ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਕੰਮ ਕਾਜ ਦੇ ਛੇ ਦਿਹਾੜੇ ਬੰਦ ਰਹੇਗਾ, ਪਰ ਸਬਤ ਦੇ ਦਿਹਾੜੇ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਨ ਦੇ ਦਿਹਾੜੇ ਖੋਲ੍ਹਿਆ ਜਾਵੇਗਾ
2. ਅਤੇ ਰਾਜਕੁਮਾਰ ਬਾਹਰਲੇ ਫਾਟਕ ਦੀ ਡੇਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ ਅਤੇ ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ ਪਰ ਫਾਟਕ ਸੰਝ ਤੀਕਰ ਬੰਦ ਨਾ ਹੋਵੇਗਾ
3. ਅਤੇ ਦੇਸ ਦੇ ਲੋਕ ਉਸ ਫਾਟਕ ਦੇ ਦਰਵੱਜੇ ਤੇ ਸਬਤਾਂ ਅਤੇ ਨਵੇਂ ਚੰਨ ਵਿੱਚ ਯਹੋਵਾਹ ਦੇ ਸਾਹਮਣੇ ਮੱਥਾ ਟੇਕਿਆ ਕਰਨਗੇ
4. ਅਤੇ ਹੋਮ ਦੀ ਬਲੀ ਜਿਹੜੀ ਰਾਜਕੁਮਾਰ ਸਬਤ ਦੇ ਦਿਹਾੜੇ ਯਹੋਵਾਹ ਦੇ ਕੋਲ ਚੜ੍ਹਾਵੇਗਾ ਇਹ ਹੈ, - ਛੇ ਬੇਕਜ ਲੇਲੇ ਅਤੇ ਇੱਕ ਬੇਕਜ ਦੁੰਬਾ
5. ਅਤੇ ਮੈਦੇ ਦੀ ਭੇਟ ਦੁੰਬੇ ਦੇ ਲਈ ਇੱਕ ਏਫਾ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪੁੱਜ ਅਨੁਸਾਰ ਅਤੇ ਇੱਕ ਏਫਾ ਦੇ ਲਈ ਇੱਕ ਹੀਨ ਤੇਲ
6. ਅਤੇ ਨਵੇਂ ਚੰਨ ਦੇ ਦਿਹਾੜੇ ਇੱਕ ਬੇਕਜ ਵੱਛਾ ਅਤੇ ਛੇ ਬੇਕਜ ਵਹਿੜੇ ਦੁੰਬਾ ਹੋਣਗੇ
7. ਅਤੇ ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਅਤੇ ਇੱਤ ਬੇਕਜ ਲਈ ਇੱਕ ਏਫਾ ਅਤੇ ਲੇਲਿਆਂ ਦੇ ਲਈ ਉਸ ਦੀ ਪੁੱਜ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ
8. ਅਤੇ ਜਦੋਂ ਰਾਜਕੁਮਾਰ ਅੰਦਰ ਆਵੇ ਤਾਂ ਫਾਟਕ ਦੀ ਡੇਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਉਸੇ ਰਾਹ ਵਿੱਚੋਂ ਨਿੱਕਲੇਗਾ।।
9. ਜਦੋਂ ਦੇਸ ਦੇ ਲੋਕ ਨਿਯਤ ਪਰਬਾਂ ਦੇ ਸਮੇਂ ਯਹੋਵਾਹ ਦੇ ਸਨਮੁੱਖ ਹਾਜ਼ਰ ਹੋਣਗੇ ਤਾਂ ਜਿਹੜਾ ਉੱਤਰੀ ਫਾਟਕ ਦੇ ਰਸਤੇ ਮੱਥਾ ਟੇਕਣ ਲਈ ਆਵੇਗਾ ਉਹ ਦੱਖਣੀ ਫਾਟਕ ਦੇ ਰਸਤੇ ਬਾਹਰ ਜਾਵੇਗਾ ਅਤੇ ਜਿਹੜਾ ਦੱਖਣੀ ਫਾਟਕ ਦੇ ਰਸਤੇ ਅੰਦਰ ਆਉਂਦਾ ਹੈ ਉਹ ਉੱਤਰੀ ਫਾਟਕ ਦੇ ਰਸਤੇ ਬਾਹਰ ਜਾਵੇਗਾ। ਜਿਸ ਫਾਟਕ ਦੇ ਰਸਤੇ ਉਹ ਅੰਦਰ ਆਇਆ ਉਸ ਦੇ ਵਿੱਚੋਂ ਮੁੜ ਕੇ ਨਾ ਜਾਵੇਗਾ ਸਗੋਂ ਸਿੱਧਾ ਆਪਣੇ ਮੁਹਰੇ ਦੇ ਫਾਟਕ ਵਿੱਚੋਂ ਹੀ ਲੰਘ ਕੇ ਨਿੱਕਲ ਜਾਵੇਗਾ
10. ਅਤੇ ਜਦੋਂ ਓਹ ਅੰਦਰ ਜਾਣਗੇ ਤਾਂ ਰਾਜਕੁਮਾਰ ਵੀ ਉਨ੍ਹਾਂ ਦੇ ਵਿੱਚ ਮਿਲ ਕੇ ਜਾਵੇਗਾ ਅਤੇ ਜਦੋਂ ਓਹ ਬਾਹਰ ਨਿੱਕਲਣਗੇ ਤਾਂ ਸਾਰੇ ਇਕੱਠੇ ਜਾਣਗੇ
11. ਅਤੇ ਨਿਯਤ ਕੀਤੇ ਪਰਬਾਂ ਉੱਤੇ ਮੈਦੇ ਦੀ ਭੇਟ ਵਹਿੜੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਲਈ ਇੱਕ ਏਫਾ ਹੋਵੇਗੀ, ਅਤੇ ਲੇਲਿਆਂ ਦੇ ਲਈ ਉਸ ਦੀ ਪੁੱਜ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ
12. ਅਤੇ ਜਦੋਂ ਰਾਜੁਕਮਾਰ ਖੁਸ਼ੀ ਦੀ ਭੇਟ ਤਿਆਰ ਕਰੇ ਅਥਵਾ ਹੋਮ ਦੀ ਬਲੀ ਯਾ ਸੁਖ ਦੀ ਭੇਟ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਦੇ ਤੌਰ ਤੇ ਲਿਆਵੇ ਤਾਂ ਉਹ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਉਹ ਦੇ ਲਈ ਖੋਲ੍ਹਿਆ ਜਾਵੇਗਾ, ਅਤੇ ਸਬਤ ਦੇ ਦਿਹਾੜੇ ਵਾਂਙੁ ਉਹ ਆਪਣੀ ਹੋਮ ਦੀ ਬਲੀ ਅਤੇ ਸੁਖ ਦੀ ਭੇਟ ਚੜ੍ਹਾਵੇਗਾ। ਤਦ ਉਹ ਬਾਹਰ ਨਿੱਕਲ ਆਵੇਗਾ ਅਤੇ ਨਿੱਕਲਣ ਦੇ ਮਗਰੋਂ ਫਾਟਕ ਬੰਦ ਕਰ ਦਿੱਤਾ ਜਾਵੇਗਾ।।
13. ਤੂੰ ਹਰ ਦਿਹਾੜੇ ਯਹੋਵਾਹ ਦੇ ਲਈ ਪਹਿਲੇ ਵਰ੍ਹੇ ਦਾ ਇੱਕ ਬੇਕਜ ਲੇਲਾ ਹੋਮ ਦੀ ਬਲੀ ਲਈ ਚੜ੍ਹਾਵੇਂਗਾ, ਤੂੰ ਹਰ ਸਵੇਰ ਨੂੰ ਚੜ੍ਹਾਵੇਂਗਾ
14. ਅਤੇ ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ
15. ਏਦਾਂ ਉਹ ਲੇਲਾ ਅਤੇ ਮੈਦੇ ਦੀ ਭੇਟ ਅਤੇ ਤੇਲ ਹਰ ਸਵੇਰੇ ਸਦਾ ਦੀ ਹੋਮ ਦੀ ਬਲੀ ਦੇ ਲਈ ਚੜ੍ਹਾਉਣਗੇ।।
16. ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜੇਕਰ ਰਾਜਕੁਮਾਰ ਆਪਣੇ ਪੁੱਤ੍ਰਾਂ ਵਿੱਚੋਂ ਕਿਸੇ ਨੂੰ ਕੋਈ ਸੁਗਾਤ ਦੇਵੇ ਤਾਂ ਉਹ ਉਸ ਦੇ ਪੁੱਤ੍ਰਾਂ ਦੀ ਮਿਰਾਸ ਹੋਵੇਗੀ। ਉਹ ਉਨ੍ਹਾਂ ਦੀ ਜੱਦੀ ਮਿਰਾਸ ਹੈ
17. ਪਰ ਜੇਕਰ ਉਹ ਆਪਣੇ ਟਹਿਲੂਆਂ ਵਿੱਚੋਂ ਕਿਸੇ ਇੱਕ ਨੂੰ ਆਪਣੀ ਮਿਰਾਸ ਵਿੱਚੋਂ ਸੁਗਾਤ ਦੇਵੇ ਤਾਂ ਉਹ ਅਜ਼ਾਦੀ ਦੇ ਵਰ੍ਹੇ ਤੀਕਰ ਉਸ ਦੀ ਹੋਵੇਗੀ। ਉਸ ਦੇ ਮਗਰੋਂ ਫੇਰ ਰਾਜਕੁਮਾਰ ਦੀ ਹੋ ਜਾਵੇਗੀ, ਪਰ ਉਸ ਦੀ ਆਪਣੀ ਮਿਰਾਸ ਉਹ ਦੇ ਪੁੱਤ੍ਰਾਂ ਲਈ ਹੋਵੇਗੀ
18. ਅਤੇ ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗੀ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤ੍ਰਾਂ ਨੂੰ ਮਿਰਾਸ ਦੇਵੇਗਾ ਤਾਂ ਜੋ ਮੇਰੇ ਲੋਕ ਆਪਣੇ ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ।।
19. ਫੇਰ ਉਹ ਮੈਨੂੰ ਉਸ ਦਰਵੱਜੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤ੍ਰ ਕੋਠੜੀਆਂ ਵਿੱਚ ਜਿਨ੍ਹਾਂ ਦਾ ਮੂੰਹ ਉੱਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ
20. ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਦੀ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ ਮਤੇ ਓਹ ਉਨ੍ਹਾ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾਕੇ ਲੋਕਾਂ ਨੂੰ ਪਵਿੱਤ੍ਰ ਕਰਨ
21. ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚੌਂਹ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ
22. ਵੇਹੜੇ ਦੇ ਚੌਂਹ ਖੂੰਜਿਆਂ ਵਿੱਚ ਚਾਲੀ ਚਾਲੀ ਹੱਥ ਲੰਮੇ ਅਤੇ ਤੀਹ ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਏਹ ਚਾਰ ਕੋਣਿਆਂ ਵਾਲੇ ਇੱਕੋ ਹੀ ਮੇਚੇ ਦੇ ਸਨ
23. ਅਤੇ ਉਨ੍ਹਾਂ ਦੇ ਚੁਫੇਰੇ ਅਰਥਾਤ ਉਨ੍ਹਾਂ ਚਾਰਾਂ ਦੇ ਚੁਫੇਰੇ ਕੰਧ ਸੀ ਅਤੇ ਚੁਫੇਰੇ ਕੰਧ ਦੇ ਹੇਠਾਂ ਉਬਾਲਣ ਦੇ ਥਾਂ ਬਣੇ ਹੋਏ ਸਨ
24. ਤਦ ਉਹ ਨੇ ਮੈਨੂੰ ਆਖਿਆ ਕਿ ਇਹ ਉਬਾਲਣ ਦੇ ਘਰ ਹਨ ਜਿੱਥੇ ਭਵਨ ਦੇ ਸੇਵਾਦਾਰ ਲੋਕਾਂ ਦੀਆਂ ਬਲੀਆਂ ਉਬਾਲਣਗੇ।।

Notes

No Verse Added

Total 48 ਅਧਿਆਇ, Selected ਅਧਿਆਇ 46 / 48
ਹਿਜ਼ ਕੀ ਐਲ 46:30
1 ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਕੰਮ ਕਾਜ ਦੇ ਛੇ ਦਿਹਾੜੇ ਬੰਦ ਰਹੇਗਾ, ਪਰ ਸਬਤ ਦੇ ਦਿਹਾੜੇ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਨ ਦੇ ਦਿਹਾੜੇ ਖੋਲ੍ਹਿਆ ਜਾਵੇਗਾ 2 ਅਤੇ ਰਾਜਕੁਮਾਰ ਬਾਹਰਲੇ ਫਾਟਕ ਦੀ ਡੇਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ ਅਤੇ ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ ਪਰ ਫਾਟਕ ਸੰਝ ਤੀਕਰ ਬੰਦ ਨਾ ਹੋਵੇਗਾ 3 ਅਤੇ ਦੇਸ ਦੇ ਲੋਕ ਉਸ ਫਾਟਕ ਦੇ ਦਰਵੱਜੇ ਤੇ ਸਬਤਾਂ ਅਤੇ ਨਵੇਂ ਚੰਨ ਵਿੱਚ ਯਹੋਵਾਹ ਦੇ ਸਾਹਮਣੇ ਮੱਥਾ ਟੇਕਿਆ ਕਰਨਗੇ 4 ਅਤੇ ਹੋਮ ਦੀ ਬਲੀ ਜਿਹੜੀ ਰਾਜਕੁਮਾਰ ਸਬਤ ਦੇ ਦਿਹਾੜੇ ਯਹੋਵਾਹ ਦੇ ਕੋਲ ਚੜ੍ਹਾਵੇਗਾ ਇਹ ਹੈ, - ਛੇ ਬੇਕਜ ਲੇਲੇ ਅਤੇ ਇੱਕ ਬੇਕਜ ਦੁੰਬਾ 5 ਅਤੇ ਮੈਦੇ ਦੀ ਭੇਟ ਦੁੰਬੇ ਦੇ ਲਈ ਇੱਕ ਏਫਾ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪੁੱਜ ਅਨੁਸਾਰ ਅਤੇ ਇੱਕ ਏਫਾ ਦੇ ਲਈ ਇੱਕ ਹੀਨ ਤੇਲ 6 ਅਤੇ ਨਵੇਂ ਚੰਨ ਦੇ ਦਿਹਾੜੇ ਇੱਕ ਬੇਕਜ ਵੱਛਾ ਅਤੇ ਛੇ ਬੇਕਜ ਵਹਿੜੇ ਦੁੰਬਾ ਹੋਣਗੇ 7 ਅਤੇ ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਅਤੇ ਇੱਤ ਬੇਕਜ ਲਈ ਇੱਕ ਏਫਾ ਅਤੇ ਲੇਲਿਆਂ ਦੇ ਲਈ ਉਸ ਦੀ ਪੁੱਜ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ 8 ਅਤੇ ਜਦੋਂ ਰਾਜਕੁਮਾਰ ਅੰਦਰ ਆਵੇ ਤਾਂ ਫਾਟਕ ਦੀ ਡੇਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਉਸੇ ਰਾਹ ਵਿੱਚੋਂ ਨਿੱਕਲੇਗਾ।। 9 ਜਦੋਂ ਦੇਸ ਦੇ ਲੋਕ ਨਿਯਤ ਪਰਬਾਂ ਦੇ ਸਮੇਂ ਯਹੋਵਾਹ ਦੇ ਸਨਮੁੱਖ ਹਾਜ਼ਰ ਹੋਣਗੇ ਤਾਂ ਜਿਹੜਾ ਉੱਤਰੀ ਫਾਟਕ ਦੇ ਰਸਤੇ ਮੱਥਾ ਟੇਕਣ ਲਈ ਆਵੇਗਾ ਉਹ ਦੱਖਣੀ ਫਾਟਕ ਦੇ ਰਸਤੇ ਬਾਹਰ ਜਾਵੇਗਾ ਅਤੇ ਜਿਹੜਾ ਦੱਖਣੀ ਫਾਟਕ ਦੇ ਰਸਤੇ ਅੰਦਰ ਆਉਂਦਾ ਹੈ ਉਹ ਉੱਤਰੀ ਫਾਟਕ ਦੇ ਰਸਤੇ ਬਾਹਰ ਜਾਵੇਗਾ। ਜਿਸ ਫਾਟਕ ਦੇ ਰਸਤੇ ਉਹ ਅੰਦਰ ਆਇਆ ਉਸ ਦੇ ਵਿੱਚੋਂ ਮੁੜ ਕੇ ਨਾ ਜਾਵੇਗਾ ਸਗੋਂ ਸਿੱਧਾ ਆਪਣੇ ਮੁਹਰੇ ਦੇ ਫਾਟਕ ਵਿੱਚੋਂ ਹੀ ਲੰਘ ਕੇ ਨਿੱਕਲ ਜਾਵੇਗਾ 10 ਅਤੇ ਜਦੋਂ ਓਹ ਅੰਦਰ ਜਾਣਗੇ ਤਾਂ ਰਾਜਕੁਮਾਰ ਵੀ ਉਨ੍ਹਾਂ ਦੇ ਵਿੱਚ ਮਿਲ ਕੇ ਜਾਵੇਗਾ ਅਤੇ ਜਦੋਂ ਓਹ ਬਾਹਰ ਨਿੱਕਲਣਗੇ ਤਾਂ ਸਾਰੇ ਇਕੱਠੇ ਜਾਣਗੇ 11 ਅਤੇ ਨਿਯਤ ਕੀਤੇ ਪਰਬਾਂ ਉੱਤੇ ਮੈਦੇ ਦੀ ਭੇਟ ਵਹਿੜੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਲਈ ਇੱਕ ਏਫਾ ਹੋਵੇਗੀ, ਅਤੇ ਲੇਲਿਆਂ ਦੇ ਲਈ ਉਸ ਦੀ ਪੁੱਜ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ 12 ਅਤੇ ਜਦੋਂ ਰਾਜੁਕਮਾਰ ਖੁਸ਼ੀ ਦੀ ਭੇਟ ਤਿਆਰ ਕਰੇ ਅਥਵਾ ਹੋਮ ਦੀ ਬਲੀ ਯਾ ਸੁਖ ਦੀ ਭੇਟ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਦੇ ਤੌਰ ਤੇ ਲਿਆਵੇ ਤਾਂ ਉਹ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਉਹ ਦੇ ਲਈ ਖੋਲ੍ਹਿਆ ਜਾਵੇਗਾ, ਅਤੇ ਸਬਤ ਦੇ ਦਿਹਾੜੇ ਵਾਂਙੁ ਉਹ ਆਪਣੀ ਹੋਮ ਦੀ ਬਲੀ ਅਤੇ ਸੁਖ ਦੀ ਭੇਟ ਚੜ੍ਹਾਵੇਗਾ। ਤਦ ਉਹ ਬਾਹਰ ਨਿੱਕਲ ਆਵੇਗਾ ਅਤੇ ਨਿੱਕਲਣ ਦੇ ਮਗਰੋਂ ਫਾਟਕ ਬੰਦ ਕਰ ਦਿੱਤਾ ਜਾਵੇਗਾ।। 13 ਤੂੰ ਹਰ ਦਿਹਾੜੇ ਯਹੋਵਾਹ ਦੇ ਲਈ ਪਹਿਲੇ ਵਰ੍ਹੇ ਦਾ ਇੱਕ ਬੇਕਜ ਲੇਲਾ ਹੋਮ ਦੀ ਬਲੀ ਲਈ ਚੜ੍ਹਾਵੇਂਗਾ, ਤੂੰ ਹਰ ਸਵੇਰ ਨੂੰ ਚੜ੍ਹਾਵੇਂਗਾ 14 ਅਤੇ ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ 15 ਏਦਾਂ ਉਹ ਲੇਲਾ ਅਤੇ ਮੈਦੇ ਦੀ ਭੇਟ ਅਤੇ ਤੇਲ ਹਰ ਸਵੇਰੇ ਸਦਾ ਦੀ ਹੋਮ ਦੀ ਬਲੀ ਦੇ ਲਈ ਚੜ੍ਹਾਉਣਗੇ।। 16 ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜੇਕਰ ਰਾਜਕੁਮਾਰ ਆਪਣੇ ਪੁੱਤ੍ਰਾਂ ਵਿੱਚੋਂ ਕਿਸੇ ਨੂੰ ਕੋਈ ਸੁਗਾਤ ਦੇਵੇ ਤਾਂ ਉਹ ਉਸ ਦੇ ਪੁੱਤ੍ਰਾਂ ਦੀ ਮਿਰਾਸ ਹੋਵੇਗੀ। ਉਹ ਉਨ੍ਹਾਂ ਦੀ ਜੱਦੀ ਮਿਰਾਸ ਹੈ 17 ਪਰ ਜੇਕਰ ਉਹ ਆਪਣੇ ਟਹਿਲੂਆਂ ਵਿੱਚੋਂ ਕਿਸੇ ਇੱਕ ਨੂੰ ਆਪਣੀ ਮਿਰਾਸ ਵਿੱਚੋਂ ਸੁਗਾਤ ਦੇਵੇ ਤਾਂ ਉਹ ਅਜ਼ਾਦੀ ਦੇ ਵਰ੍ਹੇ ਤੀਕਰ ਉਸ ਦੀ ਹੋਵੇਗੀ। ਉਸ ਦੇ ਮਗਰੋਂ ਫੇਰ ਰਾਜਕੁਮਾਰ ਦੀ ਹੋ ਜਾਵੇਗੀ, ਪਰ ਉਸ ਦੀ ਆਪਣੀ ਮਿਰਾਸ ਉਹ ਦੇ ਪੁੱਤ੍ਰਾਂ ਲਈ ਹੋਵੇਗੀ 18 ਅਤੇ ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗੀ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤ੍ਰਾਂ ਨੂੰ ਮਿਰਾਸ ਦੇਵੇਗਾ ਤਾਂ ਜੋ ਮੇਰੇ ਲੋਕ ਆਪਣੇ ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ।। 19 ਫੇਰ ਉਹ ਮੈਨੂੰ ਉਸ ਦਰਵੱਜੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤ੍ਰ ਕੋਠੜੀਆਂ ਵਿੱਚ ਜਿਨ੍ਹਾਂ ਦਾ ਮੂੰਹ ਉੱਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ 20 ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਦੀ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ ਮਤੇ ਓਹ ਉਨ੍ਹਾ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾਕੇ ਲੋਕਾਂ ਨੂੰ ਪਵਿੱਤ੍ਰ ਕਰਨ 21 ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚੌਂਹ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ 22 ਵੇਹੜੇ ਦੇ ਚੌਂਹ ਖੂੰਜਿਆਂ ਵਿੱਚ ਚਾਲੀ ਚਾਲੀ ਹੱਥ ਲੰਮੇ ਅਤੇ ਤੀਹ ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਏਹ ਚਾਰ ਕੋਣਿਆਂ ਵਾਲੇ ਇੱਕੋ ਹੀ ਮੇਚੇ ਦੇ ਸਨ 23 ਅਤੇ ਉਨ੍ਹਾਂ ਦੇ ਚੁਫੇਰੇ ਅਰਥਾਤ ਉਨ੍ਹਾਂ ਚਾਰਾਂ ਦੇ ਚੁਫੇਰੇ ਕੰਧ ਸੀ ਅਤੇ ਚੁਫੇਰੇ ਕੰਧ ਦੇ ਹੇਠਾਂ ਉਬਾਲਣ ਦੇ ਥਾਂ ਬਣੇ ਹੋਏ ਸਨ 24 ਤਦ ਉਹ ਨੇ ਮੈਨੂੰ ਆਖਿਆ ਕਿ ਇਹ ਉਬਾਲਣ ਦੇ ਘਰ ਹਨ ਜਿੱਥੇ ਭਵਨ ਦੇ ਸੇਵਾਦਾਰ ਲੋਕਾਂ ਦੀਆਂ ਬਲੀਆਂ ਉਬਾਲਣਗੇ।।
Total 48 ਅਧਿਆਇ, Selected ਅਧਿਆਇ 46 / 48
Common Bible Languages
West Indian Languages
×

Alert

×

punjabi Letters Keypad References