1. ਦਾਊਦ ਨੇ ਉਸ ਦਿਨ ਇਸ ਭਜਨ ਦੀਆਂ ਗੱਲਾਂ ਯਹੋਵਾਹ ਅੱਗੇ ਕੀਤੀਆਂ ਜਿਸ ਦਿਨ ਯਹੋਵਾਹ ਨੇ ਉਹ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ
|
3. ਪਰਮੇਸ਼ੁਰ ਮੇਰਾ ਟਿੱਲਾ ਜਿਹ ਦੀ ਸ਼ਰਨੀ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਙ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ। ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅਨ੍ਹੇਰੇ ਤੋਂ ਬਚਾਉਂਦਾ ਹੈਂ।
|
7. ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਰ ਮੇਰੀ ਦੁਹਾਈ ਉਹ ਦੇ ਕੰਨਾਂ ਤੀਕ ਪੁੱਜੀ।
|
8. ਤਾਂ ਧਰਤੀ ਕੰਬ ਗਈ ਅਰ ਥਰ ਥਰਾਈ, ਅਤੇ ਅਕਾਸ਼ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਉਹ ਕ੍ਰੋਧਵਾਨ ਜੋ ਹੋ ਗਿਆ ਸੀ!
|
9. ਉਹ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਹ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ ਦਗ ਕਰਨ ਲੱਗੇ!
|
16. ਯਹੋਵਾਹ ਨੇ ਘੁਰਕਣੇ ਦੇ ਕਾਰਨ, ਉਹ ਦੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਸਮੁੰਦਰ ਦੀਆਂ ਨਾਲੀਆਂ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ।।
|
18. ਮੇਰੇ ਬਲਵੰਤ ਵੈਰੀ ਤੋਂ ਉਹ ਨੇ ਮੈਨੂੰ ਛੁਡਾਇਆ, ਅਰ ਉਨ੍ਹਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
|
21. ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
|
30. ਤਦ ਮੈਂ ਤੇਰੀ ਸਹਾਇਤਾ ਨਾਲ ਇੱਕ ਜਥੇ ਦੇ ਵਿੱਚੋਂ ਹੀ ਭੱਜ ਸੱਕਦਾ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਕੰਧ ਨੂੰ ਟੱਪ ਸੱਕਦਾ ਹਾਂ।
|
34. ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰ ਜੇਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰਿਆਂ ਉੱਚਿਆਂ ਥਾਵਾਂ ਉੱਤੇ ਖੜਾ ਕਰਦਾ ਹੈ।
|
38. ਮੈਂ ਆਪਣਿਆਂ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਦਾ ਨਾਸ ਕੀਤਾ, ਮੈਂ ਪਿਛਾਹਾਂ ਨਾ ਹਟਿਆ ਜਿੰਨਾ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
|
42. ਉਨ੍ਹਾਂ ਨੇ ਵੇਖਿਆ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
|
43. ਫੇਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ ਵਾਂਙੁ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਙੁ ਉਨ੍ਹਾਂ ਨੂੰ ਮਿੱਧਿਆ, ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ!।।
|
44. ਤੈਂ ਮੈਨੂੰ ਮੇਰੇ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੈਂ ਮੈਨੂੰ ਕੌਮਾਂ ਦਾ ਮੁਖੀਆ ਥਾਪਿਆ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਤਾ, ਉਨ੍ਹਾਂ ਨੇ ਮੇਰੀ ਸੇਵਾ ਕੀਤਾ।
|
49. ਜਿਹ ਨੇ ਮੈਨੂੰ ਮੇਰੇ ਵੈਰੀਆਂ ਵਿੱਚੋਂ ਕੱਢਿਆ, ਹਾਂ, ਤੈਂ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ
|
51. ਉਹ ਆਪਣੇ ਪਾਤਸ਼ਾਹ ਲਈ ਬਚਾਓ ਦਾ ਬੁਰਜ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਊਦ ਅਰ ਉਹ ਦੀ ਅੰਸ ਉੱਤੇ, ਸਦਾ ਤੀਕ ਦਯਾ ਕਰਦਾ ਹੈ।।
|