1. ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤ੍ਰਾਂ ਜਾਜਕਾਂ ਨਾਲ ਗੱਲ ਕਰਕੇ ਆਖ, ਭਈ ਆਪਣੇ ਲੋਕਾਂ ਵਿੱਚੋਂ ਕੋਈ ਮੁਰਦੇ ਦੇ ਲਈ ਭ੍ਰਿਸ਼ਟ ਨਾ ਬਣੇ
|
2. ਪਰ ਆਪਣੇ ਸਾਕ ਜੋ ਨੇੜੇ ਦੇ ਹਨ, ਆਪਣੀ ਮਾਂ ਦੇ ਲਈ ਅਤੇ ਆਪਣੇ ਪਿਉ ਦੇ ਲਈ ਅਤੇ ਆਪਣੀ ਧੀ ਦੇ ਲਈ ਅਤੇ ਆਪਣੇ ਭਰਾ ਦੇ ਲਈ
|
6. ਓਹ ਆਪਣੇ ਪਰਮੇਸ਼ੁਰ ਅੱਗੇ ਪਵਿੱਤ੍ਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਓਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਏਸ ਲਈ ਓਹ ਪਵਿੱਤ੍ਰ ਰਹਿਣ
|
7. ਓਸ ਕਿਸੇ ਕੰਜਰੀ ਨੂੰ ਯਾ ਕਿਸੇ ਭਿੱਟੜ ਨੂੰ ਵਹੁਟੀ ਨਾ ਬਣਾਉਣ, ਨਾ ਓਹ ਕਿਸੇ ਭਰਤੇ ਦੀ ਕੱਢੀ ਹੋਈ ਤੀਵੀਂ ਨੂੰ ਵਿਆਹੁਣ ਕਿਉਂ ਜੋ ਓਹ ਆਪਣੇ ਪਰਮੇਸ਼ੁਰ ਅੱਗੇ ਪਵਿੱਤ੍ਰ ਹਨ
|
8. ਸੋ ਤੂੰ ਉਸ ਨੂੰ ਪਵਿੱਤ੍ਰ ਕਰੀਂ ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਉਹ ਤੇਰੇ ਅੱਗੇ ਪਵਿੱਤ੍ਰ ਹੋਵੇ ਕਿਉਂ ਜੋ ਮੈਂ ਯਹੋਵਾਹ ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ ਪਵਿੱਤ੍ਰ ਹਾਂ।।
|
9. ਅਤੇ ਜੇ ਕਿਸੇ ਜਾਜਕ ਦੀ ਧੀ ਆਪ ਯਾਰੀ ਖੇਡ ਕੇ ਭ੍ਰਿਸ਼ਟ ਬਣੇ ਤਾਂ ਉਸ ਨੇ ਆਪਣੇ ਪਿਉ ਨੂੰ ਭ੍ਰਿਸ਼ਟ ਬਣਵਾਇਆ, ਉਹ ਅੱਗ ਨਾਲ ਸਾੜੀ ਜਾਏ
|
10. ਅਤੇ ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਿਆ ਅਤੇ ਜੋ ਲੀੜੇ ਪਾਉਣ ਲਈ ਥਾਪਿਆ ਹੈ ਸੋ ਆਪਣਾ ਸਿਰ ਨੰਗਾ ਨਾ ਕਰੇ, ਨਾ ਆਪਣੇ ਕੱਪੜੇ ਪਾੜੇ
|
12. ਨਾ ਪਵਿੱਤ੍ਰ ਅਸਥਾਨ ਤੋਂ ਨਿੱਕਲੇ, ਨਾ ਉਹ ਆਪਣੇ ਪਰਮੇਸ਼ੁਰ ਦੇ ਪਵਿੱਤ੍ਰ ਅਸਥਾਨ ਨੂੰ ਭ੍ਰਿਸ਼ਟ ਕਰੇ ਕਿਉਂ ਜੋ ਉਸ ਦੇ ਪਰਮੇਸ਼ੁਰ ਦੇ ਮਸਹ ਕਰਨ ਦੇ ਤੇਲ ਦਾ ਮੁਕਟ ਉਸ ਦੇ ਉੱਤੇ ਹੈ। ਮੈਂ ਯਹੋਵਾਹ ਹਾਂ
|
14. ਰੰਡੀ ਨੂੰ ਯਾ ਕੱਢੀ ਹੋਈ ਤੀਵੀਂ ਨੂੰ, ਯਾ ਭਿੱਟੜ ਨੂੰ. ਯਾ ਕੰਜਰੀ ਨੂੰ, ਇਨ੍ਹਾਂ ਤੋਂ ਨਾ ਵਿਆਹਵੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਵਹੁਟੀ ਵਿਆਹਵੇ
|
17. ਹਾਰੂਨ ਨੂੰ ਬੋਲ, ਤੇਰੀ ਸੰਤਾਨ ਵਿੱਚ ਆਪੋ ਆਪਣੀ ਪੀੜ੍ਹੀ ਵਿੱਚ ਜਿਸ ਨੂੰ ਕੋਈ ਬੱਜ ਹੋਵੇ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨੇੜੇ ਨਾ ਜਾਵੇ
|
18. ਕਿਉਂ ਜੋ ਭਾਵੇਂ ਕਿਹਾ ਮਨੁੱਖ, ਹੋਵੇ ਜਿਸ ਨੂੰ ਬੱਜ ਹੋਵੇ, ਉਹ ਨੇੜੇ ਨਾ ਜਾਏ, ਅੰਨ੍ਹਾਂ ਯਾ ਲੰਙਾਂ, ਯਾ ਜਿਸ ਦਾ ਨੱਕ ਫੀਨਾ ਹੋਵੇ, ਯਾ ਜਿਸ ਦੀ ਲੱਤ ਲੰਮੀ ਹੋਵੇ
|
21. ਹਾਰੂਨ ਜਾਜਕ ਦੀ ਸੰਤਾਨ ਵਿੱਚੋਂ ਜਿਸ ਮਨੁੱਖ ਨੂੰ ਬੱਜ ਹੋਵੇ, ਸੋ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣਲਈ ਨੇੜੇ ਨਾ ਆਵੇ ਉਸ ਨੂੰ ਬੱਜ ਜੋ ਲੱਗੀ ਹੋਈ ਹੈ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨੇੜੇ ਨਾ ਆਵੇ
|
23. ਪਰ ਉਹ ਪੜਦੇ ਦੇ ਅੰਦਰ ਨਾ ਜਾਵੇ ਅਤੇ ਜਗਵੇਦੀ ਦੇ ਨੇੜੇ ਨਾ ਆਵੇ, ਉਸ ਨੂੰ ਬੱਜ ਜੋ ਲੱਗੀ ਹੋਈ ਹੈ, ਭਈ ਉਹ ਮੇਰਿਆਂ ਪਵਿੱਤ੍ਰ ਅਸਥਾਨਾਂ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਠਹਿਰਾਉਂਦਾ ਹਾਂ
|