1. ਯਿਸੂ ਹੈਕਲੋਂ ਬਾਹਰ ਨਿੱਕਲ ਕੇ ਚੱਲਿਆ ਜਾਂਦਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਜੋ ਹੈਕਲ ਦੀਆਂ ਇਮਾਰਤਾਂ ਉਹ ਨੂੰ ਵਿਖਾਲਣ
|
2. ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਐਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਏਗਾ ਜੋ ਡੇਗਿਆ ਨਾ ਜਾਵੇ।।
|
3. ਜਦ ਉਹ ਜੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਉਹ ਦੇ ਚੇਲੇ ਉਹ ਤੇ ਕੋਲ ਵੱਖਰੇ ਹੋ ਕੇ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਏਹ ਗੱਲਾਂ ਕਦ ਹੋਣਗੀਆਂ ਅਤੇ ਤੇਰੇ ਆਉਣ ਅਰ ਜੁਗ ਦੇ ਅੰਤ ਦਾ ਕੀ ਲੱਛਣ ਹੋਊ?
|
5. ਕਿਉਂ ਜੋ ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ
|
6. ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂ ਅਵਾਈਆਂ ਸੁਣੋਗੇ। ਖ਼ਬਰਦਾਰ ਕਿਤੇ ਘਬਰਾ ਨਾ ਜਾਣਾ ਕਿਉਂ ਜੋ ਏਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ
|
9. ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਰ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ
|
14. ਅਤੇ ਰਾਜ ਦੀ ਇਸ ਖ਼ਸ਼ਖ਼ਬਰੀ ਦਾ ਪਰਚਾਰ ਸਾਰੀ ਦੁਨੀਆ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਸਾਖੀ ਹੋਵੇ ਤਦ ਅੰਤ ਆਵੇਗਾ।।
|
15. ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਹ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤ੍ਰ ਥਾਂ ਵਿੱਚ ਖੜੀ ਵੇਖੋਗੇ (ਵਾਚਣ ਵਾਲਾ ਸਮਝ ਲਵੇ)
|
24. ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਰ ਅਜੇਹੇ ਵੱਡੇ ਨਿਸ਼ਾਨ ਅਤੇ ਅਚਰਜ ਕੰਮ ਵਿਖਾਉਣਗੇ ਕਿ ਜੇ ਹੋ ਸੱਕਦਾ ਹੈ ਤਾਂ ਓਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦਿੰਦੇ
|
26. ਇਸ ਲਈ ਜੇ ਓਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਉਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸਤ ਨਾ ਮੰਨਣਾ।
|
27. ਕਿਉਂਕਿ ਜਿਸ ਤਰਾਂ ਬਿਜਲੀ ਚੜ੍ਹਦਿਓ ਚਮਕਾਰਾ ਮਾਰ ਕੇ ਲਹਿੰਦੇ ਤੀਕਰ ਦਿਸਦੀ ਹੈ ਉਸੇ ਤਰਾਂ ਮਨੁੱਖ ਦੇ ਪੁੱਤ੍ਰ ਦਾ ਆਉਣਾ ਹੋਵੇਗਾ
|
29. ਉਨ੍ਹਾਂ ਦਿਨਾਂ ਦੇ ਕਸ਼ਟ ਦੇ ਪਿੱਛੋਂ ਝੱਟ ਸੂਰਜ ਅਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਰ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ
|
30. ਤਦ ਮਨੁੱਖ ਦੇ ਪੁੱਤ੍ਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਰ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤ੍ਰ ਨੂੰ ਸਮਰੱਥਾ ਵਿੱਚ ਆਉਂਦਿਆਂ ਵੇਖਣਗੀਆਂ
|
31. ਅਤੇ ਉਹ ਤੁਰਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਰ ਓਹ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈਕੇ ਐਸ ਸਿਰੇ ਤੀਕਰ ਉਹ ਦੇ ਚੁਣਿਆ ਹੋਇਆਂ ਨੂੰ ਇਕੱਠਿਆ ਕਰਨਗੇ
|
32. ਫੇਰ ਹੰਜੀਰ ਦੇ ਬਿਰਛ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਜਾਣ ਲੈਂਦੇ ਭਈ ਗਰਮੀ ਦੀ ਰੁੱਤ ਨੇੜੇ ਹੈ
|
38. ਕਿਉਂਕਿ ਜਿਸ ਤਰਾਂ ਪਰਲੋਂ ਤੋਂ ਅੱਗੇ ਦੇ ਦਿਨਾਂ ਵਿੱਚ ਲੋਕ ਖਾਂਦੇ ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ ਉਸ ਦਿਨ ਤੀਕਰ ਕਿ ਨੂਹ ਕਿਸ਼ਤੀ ਉੱਤੇ ਚੜ੍ਹਿਆ
|
39. ਅਤੇ ਉਹ ਨਹੀਂ ਜਾਣਦੇ ਸਨ ਜਦ ਤਾਈਂ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੁੜ੍ਹਾ ਕੇ ਲੈ ਨਾ ਗਈ ਇਸੇ ਤਰਾਂ ਮਨੁੱਖ ਦੇ ਪੁੱਤ੍ਰ ਦਾ ਆਉਣਾ ਹੋਵੇਗਾ
|
43. ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਭਈ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਸੰਨ੍ਹ ਲੱਗਣ ਨਾ ਦਿੰਦਾ
|
44. ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।
|
45. ਉਪਰੰਤ ਉਹ ਮਾਤਬਰ ਅਤੇ ਬੁੱਧਵਾਨ ਨੌਕਰ ਕੌਣ ਹੈ ਜਿਹ ਨੂੰ ਮਾਲਕ ਨੇ ਆਪਣੇ ਨੌਕਰ ਚਾਕਰਾਂ ਉੱਤੇ ਮੁਖ਼ਤਿਆਰ ਕੀਤਾ ਭਈ ਵੇਲੇ ਸਿਰ ਉਨ੍ਹਾਂ ਨੂੰ ਰਸਤ ਦੇਵੇ?
|
51. ਅਤੇ ਉਹ ਨੂੰ ਦੋ ਟੋਟੇ ਕਰ ਦੇਵੇਗਾ ਅਰ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਹੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।।
|