2. ਹੇ ਆਦਮੀ ਦੇ ਪੁੱਤ੍ਰ, ਅੱਜ ਦੇ ਦਿਹਾੜੇ ਹਾਂ, ਇਸੇ ਦਿਹਾੜੇ ਦਾ ਨਾਉਂ ਲਿਖ ਰੱਖ ਕਿ ਬਾਬਲ ਦੇ ਪਾਤਸ਼ਾਹ ਨੇ ਠੀਕ ਇਸੇ ਦਿਨ ਯਰੂਸ਼ਲਮ ਉੱਤੇ ਘੇਰਾ ਪਾਇਆ
|
3. ਅਤੇ ਏਸ ਆਕੀ ਘਰਾਣੇ ਦੇ ਲਈ ਇੱਕ ਅਖੌਤ ਕਹੁ ਅਤੇ ਤੂੰ ਇਨ੍ਹਾਂ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇੱਕ ਦੇਗ ਚੜ੍ਹਾ ਦੇਹ, ਹਾਂ, ਉਹ ਨੂੰ ਚਾੜ੍ਹ, ਤੇ ਉਸ ਵਿੱਚ ਪਾਣੀ ਭਰ ਦੇਹ,
|
4. ਇਹ ਦੇ ਵਿੱਚ ਟੋਟੇ ਇਕੱਠੇ ਕਰ, ਹਰੇਕ ਚੰਗਾ ਟੋਟਾ ਅਰਥਾਤ ਪੱਟ, ਮੋਢੇ, ਹਰ ਇੱਕ ਅੱਛਾ ਟੁਕੜਾ, ਅਤੇ ਚੁਣਵੀਆਂ ਹੱਡੀਆਂ ਉਸ ਵਿੱਚ ਭਰ ਦੇਹ,
|
5. ਅਤੇ ਇੱਜੜ ਵਿੱਚੋਂ ਚੁਣ ਚੁਣ ਕੇ ਲੈ, ਅਤੇ ਉਹ ਦੇ ਹੇਠਾਂ ਹੱਡੀਆਂ ਦਾ ਢੇਰ ਲਾ ਦੇਹ, ਅਤੇ ਚੰਗੀ ਤਰ੍ਹਾਂ ਉਬਾਲ, ਤਾਂ ਜੋ ਉਹ ਦੀਆਂ ਹੱਡੀਆਂ ਉਸ ਵਿੱਚ ਚੰਗੀਆਂ ਉੱਬਲ ਜਾਣ।।
|
6. ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਦੇਗ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ। ਇੱਕ ਇੱਕ ਟੋਟਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਗੁਣਾ ਨਾ ਪਾਇਆ ਜਾਵੇ
|
7. ਕਿਉਂ ਜੋ ਉਹ ਦਾ ਲਹੂ ਉਸ ਦੇ ਵਿੱਚ ਹੈ। ਉਸ ਨੇ ਉਹ ਨੂੰ ਸੁੱਕੀ ਚਟਾਨ ਤੇ ਰੱਖਿਆ, ਧਰਤੀ ਤੇ ਨਹੀਂ ਡੋਹਲਿਆ ਕਿ ਮਿੱਟੀ ਵਿੱਚ ਛਿੱਪ ਜਾਵੇ
|
8. ਏਸ ਲਈ ਕਿ ਉਹ ਕਹਿਰ ਨੂੰ ਚੜ੍ਹਾਵੇ ਭਈ ਬਦਲਾ ਲਿਆ ਜਾਵੇ, ਮੈਂ ਉਹ ਦਾ ਲਹੂ ਸੁੱਕੀ ਚਟਾਨ ਤੇ ਰੱਖਿਆ ਤਾਂ ਜੋ ਉਹ ਛਿੱਪ ਨਾ ਜਾਵੇ
|
11. ਤਦ ਉਹ ਨੂੰ ਖ਼ਾਲੀ ਕਰ ਕੇ ਅੰਗਾਰਾਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ, ਅਤੇ ਪੰਘਰ ਜਾਵੇ। ਅਤੇ ਉਸ ਦੇ ਅੰਦਰ ਦੀ ਮੈਲ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ
|
12. ਉਹ ਕਰੜੀ ਮਿਹਨਤ ਤੋਂ ਥੱਕ ਗਈ, ਪਰ ਉਹ ਦਾ ਬਹੁਤਾ ਜੰਗਾਲ ਉਸ ਵਿੱਚੋਂ ਦੂਰ ਨਹੀਂ ਹੋਇਆ। ਅੱਗ ਨਾਲ ਵੀ ਉਹ ਦਾ ਜੰਗਾਲ ਦੂਰ ਨਹੀਂ ਹੁੰਦਾ
|
13. ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸਾਂ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ। ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ ਜਦ ਤੀਕੁਰ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ
|
14. ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ। ਐਉਂ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਓਹ ਤੇਰਾ ਨਿਆਉਂ ਕਰਨਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।
|
16. ਹੇ ਆਦਮੀ ਦੇ ਪੁੱਤ੍ਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾਂ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਅੱਥਰੂ ਕੇਰੀਂ
|
17. ਚੁੱਪ ਚੁਪੀਤੇ ਹੌਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪੱਗ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈਂ ਅਤੇ ਆਪਣੇ ਬੁੱਲਾਂ ਨੂੰ ਨਾ ਕੱਜੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ
|
18. ਸੋ ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸੰਝ ਵੇਲੇ ਮੇਰੀ ਪਤਨੀ ਮਰ ਗਈ, ਅਤੇ ਸਵੇਰ ਨੂੰ ਮੈਂ ਉਹੀ ਕੀਤਾ ਜਿਵੇਂ ਮੈਨੂੰ ਹੁਕਮ ਮਿਲਿਆ ਸੀ
|
19. ਸੋ ਲੋਕਾਂ ਨੇ ਮੈਨੂੰ ਆਖਿਆ ਕਿ ਜੋ ਤੂੰ ਕਰਦਾ ਹੈਂ ਸਾਨੂੰ ਨਹੀਂ ਦੱਸੇਂਗਾ ਕਿ ਇਨ੍ਹਾਂ ਗੱਲਾਂ ਦਾ ਸਾਡੇ ਨਾਲ ਕੀ ਸੰਬੰਧ ਹੈ?
|
21. ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ! ਮੈਂ ਆਪਣੇ ਪਵਿੱਤਰ ਅਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਪਲੀਤ ਕਰਾਂਗਾ ਅਤੇ ਤੁਹਾਡੇ ਪੁੱਤ੍ਰ ਤੇ ਧੀਆਂ ਜਿਨ੍ਹਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ ਤਲਵਾਰ ਨਾ ਡਿੱਗਣਗੇ
|
22. ਅਤੇ ਤੁਸੀਂ ਏਦਾਂ ਹੀ ਕਰੋਗੇ ਜਿਦਾਂ ਮੈਂ ਕੀਤਾ। ਤੁਸੀਂ ਆਪਣੇ ਬੁਲ੍ਹਾਂ ਨੂੰ ਨਾ ਕੱਜੋਗੇ ਅਤੇ ਮਨੁੱਖਾਂ ਦੀ ਰੋਟੀ ਨਾ ਖਾਓਗੇ
|
23. ਅਤੇ ਤੁਹਾਡੀਆਂ ਪੱਗਾਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ ਪਰ ਆਪਣੇ ਔਗਣਾਂ ਵਿੱਚ ਪੰਘਰਦੇ ਰਹੋਗੇ, ਅਤੇ ਇੱਕ ਦੂਜੇ ਨੂੰ ਧਾਹਾਂ ਮਾਰੋਗੇ
|
24. ਸੋ ਹਿਜ਼ਕੀਏਲ ਤੁਹਾਡੇ ਲਈ ਇੱਕ ਨਿਸ਼ਾਨ ਹੈ। ਸਾਰਾ ਕੁਝ ਜੋ ਉਸ ਕੀਤਾ, ਤੁਸੀਂ ਵੀ ਕਰੋਗੇ ਅਤੇ ਜਦੋਂ ਇਹ ਗੱਲਾਂ ਹੋਣਗੀਆਂ ਤਾਂ ਤੁਸੀਂ ਜਾਣੋਗੇ ਕਿ ਮੈਂ ਪ੍ਰਭੁ ਯਹੋਵਾਹ ਹਾਂ!।।
|
25. ਹੇ ਆਦਮੀ ਦੇ ਪੁੱਤ੍ਰ,ਕਿ ਜਿਸ ਦਿਹਾੜੇ ਮੈਂ ਉਨ੍ਹਾਂ ਤੋਂ ਉਨ੍ਹਾਂ ਦੀ ਸ਼ਕਤੀ ਅਤੇ ਖੁਸ਼ੀ ਅਰ ਪਰਤਾਪ, ਉਨ੍ਹਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਨ੍ਹਾਂ ਦੇ ਮੰਨ ਮੋਹਣੇ ਧੀਆਂ ਪੁੱਤ੍ਰ ਲੈ ਲਵਾਂਗਾ
|
27. ਉਸ ਦਿਹਾੜੇ ਉਸ ਬਚੇ ਹੋਏ ਲਈ ਤੇਰਾ ਮੂੰਹ ਖੁਲ੍ਹ ਜਾਵੇਗਾ ਅਤੇ ਤੂੰ ਬੋਲੇਂਗਾ ਅਤੇ ਫੇਰ ਗੁੰਗਾ ਨਾ ਰਹੇਂਗਾ ਸੋ ਤੂੰ ਉਨ੍ਹਾਂ ਲਈ ਇੱਕ ਨਿਸ਼ਾਨ ਹੋਵੇਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।
|