ਬਣਾਇਆ।।
Total 40 ਅਧਿਆਇ, Selected ਅਧਿਆਇ 37 / 40
1 ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਹ ਦੀ ਲੰਬਾਈ ਢਾਈ ਹੱਥ ਚੁੜਾਈ ਡੂਢ ਹੱਥ ਅਤੇ ਉਚਾਈ ਡੂਢ ਹੱਥ ਸੀ 2 ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਉੱਤੇ ਚੁਫੇਰੇ ਸੋਨੇ ਦੀ ਬਨੇਰੀ ਬਣਾਈਂ 3 ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ 4 ਅਰ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ 5 ਉਸ ਨੇ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ 6 ਅਰ ਉਸ ਨੇ ਪਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜੇਹ ਦੀ ਲੰਬਾਈ ਢਾਈ ਹੱਥ ਅਰ ਚੁੜਾਈ ਡੂਢ ਹੱਥ ਸੀ 7 ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜ ਕੇ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ 8 ਇੱਕ ਕਰੂਬੀ ਇੱਕ ਸਿਰੇ ਤੇ ਅਰ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ 9 ਅਤੇ ਓਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿੰਡਾਏ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਰ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪਰਾਸਚਿਤ ਦੇ ਸਰਪੋਸ਼ ਵੱਲ ਸਨ।। 10 ਉਸ ਨੇ ਸ਼ਿੱਟੀਮ ਦੀ ਲੱਕੜੀ ਦੀ ਇੱਕ ਮੇਜ਼ ਬਣਾਈ। ਉਸ ਦੀ ਲੰਬਾਈ ਦੋ ਹੱਥ ਅਰ ਉਸ ਦੀ ਚੁੜਾਈ ਇੱਕ ਹੱਥ ਅਰ ਉਸ ਦੀ ਉਚਾਈ ਡੂਢ ਹੱਥ ਸੀ 11 ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਚੁਫੇਰੇ ਸੋਨੇ ਦੀ ਬਨੇਰੀ ਬਣਾਈ 12 ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਨਾਰੀ ਚੁਫੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਨਾਰੀ ਦੇ ਚੁਫੇਰੇ ਬਣਾਈ 13 ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਬਣਾਏ ਅਰ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ 14 ਕਨਾਰੀ ਦੇ ਕੋਲ ਹੀ ਕੜੇ ਸਨ ਅਤੇ ਓਹ ਮੇਜ਼ ਦੇ ਚੁੱਕਣ ਨੂੰ ਚੋਬਾਂ ਪਾਉਣ ਲਈ ਸਨ 15 ਅਰ ਓਹ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ 16 ਉਸ ਨੇ ਮੇਜ਼ ਦੇ ਉਤਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗਾਗਰਾਂ ਅਰ ਡੋਹਲਣ ਦੇ ਕਟੋਰੇ।। 17 ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ ਕੇ ਬਣਾਇਆ। ਉਸ ਦਾ ਪਾਏਦਾਨ ਅਰ ਡੰਡਾ ਅਰ ਕਟੋਰੇ ਅਰ ਗੋਲੇ ਅਰ ਫੁੱਲ ਉਸ ਵਿੱਚੋਂ ਹੀ ਸਨ 18 ਅਰ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ 19 ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਰ ਫੁੱਲ ਅਰ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਰ ਗੋਲੇ ਅਰ ਫੁੱਲ ਸਨ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ 20 ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਰ ਉਹ ਦੇ ਫੁੱਲ ਸਨ 21 ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਰ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਐਉਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ 22 ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਏਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦਾ ਇੱਕ ਟੁਕੜੇ ਤੋਂ ਸੀ 23 ਉਸ ਦੇ ਉਸ ਨੇ ਸੱਤ ਦੀਵੇ ਬਣਾਏ ਅਰ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ 24 ਅਤੇ ਉਸ ਨੇ ਇੱਕ ਮਣ ਦੇ ਲਗ ਭਗ ਕੁੰਦਨ ਸੋਨੇ ਤੋਂ ਏਹ ਸਾਰੇ ਭਾਂਡੇ ਬਣਾਏ।। 25 ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ 26 ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈ 27 ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ 28 ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ 29 ਉਸ ਨੇ ਮਸਹ ਕਰਨ ਦਾ ਪਵਿਤ੍ਰ ਤੇਲ ਅਤੇ ਨਿਰੋਲ ਧੂਪ ਨੂੰ ਗਾਂਧੀ ਦੇ ਕੰਮ ਅਨੁਸਾਰ ਬਣਾਇਆ।।
Total 40 ਅਧਿਆਇ, Selected ਅਧਿਆਇ 37 / 40
×

Alert

×

Punjabi Letters Keypad References