2. ਜਾਂ ਸਬਤ ਦਾ ਦਿਨ ਹੋਇਆ ਤਾਂ ਉਹ ਸਮਾਜ ਵਿੱਚ ਉਪਦੇਸ਼ ਦੇਣ ਲੱਗਾ ਅਰ ਬਹੁਤੇ ਸੁਣ ਕੇ ਹੈਰਾਨ ਹੋ ਗਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਰ ਏਹੋ ਜਹੀਆਂ ਕਰਾਮਾਤਾਂ ਜੋ ਉਹ ਦੇ ਹੱਥੋਂ ਹੁੰਦੀਆਂ ਹਨ ਕੀ ਹਨ?
|
3. ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤ੍ਰ ਅਤੇ ਯਾਕੂਬ ਅਰ ਯੋਸੇਸ ਅਰ ਯਹੂਦਾਹ ਅਰ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਐਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਉਸ ਤੋਂ ਠੋਕਰ ਖਾਧੀ
|
4. ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਅੰਗ ਸਾਕ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ
|
7. ਫੇਰ ਉਹ ਉਨ੍ਹਾਂ ਬਾਰਾਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਦੋ ਦੋ ਕਰ ਕੇ ਭੇਜਣ ਲੱਗਾ ਅਰ ਉਸ ਨੇ ਉਨ੍ਹਾਂ ਨੂੰ ਭਰਿਸ਼ਟ ਆਤਮਿਆਂ ਉੱਤੇ ਇਖ਼ਤਿਆਰ ਦਿੱਤਾ
|
8. ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਭਈ ਰਾਹ ਦੇ ਲਈ ਲਾਠੀ ਬਿਨਾ ਹੋਰ ਕੁ਼ਝ ਨਾ ਲਓ,ਨਾ ਰੋਟੀ, ਨਾ ਝੋਲਾ, ਨਾ ਕੁਝ ਨਕਦੀ ਆਪਣੇ ਕਮਰ ਕੱਸੇ ਵਿੱਚ
|
10. ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿਨ੍ਹਾਂ ਚਿਰ ਉੱਥੋਂ ਨਾ ਤੁਰੋ ਉੱਥੇ ਹੀ ਟਿਕੋ
|
11. ਪਰ ਜਿੱਥੇ ਕਿਤੇ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਓਨ੍ਹਾਂ ਉੱਤੇ ਸਾਖੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ
|
14. ਰਾਜਾ ਹੇਰੋਦੇਸ ਨੇ ਸੁਣਿਆ ਕਿਉਂ ਜੋ ਉਹ ਦਾ ਨਾਮ ਬਹੁਤ ਉਜਾਗਰ ਹੋ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਏਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
|
17. ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫਿ਼ਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਕੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ
|
20. ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤ੍ਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਰ ਉਹ ਦੀ ਰੱਛਿਆ ਕਰਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧੇ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਹ ਦੀ ਸੁਣਦਾ ਸੀ
|
21. ਅਰ ਦਾਉ ਦਾ ਦਿਨ ਆ ਪਹੁੰਚਿਆ ਜਦ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਈਸਾਂ ਲਈ ਦਾਉਤ ਕੀਤੀ
|
22. ਅਰ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਅਰ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਰਿਝਾਇਆ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੈਥੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ
|
25. ਤਦ ਉਹ ਫੁਰਤੀ ਨਾਲ ਉਸੇ ਵੇਲੇ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦੇ ਦਿਓ!
|
27. ਤਾਂ ਰਾਜਾ ਨੇ ਝੱਟ ਇਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਉਹ ਦਾ ਸਿਰ ਲਿਆਏ। ਤਦ ਉਹ ਨੇ ਜਾਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ
|
31. ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਉਜਾੜ ਥਾਂ ਅਲੱਗ ਚੱਲੇ ਚੱਲੋ ਅਤੇ ਰਤੀ ਕੁ ਸਸਤਾਓ ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਨੂੰ ਰੋਟੀ ਖਾਣ ਦਾ ਵੀ ਵਿਹਲ ਨਹੀਂ ਸੀ ਹੁੰਦਾ
|
33. ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਰ ਸਾਰਿਆਂ ਨਗਰਾਂ ਤੋਂ ਪੈਦਲ ਉਧੱਰ ਨੂੰ ਇੱਕ ਸੰਗ ਦੌੜੇ ਅਤੇ ਉਨ੍ਹਾਂ ਤੋਂ ਅੱਗੇ ਹੀ ਜਾ ਪਹੁੰਚੇ
|
34. ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਰ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਓਹ ਉਨ੍ਹਾਂ ਭੇਡਾਂ ਵਾਂਙੁ ਸਨ ਜਿਨ੍ਹਾਂ ਦਾ ਅਯਾਲੀ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ
|
35. ਅਰ ਜਾਂ ਦਿਨ ਬਹੁਤ ਢਲ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢਲ ਗਿਆ
|
37. ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਰੁਪਏ ਦੀਆਂ ਰੋਟੀਆਂ ਮੁੱਲ ਲੈਕੇ ਇਨ੍ਹਾਂ ਨੂੰ ਖੁਆਈਏ?
|
38. ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਮਲੂਮ ਕਰ ਕੇ ਕਿਹਾ ਕਿ ਪੰਜ ਅਤੇ ਦੋ ਮੱਛੀਆਂ
|
41. ਤਾਂ ਉਸ ਨੇ ਓਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈਕੇ ਆਕਾਸ਼ ਦੀ ਵੱਲ ਵੇਖਿਆ ਅਰ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦਾ ਗਿਆ ਅਤੇ ਦੋਵੇਂ ਮੱਛੀਆਂ ਉਹ ਨੇ ਸਭਨਾਂ ਵਿੱਚ ਵੰਡੀਆਂ
|
45. ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕਰ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਬੈਤਸੈਦਾ ਨੂੰ ਪਾਰ ਲੰਘੋ
|
48. ਜਾਂ ਉਸ ਨੇ ਉਨ੍ਹਾਂ ਨੂੰ ਚੱਪੇ ਲਾਉਣ ਵਿੱਚ ਔਖਾ ਵੇਖਿਆ ਕਿਉਂ ਜੋ ਪੌਣ ਸਾਹਮਣੀ ਸੀ ਤਾਂ ਰਾਤ ਦੇ ਪਿਛਲੇ ਪਹਿਰ ਉਹ ਝੀਲ ਦੇ ਉੱਤੋਂ ਦੀ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣ ਨੂੰ ਕਰਦਾ ਸੀ
|
50. ਕਿਉਂਕਿ ਓਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਓਵੇਂ ਉਨ੍ਹਾਂ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
|
55. ਅਰ ਉਸ ਸਾਰੇ ਦੇਸ ਦੇ ਚੌਹੀਂ ਪਾਸੀਂ ਦੌੜੇ ਅਰ ਜਿੱਥੇ ਸੁਣਿਆ ਕਿ ਉਹ ਹੈ ਉੱਥੇ ਰੋਗੀਆਂ ਨੂੰ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ
|
56. ਅਰ ਉਹ ਜਿੱਥੇ ਕਿਤੇ ਪਿੰਡਾਂ ਯਾ ਨਗਰਾਂ ਯਾ ਗਰਾਵਾਂ ਵਿੱਚ ਵੜਦਾ ਸੀ ਉੱਥੇ ਹੀ ਮਾਂਦਿਆਂ ਨੂੰ ਬਾਜਾਰਾਂ ਵਿੱਚ ਲਿਆ ਰੱਖਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਦੇ ਕੱਪੜੇ ਦਾ ਪੱਲਾ ਹੀ ਛੋਹਣਾ ਪਾਉਣ ਅਰ ਜਿੰਨਿਆਂ ਨੇ ਉਸ ਨੂੰ ਛੋਹਿਆ ਸੋ ਚੰਗੇ ਹੋ ਗਏ।।
|