ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਪਰ ਹੇ ਭਰਾਵੋ, ਤੁਹਾਨੂੰ ਕੋਈ ਲੋੜ ਨਹੀਂ ਜੋ ਤੁਹਾਡੀ ਵੱਲ ਸਮਿਆਂ ਅਤੇ ਵੇਲਿਆਂ ਲਈ ਕੁਝ ਲਿਖਿਆ ਜਾਵੇ
2. ਕਿਉਂ ਜੋ ਤੁਸੀਂ ਆਪ ਠੀਕ ਤਰਾਂ ਜਾਣਦੇ ਹੋ ਭਈ ਪ੍ਰਭੁ ਦਾ ਦਿਨ ਇਸ ਤਰਾਂ ਆਵੇਗਾ ਜਿਸ ਤਰਾਂ ਰਾਤ ਨੂੰ ਚੋਰ
3. ਜਦ ਲੋਕ ਆਖਦੇ ਹੋਣਗੇ ਭਈ ਅਮਨ ਚੈਨ ਅਤੇ ਸੁਖ ਸਾਂਦ ਹੈ ਤਦ ਜਿਵੇਂ ਗਰਭਵੰਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਣਕ ਨਾਸ ਹੋ ਜਾਵੇਗਾ ਅਤੇ ਓਹ ਕਦੀ ਨਾ ਬਚਣਗੇ
4. ਪਰ ਹੇ ਭਰਾਵੋ, ਤੁਸੀਂ ਅਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਦੀ ਨਿਆਈਂ ਆਣ ਪਵੇ
5. ਕਿਉਂ ਜੋ ਤੁਸੀਂ ਸੱਭੇ ਚਾਨਣ ਦੇ ਪੁੱਤ੍ਰ ਅਤੇ ਦਿਨ ਦੇ ਪੁੱਤ੍ਰ ਹੋ । ਅਸੀਂ ਰਾਤ ਦੇ ਨਹੀਂ, ਨਾ ਅਨ੍ਹੇਰੇ ਦੇ ਹਾਂ
6. ਸੋ ਇਸ ਲਈ ਅਸੀਂ ਹੋਰਨਾਂ ਵਾਂਙੁ ਨਾ ਸਵੀਏਂ ਸਗੋਂ ਜਾਗਦੇ ਰਹੀਏ ਅਰ ਸੁਚੇਤ ਰਹੀਏ
7. ਕਿਉਂਕਿ ਜਿਹੜੇ ਸੌਦੇ ਹਨ ਓਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਓਹ ਰਾਤ ਨੂੰ ਹੀ ਮਤਵਾਲੇ ਹੁੰਦੇ
8. ਪਰ ਅਸੀਂ ਜਦੋਂ ਦਿਨ ਦੇ ਹਾਂ ਤਾਂ ਨਿਹਚਾ ਅਤੇ ਪ੍ਰੇਮ ਦੀ ਸੰਜੋ ਅਤੇ ਮੁਕਤੀ ਦੀ ਆਸ ਨੂੰ ਟੋਪ ਦੇ ਥਾਂ ਪਹਿਨ ਕੇ ਸੁਚੇਤ ਰਹੀਏ
9. ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ ਸਗੋਂ ਇਸ ਲਈ ਥਾਪਿਆ ਭਈ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪਰਾਪਤ ਕਰੀਏ
10. ਜਿਹੜਾ ਸਾਡੇ ਲਈ ਮੋਇਆ ਭਈ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ ਉਹ ਦੇ ਨਾਲ ਹੀ ਜੀਵੀਏ
11. ਇਸ ਕਾਰਨ ਤੁਸੀਂ ਇੱਕ ਦੂਏ ਨੂੰ ਤਸੱਲੀ ਦਿਓ ਅਤੇ ਇੱਕ ਦੂਏ ਦੀ ਉੱਨਤੀ ਕਰੋ ਜਿਵੇਂ ਤੁਸੀਂ ਕਰਦੇ ਵੀ ਹੋ।।
12. ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਭਈ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ ਅਤੇ ਪ੍ਰਭੁ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਚਿਤਾਰਦੇ ਹਨ ਤੁਸੀਂ ਓਹਨਾਂ ਨੂੰ ਮੰਨੋ
13. ਅਤੇ ਓਹਨਾਂ ਦੇ ਕੰਮ ਦੀ ਖਾਤਰ ਪ੍ਰੇਮ ਨਾਲ ਓਹਨਾਂ ਦਾ ਬਹੁਤਾ ਹੀ ਆਦਰ ਕਰੋ । ਆਪੋ ਵਿੱਚ ਮੇਲ ਰੱਖੋ
14. ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਕੁਸੂਤਿਆਂ ਨੂੰ ਸਮਝਾਓ, ਕਮਦਿਲਿਆਂ ਨੂੰ ਦਿਲਾਸਾ ਦਿਓ, ਨਿਤਾਣਿਆਂ ਨੂੰ ਸਮ੍ਹਾਲੋ, ਸਭਨਾਂ ਨਾਲ ਧੀਰਜ ਕਰੋ
15. ਵੇਖਣਾ ਭਈ ਕੋਈ ਕਿਸੇ ਨਾਲ ਬੁਰੇ ਦੇ ਵੱਟੇ ਬੁਰਾ ਨਾ ਕਰੇ ਸਗੋਂ ਇੱਕ ਦੂਏ ਲਈ ਅਤੇ ਸਭਨਾਂ ਲਈ ਸਦਾ ਭਲਿਆਈ ਦੇ ਪਿੱਛੇ ਲੱਗੇ ਰਹੋ
16. ਸਦਾ ਅਨੰਦ ਰਹੋ
17. ਨਿੱਤ ਪ੍ਰਾਰਥਨਾ ਕਰੋ
18. ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਇੱਛਿਆ ਹੈ
19. ਆਤਮਾ ਨੂੰ ਨਾ ਬੁਝਾਓ
20. ਅੰਗਮ ਵਾਕਾਂ ਨੂੰ ਤੁੱਛ ਨਾ ਜਾਣੋ
21. ਸਭਨਾਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜੀ ਰੱਖੋ
22. ਹਰ ਪਰਕਾਰ ਦੀ ਬਦੀ ਤੋਂ ਲਾਂਭੇ ਰਹੋ।।
23. ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪੇ ਤੁਹਾਨੂੰ ਪੂਰੀ ਤਰਾਂ ਪਵਿੱਤਰ ਕਰੇ ਅਰ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ ਸੰਪੂਰਨ ਬਚਿਆ ਰਹੇ
24. ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।।
25. ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।।
26. ਤੁਸੀਂ ਪਵਿੱਤਰ ਚੁੰਮੇ ਨਾਲ ਸਭਨਾਂ ਭਰਾਵਾਂ ਦੀ ਸੁਖ ਸਾਂਦ ਪੁੱਛੋ
27. ਮੈਂ ਤੁਹਾਨੂੰ ਪ੍ਰਭੁ ਦੀ ਸੌਂਹ ਦਿੰਦਾ ਹਾਂ ਜੋ ਇਹ ਪੱਤ੍ਰੀ ਸਭਨਾਂ ਭਰਾਵਾ ਨੂੰ ਪੜ੍ਹ ਕੇ ਸੁਣਾਉਣੀ
28. ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।।
Total 5 ਅਧਿਆਇ, Selected ਅਧਿਆਇ 5 / 5
1 2 3 4 5
1 ਪਰ ਹੇ ਭਰਾਵੋ, ਤੁਹਾਨੂੰ ਕੋਈ ਲੋੜ ਨਹੀਂ ਜੋ ਤੁਹਾਡੀ ਵੱਲ ਸਮਿਆਂ ਅਤੇ ਵੇਲਿਆਂ ਲਈ ਕੁਝ ਲਿਖਿਆ ਜਾਵੇ 2 ਕਿਉਂ ਜੋ ਤੁਸੀਂ ਆਪ ਠੀਕ ਤਰਾਂ ਜਾਣਦੇ ਹੋ ਭਈ ਪ੍ਰਭੁ ਦਾ ਦਿਨ ਇਸ ਤਰਾਂ ਆਵੇਗਾ ਜਿਸ ਤਰਾਂ ਰਾਤ ਨੂੰ ਚੋਰ 3 ਜਦ ਲੋਕ ਆਖਦੇ ਹੋਣਗੇ ਭਈ ਅਮਨ ਚੈਨ ਅਤੇ ਸੁਖ ਸਾਂਦ ਹੈ ਤਦ ਜਿਵੇਂ ਗਰਭਵੰਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਣਕ ਨਾਸ ਹੋ ਜਾਵੇਗਾ ਅਤੇ ਓਹ ਕਦੀ ਨਾ ਬਚਣਗੇ 4 ਪਰ ਹੇ ਭਰਾਵੋ, ਤੁਸੀਂ ਅਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਦੀ ਨਿਆਈਂ ਆਣ ਪਵੇ 5 ਕਿਉਂ ਜੋ ਤੁਸੀਂ ਸੱਭੇ ਚਾਨਣ ਦੇ ਪੁੱਤ੍ਰ ਅਤੇ ਦਿਨ ਦੇ ਪੁੱਤ੍ਰ ਹੋ । ਅਸੀਂ ਰਾਤ ਦੇ ਨਹੀਂ, ਨਾ ਅਨ੍ਹੇਰੇ ਦੇ ਹਾਂ 6 ਸੋ ਇਸ ਲਈ ਅਸੀਂ ਹੋਰਨਾਂ ਵਾਂਙੁ ਨਾ ਸਵੀਏਂ ਸਗੋਂ ਜਾਗਦੇ ਰਹੀਏ ਅਰ ਸੁਚੇਤ ਰਹੀਏ 7 ਕਿਉਂਕਿ ਜਿਹੜੇ ਸੌਦੇ ਹਨ ਓਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਓਹ ਰਾਤ ਨੂੰ ਹੀ ਮਤਵਾਲੇ ਹੁੰਦੇ 8 ਪਰ ਅਸੀਂ ਜਦੋਂ ਦਿਨ ਦੇ ਹਾਂ ਤਾਂ ਨਿਹਚਾ ਅਤੇ ਪ੍ਰੇਮ ਦੀ ਸੰਜੋ ਅਤੇ ਮੁਕਤੀ ਦੀ ਆਸ ਨੂੰ ਟੋਪ ਦੇ ਥਾਂ ਪਹਿਨ ਕੇ ਸੁਚੇਤ ਰਹੀਏ 9 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ ਸਗੋਂ ਇਸ ਲਈ ਥਾਪਿਆ ਭਈ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪਰਾਪਤ ਕਰੀਏ 10 ਜਿਹੜਾ ਸਾਡੇ ਲਈ ਮੋਇਆ ਭਈ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ ਉਹ ਦੇ ਨਾਲ ਹੀ ਜੀਵੀਏ 11 ਇਸ ਕਾਰਨ ਤੁਸੀਂ ਇੱਕ ਦੂਏ ਨੂੰ ਤਸੱਲੀ ਦਿਓ ਅਤੇ ਇੱਕ ਦੂਏ ਦੀ ਉੱਨਤੀ ਕਰੋ ਜਿਵੇਂ ਤੁਸੀਂ ਕਰਦੇ ਵੀ ਹੋ।। 12 ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਭਈ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ ਅਤੇ ਪ੍ਰਭੁ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਚਿਤਾਰਦੇ ਹਨ ਤੁਸੀਂ ਓਹਨਾਂ ਨੂੰ ਮੰਨੋ
13 ਅਤੇ ਓਹਨਾਂ ਦੇ ਕੰਮ ਦੀ ਖਾਤਰ ਪ੍ਰੇਮ ਨਾਲ ਓਹਨਾਂ ਦਾ ਬਹੁਤਾ ਹੀ ਆਦਰ ਕਰੋ । ਆਪੋ ਵਿੱਚ ਮੇਲ ਰੱਖੋ
14 ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਕੁਸੂਤਿਆਂ ਨੂੰ ਸਮਝਾਓ, ਕਮਦਿਲਿਆਂ ਨੂੰ ਦਿਲਾਸਾ ਦਿਓ, ਨਿਤਾਣਿਆਂ ਨੂੰ ਸਮ੍ਹਾਲੋ, ਸਭਨਾਂ ਨਾਲ ਧੀਰਜ ਕਰੋ 15 ਵੇਖਣਾ ਭਈ ਕੋਈ ਕਿਸੇ ਨਾਲ ਬੁਰੇ ਦੇ ਵੱਟੇ ਬੁਰਾ ਨਾ ਕਰੇ ਸਗੋਂ ਇੱਕ ਦੂਏ ਲਈ ਅਤੇ ਸਭਨਾਂ ਲਈ ਸਦਾ ਭਲਿਆਈ ਦੇ ਪਿੱਛੇ ਲੱਗੇ ਰਹੋ 16 ਸਦਾ ਅਨੰਦ ਰਹੋ 17 ਨਿੱਤ ਪ੍ਰਾਰਥਨਾ ਕਰੋ 18 ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਇੱਛਿਆ ਹੈ 19 ਆਤਮਾ ਨੂੰ ਨਾ ਬੁਝਾਓ 20 ਅੰਗਮ ਵਾਕਾਂ ਨੂੰ ਤੁੱਛ ਨਾ ਜਾਣੋ 21 ਸਭਨਾਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜੀ ਰੱਖੋ 22 ਹਰ ਪਰਕਾਰ ਦੀ ਬਦੀ ਤੋਂ ਲਾਂਭੇ ਰਹੋ।। 23 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪੇ ਤੁਹਾਨੂੰ ਪੂਰੀ ਤਰਾਂ ਪਵਿੱਤਰ ਕਰੇ ਅਰ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ ਸੰਪੂਰਨ ਬਚਿਆ ਰਹੇ 24 ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।। 25 ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।। 26 ਤੁਸੀਂ ਪਵਿੱਤਰ ਚੁੰਮੇ ਨਾਲ ਸਭਨਾਂ ਭਰਾਵਾਂ ਦੀ ਸੁਖ ਸਾਂਦ ਪੁੱਛੋ 27 ਮੈਂ ਤੁਹਾਨੂੰ ਪ੍ਰਭੁ ਦੀ ਸੌਂਹ ਦਿੰਦਾ ਹਾਂ ਜੋ ਇਹ ਪੱਤ੍ਰੀ ਸਭਨਾਂ ਭਰਾਵਾ ਨੂੰ ਪੜ੍ਹ ਕੇ ਸੁਣਾਉਣੀ 28 ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।।
Total 5 ਅਧਿਆਇ, Selected ਅਧਿਆਇ 5 / 5
1 2 3 4 5
×

Alert

×

Punjabi Letters Keypad References