1. ਉਹ ਫੇਰ ਝੀਲ ਦੇ ਕੰਢੇ ਉਪਦੇਸ਼ ਦੇਣ ਲੱਗਾ ਅਰ ਇੱਕ ਐਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਰ ਸਾਰੀ ਭੀੜ ਝੀਲ ਦੇ ਕੰਢੇ ਧਰਤੀ ਉੱਤੇ ਰਹੀ
|
2. ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਰ ਆਪਣੇ ਉਪਦੇਸ਼ ਵਿਚ ਉਨ੍ਹਾਂ ਨੂੰ ਕਿਹਾ
|
5. ਅਰ ਕੁਝ ਪਥਰੀਲੀ ਜਮੀਨ ਵਿੱਚ ਕਿਰਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਨ ਕਰਕੇ ਉਹ ਛੇਤੀ ਉੱਗ ਪਿਆ
|
8. ਅਰ ਕੁਝ ਚੰਗੀ ਜਮੀਨ ਵਿੱਚ ਕਿਰਿਆ ਅਤੇ ਉੱਗਦਿਆਂ ਵਧਦਿਆਂ ਫਲਿਆ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ਦਿੱਤਾ
|
10. ਜਾਂ ਉਹ ਇਕਾਂਤ ਵਿੱਚ ਸੀ ਤਾਂ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾ ਦਾ ਅਰਥ ਉਹ ਨੂੰ ਪੁੱਛਿਆ
|
11. ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾ ਵਿੱਚ ਹੁੰਦੀਆ ਹਨ ਕਿ
|
12. ਓਹ ਵੇਖਦੇ ਹੋਏ ਤਾਂ ਵੇਖਣ ਪਰ ਬੁਝਣ ਨਹੀਂ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਹੀਂ, ਮਤੇ ਓਹ ਮੁੜ ਆਉਣ, ਅਤੇ ਉਹਨਾਂ ਨੂੰ ਮਾਫੀਂ ਮਿਲੇ।।
|
13. ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕਿ ਤੁਸੀਂ ਇਹ ਦ੍ਰਿਸ਼ਟਾਂਤ ਨਹੀਂ ਸਮਝਦੇ? ਤਾਂ ਸਾਰੀਆਂ ਦ੍ਰਿਸ਼ਟਾਂਤਾ ਨੂੰ ਕਿੱਕੁਰ ਸਮਝੋਗੇ?
|
15. ਅਤੇ ਪਹੇ ਦੇ ਕਨਾਰੇ ਵਾਲੇ ਜਿੱਥੇ ਬਚਨ ਬੀਜਿਆ ਜਾਂਦਾ ਹੈ ਸੋ ਏਹ ਲੋਕ ਹਨ ਭਈ ਜਦ ਉਨ੍ਹਾਂ ਨੇ ਸੁਣ ਲਿਆ ਤਦ ਸ਼ਤਾਨ ਓਵੇਂ ਆਣ ਕੇ ਉਸ ਬਚਨ ਨੂੰ ਲੈ ਜਾਂਦਾ ਹੈ ਜਿਹੜਾ ਉਨ੍ਹਾਂ ਵਿੱਚ ਬੀਜਿਆ ਗਿਆ ਸੀ
|
16. ਅਤੇ ਇਸੇ ਤਰ੍ਹਾਂ ਜਿਹੜੇ ਪਥਰੇਲਿਆਂ ਥਾਵਾਂ ਵਿੱਚ ਬੀਜੇ ਜਾਂਦੇ ਸੋ ਓਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ
|
17. ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜਾ ਚਿਰ ਰਹਿੰਦੇ ਹਨ ਅਤੇ ਜਾਂ ਬਚਨ ਦੇ ਕਾਰਨ ਦੁਖ ਵਿੱਚ ਪੈਂਦੇ ਯਾ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ
|
19. ਅਤੇ ਦੁਨੀਆ ਦੀ ਚਿੰਤਾ ਅਰ ਧਨ ਦਾ ਧੋਖਾ ਅਰ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦੇ ਹਨ ਅਤੇ ਉਹ ਅਫੱਲ ਰਹਿੰਦਾ ਹੈ
|
20. ਅਤੇ ਜਿਹੜੇ ਚੰਗੀ ਜਮੀਨ ਵਿੱਚ ਬੀਜੇ ਗਏ ਸਨ ਸੋ ਓਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ।।
|
21. ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਟੋਪੇ ਦੇ ਹੇਠ ਯਾ ਮੰਜੇ ਦੇ ਹੇਠ ਰੱਖਣ ਨੂੰ ਲਿਆਉਂਦੇ ਹਨ ਅਤੇ ਦੀਵਟ ਉੱਤੇ ਰੱਖਣ ਨੂੰ ਨਹੀਂ?
|
22. ਕੋਈ ਵਸਤੁ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੁ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ
|
24. ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ
|
25. ਕਿਉਂਕਿ ਜਿਹ ਦੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਹ ਦੇ ਕੋਲ ਨਹੀਂ ਉਸ ਤੋਂ ਜੋ ਕੁਝ ਹੈ ਸੋ ਭੀ ਲੈ ਲਿਆ ਜਾਵੇਗਾ।।
|
32. ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰੀਆਂ ਸਬਜ਼ੀਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਆਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸੱਕਦੇ ਹਨ।।
|
34. ਅਰ ਬਿਨਾ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਨਿਰਾਲੇ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।।
|
36. ਅਰ ਓਹ ਭੀੜ ਨੂੰ ਛੱਡ ਕੇ ਜਿੱਕਰ ਉਹ ਬੇੜੀ ਉੱਤੇ ਸੀ ਤਿਹਾ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਭੀ ਉਹ ਦੇ ਨਾਲ ਸਨ
|
38. ਉਹ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਹਾਣਾ ਰੱਖ ਕੇ ਸੁੱਤਾ ਹੋਇਆ ਸੀ। ਤਦ ਉਨ੍ਹਾਂ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੈਨੂੰ ਕੋਈ ਫ਼ਿਕਰ ਨਹੀਂ ਜੋ ਅਸੀਂ ਨਿਸ਼ਟ ਹੋ ਚੱਲੇ ਹਾਂ?
|
39. ਤਦ ਉਹ ਨੇ ਉੱਠ ਕੇ ਪੌਣ ਨੂੰ ਦਬਕਾ ਦਿੱਤਾ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾਹ! ਤਾਂ ਪੌਣ ਥੰਮ੍ਹ ਗਈ ਅਤੇ ਵੱਡਾ ਚੈਨ ਹੋ ਗਿਆ
|
41. ਅਜੇ ਤੁਹਾਨੂੰ ਨਿਹਚਾ ਨਹੀਂ ਆਈ? ਤਾਂ ਉਨ੍ਹਾਂ ਨੇ ਡਾਢਾ ਭੈ ਖਾਧਾ ਅਤੇ ਆਪੋ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਪੌਣ ਅਤੇ ਝੀਲ ਵੀ ਉਹ ਦੀ ਮਨ ਲੈਂਦੇ ਹਨ?।।
|