1. ਜਾਂ ਉਹ ਹੈਕਲੋਂ ਬਾਹਰ ਜਾ ਰਿਹਾ ਸੀ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਵੇਖੋ, ਏਹ ਕਿਹੇ ਜਿਹੇ ਪੱਥਰ ਅਤੇ ਕਿਹੀਆਂ ਇਮਾਰਤਾਂ ਹਨ!
|
2. ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜਿਹੜਾ ਡੇਗਿਆ ਨਾ ਜਾਏ।।
|
3. ਜਾਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ ਪਤਰਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਅੰਦ੍ਰਿਯਾਸ ਨੇ ਨਿਰਾਲੇ ਵਿੱਚ ਉਹ ਦੇ ਅੱਗੇ ਅਰਜ਼ ਕੀਤੀ
|
8. ਕਿਉਂ ਜੋ ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜਾਈ ਕਰੇਗੀ। ਥਾਂ ਥਾਂ ਭੁਚਾਲ ਆਉਣਗੇ, ਕਾਲ ਪੈਣਗੇ। ਇਹ ਅਜੇ ਪੀੜਾਂ ਦਾ ਮੁੱਢ ਹੀ ਹੈ! ।।
|
9. ਪਰ ਤੁਸੀਂ ਚੌਕਸ ਰਹੋ ਕਿਉਂ ਜੋ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਰ ਤੁਸੀਂ ਸਮਾਜਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਸਾਖੀ ਹੋਵੇ
|
11. ਪਰ ਜਾਂ ਤੁਹਾਨੂੰ ਲੈ ਜਾਕੇ ਹਵਾਲੇ ਕਰਨ, ਅੱਗੋਂ ਹੀ ਚਿੰਤਾ ਨਾ ਕਰਨੀ ਭਈ ਅਸੀਂ ਕੀ ਆਖਾਂਗੇ ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਕਹਿਣਾ ਕਿਉਂਕਿ ਕਹਿਣ ਵਾਲੇ ਤੁਸੀਂ ਨਹੀਂ ਹੋ ਪਰ ਪਵਿੱਤ੍ਰ ਆਤਮਾ ਹੈ
|
12. ਅਤੇ ਭਾਈ ਭਾਈ ਨੂੰ ਅਰ ਪਿਉ ਪੁੱਤ੍ਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ
|
14. ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਚਾਹੀਦਾ ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਓਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਨੂੰ ਭੱਜ ਜਾਣ
|
19. ਕਿਉਂਕਿ ਉਨ੍ਹੀਂ ਦਿਨੀਂ ਐਡਾ ਕਸ਼ਟ ਹੋਵੇਗਾ ਜੋ ਸਰਿਸ਼ਟ ਦੇ ਮੁੱਢੋਂ ਜਿਹ ਨੂੰ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੋੜੀ ਹੋਇਆ ਹੈ ਅਤੇ ਨਾ ਕਦੇ ਹੋਵੇਗਾ
|
20. ਅਰ ਜੇ ਪ੍ਰਭੁ ਉਨ੍ਹਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਸਰੀਰ ਨਾ ਬਚਦਾ ਪਰ ਉਨ੍ਹਾਂ ਚੁਣਿਆਂ ਹੋਇਆਂ ਦੀ ਖ਼ਾਤਰ ਜਿਨਾਂ ਨੂੰ ਉਹ ਨੇ ਚੁਣਿਆ ਹੈ ਉਸ ਨੇ ਉਨ੍ਹਾਂ ਦਿਨਾਂ ਨੂੰ ਘਟਾਇਆ
|
22. ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਰ ਅਚਰਜ ਕੰਮ ਵਿਖਾਲਣਗੇ ਤਾਂ ਜੇ ਹੋ ਸੱਕੇ ਓਹ ਚੁਣਿਆਂ ਹੋਇਆਂ ਨੂੰ ਭੁਲਾਵੇ ਵਿੱਚ ਪਾ ਦੇਣ
|
27. ਉਸ ਵੇਲੇ ਉਹ ਦੂਤਾਂ ਨੂੰ ਭੇਜੇਗਾ ਅਤੇ ਚੌਹਾਂ ਕੂੰਟਾਂ ਤੋਂ ਧਰਤੀ ਦੀ ਹੱਦੋਂ ਆਕਾਸ਼ ਦੀ ਹੱਦ ਤੀਕਰ ਆਪਣੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰੇਗਾ।।
|
28. ਫੇਰ ਹੰਜੀਰ ਦੇ ਬਿਰਛ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਾਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆਈ ਹੈ
|
34. ਇਹ ਇੱਕ ਪਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਹ ਨੇ ਘਰੋਂ ਜਾਂਦੇ ਵੇਲੇ ਆਪਣੇ ਨੌਕਰਾਂ ਨੂੰ ਇਖ਼ਤਿਆਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਕੀਤਾ ਭਈ ਜਾਗਦਾ ਰਹੁ
|
35. ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਭਈ ਘਰ ਦਾ ਮਾਲਕ ਕਦ ਆਵੇਗਾ, ਸੰਝ ਨੂੰ ਯਾ ਅੱਧੀ ਰਾਤ ਨੂੰ ਯਾ ਕੁਕੱੜ ਦੇ ਬਾਂਗ ਦੇਣ ਦੇ ਵੇਲੇ ਯਾ ਤੜਕੇ ਨੂੰ
|