ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਸੱਤਵੇਂ ਵਰ੍ਹੇ ਦੇ ਪੰਜਵੇ ਮਹੀਨੇ ਦੀ ਦਸਵੀਂ ਤਰੀਕ ਨੂੰ ਐਉਂ ਹੋਇਆ ਕਿ ਇਸਰਾਏਲ ਦੇ ਕੁਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬਹਿ ਗਏ
2. ਤਦੋਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
3. ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਮੇਰੇ ਪਾਸੋਂ ਪੁੱਛਣ ਆਏ ਹੋ? ਮੈਨੂੰ ਆਪਣੀ ਜਾਨ ਦੀ ਸੌਂਹ, ਤੁਸੀਂ ਮੇਰੇ ਪਾਸੋ ਕੁਝ ਨਾ ਪੁੱਛ ਸੱਕੋਗੇ, ਪ੍ਰਭੁ ਯਹੋਵਾਹ ਦਾ ਵਾਕ ਹੈ
4. ਕੀ ਤੂੰ ਉਨ੍ਹਾਂ ਉੱਤੇ ਨਿਆਉਂ ਕਰੇਂਗਾ, ਹੇ ਆਦਮੀ ਦੇ ਪੁੱਤ੍ਰ ਕੀ ਤੂੰ ਉਨ੍ਹਾਂ ਦਾ ਨਿਆਉਂ ਕਰੇਂਗਾ ਉਨ੍ਹਾਂ ਦੇ ਪਿਉ ਦਾਦਿਆਂ ਦੇ ਘਿਣਾਉਂਣੇ ਕੰਮਾਂ ਤੋਂ ਉਨ੍ਹਾਂ ਨੂੰ ਜਾਣੂ ਕਰ
5. ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਦੀ ਵੰਸ ਨਾਲ ਸੌਂਹ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਨ੍ਹਾਂ ਤੇ ਜ਼ਾਹਰ ਕੀਤਾ, ਮੈਂ ਉਨ੍ਹਾਂ ਦੇ ਸਾਹਮਣੇ ਸੌਂਹ ਖਾ ਕਿ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
6. ਉਸੇ ਦਿਹਾੜੇ ਮੈਂ ਉਨ੍ਹਾਂ ਨਾਲ ਸੌਂਹ ਖਾਧੀ ਤਾਂ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਉਸ ਦੇਸ ਵਿੱਚ ਲਿਆਵਾਂ ਜੋ ਮੈਂ ਉਨ੍ਹਾਂ ਦੇ ਲਈ ਤੱਕਿਆ ਸੀ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਹੈ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ
7. ਅਤੇ ਮੈਂ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭ੍ਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
8. ਪਰ ਓਹ ਮੇਰੇ ਤੋਂ ਆਕੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ। ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਨ੍ਹਾਂ ਉੱਤੇ ਵਹਾਵਾਂਗਾ, ਤਾਂ ਜੋ ਮੈਂ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਨ੍ਹਾਂ ਤੋਂ ਪੂਰਾ ਕਰਾਂ
9. ਪਰ ਮੈਂ ਆਪਣੇ ਨਾਮ ਦੇ ਲਈ ਅਜੇਹਾ ਕੀਤਾ ਤਾਂ ਜੋ ਮੇਰਾ ਨਾਮ ਉਨ੍ਹਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ ਜਿਨ੍ਹਾਂ ਦੇ ਵਿੱਚ ਓਹ ਸਨ ਅਤੇ ਜਿਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ ਜਦੋਂ ਮੈਂ ਉਨ੍ਹਾਂ ਨੂੰ ਮਿਸਰ ਤੋਂ ਕੱਢ ਲਿਆਇਆ
10. ਸੋ ਮੈਂ ਉਨ੍ਹਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ
11. ਅਤੇ ਮੈਂ ਆਪਣੀਆਂ ਬਿਧੀਆਂ ਉਨ੍ਹਾਂ ਨੂੰ ਦਿੱਤੀਆਂ, ਅਤੇ ਆਪਣੇ ਹੁਕਮਾਂ ਤੋਂ ਉਨ੍ਹਾਂ ਨੂੰ ਜਾਣੂ ਕੀਤਾ ਕਿ ਆਦਮੀ ਉਨ੍ਹਾਂ ਤੇ ਅਮਲ ਕਰ ਕੇ ਉਨ੍ਹਾਂ ਵਿੱਚ ਜੀਉਂਦਾ ਰਹੇ
12. ਨਾਲੇ ਮੈਂ ਆਪਣੇ ਸਬਤ ਵੀ ਉਨ੍ਹਾਂ ਨੂੰ ਦਿੱਤੇ ਤਾਂ ਜੋ ਓਹ ਮੇਰੇ ਅਤੇ ਉਨ੍ਹਾਂ ਦੇ ਵਿਚਾਲੇ ਨਿਸ਼ਾਨ ਹੋਣ ਤਾਂ ਜੋ ਓਹ ਜਾਣਨ ਕਿ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ
13. ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੈਥੋਂ ਆਕੀ ਹੋ ਗਿਆ, ਓਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦਿਆ ਜਿਨ੍ਹਾਂ ਉੱਤੇ ਆਦਮੀ ਅਮਲ ਕਰੇ ਤਾਂ ਉਨ੍ਹਾਂ ਦੇ ਵਿਚ ਜੀਉਂਦਾ ਰਹੇ ਅਤੇ ਉਨ੍ਹਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ। ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਨ੍ਹਾਂ ਉੱਤੇ ਆਪਣਾ ਕਹਿਰ ਪਾ ਕੇ ਉਨ੍ਹਾਂ ਨੂੰ ਮਲੀਆ ਮੇਟ ਕਰ ਦਿਆਂਗਾ
14. ਪਰੰਤੂ ਮੈਂ ਆਪਣੇ ਨਾਮ ਦੇ ਲਈ ਅਜੇਹਾ ਕੀਤਾ ਤਾਂ ਜੋ ਮੇਰਾ ਨਾਸ ਉਨ੍ਹਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ ਜਿਨ੍ਹਾਂ ਦੇ ਸਾਹਮਣੇ ਮੈਂ ਉਨ੍ਹਾਂ ਨੂੰ ਕੱਢ ਕੇ ਲਿਆਇਆ ਸਾਂ
15. ਨਾਲੇ ਮੈਂ ਉਜਾੜ ਵਿੱਚ ਉਨ੍ਹਾਂ ਦੇ ਨਾਲ ਸੌਂਹ ਖਾਧੀ ਕਿ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਨਹੀਂ ਲਿਆਵਾਂਗਾ ਜੋ ਮੈਂ ਉਨ੍ਹਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ
16. ਕਿਉਂ ਜੋ ਉਨ੍ਹਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚੱਲੇ ਸਗੋਂ ਸਬਤਾਂ ਨੂੰ ਪਲੀਤ ਕੀਤਾ, ਏਸ ਲਈ ਕਿ ਉਨ੍ਹਾਂ ਦੇ ਦਿਲ ਉਨ੍ਹਾਂ ਦੀਆਂ ਮੂਰਤਾਂ ਦੇ ਪਿੱਛੇ ਸਨ
17. ਤਾਂ ਵੀ ਮੇਰੀਆਂ ਅੱਖਾਂ ਨੇ ਉਨ੍ਹਾਂ ਨੂੰ ਬਰਬਾਦ ਕਰਨ ਤੋਂ ਲਿਹਾਜ਼ ਕੀਤਾ, ਨਾ ਹੀ ਮੈਂ ਉਨ੍ਹਾਂ ਦਾ ਉਜਾੜ ਵਿੱਚ ਪੂਰਾ ਅੰਤ ਕੀਤਾ।।
18. ਮੈਂ ਉਜਾੜ ਵਿੱਚ ਉਨ੍ਹਾਂ ਦੇ ਪੁੱਤ੍ਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਿਧੀਆਂ ਵਿੱਚ ਨਾ ਚਲੋ, ਨਾ ਉਨ੍ਹਾਂ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਨ੍ਹਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ
19. ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਮੇਰੀਆਂ ਬਿਧੀਆਂ ਤੇ ਤੁਰੋ, ਮੇਰੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਨ੍ਹਾਂ ਨੂੰ ਮੰਨੋ
20. ਅਤੇ ਮੇਰੇ ਸਬਤਾਂ ਨੂੰ ਪਵਿੱਤ੍ਰ ਜਾਣੋ ਕਿ ਓਹ ਮੇਰੇ ਅਤੇ ਤੁਹਾਡੇ ਵਿਚਕਾਰ ਨਿਸ਼ਾਨ ਹੋਣ ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
21. ਪਰ ਪੁੱਤ੍ਰ ਮੇਰੇ ਵਿਰੁੱਧ ਆਕੀ ਹੋਏ, ਓਹ ਮੇਰੀਆਂ ਬਿਧੀਆਂ ਤੇ ਨਾ ਤੁਰੇ, ਨਾ ਮੇਰੇ ਹੁਕਮਾਂ ਦੀ ਪਾਲਨਾ ਕਰ ਕੇ ਅਮਲ ਕੀਤਾ ਜਿਨ੍ਹਾਂ ਤੇ ਜੇ ਕਰ ਕੋਈ ਆਦਮੀ ਅਮਲ ਕਰੇ ਤਾਂ ਉਨ੍ਹਾਂ ਵਿੱਚ ਜੀਉਂਦਾ ਰਹੇਗਾ। ਉਨ੍ਹਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਨ੍ਹਾਂ ਉੱਤੇ ਵਹਾਵਾਂਗਾ ਭਈ ਉਜਾੜ ਵਿੱਚ ਉਨ੍ਹਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ
22. ਤਾਂ ਵੀ ਮੈਂ ਆਪਣਾ ਹੱਥ ਰੋਕੀ ਰੱਖਿਆ ਅਤੇ ਆਪਣੇ ਨਾਮ ਦੇ ਲਈ ਅਜੇਹਾ ਕੀਤਾ ਤਾਂ ਜੋ ਓਹ ਉਨ੍ਹਾਂ ਕੌਮਾਂ ਦੀ ਨਜ਼ਰ ਵਿੱਚ ਜਿਨ੍ਹਾਂ ਦੇ ਸਾਹਮਣੇ ਮੈਂ ਉਨ੍ਹਾਂ ਨੂੰ ਕੱਢ ਕੇ ਲਿਆਇਆ, ਪਲੀਤ ਨਾ ਕੀਤਾ ਜਾਵੇ
23. ਨਾਲੇ ਮੈਂ ਉਜਾੜ ਵਿੱਚ ਉਨ੍ਹਾਂ ਨਾਲ ਸੌਂਹ ਖਾਧੀ ਕਿ ਮੈਂ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰਾਂਗਾ ਤੇ ਦੇਸਾਂ ਵਿੱਚ ਬਖੇਰਾਂਗਾ
24. ਏਸ ਲਈ ਜੋ ਓਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ ਪਰ ਮੇਰੀਆਂ ਬਿਧੀਆਂ ਨੂੰ ਉਨ੍ਹਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਨ੍ਹਾਂ ਦੀ ਨਿਗਾਹ ਉਨ੍ਹਾਂ ਦੇ ਪਿਉ ਦਾਦਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ
25. ਨਾਲੇ ਮੈਂ ਉਨ੍ਹਾਂ ਨੂੰ ਬਿਧੀਆਂ ਜਿਹੜੀਆਂ ਚੰਗੀਆਂ ਨਹੀਂ ਸਨ ਅਤੇ ਹੁਕਮ ਦਿੱਤੇ ਜਿਨ੍ਹਾਂ ਵਿੱਚ ਓਹ ਜੀਉਂਦੇ ਨਾ ਰਹਿਣ
26. ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਹੀ ਸੁਗਾਤਾਂ ਵਿੱਚ ਅਰਥਾਤ ਉਨ੍ਹਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭ੍ਰਿਸ਼ਟ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਹੋਵਾਹ ਮੈਂ ਹਾਂ!।।
27. ਇਸ ਲਈ ਹੇ ਆਦਮੀ ਦੇ ਪੁੱਤ੍ਰ, ਤੂੰ ਇਸਰਾਏਲ ਦੇ ਘਰਾਣੇ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਐਥੋਂ ਤੀਕ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਕੁਫ਼ਰ ਬਕਿਆ ਅਤੇ ਮੇਰੇ ਵਿਰੁੱਧ ਬੇਈਮਾਨੀ ਕੀਤੀ
28. ਕਿ ਜਦੋਂ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਨ੍ਹਾਂ ਨੂੰ ਦੇਣ ਦੀ ਮੈਂ ਸੌਂਹ ਖਾਧੀ ਸੀ ਤਾਂ ਉਨ੍ਹਾਂ ਨੇ ਜਿਸ ਉੱਚੇ ਪਰਬਤ ਅਤੇ ਉਸ ਘਣੇ ਰੁੱਖ ਨੂੰ ਵੇਖਿਆ ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਏ ਅਤੇ ਉੱਥੇ ਹੀ ਆਪਣੀ ਸੁਗੰਧੀ ਧੂਪ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਹਲੀਆਂ
29. ਤਾਂ ਮੈਂ ਉਨ੍ਹਾਂ ਨੂੰ ਇਹ ਆਖਿਆ ਕਿ ਇਹ ਕੀ ਉੱਚਾ ਅਸਥਾਨ ਹੈ ਜਿੱਥੇ ਤੁਸੀਂ ਜਾਂਦੇ ਹੋ? ਅਤੇ ਉਨ੍ਹਾਂ ਨੇ ਉਸ ਦਾ ਨਾਉਂ ਬਾਮਾਹ ਰੱਖਿਆ ਜਿਹੜਾ ਅੱਜ ਤੀਕਰ ਹੈ
30. ਏਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਤੁਸੀਂ ਵੀ ਆਪਣੇ ਪਿਉ ਦਾਦਿਆਂ ਦੇ ਰਾਹ ਵਿੱਚ ਭ੍ਰਿਸ਼ਟ ਹੁੰਦੇ ਹੋ? ਅਤੇ ਉਨ੍ਹਾਂ ਦੇ ਘਿਣਾਉਣੇ ਕੰਮਾਂ ਦੇ ਪਿੱਛੇ ਤੁਸੀਂ ਵੀ ਜ਼ਨਾਹ ਕਰਦੇ ਹੋ?
31. ਅਤੇ ਜਦੋਂ ਤੁਸੀਂ ਆਪਣੀਆਂ ਸੁਗਾਤਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤ੍ਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੀਕਰ ਭ੍ਰਿਸ਼ਟ ਕਰਦੇ ਹੋ ਤਾਂ ਹੇ ਇਸਰਾਏਲ ਦੇ ਘਰਾਣੇ ਕੀ ਤੁਸੀਂ ਮੇਰੇ ਕੋਲੋਂ ਕੁਝ ਤਾਂ ਪੁੱਛ ਸੱਕਦੇ ਹੋ? ਪ੍ਰਭੁ ਯਹੋਵਾਹ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸੌਂਹ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸੱਕੋਗੇ
32. ਅਤੇ ਉਹ ਗੱਲ ਜਿਹੜੀ ਤੁਹਾਡੇ ਆਤਮਾ ਵਿੱਚ ਆਉਂਦੀ ਹੈ, ਕਦਾਚਿਤ ਨਹੀਂ ਹੋਵੇਗੀ ਕਿਉਂ ਜੋ ਤੁਸੀਂ ਕਹਿੰਦੇ ਹੋ ਕਿ ਅਸੀਂ ਵੀ ਦੇਸਾਂ ਦੀਆਂ ਕੌਮਾਂ ਤੇ ਟੱਬਰਾਂ ਵਾਂਗਰ ਲੱਕੜ ਤੇ ਪੱਥਰ ਦੀ ਪੂਜਾ ਕਰਾਂਗੇ
33. ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਸਾਂ ਉੱਤੇ ਰਾਜ ਕਰਾਂਗਾ
34. ਅਤੇ ਮੈਂ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਕਹਿਰ ਵਹਾ ਕੇ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਨ੍ਹਾਂ ਦੇਸ਼ਾਂ ਵਿੱਚੋਂ ਜਿਨ੍ਹਾਂ ਵਿੱਚ ਤੁਸੀਂ ਖਿਲਰੇ ਹੋ ਇਕੱਠਿਆਂ ਕਰਾਂਗਾ
35. ਅਤੇ ਮੈਂ ਤੁਹਾਨੂੰ ਲੋਕਾਂ ਦੀ ਉਜਾੜ ਵਿੱਚ ਲਿਆਵਾਂਗਾ ਅਤੇ ਉੱਥੇ ਆਹਮੋ ਸਾਹਮਣੇ ਤੁਹਾਡਾ ਨਿਆਉਂ ਕਰਾਂਗਾ
36. ਜਿਦਾਂ ਮੈਂ ਤੁਹਾਡੇ ਪਿਉ ਦਾਦਿਆਂ ਦਾ ਮਿਸਰ ਦੇਸ ਦੀ ਉਜਾੜ ਵਿੱਚ ਨਿਆਉਂ ਕੀਤਾ, ਪ੍ਰਭੁ ਯਹੋਵਾਹ ਦਾ ਵਾਕ ਹੈ, ਓਦਾਂ ਹੀ ਮੈਂ ਤੁਹਾਡਾ ਵੀ ਨਿਆਉਂ ਕਰਾਂਗਾ
37. ਅਤੇ ਮੈਂ ਤੁਹਾਨੂੰ ਆਸੇ ਦੇ ਹੇਠੋਂ ਦੀ ਲੰਘਾਵਾਗਾਂ ਅਤੇ ਨੇਮ ਦੇ ਬੰਦ ਵਿੱਚ ਲਿਆਵਾਂਗਾ
38. ਅਤੇ ਮੈਂ ਤੁਹਾਡੇ ਵਿੱਚੋਂ ਉਨ੍ਹਾਂ ਲੋਕਾਂ ਨੂੰ ਜਿਹੜੇ ਮੇਰੇ ਵਿਰੁੱਧ ਆਕੀ ਹਨ ਅੱਡ ਕਰਾਂਗਾ, ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਜਿੱਥੇ ਓਹ ਪਰਦੇਸੀ ਹਨ ਬਾਹਰ ਕੱਢ ਲਿਆਵਾਂਗਾ ਪਰ ਓਹ ਇਸਰਾਏਲ ਦੇ ਦੇਸ ਵਿੱਚ ਨਾ ਵੜਨਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ
39. ਅਤੇ ਤੁਸਾਂ ਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਾਓ ਅਤੇ ਆਪਣੀ ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇ ਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਸੁਗਾਤਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤ੍ਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ
40. ਕਿਉਂ ਜੋ ਪ੍ਰਭੁ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤ੍ਰ ਪਰਬਤ ਅਰਥਾਤ ਇਸਰਾਏਲ ਦੇ ਉੱਚੇ ਪਰਬਤ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ। ਉੱਥੇ ਮੈਂ ਉਨ੍ਹਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ ਅਤੇ ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤ੍ਰ ਵਸਤਾਂ ਮੰਗਾਂਗਾ
41. ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਨ੍ਹਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿਲਰ ਗਏ ਸਾਓ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਪ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਰਾਹੀਂ ਪਰਗਟ ਕਰਾਂਗਾ
42. ਅਤੇ ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਭੂਮੀ ਤੋਂ ਅਰਥਾਤ ਉਸ ਧਰਤੀ ਤੇ ਜਿਸ ਦੇ ਲਈ ਮੈਂ ਸੌਂਹ ਖਾਧੀ ਕਿ ਤੁਹਾਡੇ ਪਿਉ ਦਾਦਿਆਂ ਨੂੰ ਦੇਵਾਂ, ਲੈ ਆਵਾਂਗਾ ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ
43. ਅਤੇ ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਨ੍ਹਾਂ ਵਿੱਚ ਤੁਸੀਂ ਭ੍ਰਿਸ਼ਟ ਹੋਏ ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸਾਂ ਕੀਤੀ ਆਪਣੀ ਹੀ ਨਜਰ ਵਿੱਚ ਘਿਣਾਉਣੇ ਹੋਵੋਗੇ
44. ਪ੍ਰਭੁ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਜਦੋਂ ਮੈਂ ਤੁਹਾਡੇ ਬੁਰਿਆਂ ਮਾਰਗਾਂ ਅਤੇ ਕੁਕਰਮਾਂ ਦੇ ਅਨੁਸਾਰ ਨਹੀਂ, ਸਗੋਂ ਆਪਣੇ ਨਾਮ ਦੇ ਨਮਿੱਤ ਤੁਹਾਡੇ ਨਾਲ ਵਰਤਾਓ ਕਰਾਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।।
45. ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
46. ਹੇ ਆਦਮੀ ਦੇ ਪੁੱਤ੍ਰ, ਤੂੰ ਦੱਖਣ ਵੱਲ ਆਪਣਾ ਮੂੰਹ ਕਰ ਅਤੇ ਦੱਖਣ ਨੂੰ ਹੀ ਹੌਲੀ ਹੌਲੀ ਕਰ ਕੇ ਦੱਖਣ ਦੇ ਜੰਗਲੀ ਮਦਾਨ ਦੇ ਵਿਖੇ ਅੰਗਮ ਵਾਚ
47. ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ! ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ। ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉੱਤਰ ਤਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ
48. ਅਤੇ ਸਾਰੇ ਬਸ਼ਰ ਵੇਖਣਗੇ ਕਿ ਮੈਂ ਯਹੋਵਾਹ ਨੇ ਉਹ ਨੂੰ ਭੜਕਾਇਆ ਹੈ, ਉਹ ਨਾ ਬੁਝੇਗੀ
49. ਤਦ ਮੈਂ ਆਖਿਆ ਕਿ ਹਾਇ, ਪ੍ਰਭੁ ਯਹੋਵਾਹ! ਓਹ ਤਾਂ ਮੇਰੇ ਵਿਖੇ ਆਖਦੇ ਹਨ, ਕੀ ਏਹ ਅਖੌਤਾਂ ਵਿੱਚ ਨਹੀਂ ਬੋਲਦਾਂ?।।
Total 48 ਅਧਿਆਇ, Selected ਅਧਿਆਇ 20 / 48
1 ਸੱਤਵੇਂ ਵਰ੍ਹੇ ਦੇ ਪੰਜਵੇ ਮਹੀਨੇ ਦੀ ਦਸਵੀਂ ਤਰੀਕ ਨੂੰ ਐਉਂ ਹੋਇਆ ਕਿ ਇਸਰਾਏਲ ਦੇ ਕੁਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬਹਿ ਗਏ 2 ਤਦੋਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 3 ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਮੇਰੇ ਪਾਸੋਂ ਪੁੱਛਣ ਆਏ ਹੋ? ਮੈਨੂੰ ਆਪਣੀ ਜਾਨ ਦੀ ਸੌਂਹ, ਤੁਸੀਂ ਮੇਰੇ ਪਾਸੋ ਕੁਝ ਨਾ ਪੁੱਛ ਸੱਕੋਗੇ, ਪ੍ਰਭੁ ਯਹੋਵਾਹ ਦਾ ਵਾਕ ਹੈ 4 ਕੀ ਤੂੰ ਉਨ੍ਹਾਂ ਉੱਤੇ ਨਿਆਉਂ ਕਰੇਂਗਾ, ਹੇ ਆਦਮੀ ਦੇ ਪੁੱਤ੍ਰ ਕੀ ਤੂੰ ਉਨ੍ਹਾਂ ਦਾ ਨਿਆਉਂ ਕਰੇਂਗਾ ਉਨ੍ਹਾਂ ਦੇ ਪਿਉ ਦਾਦਿਆਂ ਦੇ ਘਿਣਾਉਂਣੇ ਕੰਮਾਂ ਤੋਂ ਉਨ੍ਹਾਂ ਨੂੰ ਜਾਣੂ ਕਰ 5 ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਦੀ ਵੰਸ ਨਾਲ ਸੌਂਹ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਨ੍ਹਾਂ ਤੇ ਜ਼ਾਹਰ ਕੀਤਾ, ਮੈਂ ਉਨ੍ਹਾਂ ਦੇ ਸਾਹਮਣੇ ਸੌਂਹ ਖਾ ਕਿ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ 6 ਉਸੇ ਦਿਹਾੜੇ ਮੈਂ ਉਨ੍ਹਾਂ ਨਾਲ ਸੌਂਹ ਖਾਧੀ ਤਾਂ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਉਸ ਦੇਸ ਵਿੱਚ ਲਿਆਵਾਂ ਜੋ ਮੈਂ ਉਨ੍ਹਾਂ ਦੇ ਲਈ ਤੱਕਿਆ ਸੀ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਹੈ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ 7 ਅਤੇ ਮੈਂ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭ੍ਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ 8 ਪਰ ਓਹ ਮੇਰੇ ਤੋਂ ਆਕੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ। ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਨ੍ਹਾਂ ਉੱਤੇ ਵਹਾਵਾਂਗਾ, ਤਾਂ ਜੋ ਮੈਂ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਨ੍ਹਾਂ ਤੋਂ ਪੂਰਾ ਕਰਾਂ 9 ਪਰ ਮੈਂ ਆਪਣੇ ਨਾਮ ਦੇ ਲਈ ਅਜੇਹਾ ਕੀਤਾ ਤਾਂ ਜੋ ਮੇਰਾ ਨਾਮ ਉਨ੍ਹਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ ਜਿਨ੍ਹਾਂ ਦੇ ਵਿੱਚ ਓਹ ਸਨ ਅਤੇ ਜਿਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ ਜਦੋਂ ਮੈਂ ਉਨ੍ਹਾਂ ਨੂੰ ਮਿਸਰ ਤੋਂ ਕੱਢ ਲਿਆਇਆ 10 ਸੋ ਮੈਂ ਉਨ੍ਹਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ 11 ਅਤੇ ਮੈਂ ਆਪਣੀਆਂ ਬਿਧੀਆਂ ਉਨ੍ਹਾਂ ਨੂੰ ਦਿੱਤੀਆਂ, ਅਤੇ ਆਪਣੇ ਹੁਕਮਾਂ ਤੋਂ ਉਨ੍ਹਾਂ ਨੂੰ ਜਾਣੂ ਕੀਤਾ ਕਿ ਆਦਮੀ ਉਨ੍ਹਾਂ ਤੇ ਅਮਲ ਕਰ ਕੇ ਉਨ੍ਹਾਂ ਵਿੱਚ ਜੀਉਂਦਾ ਰਹੇ 12 ਨਾਲੇ ਮੈਂ ਆਪਣੇ ਸਬਤ ਵੀ ਉਨ੍ਹਾਂ ਨੂੰ ਦਿੱਤੇ ਤਾਂ ਜੋ ਓਹ ਮੇਰੇ ਅਤੇ ਉਨ੍ਹਾਂ ਦੇ ਵਿਚਾਲੇ ਨਿਸ਼ਾਨ ਹੋਣ ਤਾਂ ਜੋ ਓਹ ਜਾਣਨ ਕਿ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ 13 ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੈਥੋਂ ਆਕੀ ਹੋ ਗਿਆ, ਓਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦਿਆ ਜਿਨ੍ਹਾਂ ਉੱਤੇ ਆਦਮੀ ਅਮਲ ਕਰੇ ਤਾਂ ਉਨ੍ਹਾਂ ਦੇ ਵਿਚ ਜੀਉਂਦਾ ਰਹੇ ਅਤੇ ਉਨ੍ਹਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ। ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਨ੍ਹਾਂ ਉੱਤੇ ਆਪਣਾ ਕਹਿਰ ਪਾ ਕੇ ਉਨ੍ਹਾਂ ਨੂੰ ਮਲੀਆ ਮੇਟ ਕਰ ਦਿਆਂਗਾ 14 ਪਰੰਤੂ ਮੈਂ ਆਪਣੇ ਨਾਮ ਦੇ ਲਈ ਅਜੇਹਾ ਕੀਤਾ ਤਾਂ ਜੋ ਮੇਰਾ ਨਾਸ ਉਨ੍ਹਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ ਜਿਨ੍ਹਾਂ ਦੇ ਸਾਹਮਣੇ ਮੈਂ ਉਨ੍ਹਾਂ ਨੂੰ ਕੱਢ ਕੇ ਲਿਆਇਆ ਸਾਂ 15 ਨਾਲੇ ਮੈਂ ਉਜਾੜ ਵਿੱਚ ਉਨ੍ਹਾਂ ਦੇ ਨਾਲ ਸੌਂਹ ਖਾਧੀ ਕਿ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਨਹੀਂ ਲਿਆਵਾਂਗਾ ਜੋ ਮੈਂ ਉਨ੍ਹਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ 16 ਕਿਉਂ ਜੋ ਉਨ੍ਹਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚੱਲੇ ਸਗੋਂ ਸਬਤਾਂ ਨੂੰ ਪਲੀਤ ਕੀਤਾ, ਏਸ ਲਈ ਕਿ ਉਨ੍ਹਾਂ ਦੇ ਦਿਲ ਉਨ੍ਹਾਂ ਦੀਆਂ ਮੂਰਤਾਂ ਦੇ ਪਿੱਛੇ ਸਨ 17 ਤਾਂ ਵੀ ਮੇਰੀਆਂ ਅੱਖਾਂ ਨੇ ਉਨ੍ਹਾਂ ਨੂੰ ਬਰਬਾਦ ਕਰਨ ਤੋਂ ਲਿਹਾਜ਼ ਕੀਤਾ, ਨਾ ਹੀ ਮੈਂ ਉਨ੍ਹਾਂ ਦਾ ਉਜਾੜ ਵਿੱਚ ਪੂਰਾ ਅੰਤ ਕੀਤਾ।। 18 ਮੈਂ ਉਜਾੜ ਵਿੱਚ ਉਨ੍ਹਾਂ ਦੇ ਪੁੱਤ੍ਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਿਧੀਆਂ ਵਿੱਚ ਨਾ ਚਲੋ, ਨਾ ਉਨ੍ਹਾਂ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਨ੍ਹਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ 19 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਮੇਰੀਆਂ ਬਿਧੀਆਂ ਤੇ ਤੁਰੋ, ਮੇਰੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਨ੍ਹਾਂ ਨੂੰ ਮੰਨੋ 20 ਅਤੇ ਮੇਰੇ ਸਬਤਾਂ ਨੂੰ ਪਵਿੱਤ੍ਰ ਜਾਣੋ ਕਿ ਓਹ ਮੇਰੇ ਅਤੇ ਤੁਹਾਡੇ ਵਿਚਕਾਰ ਨਿਸ਼ਾਨ ਹੋਣ ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ 21 ਪਰ ਪੁੱਤ੍ਰ ਮੇਰੇ ਵਿਰੁੱਧ ਆਕੀ ਹੋਏ, ਓਹ ਮੇਰੀਆਂ ਬਿਧੀਆਂ ਤੇ ਨਾ ਤੁਰੇ, ਨਾ ਮੇਰੇ ਹੁਕਮਾਂ ਦੀ ਪਾਲਨਾ ਕਰ ਕੇ ਅਮਲ ਕੀਤਾ ਜਿਨ੍ਹਾਂ ਤੇ ਜੇ ਕਰ ਕੋਈ ਆਦਮੀ ਅਮਲ ਕਰੇ ਤਾਂ ਉਨ੍ਹਾਂ ਵਿੱਚ ਜੀਉਂਦਾ ਰਹੇਗਾ। ਉਨ੍ਹਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਨ੍ਹਾਂ ਉੱਤੇ ਵਹਾਵਾਂਗਾ ਭਈ ਉਜਾੜ ਵਿੱਚ ਉਨ੍ਹਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ 22 ਤਾਂ ਵੀ ਮੈਂ ਆਪਣਾ ਹੱਥ ਰੋਕੀ ਰੱਖਿਆ ਅਤੇ ਆਪਣੇ ਨਾਮ ਦੇ ਲਈ ਅਜੇਹਾ ਕੀਤਾ ਤਾਂ ਜੋ ਓਹ ਉਨ੍ਹਾਂ ਕੌਮਾਂ ਦੀ ਨਜ਼ਰ ਵਿੱਚ ਜਿਨ੍ਹਾਂ ਦੇ ਸਾਹਮਣੇ ਮੈਂ ਉਨ੍ਹਾਂ ਨੂੰ ਕੱਢ ਕੇ ਲਿਆਇਆ, ਪਲੀਤ ਨਾ ਕੀਤਾ ਜਾਵੇ 23 ਨਾਲੇ ਮੈਂ ਉਜਾੜ ਵਿੱਚ ਉਨ੍ਹਾਂ ਨਾਲ ਸੌਂਹ ਖਾਧੀ ਕਿ ਮੈਂ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰਾਂਗਾ ਤੇ ਦੇਸਾਂ ਵਿੱਚ ਬਖੇਰਾਂਗਾ 24 ਏਸ ਲਈ ਜੋ ਓਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ ਪਰ ਮੇਰੀਆਂ ਬਿਧੀਆਂ ਨੂੰ ਉਨ੍ਹਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਨ੍ਹਾਂ ਦੀ ਨਿਗਾਹ ਉਨ੍ਹਾਂ ਦੇ ਪਿਉ ਦਾਦਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ 25 ਨਾਲੇ ਮੈਂ ਉਨ੍ਹਾਂ ਨੂੰ ਬਿਧੀਆਂ ਜਿਹੜੀਆਂ ਚੰਗੀਆਂ ਨਹੀਂ ਸਨ ਅਤੇ ਹੁਕਮ ਦਿੱਤੇ ਜਿਨ੍ਹਾਂ ਵਿੱਚ ਓਹ ਜੀਉਂਦੇ ਨਾ ਰਹਿਣ 26 ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਹੀ ਸੁਗਾਤਾਂ ਵਿੱਚ ਅਰਥਾਤ ਉਨ੍ਹਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭ੍ਰਿਸ਼ਟ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਹੋਵਾਹ ਮੈਂ ਹਾਂ!।। 27 ਇਸ ਲਈ ਹੇ ਆਦਮੀ ਦੇ ਪੁੱਤ੍ਰ, ਤੂੰ ਇਸਰਾਏਲ ਦੇ ਘਰਾਣੇ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਐਥੋਂ ਤੀਕ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਕੁਫ਼ਰ ਬਕਿਆ ਅਤੇ ਮੇਰੇ ਵਿਰੁੱਧ ਬੇਈਮਾਨੀ ਕੀਤੀ 28 ਕਿ ਜਦੋਂ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਨ੍ਹਾਂ ਨੂੰ ਦੇਣ ਦੀ ਮੈਂ ਸੌਂਹ ਖਾਧੀ ਸੀ ਤਾਂ ਉਨ੍ਹਾਂ ਨੇ ਜਿਸ ਉੱਚੇ ਪਰਬਤ ਅਤੇ ਉਸ ਘਣੇ ਰੁੱਖ ਨੂੰ ਵੇਖਿਆ ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਏ ਅਤੇ ਉੱਥੇ ਹੀ ਆਪਣੀ ਸੁਗੰਧੀ ਧੂਪ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਹਲੀਆਂ 29 ਤਾਂ ਮੈਂ ਉਨ੍ਹਾਂ ਨੂੰ ਇਹ ਆਖਿਆ ਕਿ ਇਹ ਕੀ ਉੱਚਾ ਅਸਥਾਨ ਹੈ ਜਿੱਥੇ ਤੁਸੀਂ ਜਾਂਦੇ ਹੋ? ਅਤੇ ਉਨ੍ਹਾਂ ਨੇ ਉਸ ਦਾ ਨਾਉਂ ਬਾਮਾਹ ਰੱਖਿਆ ਜਿਹੜਾ ਅੱਜ ਤੀਕਰ ਹੈ 30 ਏਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਤੁਸੀਂ ਵੀ ਆਪਣੇ ਪਿਉ ਦਾਦਿਆਂ ਦੇ ਰਾਹ ਵਿੱਚ ਭ੍ਰਿਸ਼ਟ ਹੁੰਦੇ ਹੋ? ਅਤੇ ਉਨ੍ਹਾਂ ਦੇ ਘਿਣਾਉਣੇ ਕੰਮਾਂ ਦੇ ਪਿੱਛੇ ਤੁਸੀਂ ਵੀ ਜ਼ਨਾਹ ਕਰਦੇ ਹੋ? 31 ਅਤੇ ਜਦੋਂ ਤੁਸੀਂ ਆਪਣੀਆਂ ਸੁਗਾਤਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤ੍ਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੀਕਰ ਭ੍ਰਿਸ਼ਟ ਕਰਦੇ ਹੋ ਤਾਂ ਹੇ ਇਸਰਾਏਲ ਦੇ ਘਰਾਣੇ ਕੀ ਤੁਸੀਂ ਮੇਰੇ ਕੋਲੋਂ ਕੁਝ ਤਾਂ ਪੁੱਛ ਸੱਕਦੇ ਹੋ? ਪ੍ਰਭੁ ਯਹੋਵਾਹ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸੌਂਹ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸੱਕੋਗੇ 32 ਅਤੇ ਉਹ ਗੱਲ ਜਿਹੜੀ ਤੁਹਾਡੇ ਆਤਮਾ ਵਿੱਚ ਆਉਂਦੀ ਹੈ, ਕਦਾਚਿਤ ਨਹੀਂ ਹੋਵੇਗੀ ਕਿਉਂ ਜੋ ਤੁਸੀਂ ਕਹਿੰਦੇ ਹੋ ਕਿ ਅਸੀਂ ਵੀ ਦੇਸਾਂ ਦੀਆਂ ਕੌਮਾਂ ਤੇ ਟੱਬਰਾਂ ਵਾਂਗਰ ਲੱਕੜ ਤੇ ਪੱਥਰ ਦੀ ਪੂਜਾ ਕਰਾਂਗੇ 33 ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਸਾਂ ਉੱਤੇ ਰਾਜ ਕਰਾਂਗਾ 34 ਅਤੇ ਮੈਂ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਕਹਿਰ ਵਹਾ ਕੇ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਨ੍ਹਾਂ ਦੇਸ਼ਾਂ ਵਿੱਚੋਂ ਜਿਨ੍ਹਾਂ ਵਿੱਚ ਤੁਸੀਂ ਖਿਲਰੇ ਹੋ ਇਕੱਠਿਆਂ ਕਰਾਂਗਾ 35 ਅਤੇ ਮੈਂ ਤੁਹਾਨੂੰ ਲੋਕਾਂ ਦੀ ਉਜਾੜ ਵਿੱਚ ਲਿਆਵਾਂਗਾ ਅਤੇ ਉੱਥੇ ਆਹਮੋ ਸਾਹਮਣੇ ਤੁਹਾਡਾ ਨਿਆਉਂ ਕਰਾਂਗਾ 36 ਜਿਦਾਂ ਮੈਂ ਤੁਹਾਡੇ ਪਿਉ ਦਾਦਿਆਂ ਦਾ ਮਿਸਰ ਦੇਸ ਦੀ ਉਜਾੜ ਵਿੱਚ ਨਿਆਉਂ ਕੀਤਾ, ਪ੍ਰਭੁ ਯਹੋਵਾਹ ਦਾ ਵਾਕ ਹੈ, ਓਦਾਂ ਹੀ ਮੈਂ ਤੁਹਾਡਾ ਵੀ ਨਿਆਉਂ ਕਰਾਂਗਾ 37 ਅਤੇ ਮੈਂ ਤੁਹਾਨੂੰ ਆਸੇ ਦੇ ਹੇਠੋਂ ਦੀ ਲੰਘਾਵਾਗਾਂ ਅਤੇ ਨੇਮ ਦੇ ਬੰਦ ਵਿੱਚ ਲਿਆਵਾਂਗਾ 38 ਅਤੇ ਮੈਂ ਤੁਹਾਡੇ ਵਿੱਚੋਂ ਉਨ੍ਹਾਂ ਲੋਕਾਂ ਨੂੰ ਜਿਹੜੇ ਮੇਰੇ ਵਿਰੁੱਧ ਆਕੀ ਹਨ ਅੱਡ ਕਰਾਂਗਾ, ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਜਿੱਥੇ ਓਹ ਪਰਦੇਸੀ ਹਨ ਬਾਹਰ ਕੱਢ ਲਿਆਵਾਂਗਾ ਪਰ ਓਹ ਇਸਰਾਏਲ ਦੇ ਦੇਸ ਵਿੱਚ ਨਾ ਵੜਨਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ 39 ਅਤੇ ਤੁਸਾਂ ਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਾਓ ਅਤੇ ਆਪਣੀ ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇ ਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਸੁਗਾਤਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤ੍ਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ 40 ਕਿਉਂ ਜੋ ਪ੍ਰਭੁ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤ੍ਰ ਪਰਬਤ ਅਰਥਾਤ ਇਸਰਾਏਲ ਦੇ ਉੱਚੇ ਪਰਬਤ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ। ਉੱਥੇ ਮੈਂ ਉਨ੍ਹਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ ਅਤੇ ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤ੍ਰ ਵਸਤਾਂ ਮੰਗਾਂਗਾ 41 ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਨ੍ਹਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿਲਰ ਗਏ ਸਾਓ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਪ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਰਾਹੀਂ ਪਰਗਟ ਕਰਾਂਗਾ 42 ਅਤੇ ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਭੂਮੀ ਤੋਂ ਅਰਥਾਤ ਉਸ ਧਰਤੀ ਤੇ ਜਿਸ ਦੇ ਲਈ ਮੈਂ ਸੌਂਹ ਖਾਧੀ ਕਿ ਤੁਹਾਡੇ ਪਿਉ ਦਾਦਿਆਂ ਨੂੰ ਦੇਵਾਂ, ਲੈ ਆਵਾਂਗਾ ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ 43 ਅਤੇ ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਨ੍ਹਾਂ ਵਿੱਚ ਤੁਸੀਂ ਭ੍ਰਿਸ਼ਟ ਹੋਏ ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸਾਂ ਕੀਤੀ ਆਪਣੀ ਹੀ ਨਜਰ ਵਿੱਚ ਘਿਣਾਉਣੇ ਹੋਵੋਗੇ 44 ਪ੍ਰਭੁ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਜਦੋਂ ਮੈਂ ਤੁਹਾਡੇ ਬੁਰਿਆਂ ਮਾਰਗਾਂ ਅਤੇ ਕੁਕਰਮਾਂ ਦੇ ਅਨੁਸਾਰ ਨਹੀਂ, ਸਗੋਂ ਆਪਣੇ ਨਾਮ ਦੇ ਨਮਿੱਤ ਤੁਹਾਡੇ ਨਾਲ ਵਰਤਾਓ ਕਰਾਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।। 45 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 46 ਹੇ ਆਦਮੀ ਦੇ ਪੁੱਤ੍ਰ, ਤੂੰ ਦੱਖਣ ਵੱਲ ਆਪਣਾ ਮੂੰਹ ਕਰ ਅਤੇ ਦੱਖਣ ਨੂੰ ਹੀ ਹੌਲੀ ਹੌਲੀ ਕਰ ਕੇ ਦੱਖਣ ਦੇ ਜੰਗਲੀ ਮਦਾਨ ਦੇ ਵਿਖੇ ਅੰਗਮ ਵਾਚ 47 ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ! ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ। ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉੱਤਰ ਤਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ 48 ਅਤੇ ਸਾਰੇ ਬਸ਼ਰ ਵੇਖਣਗੇ ਕਿ ਮੈਂ ਯਹੋਵਾਹ ਨੇ ਉਹ ਨੂੰ ਭੜਕਾਇਆ ਹੈ, ਉਹ ਨਾ ਬੁਝੇਗੀ 49 ਤਦ ਮੈਂ ਆਖਿਆ ਕਿ ਹਾਇ, ਪ੍ਰਭੁ ਯਹੋਵਾਹ! ਓਹ ਤਾਂ ਮੇਰੇ ਵਿਖੇ ਆਖਦੇ ਹਨ, ਕੀ ਏਹ ਅਖੌਤਾਂ ਵਿੱਚ ਨਹੀਂ ਬੋਲਦਾਂ?।।
Total 48 ਅਧਿਆਇ, Selected ਅਧਿਆਇ 20 / 48
×

Alert

×

Punjabi Letters Keypad References